Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਜੈ ਇੰਦਰ ਸਿੰਗਲਾ ਨੂੰ ਮੁੜ ਕੈਬਨਿਟ ਮੰਤਰੀ ਬਣਾਏ ਜਾਣ ਦੇ ਸ਼ੁਕਰਾਨੇ ਵਜੋਂ ਸੰਗਰੂਰ ਹਲਕੇ ’ਚ ਵੱਖ-ਵੱਖ ਥਾਈਂ ਕਰਵਾਏ ਗਏ ਸਮਾਗਮ

ਸੰਗਰੂਰ ਹਲਕੇ ਦੇ ਲੋਕਾਂ ਦਾ ਸਦਾ ਰਿਣੀ ਰਹਾਂਗਾ ਤੇ ਜ਼ਿੰਮੇਵਾਰ ਨੁਮਾਇੰਦੇ ਵਾਂਗ ਵਿਕਾਸ ਦੀ ਨਵੀਂ ਇਬਾਰਤ ਲਿਖਾਂਗਾ: ਲੋਕ ਨਿਰਮਾਣ ਤੇ ਪ੍ਰਸ਼ਾਸਕੀ ਸੁਧਾਰ ਮੰਤਰੀ ਵਿਜੈ ਇੰਦਰ ਸਿੰਗਲਾ

Vijay Inder Singla, Punjab Education Minister, Chandigarh, Punjab Pradesh Congress Committee, Congress, Punjab Congress, Government of Punjab, Punjab Government,  Punjab, Sangrur

Web Admin

Web Admin

5 Dariya News

ਭਵਾਨੀਗੜ/ਸੰਗਰੂਰ , 02 Oct 2021

Last updated on: Oct 02, 2021, 00:00 IST

ਸੰਗਰੂਰ ਹਲਕੇ ਤੋਂ ਵਿਧਾਇਕ ਵਿਜੈ ਇੰਦਰ ਸਿੰਗਲਾ ਦੇ ਮੁੜ ਕੈਬਨਿਟ ਮੰਤਰੀ ਚੁਣੇ ਜਾਣ ’ਤੇ ਹਲਕੇ ਦੀਆਂ ਸਮੂਹ ਪੰਚਾਇਤਾਂ ਦੇ ਨੁਮਾਇੰਦਿਆਂ ਅਤੇ ਲੋਕਾਂ ਵੱਲੋਂ ਵੱਖ-ਵੱਖ ਥਾਈਂ ਸਮਾਗਮ ਕਰਵਾਏ ਗਏ। ਅੱਜ ਹਲਕੇ ਦੇ ਪਿੰਡ ਚੰਨੋ, ਬਾਲਦ ਕਲਾਂ, ਫੱਗੂਵਾਲਾ ਅਤੇ ਭਵਾਨੀਗੜ ਸ਼ਹਿਰ ਦੇ ਬਾਬਾ ਪੋਥੀ ਵਾਲਾ ਜੀ ਦੇ ਮੰਦਰ ’ਚ ਕਰਵਾਏ ਗਏ ਸਮਾਗਮ ’ਚ ਸ਼੍ਰੀ ਸਿੰਗਲਾ ਨੂੰ ਸਨਮਾਨਤ ਕੀਤੇ ਜਾਣ ਤੋਂ ਇਲਾਵਾ ਉਨਾਂ ਅਤੇ ਹਲਕੇ ਦੀ ਚੜਦੀਕਲਾ ਲਈ ਅਰਦਾਸ-ਬੇਨਤੀਆਂ ਵੀ ਕੀਤੀਆਂ ਗਈਆਂ। ਇਸ ਮੌਕੇ ਬੋਲਦਿਆਂ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸੰਗਰੂਰ ਹਲਕੇ ਦੇ ਲੋਕਾਂ ਤੋਂ ਮਿਲੇ ਸਹਿਯੋਗ ਲਈ ਉਹ ਸਦਾ ਉਨਾਂ ਦੇ ਰਿਣੀ ਰਹਿਣਗੇ ਅਤੇ ਇੱਕ ਜ਼ਿੰਮੇਵਾਰ ਨੁਮਾਇੰਦੇ ਵਾਂਗ ਹਲਕੇ ਦੇ ਵਿਕਾਸ ਦੀ ਇੱਕ ਨਵੀਂ ਇਬਾਰਤ ਲਿਖਣਗੇ।ਇਸ ਮੌਕੇ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਪਾਰਟੀ ਹਾਈ ਕਮਾਂਡ ਅਤੇ ਸੂਬੇ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਵਾਇਆ ਕਿ ਜਿਸ ਤਰਾਂ ਪਹਿਲਾਂ ਵੀ ਇੱਕ ਨਿਸ਼ਕਾਮ ਸੇਵਾਦਾਰ ਵਾਂਗ ਉਹ ਪਾਰਟੀ ਦੇ ਸੀਨੀਅਰ ਲੀਡਰਾਂ ਦੇ ਵਿਖਾਏ ਮਾਰਗ ’ਤੇ ਚੱਲ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਦੇ ਰਹੇ ਹਨ, ਉਸਨੂੰ ਹੁਣ ਵੀ ਪਹਿਲਾਂ ਤੋਂ ਵੀ ਵਧੇਰੇ ਮਿਹਨਤ ਨਾਲ ਜਾਰੀ ਰੱਖਣਗੇ। ਉਨਾਂ ਕਿਹਾ ਕਿ ਜਦੋਂ ਤੋਂ ਸੰਗਰੂਰ ਹਲਕੇ ਦੇ ਲੋਕਾਂ ਵੱਲੋਂ ਉਨਾਂ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ ਉਹ ਉਸੇ ਦਿਨ ਤੋਂ ਸੰਗਰੂਰ ਹਲਕੇ ਦੇ ਸਰਵਪੱਖੀ ਵਿਕਾਸ ਲਈ ਤਨਦੇਹੀ ਨਾਲ ਕੰਮ ਕਰਦੇ ਰਹੇ ਹਨ। ਉਨਾਂ ਕਿਹਾ ਕਿ ਸੰਗਰੂਰ ਹਲਕੇ ਦੇ ਲੋਕਾਂ ਵੱਲੋਂ ਲੋਕ ਸਭਾ ਮੈਂਬਰ ਚੁਣ ਕੇ ਭੇਜੇ ਜਾਣ ਤੋਂ ਲੈ ਕੇ ਅੱਜ ਤੱਕ ਉਨਾਂ ਦਾ ਇੱਕ ਹੀ ਟੀਚਾ ਰਿਹਾ ਹੈ ਕਿ ਸੰਗਰੂਰ ਵਿਕਾਸ ਪੱਖੋਂ ਪੰਜਾਬ ਦਾ ਮੋਹਰੀ ਹਲਕਾ ਬਣ ਕੇ ਉੱਭਰੇ ਅਤੇ ਇੱਥੋਂ ਦੇ ਵਸਨੀਕਾਂ ਨੂੰ ਹਰ ਲੋੜੀਂਦੀ ਸਹੂਲਤ ਮੁਹੱਈਆ ਕਰਵਾਈ ਜਾਵੇ।

ਸ਼੍ਰੀ ਸਿੰਗਲਾ ਨੇ ਕਿਹਾ ਕਿ ਸੰਗਰੂਰ ਹਲਕੇ ’ਚ ਸਿਹਤ ਸੇਵਾਵਾਂ ਦੀ ਘਾਟ ਨੂੰ ਪੂਰਾ ਕਰਨ ਦੇ ਨਾਲ-ਨਾਲ ਇਸਨੂੰ ਉੱਤਰੀ ਭਾਰਤ ਦੀ ਮੈਡੀਕਲ ਹੱਬ ਵਜੋਂ ਵਿਕਸਿਤ ਕਰਨ ਲਈ ਹੀ ਇੱਥੇ 500 ਕਰੋੜ ਦੀ ਲਾਗਤ ਵਾਲਾ ਪੀ.ਜੀ.ਆਈ. ਦਾ ਸੈਟੇਲਾਈਟ ਸੈਂਟਰ ਅਤੇ ਕੈਂਸਰ ਦੇ ਮਰੀਜ਼ਾਂ ਨੂੰ ਰਾਹਤ ਦੇਣ ਲਈ ਟਾਟਾ ਮੈਮੋਰੀਅਲ ਸੈਂਟਰ ਦੀ ਯੂਨਿਟ ਲਿਆਂਦੀ ਗਈ ਹੈ। ਉਨਾਂ ਕਿਹਾ ਕਿ ਇਨਾਂ ਯਤਨਾਂ ਸਦਕਾ ਹੀ ਇਲਾਜ ਲਈ ਦੂਰ-ਦੁਰਾਡੇ ਜਾਣ ਵਾਲੇ ਸੰਗਰੂਰ ਹਲਕੇ ਦੇ ਮਰੀਜ਼ਾਂ ਨੂੰ ਇੱਥੇ ਹੀ ਉੱਚ-ਪੱਧਰੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨਾਂ ਕਿਹਾ ਕਿ ਇਸੇ ਤਰਾਂ ਸਰਕਾਰੀ ਸਿਹਤ ਸੰਸਥਾਵਾਂ ਦੀ ਦਸ਼ਾ ਸੁਧਾਰਨ ਲਈ ਵੀ ਲਗਾਤਾਰ ਕੰਮ ਕੀਤਾ ਗਿਆ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਉਨਾਂ ਆਪਣੀ ਪੂਰੀ ਵਾਹ ਲਗਾਈ ਹੈ ਅਤੇ ਅੱਜ ਸੰਗਰੂਰ ਹਲਕੇ ਦੇ ਹਰ ਪਿੰਡ ਤੇ ਸ਼ਹਿਰਾਂ ਦੇ ਹਰ ਵਾਰਡ ’ਚ ਜਾਂ ਤਾਂ ਪੱਕੀ ਸੜਕ ਬਣਾਈ ਜਾ ਚੁੱਕੀ ਹੈ ਜਾਂ ਫ਼ੇਰ ਨਵੀਂ ਸੜਕ ਬਣਾਉਣ ਲਈ ਕੰਮ ਜਾਰੀ ਹੈ। ਉਨਾਂ ਕਿਹਾ ਕਿ ਇਸੇ ਤਰਾਂ ਸੰਗਰੂਰ ਹਲਕੇ ਦੇ ਹਰ ਇੱਕ ਸਰਕਾਰੀ ਸਕੂਲ ਨੂੰ ਸਮਾਰਟ ਸਕੂਲ ’ਚ ਤਬਦੀਲ ਕੀਤਾ ਜਾ ਚੁੱਕਾ ਹੈ। ਉਨਾਂ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ’ਚ ਪਾਰਕਾਂ ਦੇ ਨਿਰਮਾਣ ਤੋਂ ਇਲਾਵਾ ਹਲਕੇ ਦੇ ਸੁੰਦਰੀਕਰਨ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ ਅਤੇ ਲੋਕਾਂ ਦੀ ਸਹੂਲਤ ਲਈ ਧਰਮਸ਼ਾਲਾਵਾਂ ਤੇ ਮਲਟੀਪਰਪਜ਼ ਹਾਲ ਬਣਵਾਏ ਜਾ ਰਹੇ ਹਨ। ਉਨਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਹਰ ਘਰ ਨੂੰ ਸਾਫ਼ ਪੀਣਯੋਗ ਪਾਣੀ ਦੀ ਸਪਲਾਈ ਨਾਲ ਜੋੜਿਆ ਜਾਵੇਗਾ ਅਤੇ ਸ਼ਹਿਰਾਂ ਦੇ ਹਰ ਘਰ ਨੂੰ ਸੀਵਰੇਜ ਕੁਨੇਕਸ਼ਨ ਮੁਹੱਈਆ ਕਰਵਾਇਆ ਜਾਵੇਗਾ।ਇਸ ਮੌਕੇ ਐਸ.ਡੀ.ਐਮ. ਭਵਾਨੀਗੜ ਚਰਨਜੋਤ ਸਿੰਘ ਵਾਲੀਆ, ਡੀ.ਐਸ.ਪੀ. ਗੁਰਿੰਦਰ ਸਿੰਘ ਬੱਲ, ਚੇਅਰਮੈਨ ਮਾਰਕਿਟ ਕਮੇਟੀ ਪਰਦੀਪ ਕੱਦ, ਚੇਅਰਮੈਨ ਬਲਾਕ ਸੰਮਤੀ ਵਰਿੰਦਰ ਪੰਨਵਾਂ, ਪ੍ਰਧਾਨ ਨਗਰ ਕੌਂਸਲ ਭਵਾਨੀਗੜ ਸੁਖਜੀਤ ਕੌਰ ਘਾਬਦੀਆ, ਰਣਜੀਤ ਸਿੰਘ ਤੂਰ, ਸੁਖਮਹਿੰਦਰਪਾਲ ਸਿੰਘ ਤੂਰ, ਬਲਵਿੰਦਰ ਸਿੰਘ ਪੂਨੀਆ, ਹਰੀ ਸਿੰਘ ਫੱਗੂਵਾਲਾ, ਸਾਬਕਾ ਕੌਂਸਲਰ ਫਕੀਰ ਚੰਦ ਸਿੰਗਲਾ ਤੋਂ ਇਲਾਵਾ ਪੰਚਾਇਤਾਂ ਦੇ ਨੁਮਾਇੰਦੇ, ਕੌਂਸਲਰ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।     

 

Tags: Vijay Inder Singla , Punjab Education Minister , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD