Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਝੋਨੇ ਦੀ ਆਮਦ ਨੂੰ ਲੈ ਕੇ ਜਿਲ੍ਹਾ ਪਠਾਨਕੋਟ ਦੀਆਂ ਦਾਨਾ ਮੰਡੀਆਂ ਵਿੱਚ ਕੀਤੇ ਯੋਗ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਲਈ ਰੀਵਿਓ ਮੀਟਿੰਗ

ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਯੋਗ ਪ੍ਰਬੰਧ ਕਰਨ ਲਈ ਦਿੱਤੀਆ ਹਦਾਇਤਾਂ

DC Pathankot, Deputy Commissioner Pathankot, Sanyam Aggarwal, Pathankot

Web Admin

Web Admin

5 Dariya News

ਪਠਾਨਕੋਟ , 01 Oct 2021

Last updated on: Oct 01, 2021, 00:00 IST

ਜਿਲ੍ਹਾ ਪਠਾਨਕੋਟ ਵਿੱਚ ਝੋਨੇ ਦੀ ਆਮਦ ਨੂੰ ਲੈ ਕੇ ਕੀਤੇ ਗਏ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਪਠਾਨਕੋਟ ਸ੍ਰੀ ਸੰਯਮ ਅਗਰਵਾਲ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿੱਚ ਇੱਕ ਵਿਸ਼ੇਸ ਰੀਵਿਓ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਹੋਰਨਾ ਤੋਂ ਇਲਾਵਾ ਸਰਵਸ੍ਰੀ ਨਿਰਮਲ ਸਿੰਘ ਡੀ.ਐਫ.ਐਸ.ਸੀ. ਪਠਾਨਕੋਟ, ਡਾ. ਹਰਤਰਨ ਸਿੰਘ ਮੁੱਖ ਖੇਤੀ ਬਾੜੀ ਅਫਸ਼ਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ, ਬਲਬੀਰ ਸਿੰਘ ਸਕੱਤਰ ਮਾਰਕਿਟ ਕਮੇਟੀ ਪਠਾਨਕੋਟ, ਕੁਲਜੀਤ ਸਿੰਘ ਡੀ.ਐਮ. ਓ. ਪਠਾਨਕੋਟ , ਵੱਖ ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ,  ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਆਢਤੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ। ਮੀਟਿੰਗ ਦੋਰਾਨ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਗਈ ਕਿ ਫਸਲਾਂ ਦੀ ਰਹਿੰਦ ਖੁਹੰਦ ਨੂੰ ਖੇਤਾਂ ਅੰਦਰ ਅੱਗ ਨਾ ਲਗਾਈ ਜਾਵੇ ਅਤੇ ਅਪਣਾ ਜਿਲ੍ਹਾ ਪਠਾਨਕੋਟ ਇੱਕ ਵਾਰ ਫਿਰ ਤੋਂ ਪ੍ਰਦੁਸਣ ਮੁਕਤ ਬਣਾਉਂਣ ਲਈ ਅਪਣਾ ਸਹਿਯੋਗ ਦੇਈਏ।ਡਿਪਟੀ ਕਮਿਸ਼ਨਰ ਪਠਾਨਕੋਟ ਸ੍ਰੀ ਸੰਯਮ ਅਗਰਵਾਲ ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੀਆਂ ਦਾਨਾ ਮੰਡੀਆਂ ਵਿੱਚ ਕੋਵਿਡ ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖ ਕੇ ਸਾਰੇ ਯੋਗ ਪ੍ਰਬੰਧ ਕੀਤੇ ਗਏ ਹਨ। ਜਿਸ ਅਧੀਨ ਹਰੇਕ ਮੰਡੀ ਵਿੱਚ ਸੈਨੀਟਾਈਜਰ, ਹੈਂਡਵਾਸ ਕਰਨ ਦੀ ਵਿਵਸਥਾ, ਜਾਗਰੁਕਤਾ ਬੈਨਰ ਆਦਿ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਖਰੀਦ ਏਜੰਸੀਆਂ ਅਤੇ ਆਢਤੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲੈਬਰ ਦੇ ਮਾਸਕ ਲਗਾਉਂਣੇ ਯਕੀਨੀ ਬਣਾਇਆ ਜਾਵੇ ਅਤੇ ਅਗਰ ਕਿਸੇ ਲੇਬਰ ਜਾਂ ਹੋਰ ਵਿਅਕਤੀ ਨੂੰ ਜੋ ਦਾਨਾ ਮੰਡੀ ਵਿੱਚ ਆਉਂਦਾ ਹੈ ਕਿਸੇ ਤਰ੍ਹਾਂ ਦੇ ਕੋਵਿਡ ਦੇ ਲੱਛਣ ਦਿਖਾਈ ਦੇਣ ਤਾਂ ਇਸ ਤੀ ਤਰੁੰਤ ਜਾਂਚ ਕਰਵਾਈ ਜਾਵੇ।

ਉਨ੍ਹਾਂ ਦੱਸਿਆ ਕਿ ਮੰਡੀਆ ਵਿੱਚ ਬਾਰਦਾਨੇ ਦੀ ਵੀ ਪੂਰਨ ਵਿਵਸਥਾ ਕਰ ਲਈ ਗਈ ਹੈ ਅਤੇ ਇਸ ਦੇ ਨਾਲ ਹੀ ਮੰਡੀ ਵਿੱਚ ਪੀਣ ਵਾਲੇ ਸਾਫ ਪਾਣੀ ਦੀ ਵਿਵਸਥਾ ਵੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਮੰਡੀਆਂ ਅੰਦਰ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦੇ ਕੇ ਸਾਰੇ ਯੋਗ ਪ੍ਰਬੰਧ ਕਰਵਾਏ ਗਏ ਹਨ । ਉਨ੍ਹਾਂ ਸਬੰਧਤ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਨੂੰ ਵੀ ਹਦਾਇਤ ਕੀਤੀ ਕਿ ਮੰਡੀਆਂ ਅੰਦਰ ਖਰੀਦ ਕੀਤੀ ਝੋਨੇ ਦੀ ਲਿਫਟਿੰਗ ਨਿਰਧਾਰਤ ਸਮੇਂ ਤੋਂ ਪਹਿਲਾ ਕਰਵਾਏ ਜਾਵੇ ਅਤੇ ਨਿਰਧਾਰਤ ਸਮੇਂ ਵਿੱਚ ਵੀ ਫਸਲ ਦੀ ਬਣਦੀ ਕੀਮਤ ਕਿਸਾਨਾਂ ਦੇ ਖਾਤਿਆਂ ਵਿੱਚ ਪਾਈ ਜਾਵੇ ਤਾਂ ਜੋ ਕਿਸੇ ਕਿਸਾਨ ਨੂੰ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਆਮਦ ਵਿੱਚ ਜਿਆਦਾ ਨਮੀ ਨਾ ਹੋਵੇ ਇਸ ਦਾ ਧਿਆਨ ਰੱਖਿਆ ਜਾਵੇ ਸਰਕਾਰ ਵੱਲੋਂ ਨਿਰਧਾਰਤ ਨਮੀ ਦੀ ਮਾਤਰਾ ਵਾਲੀ ਫਸਲ ਦੀ ਖਰੀਦ ਜਲਦੀ ਹੁੰਦੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਇੰਤਜਾਰ ਨਹੀਂ ਕਰਨਾ ਪੈਂਦਾ।ਮੀਟਿੰਗ ਦੋਰਾਨ ਜਾਣਕਾਰੀ ਦਿੰਦਿਆ ਨਿਰਮਲ ਸਿੰਘ ਡੀ.ਐਫ.ਐਸ.ਸੀ. ਪਠਾਨਕੋਟ ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਆਉਂਣ ਵਾਲੇ ਦਿਨ੍ਹਾਂ ਦੋਰਾਨ ਝੋਨੇ ਦੀ ਖਰੀਦ ਨੂੰ ਲੈ ਕੇ ਸਾਰੇ ਯੋਗ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਖਰੀਦ ਏਜੰਸੀਆਂ ਪਨਗ੍ਰੇਨ, ਪਨਸਪ, ਮਾਰਕਫੈਡ, ਵੇਅਰ ਹਾਊਸ ਕਾਰਪੋਰੇਸ਼ਨ ਅਤੇ ਐਫ.ਸੀ.ਆਈ. ਨੂੰ ਖਰੀਦ ਕਰਨ ਦਾ ਨਿਰਧਾਰਤ ਕੋਟਾ ਫਿਕਸ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ 15 ਮੰਡੀਆਂ ਹਨ ਅਤੇ ਇਸ ਵਾਰ ਸਰਕਾਰ ਵੱਲੋਂ ਐਮ.ਐਸ.ਪੀ. 1960 ਰੁਪਏ ਨਿਰਧਾਰਤ ਕੀਤਾ ਗਿਆ ਹੈ ਅਤੇ ਮੰਡੀਆਂ ਵਿੱਚ ਸਵੇਰੇ 10 ਵਜੇ ਤੋਂ ਸਾਮ 6 ਵਜੈ ਤੱਕ ਹੀ ਝੋਨੇ ਦੀ ਖਰੀਦ ਕੀਤੀ ਜਾਵੇਗੀ।  

 

Tags: DC Pathankot , Deputy Commissioner Pathankot , Sanyam Aggarwal , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD