Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

"ਬਿਜ਼ਨੈੱਸ ਫਸਟ ਪੋਰਟਲ": ਗੌਤਮ ਜਿੰਦਲ ਅਤੇ ਦਵਿੰਦਰ ਕੁਮਾਰ ਨੂੰ ਉਦਯੋਗਿਕ ਇਕਾਈ ਸਥਾਪਤ ਕਰਨ ਲਈ 15 ਕੰਮਕਾਜੀ ਦਿਨਾਂ ਵਿੱਚ ਮਿਲੀ ਮਨਜ਼ੂਰੀ

ਡੀਸੀ ਈਸ਼ਾ ਕਾਲੀਆ ਨੇ ਸਿਧਾਂਤਕ ਪ੍ਰਵਾਨਗੀ ਦਾ ਸਰਟੀਫਿਕੇਟ ਸੌਂਪਿਆ

DC Mohali, Isha Kalia, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, Business First Portal, Gautam Jindal, Devinder Kumar Dhir

Web Admin

Web Admin

5 Dariya News

ਮੋਹਾਲੀ , 01 Oct 2021

Last updated on: Oct 01, 2021, 00:00 IST

ਕਾਰੋਬਾਰ ਕਰਨ ਵਿੱਚ ਅਸਾਨੀ ਦੀ ਦਿਸ਼ਾ ਵੱਲ ਅੱਗੇ ਵਧਦੇ ਹੋਏ ਓਰੀਐਂਟਲ ਫੋਮਰਸ ਪ੍ਰਾਈਵੇਟ ਲਿਮਟਿਡ ਦੇ ਮਾਲਕ ਗੌਤਮ ਜਿੰਦਲ ਅਤੇ ਫੀਲ ਆਰਗੈਨਿਕ ਦੇ ਮਾਲਕ ਦਵਿੰਦਰ ਕੁਮਾਰ ਧੀਰ ਨੂੰ ਆਪਣੇ ਕਾਰੋਬਾਰ ਸਥਾਪਤ ਕਰਨ ਲਈ "ਬਿਜ਼ਨੈਸ ਫਸਟ ਪੋਰਟਲ" ਰਾਹੀਂ ਫੌਰੀ ਸਾਰੀਆਂ ਜ਼ਰੂਰੀ ਪ੍ਰਵਾਨਗੀਆ ਮਿਲੀਆਂ।ਡਿਪਟੀ ਕਮਿਸ਼ਨਰ, ਮੋਹਾਲੀ ਸ਼੍ਰੀਮਤੀ ਈਸ਼ਾ ਕਾਲੀਆ ਨੇ ਸ਼ੁੱਕਰਵਾਰ ਨੂੰ ਗੌਤਮ ਜਿੰਦਲ ਅਤੇ ਦਵਿੰਦਰ ਕੁਮਾਰ ਧੀਰ ਨੂੰ ਐਸਏਐਸ ਨਗਰ ਜ਼ਿਲ੍ਹੇ ਵਿੱਚ ਕ੍ਰਮਵਾਰ ਪੀਯੂ ਫੋਮ ਸ਼ੀਟ, ਕੁਸ਼ਨ ਮੈਟਰੈਸ ਅਤੇ ਫਾਰਮਲਡੀਹਾਈਡ ਕੈਮੀਕਲ ਯੂਨਿਟ ਸਥਾਪਤ ਕਰਨ ਲਈ ਪੰਜਾਬ ਰਾਈਟ ਟੂ ਬਿਜ਼ਨਸ ਐਕਟ 2020 ਅਧੀਨ ਸਿਧਾਂਤਕ ਪ੍ਰਵਾਨਗੀ ਜਾਰੀ ਕੀਤੀ।  ਇਸ ਐਕਟ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ 'ਤੇ ਚਾਨਣਾ ਪਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਐਕਟ ਤਹਿਤ ਨਵਾਂ ਉਦਯੋਗ ਸਥਾਪਤ ਕਰਨ ਨਾਲ ਸਬੰਧਤ ਸਾਰੇ ਐਨਓਸੀਜ਼' ਬਿਜ਼ਨੈਸ ਫਸਟ ਪੋਰਟਲ 'ਤੇ ਅਰਜ਼ੀ ਜਮ੍ਹਾਂ ਕਰਾਉਣ ਦੇ ਬਾਅਦ 15 ਕੰਮਕਾਜੀ ਦਿਨਾਂ ਵਿੱਚ ਮਿਲ ਜਾਂਦੇ ਹਨ।ਨਵੇਂ ਕਾਰੋਬਾਰ ਦੀ ਸ਼ੁਰੂਆਤ ਨਾਲ ਸਬੰਧਤ ਸਾਰੀਆਂ ਰਸਮਾਂ ਅਤੇ ਐਨਓਸੀ ਰਿਕਾਰਡ ਸਮੇਂ ਵਿੱਚ ਇਸ ਇੱਕ ਮਾਧਿਅਮ ਰਾਹੀਂ ਪ੍ਰਦਾਨ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਉਦਯੋਗ ਅਤੇ ਵਣਜ ਵਿਭਾਗ ਨੇ ਇਹ ਨਵੀਂ ਪਹਿਲ ਰਾਜ ਵਿੱਚ ਕਾਰੋਬਾਰ ਨੂੰ ਉਤਸ਼ਾਹਤ ਕਰਨ ਦੇ ਨਾਲ-ਨਾਲ ਲੋੜੀਂਦੀਆਂ ਪ੍ਰਵਾਨਗੀਆਂ ਨੂੰ ਆਸਾਨ ਬਣਾਉਣ ਲਈ ਕੀਤੀ ਹੈ। 

ਉਨ੍ਹਾਂ ਦੱਸਿਆ ਕਿ ਸ੍ਰੀ ਗੌਤਮ ਜਿੰਦਲ ਅਤੇ ਦਵਿੰਦਰ ਕੁਮਾਰ ਧੀਰ ਜ਼ਿਲ੍ਹਾ ਮੁਹਾਲੀ ਦੇ 15ਵੇਂ ਅਤੇ 16ਵੇਂ ਉੱਦਮੀ ਬਣ ਗਏ ਹਨ, ਜਿਨ੍ਹਾਂ ਨੂੰ ਆਨਲਾਈਨ ਅਰਜ਼ੀ ਦਾਖਲ ਕਰਨ ਤੋਂ ਬਾਅਦ 15 ਕੰਮਕਾਜੀ ਦਿਨਾਂ ਦੇ ਅੰਦਰ ਸਾਰੀਆਂ ਮਨਜ਼ੂਰੀਆਂ ਮਿਲ ਗਈਆਂ ਹਨ।ਡਿਪਟੀ ਕਮਿਸ਼ਨਰ ਤੋਂ ਸਿੰਗਲ ਵਿੰਡੋ ਸਿਸਟਮ 'ਬਿਜ਼ਨੈੱਸ ਫਸਟ ਪੋਰਟਲ' ਅਧੀਨ ਪ੍ਰਵਾਨਗੀ ਦਾ ਪ੍ਰਮਾਣ ਪੱਤਰ ਪ੍ਰਾਪਤ ਕਰਨ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦੇ ਹੋਏ ਇਨ੍ਹਾਂ ਲਾਭਪਾਤਰੀਆਂ ਨੇ ਕਿਹਾ ਕਿ ਬਿਨਾਂ ਕਿਸੇ ਮੁਸ਼ਕਲ ਦੇ ਬਿਨੈ ਪੱਤਰ ਦਾਖਲ ਕਰਨ ਦੇ 13 ਕੰਮਕਾਜੀ ਦਿਨਾਂ ਦੇ ਅੰਦਰ ਸਾਰੀਆਂ ਮਨਜ਼ੂਰੀਆਂ ਮਿਲਣੀਆਂ ਇਕ ਸੁਪਨੇ ਦੇ ਸੱਚ ਹੋਣ ਵਰਗਾ ਸੀ। ਡਿਪਟੀ ਕਮਿਸ਼ਨਰ ਨੇ ਉਮੀਦ ਪ੍ਰਗਟ ਕੀਤੀ ਕਿ ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ ਦੀ ਪਹਿਲਕਦਮੀ 'ਪੰਜਾਬ ਰਾਈਟ ਟੂ ਬਿਜ਼ਨੈਸ ਐਕਟ -2020' ਦੇ ਸਫਲਤਾਪੂਰਵਕ ਲਾਗੂ ਹੋਣ ਨਾਲ ਰਾਜ ਵਿੱਚ ਕਾਰੋਬਾਰ ਨੂੰ ਹੁਲਾਰਾ ਮਿਲੇਗਾ।ਸ੍ਰੀਮਤੀ ਈਸ਼ਾ ਕਾਲੀਆ ਨੇ ਅੱਗੇ ਕਿਹਾ ਕਿ ਉਦਯੋਗਪਤੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਉਦਯੋਗਾਂ ਨੂੰ ਹੁਲਾਰਾ ਦੇਣ ਅਤੇ ਨਵੇਂ ਉੱਦਮੀਆਂ ਨੂੰ ਰਿਆਇਤਾਂ ਦੇਣ ਲਈ ਬਣਾਈਆਂ ਜਾ ਰਹੀਆਂ ਸਕਾਰਾਤਮਕ ਨੀਤੀਆਂ ਤੋਂ ਖੀਵੇ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਵਿੱਚ ਉਦਯੋਗ ਪੱਖੀ ਮਾਹੌਲ ਸਿਰਜਿਆ ਹੈ ਅਤੇ ਹੁਣ ਉਦਯੋਗਿਕ ਕ੍ਰਾਂਤੀ ਨੂੰ ਅੱਗੇ ਵਧਾਇਆ ਜਾ ਰਿਹਾ ਹੈ।

 

Tags: DC Mohali , Isha Kalia , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , Business First Portal , Gautam Jindal , Devinder Kumar Dhir

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD