Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਕੇਂਦਰੀ ਪੈਨਲ ਦੇ ਆਧਾਰ ਉਤੇ ਹੀ ਹੋਵੇਗੀ ਪੰਜਾਬ ਦੇ ਡੀ.ਜੀ.ਪੀ. ਦੀ ਨਿਯੁਕਤੀ : ਚਰਨਜੀਤ ਸਿੰਘ ਚੰਨੀ

ਡੀ.ਜੀ.ਪੀ. ਦੀ ਨਿਯੁਕਤੀ ਪ੍ਰਦੇਸ਼ ਕਾਂਗਰਸ ਪ੍ਰਧਾਨ, ਸਾਰੇ ਮੰਤਰੀਆਂ ਤੇ ਵਿਧਾਇਕਾਂ ਦੀ ਰਾਏ ਨਾਲ ਹੀ ਕੀਤੀ ਜਾਵੇਗੀ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab,  Morinda

Web Admin

Web Admin

5 Dariya News

ਮੋਰਿੰਡਾ , 03 Oct 2021

Last updated on: Oct 03, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਨਵੇਂ ਡੀ.ਜੀ.ਪੀ. ਦੀ ਨਿਯੁਕਤੀ ਕਾਨੂੰਨ ਅਨੁਸਾਰ ਕੀਤੀ ਜਾਵੇਗੀ। ਸੂਬਾ ਸਰਕਾਰ ਨੇ 30 ਸਾਲ ਤੋਂ ਵੱਧ ਸਰਵਿਸ ਵਾਲੇ ਸਾਰੇ ਅਫਸਰਾਂ ਦਾ ਨਾਮ ਕੇਂਦਰ ਨੂੰ ਭੇਜ ਦਿੱਤਾ ਹੈ।ਮੋਰਿੰਡਾ ਵਿਖੇ ਇਕ ਸਮਾਗਮ ਦੌਰਾਨ ਕਰਜ਼ਾ ਮੁਆਫ਼ੀ ਤੇ ਲਾਲ ਲਕੀਰ ਸਕੀਮ ਤਹਿਤ ਡਰੋਨ ਮੈਪਿੰਗ ਦੀ ਸ਼ੁਰੂਆਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਸੂਬਾ ਸਰਕਾਰ ਹੁਣ ਡੀ.ਜੀ.ਪੀ. ਨਿਯੁਕਤ ਕਰਨ ਲਈ ਕੇੰਦਰ ਵੱਲੋਂ ਭੇਜੇ ਜਾਣ ਵਾਲੇ ਤਿੰਨ ਅਫਸਰਾਂ ਦੇ ਪੈਨਲ ਦੀ ਉਡੀਕ ਕਰ ਰਹੀ ਹੈ।ਸ. ਚੰਨੀ ਨੇ ਅੱਗੇ ਕਿਹਾ ਕਿ ਇਸ ਤੋਂ ਬਾਅਦ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸਾਰੇ ਮੰਤਰੀਆਂ ਤੇ ਵਿਧਾਇਕਾਂ ਨਾਲ ਰਾਏ ਕਰਕੇ ਡੀ.ਜੀ.ਪੀ. ਦਾ ਨਾਮ ਤੈਅ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣਾ ਕੰਮ ਨੇਕ ਨੀਤੀ, ਸਮਰਪਣ ਭਾਵਨਾ ਤੇ ਇਮਾਨਦਾਰੀ ਨਾਲ ਕਰ ਰਹੀ ਹੈ ਅਤੇ ਸਰਕਾਰੀ ਕੰਮ-ਕਾਜ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪਾਰਟੀ ਦਾ ਕੰਮ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇਖ ਰਹੇ ਹਨ ਅਤੇ ਪਾਰਟੀ ਤੇ ਸਰਕਾਰ ਵਿਚਾਲੇ ਬਿਹਤਰ ਤਾਲਮੇਲ ਲਈ ਕਮੇਟੀ ਬਣਾਈ ਗਈ ਹੈ।58 ਸਾਲ ਤੋਂ ਵੱਧ ਉਮਰ ਦੇ ਸਰਕਾਰੀ ਕਰਮਚਾਰੀਆਂ ਨੂੰ ਸੇਵਾ ਮੁਕਤ ਕਰਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸ. ਚੰਨੀ ਨੇ ਕਿਹਾ ਕਿ ਕੋਈ ਵੀ 58 ਸਾਲ ਤੋਂ ਵੱਧ ਉਮਰ ਦਾ ਕਰਮਚਾਰੀ ਸੇਵਾ ਵਿੱਚ ਨਹੀਂ ਰਹੇਗਾ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਸ ਦੀ ਜਗ੍ਹਾਂ ਮੌਕਾ ਦਿੱਤਾ ਜਾਵੇਗਾ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Morinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD