Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਜੁਆਇੰਟ ਡਾਇਰੈਕਟਰ (ਪ੍ਰੈਸ) ਡਾ. ਅਜੀਤ ਕੰਵਲ ਸਿੰਘ ਹਮਦਰਦ ਨੂੰ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ

ਸੀਨੀਅਰ ਅਧਿਕਾਰੀਆਂ ਨੇ ਉਨ੍ਹਾਂ ਵੱਲੋਂ ਕਰੀਬ ਢਾਈ ਦਹਾਕੇ ਨਿਭਾਈਆਂ ਮਿਸਾਲੀ ਸੇਵਾਵਾਂ ਦੀ ਕੀਤੀ ਭਰਪੂਰ ਸ਼ਲਾਘਾ

DIPR Punjab, Dr. Ajit Kanwal Singh Hamdard, Information and Public Relations department Punjab, Kamal Kishor Yadav, Gurkirat Kirpal Singh, Sumeet Jarangal, Dr. Opinder Singh Lamba, Dr. Senu Duggal, Gopal Singh

Web Admin

Web Admin

5 Dariya News

ਚੰਡੀਗੜ੍ਹ , 01 Oct 2021

Last updated on: Oct 01, 2021, 00:00 IST

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਅਧਿਕਾਰੀਆਂ ਅਤੇ ਸਟਾਫ਼ ਵੱਲੋਂ ਵਿਭਾਗ ਦੇ ਜੁਆਇੰਟ ਡਾਇਰੈਕਟਰ (ਪ੍ਰੈਸ) ਡਾ. ਅਜੀਤ ਕੰਵਲ ਸਿੰਘ ਹਮਦਰਦ ਨੂੰ ਉਹਨਾਂ ਦੀ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ ਦਿੱਤੀ ਗਈ। ਉਹਨਾਂ ਨੇ ਵਿਭਾਗ ਵਿੱਚ ਤਕਰੀਬਨ 25 ਸਾਲ ਸੇਵਾਵਾਂ ਨਿਭਾਈਆਂ। ਪੰਜਾਬ ਭਵਨ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਵਿਭਾਗ ਦੇ ਸਕੱਤਰ ਸ੍ਰੀ ਕਮਲ ਕਿਸ਼ੋਰ ਯਾਦਵ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਸ੍ਰੀ ਗੁਰਕਿਰਤ ਕਿਰਪਾਲ ਸਿੰਘ ਅਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀ ਸੁਮੀਤ ਜਾਰੰਗਲ ਅਤੇ ਹੋਰਨਾਂ ਨੇ ਡਾ. ਹਮਦਰਦ ਵੱਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਡਾ. ਹਮਦਰਦ ਦੀ ਮਿਸਾਲੀ ਸਖ਼ਤ ਮਿਹਨਤ, ਸਮਰਪਣ ਅਤੇ ਲਗਨ ਹਮੇਸ਼ਾਂ ਉਹਨਾਂ ਦੇ ਸਾਥੀਆਂ ਅਤੇ ਹੋਰ ਸਟਾਫ਼ ਮੈਂਬਰਾਂ ਨੂੰ ਪੂਰੇ ਜੋਸ਼ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰੇਗੀ। ਅਧਿਕਾਰੀਆਂ ਨੇ ਇਹ ਵੀ ਕਿਹਾ ਕਿ ਡਾ. ਹਮਦਰਦ ਵਿਭਾਗ ਲਈ ਬਹੁਤ ਅਹਿਮ ਸਨ ਅਤੇ ਉਨ੍ਹਾਂ ਦੀ ਸੇਵਾਮੁਕਤੀ ਨੇ ਇੱਕ ਖਲਾਅ ਪੈਦਾ ਕਰ ਦਿੱਤਾ ਹੈ ਜਿਸ ਨੂੰ ਭਰਨਾ ਮੁਸ਼ਕਲ ਹੋਵੇਗਾ।

ਉਨ੍ਹਾਂ ਨੇ ਡਾ. ਹਮਦਰਦ ਨੂੰ ਆਪਣਾ ਲੰਮਾ ਪੇਸ਼ੇਵਰ ਕਰੀਅਰ ਸਫ਼ਲਤਾਪੂਰਵਕ ਮੁਕੰਮਲ ਕਰਨ ਲਈ ਵਧਾਈ ਦਿੱਤੀ। ਡਾ. ਹਮਦਰਦ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦਿਆਂ ਅਧਿਕਾਰੀਆਂ ਨੇ ਉਮੀਦ ਜਾਹਿਰ ਕੀਤੀ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਆਪਣੇ ਸਾਹਿਤਕ ਕਾਰਜਾਂ ਨੂੰ ਜਾਰੀ ਰੱਖਣਗੇ ਅਤੇ ਸਮਾਜ ਦੀ ਭਲਾਈ ਵਿੱਚ ਵੀ ਯੋਗਦਾਨ ਦੇਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸੇਵਾਮੁਕਤ ਹੋਣ ਤੋਂ ਬਾਅਦ, ਉਹ ਆਪਣੀ ਸਮਾਜਿਕ ਜ਼ਿੰਮੇਵਾਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਤੋਂ ਇਲਾਵਾ ਆਪਣੇ ਪਰਿਵਾਰ ਨਾਲ ਵਧੇਰੇ ਸਮਾਂ ਬਿਤਾ ਸਕਣਗੇ।ਆਪਣੇ ਸੰਬੋਧਨ ਵਿੱਚ ਡਾ. ਹਮਦਰਦ ਨੇ ਵਿਭਾਗ ਵਿੱਚ ਆਪਣੇ ਪੇਸ਼ੇਵਰ ਤਜ਼ਰਬੇ ਨੌਜਵਾਨ ਅਧਿਕਾਰੀਆਂ ਨਾਲ ਸਾਂਝੇ ਕੀਤੇ ਅਤੇ ਆਪਣੇ ਕਰੀਅਰ ਦੌਰਾਨ ਮਾਰਗ ਦਰਸ਼ਨ ਕਰਨ ਲਈ ਸੀਨੀਅਰ ਅਧਿਕਾਰੀਆਂ ਦਾ ਧੰਨਵਾਦ ਕੀਤਾ।ਇਸ ਮੌਕੇ ਡਾ. ਹਮਦਰਦ ਨੂੰ ਵਿਭਾਗ ਦੇ ਅਧਿਕਾਰੀਆਂ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਸਕੱਤਰ ਡਾ. ਸੇਨੂ ਦੁੱਗਲ, ਜੁਆਇੰਟ ਡਾਇਰੈਕਟਰ (ਐਡਮਿਨ) ਸ੍ਰੀ ਗੋਪਾਲ ਸਿੰਘ, ਵਧੀਕ ਡਾਇਰੈਕਟਰ ਡਾ. ਓਪਿੰਦਰ ਸਿੰਘ ਲਾਂਬਾ ਤੋਂ ਇਲਾਵਾ ਜੁਆਇੰਟ ਡਾਇਰੈਕਟਰ, ਡਿਪਟੀ ਡਾਇਰੈਕਟਰ, ਆਈ.ਪੀ.ਆਰ.ਓਜ਼, ਡੀ.ਪੀ.ਆਰ.ਓਜ਼, ਏ.ਪੀ.ਆਰ.ਓਜ਼ ਅਤੇ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।

 

Tags: DIPR Punjab , Dr. Ajit Kanwal Singh Hamdard , Information and Public Relations department Punjab , Kamal Kishor Yadav , Gurkirat Kirpal Singh , Sumeet Jarangal , Dr. Opinder Singh Lamba , Dr. Senu Duggal , Gopal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD