Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਗਾਂਧੀ ਜਯੰਤੀ ਮੌਕੇ ਪਲਾਸਟਿਕ ਮੁਕਤ ਬਰਨਾਲਾ ਮੁਹਿੰਮ ਦਾ ਆਗਾਜ਼

ਦੁਕਾਨਦਾਰਾਂ, ਫ਼ਲ ਅਤੇ ਸਬਜ਼ੀ ਵਿਕਰੇਤਾਵਾਂ ਆਦਿ ਨੂੰ ਪਲਾਸਟਿਕ ਦੇ ਲਿਫ਼ਾਫ਼ਿਆ ਦੀ ਵਰਤੋਂ ਨਾ ਕਰਨ ਦੀ ਅਪੀਲ

Say no to Plastic, Plastic Free Barnala Drive, District Legal Services Authority Barnala, Barjinder Pal Singh, Barnala, Virinder Aggarwal

Web Admin

Web Admin

5 Dariya News

ਬਰਨਾਲਾ , 02 Oct 2021

Last updated on: Oct 02, 2021, 00:00 IST

ਵਰਿੰਦਰ ਅੱਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਅੱਜ ਗਾਂਧੀ ਜਯੰਤੀ ਮੌਕੇ ਨਾਲਸਾ-ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਦੇ ਅਧੀਨ ਪਲਾਸਟਿਕ ਮੁਕਤ ਬਰਨਾਲਾ ਮੁਹਿੰਮ ਦਾ ਆਗਾਜ਼ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਤੋਂ ਕੀਤਾ ਗਿਆ।ਇਸ ਮੌਕੇ ਉਨ੍ਹਾਂ ਨਾਲ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ, ਮਾਨਯੋਗ ਡਿਪਟੀ ਕਮਿਸ਼ਨਰ, ਸ਼੍ਰੀ ਬਰਜਿੰਦਰ ਪਾਲ ਸਿੰਘ, ਮਾਨਯੋਗ ਐਡੀਸ਼ਨਲ ਜਿਲ੍ਹਾ ਅਤੇ ਸੈਸ਼ਨਜ ਜੱਜ ਅਤੇ ਹੋਰ ਜੁਡੀਸ਼ੀਅਲ ਅਫ਼ਸਰ ਅਤੇ ਮੈਂਬਰ ਮੌਜੂਦ ਸਨ। ਇਸ ਮੁਹਿੰਮ ਅਧੀਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸ਼ੁਰੂ ਕਰਕੇ ਪੱਕਾ ਕਾਲਜ ਰੋਡ ਤੋਂ ਹੁੰਦੇ ਹੋਏ ਰੇਲਵੇ ਸਟੇਸ਼ਨ ਤੱਕ ਪੈਦਲ ਮਾਰਚ ਕੀਤਾ ਗਿਆ ਅਤੇ ਰਸਤੇ ਵਿੱਚ ਸੜਕ ਉੱਪਰ ਦੋਵੇਂ ਪਾਸਿਆ ਤੇ ਪਏ ਪਲਾਸਟਿਕ ਦੇ ਕੂੜੇ ਕਰਕਟ ਨੂੰ ਇਕੱਠਾ ਕੀਤਾ ਗਿਆ।ਇਸ ਤੋਂ ਇਲਾਵਾ ਰਸਤੇ ਵਿੱਚ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਦੁਕਾਨਦਾਰਾ, ਫ਼ਲ ਅਤੇ ਸਬਜ਼ੀ ਵਿਕਰੇਤਾ ਆਦਿ ਨੂੰ ਪਲਾਸਟਿਕ ਦੇ ਲਿਫ਼ਾਫ਼ਿਆ ਦੀ ਵਰਤੋਂ ਨਾ ਕਰਨ ਲਈ ਕਿਹਾ ਅਤੇ ਨਾਲ ਹੀ ਅਪੀਲ ਕੀਤੀ ਕਿ ਜਦੋਂ ਉਨ੍ਹਾਂ ਦੀ ਦੁਕਾਨ ਤੇ ਕੋਈ ਗਾਹਕ ਆਉਂਦਾ ਹੈ, ਤਾਂ ਉਹ ਉਸ ਗਾਹਕ ਨੂੰ ਆਪਣੇ ਘਰੋਂ ਕੱਪੜੇ ਦਾ ਥੈਲਾ ਲੈ ਕੇ ਆਉਣ ਲਈ ਕਹਿਣ ਤਾਂ ਜੋ ਪਲਾਸਟਿਕ ਦੇ ਲਿਫ਼ਾਫ਼ੇ ਦੀ ਵਰਤੋਂ ਨਾ ਕੀਤੀ ਜਾਵੇ। ਇਸ ਤੋਂ ਇਲਾਵਾ ਦੁਕਾਨਦਾਰਾਂ ਨੂੰ ਰੋਟਰੀ ਕਲੱਬ, ਲਾਇਨਜ ਕਲੱਬ ਅਤੇ ਸਾਂਝਾ ਆਸਰਾ ਦੇ ਸਹਿਯੋਗ ਨਾਲ ਤਿਆਰ ਕੀਤੇ ਗਏ ਲਿਫ਼ਾਫੇ ਵੀ ਵੰਡੇ ਗਏ।

ਇਸ ਮੁਹਿੰਮ ਦੌਰਾਨ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਵਿੱਚ ਮਿਲਿਆ ਅਤੇ ਦੁਕਾਨਦਾਰਾਂ ਅਤੇ ਹੋਰ ਵਿਕਰੇਤਾਵਾਂ ਵੱਲੋਂ ਪਲਾਸਟਿਕ ਦੇ ਲਿਫ਼ਾਫਿਆ/ਬੈਗ ਦੀ ਵਰਤੋਂ ਨਾ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਪੈਦਲ ਮਾਰਚ ਤੋਂ ਬਾਅਦ ਸਿਹਤ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਬੰਦੀਆਂ ਲਈ ਕੋਵਿਡ ਵੈਕਸੀਨ ਕੈਂਪ ਦਾ ਆਯੋਜਨ ਵੀ ਕੀਤਾ ਗਿਆ ਅਤੇ 185 ਦੇ ਕਰੀਬ ਬੰਦੀਆਂ ਦਾ ਟੀਕਾਕਰਨ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ ਜੱਜ ਸਾਹਿਬ ਦੀ ਮੌਜ਼ੂਦਗੀ ਵਿੱਚ ਕੀਤਾ ਗਿਆ। ਇਸ ਤੋਂ ਇਲਾਵਾ ਮਾਨਯੋਗ ਸੈਸ਼ਨਜ਼ ਜੱਜ ਵੱਲੋਂ ਬੰਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਵੀ ਜਾਗਰੂਕ ਕੀਤਾ ਗਿਆ ਅਤੇ ਨਾਲ ਹੀ ਉਨ੍ਹਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਦੀ ਜਾਣਕਾਰੀ ਵੀ ਦਿੱਤੀ ਗਈ ਜਿਸ ਅਧੀਨ ਉਹ ਆਪਣੇ ਕੇਸ ਦੀ ਪੈਰਵੀ ਕਰਨ ਲਈ ਵਕੀਲ ਸਾਹਿਬਾਨ ਦੀਆਂ ਸੇਵਾਵਾਂ ਮੁਫ਼ਤ ਵਿੱਚ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਜੇਲ੍ਹ ਸੁਪਰਡੰਟ ਨੂੰ ਹਦਾਇਤ ਵੀ ਕੀਤੀ ਕਿ ਕੋਈ ਵੀ ਬੰਦੀ ਅਜਿਹਾ ਨਹੀਂ ਰਹਿਣਾ ਚਾਹੀਦਾ ਜਿਸ ਕੋਲ ਆਪਣੇ ਕੇਸ ਦੀ ਪੈਰਵੀ ਕਰਨ ਲਈ ਵਕੀਲ ਨਾ ਹੋਵੇ। ਅੰਤ ਵਿੱਚ ਸ਼੍ਰੀ ਵਰਿੰਦਰ ਅੱਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ ਜੱਜ, ਬਰਨਾਲਾ ਨੇ ਜਾਣਕਾਰੀ ਦਿੱਤੀ ਕਿ ਗਰੀਬ ਅਤੇ ਪਿਛੜੇ ਵਰਗ ਦੇ ਲੋਕਾਂ ਨੂੰ ਕਾਨੂੰਨੀ ਹੱਕ, ਇਸਤਰੀਆਂ, ਬੱਚੇ, ਅਨੁਸੂਚਿਤ ਜਾਤੀ ਜਾਂ ਕਬੀਲੇ ਦੇ ਮੈਂਬਰ, ਜੇਲਾਂ ਵਿੱਚ ਬੰਦ ਹਵਾਲਾਤੀ ਅਤੇ ਕੈਦੀ ਜਾਂ ਹਿਰਾਸਤ ਵਿੱਚ ਵਿਅਕਤੀ ਅਤੇ ਹਰ ਉਹ ਵਿਅਕਤੀ ਜਿਸ ਦੀ ਸਲਾਨਾ ਆਮਦਨ 3 ਲੱਖ ਤੋਂ ਘੱਟ ਹੈ, ਬੇਗਾਰ ਦੇ ਮਾਰਿਆ, ਮਾਨਸਿਕ ਰੋਗੀ/ਅੰਪਗ, ਕੁਦਰਤੀ ਆਫ਼ਤਾਂ ਦੇ ਮਾਰੇ ਆਦਿ ਵਿਅਕਤੀ, ਵਕੀਲ ਸਹਿਬਾਨਾਂ ਦੀਆਂ ਮੁਫ਼ਤ ਸੇਵਾਵਾਂ ਦੀ ਪ੍ਰਾਪਤੀ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੇ ਸੀ.ਜੇ.ਐਮ-ਕਮ-ਸਕੱਤਰ ਕੋਲ ਕਿਸੇ ਵੀ ਕੰਮ ਵਾਲੇ ਦਿਨ ਪਹੁੰਚ ਕਰ ਸਕਦੇ ਹਨ ਜਾਂ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੇ ਟੋਲ ਫ਼ਰੀ ਹੈੱਲਪਲਾਈਨ ਨੰਬਰ 1968 ਤੇ ਸੰਪਰਕ ਕਰ ਸਕਦੇ ਹਨ।

 

Tags: Say no to Plastic , Plastic Free Barnala Drive , District Legal Services Authority Barnala , Barjinder Pal Singh , Barnala , Virinder Aggarwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD