Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਕਾਂਗਰਸੀਆਂ ਨੂੰ ਕਿਸਾਨਾਂ ਨਾਲੋਂ ਜ਼ਿਆਦਾ ਆਪਣੀ ਕੁਰਸੀ ਦੀ ਫਿਕਰਮੰਦੀ ਹੈ, ਤਾਂ ਹੀ ਕਾਂਗਰਸ ਦੇ ਸਾਰੇ ਲੋਕ ਕੁਰਸੀ-ਕੁਰਸੀ ਦੀ ਲੜਾਈ ਲੜ ਰਹੇ ਹਨ : ਜਸਵੀਰ ਸਿੰਘ ਗੜ੍ਹੀ

ਕਿਹਾ, ਪੰਜਾਬ ਵਿੱਚ ਜੇਕਰ ਮਜ਼ਦੂਰਾਂ ਦੀ ਬਾਂਹ ਕੋਈ ਫੜ ਸਕਦਾ ਹੈ ਤਾਂ ਉਹ ਅਕਾਲੀ-ਬਸਪਾ ਗੱਠਜੋੜ ਹੀ ਹੈ ਜੋ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਕਰ ਸਕਦੈ

Sukhbir Singh Badal, Shiromani Akali Dal, SAD, Akali Dal, Jasvir Singh Garhi, BSP, Bahujan Samaj Party, BSP Punjab

Web Admin

Web Admin

5 Dariya News

ਬਠਿੰਡਾ , 03 Oct 2021

Last updated on: Oct 03, 2021, 00:00 IST

ਪੰਜਾਬ ਦੇ ਮਾਲਵੇ ਦੀ ਨਰਮਾ ਪੱਟੀ ‘ਚ ਹੋਏ ਗੁਲਾਬੀ ਸੁੰਡੀ ਦੇ ਹਮਲੇ ਨੇ ਕਿਸਾਨਾਂ ਦੀ ਨਰਮੇ ਦੀ ਹਜ਼ਾਰਾਂ ਹੈਕਟੇਅਰ ਦੀ ਫਸਲ ਬਰਬਾਦ ਕਰਕੇ ਰੱਖ ਦਿੱਤੀ ਹੈ ਪਰ ਪੰਜਾਬ ਦੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਤੇ ਹੋਰ ਆਗੂ ਕੁਰਸੀ-ਕੁਰਸੀ ਦੀ ਲੜਾਈ ਲੜ ਰਹੇ ਹਨ। ਮੁੱਖ ਮੰਤਰੀ ਕਹਿੰਦਾ ਉਸਦੀ ਕੁਰਸੀ ਬਚੀ ਰਹੇ ਤਾਂ ਸਿੱਧੂ ਕਹਿੰਦਾ ਉਸਨੂੰ ਕੁਰਸੀ ਤੇ ਕਿਉਂ ਨਹੀਂ ਬਿਠਾਇਆ ? ਡਿਪਟੀ ਮੁੱਖ ਮੰਤਰੀ ਸੁੱਖੀ ਰੰਧਾਵਾ ਨੂੰ ਪੁੱਛੋ ਤਾਂ ਕਹਿੰਦਾ ਵੱਡੀ ਕੁਰਸੀ ਕਿਉਂ ਨਹੀਂ ਮਿਲੀ ਤਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲ ਕਰਕੇ ਦੇਖੋ ਤਾਂ ਉਹ ਕਹਿੰਦਾ ਉਸਨੂੰ ਕੁਰਸੀ ਤੋਂ ਕਿਉਂ ਲਾਹ ਦਿੱਤਾ ? ਕਾਂਗਰਸ ਦਾ ਹਰ ਆਗੂ ਇਸ ਸਮੇਂ ਕੁਰਸੀ ਲਈ ਲੜ ਰਿਹਾ ਹੈ ਅਤੇ ਪੰਜਾਬ ਦੇ ਕਿਸਾਨ ਰੁਲਣ ਲਈ ਮਜਬੂਰ ਹੋ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਬਠਿੰਡਾ ਵਿਖੇ ਸ੍ਰੋਮਣੀ ਅਕਾਲੀ ਦਲ ਵੱਲੋਂ ਨਰਮੇ ਦੀ ਫਸਲ ਦੇ ਹੋਏ ਉਜਾੜੇ ਲਈ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਅਤੇ ਮੁਆਵਜ਼ਾ ਦਵਾਉਣ ਲਈ ਰੱਖੀ ਗਈ ਰੈਲੀ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਹੀ ਨਹੀਂ ਪੰਜਾਬ ਅਤੇ ਖਾਸ ਤੌਰ ਤੇ ਇਨ੍ਹੀਂ ਦਿਨੀਂ ਮਾਲਵੇ ਦਾ ਕਿਸਾਨ ਤ੍ਰਾਹੀਮਾਮ-ਤ੍ਰਾਹੀਮਾਮ ਕਰ ਰਿਹਾ ਹੈ ਪਰ ਸਰਕਾਰਾਂ ਉਹ ਭਾਵੇਂ ਕੇਂਦਰ ਦੀ ਭਾਜਪਾ ਦੀ ਸਰਕਾਰ ਹੋਵੇ ਜਾਂ ਫਿਰ ਪੰਜਾਬ ਦੀ ਕਾਂਗਰਸ ਦੀ ਸਰਕਾਰ ਹੋਵੇ, ਕਿਸਾਨਾਂ ਦੀ ਸਾਰ ਲੈਣ ਲਈ ਕੋਈ ਵੀ ਤਿਆਰ ਨਹੀਂ ਜਦਕਿ ਬਿਆਨਬਾਜ਼ੀ ਤੇ ਗੱਪਾਂ ਇਨ੍ਹਾਂ ਦੋਵਾਂ ਪਾਰਟੀਆਂ ਦੇ ਆਗੂਆਂ ਤੋਂ ਜਿੰਨੀਆਂ ਮਰਜ਼ੀ ਸੁਣ ਲਵੋ। ਸ. ਗੜ੍ਹੀ ਨੇ ਕਿਹਾ ਕਿ ਦੇਸ਼ ਦੇ ਦਲਿਤਾਂ, ਪਿੱਛੜੇ ਵਰਗਾਂ, ਮਜ਼ਦੂਰਾਂ, ਕਿਸਾਨਾਂ ਤੇ ਛੋਟੇ ਵਪਾਰੀਆਂ ਸਮੇਤ ਹੋਰ ਵਰਗਾਂ ਦੇ ਲੋਕਾਂ ਨੂੰ ਆਪਣੇ ਹੱਕ ਹਮੇਸ਼ਾ ਹੀ ਲੜ ਕੇ ਲੈਣੇ ਪੈਂਦੇ ਹਨ। ਝੋਨੇ ਦੀ ਖ੍ਰੀਦ ਦੇ ਮਸਲੇ ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਜਦੋਂ ਤੋਂ ਹਰਾ ਇਨਕਲਾਬ ਆਇਆ, ਲੰਬੇ ਸਮੇਂ ਤੋਂ 1 ਅਕਤੂਬਰ ਤੋਂ ਮੰਡੀਆਂ ਵਿੱਚ ਝੋਨਾਂ ਖ੍ਰੀਦਿਆ ਜਾਂਦਾ ਰਿਹਾ ਹੈ, ਮੰਡੀਆਂ ਵਿੱਚ ਹਕੂਮਤ ਕਿਸੇ ਵੀ ਪਾਰਟੀ ਦੀ ਹੋਵੇ ਉਨ੍ਹਾ ਹਮੇਸ਼ਾਂ ਹੀ ਬਾਰਦਾਨੇ ਸਮੇਤ ਹੋਰ ਸਹੂਲਤਾਂ ਦਾ ਪ੍ਰਬੰਧ ਕੀਤਾ ਪਰ ਮੌਜੂਦਾ ਕਾਂਗਰਸ ਦੀ ਹਕੂਮਤ ਨੇ, ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਆਪਣੀ ਦਾੜ੍ਹੀ ਹੀ ਸਵਾਰਦਾ ਰਿਹਾ, ਉਸਨੂੰ ਆਪਣੀ ਦਾੜ੍ਹੀ ਸਵਾਰਣ ਤੋਂ ਹੀ ਵਿਹਲ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਆਸ਼ੂ ਕੋਲ ਦਾੜ੍ਹੀ ਸਵਾਰਨ ਦਾ ਤਾਂ ਸਮਾਂ ਹੈ ਪਰ ਮੰਡੀਆਂ ਵਿੱਚ ਸਹੂਲਤਾਂ ਦੇਣ ਲਈ ਆਸ਼ੂ ਕੋਲ ਸਮਾਂ ਨਹੀਂ। ਸ. ਗੜ੍ਹੀ ਨੇ ਕਿਹਾ ਕਿ ਜਦੋਂ ਕਾਂਗਰਸ ਸਰਕਾਰ ਦੀ ਹਕੂਮਤ ਦੀ ਧੌਣ ਤੇ ਬਹੁਜਨ ਸਮਾਜ ਪਾਰਟੀ ਨੇ ਆਪਣਾ ਗੋਡਾ ਰੱਖਿਆ ਤਾਂ ਕਾਂਗਰਸ ਦੀ ਹਕੂਮਤ ਨੇ ਬੀਤੇ ਕੱਲ੍ਹ ਹੀ ਆਪਣਾ ਥੁੱਕਿਆ ਚੱਟਣਾ ਪਿਆ ਅਤੇ ਆਪਣੀ ਕੁਰਸੀ ਬਚਾਉਣ ਲਈ ਜਿਹੜੀ ਕੇਂਦਰ ਸਰਕਾਰ ਤੋਂ 10 ਅਕਤੂਬਰ ਦੀ ਖ੍ਰੀਦ ਦਾ ਸਮਾਂ ਮੰਨਿਆ ਸੀ ਉਸੇ ਕੋਲੋਂ ਇਹ ਸਮਾਂ ਬਦਲਵਾਉਣਾ ਪਿਆ ਅਤੇ ਇਹ ਜਿੱਤਾ ਕਿਸਾਨਾਂ ਦੀ ਜਿੱਤ ਹੈ, ਸ੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਗੱਠਜੋੜ ਦੀ ਜਿੱਤ ਹੈ।

 ਉਨ੍ਹਾ ਕਿਹਾ ਕਿ ਅੱਜ ਸਮਾਂ ਚੱਲ ਰਿਹਾ ਹੈ ਕਿ ਦੇਸ਼ ਵਿੱਚ ਤਿੰਨ ਕਾਲੇ ਖੇਤੀ ਕਾਨੂੰਨ ਆਏ ਅਤੇ ਉਸਦਾ ਵਿਰੋਧ ਹੋ ਰਿਹਾ ਹੈ ਜਿਸਦੇ ਖਿਲਾਫ ਅੰਦੋਲਨ ਵੀ ਜਾਰੀ ਹੈ ਅਤੇ ਬਹੁਜਨ ਸਮਾਜ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਅਤੇ ਸ੍ਰੋਮਣੀ ਅਕਾਲੀ ਦੇ ਕੌਮੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਦਲ-ਬਸਪਾ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਇਸ ਅੰਦੋਲਨ ਦਾ ਸਮਰਥਨ ਕਰਦੇ ਹੋਏ ਤਿੰਨੇਂ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਕੇਂਦਰ ਸਰਕਾਰ ਤੇ ਲਗਾਤਾਰ ਦਬਾਅ ਬਣਾਇਆ ਜਾ ਰਿਹਾ ਹੈ ਅਤੇ ‘ਕਿਸਾਨੋਂ ਕੇ ਸਨਮਾਨ ਮੇਂ, ਬਹੁਜਨ ਸਮਾਜ ਪਾਰਟੀ ਮੈਦਾਨ ਮੇਂ’ ਦਾ ਨਾਅਰਾ ਦਿੱਤਾ ਅਤੇ ਜਦੋਂ ਅਕਾਲੀ ਦਲ ਨਾਲ ਬਸਪਾ ਦਾ ਸਮਝੌਤਾ ਵੀ ਹੋਇਆ ਤਾਂ ਬੀਤੇ ਦਿਨੀਂ ਪਾਰਲੀਮੈਂਟ ਦੀ ਚੱਲੀ ਕਾਰਵਾਈ ਦੌਰਾਨ ਸ੍ਰੋਮਣੀ ਅਕਾਲੀ ਦਲ ਨੇ ਕਿਸਾਨਾ ਦੇ ਹੱਕ ਵਿੱਚ ਅਤੇ ਤਿੰਨੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪਾਰਲੀਮੈਂਟ ਦੇ ਬਾਹਰ ਸ੍ਰੋਮਣੀ ਅਕਾਲੀ ਦਲ ਦੇ 4 ਮੈਂਬਰ ਪਾਰਲੀਮੈਂਟ ਤਖਤੀਆਂ ਲੈ ਕੇ ਜਦੋਂ ਖੜ੍ਹੇ ਹੋਏ ਤਾਂ ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਭੈਣ ਕੁਮਾਰੀ ਮਾਇਅਵਤੀ ਜੀ ਨੇ ਸ੍ਰੋਮਣੀ ਅਕਾਲੀ ਦਲ ਦੇ ਇਨ੍ਹਾਂ 4 ਮੈਂਬਰ ਪਾਰਲੀਮੈਂਟਾਂ ਦੇ ਮਗਰ 14 ਮੈਂਬਰ ਪਾਰਲੀਮੈਂਟ ਖੜ੍ਹੇ ਕਰ ਦਿੱਤੇ ਤਾਂ ਜੋ ਕਿਸਾਨਾਂ ਦੇ ਹੱਕ ਵਿੱਚ ਕੇਂਦਰ ਸਰਕਾਰ ਨੂੰ ਝੁਕਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਸ੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੀ ਸਾਂਝੀ ਤਾਕਤ ਦਾ ਹੀ ਨਤੀਜਾ ਹੈ ਕਿ ਕਾਂਗਰਸ ਦੇ ਅੰਦਰ ਜੋ ਇਹ ਖਾਨਾਜੰਗੀ ਅਤੇ ਮਹਾਂਭਾਰਤ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਕਹਿਣਾ ਚਾਹੁੰਦੇ ਹਨ ਕਿ ਜਿੱਥੇ ਅਕਾਲੀ-ਬਸਪਾ ਗੱਠਜੋੜ ਕਿਸਾਨਾਂ ਦੇ ਨਾਲ ਪੈਰ ਪੈਰ ਤੇ ਡਟ ਕੇ ਖੜ੍ਹਾ ਹੈ ਅਤੇ ਇਨ੍ਹਾਂ ਤਿੰਨ ਕਾਲੇ ਕਾਨੂੰਨਾਂ ਦਾ ਡਟਵਾਂ ਵਿਰੋਧ ਕਰਦਾ ਹੈ ਉਥੇ ਹੀ ਇਨ੍ਹਾਂ ਤਿੰਨ ਕਾਨੂੰਨਾਂ ਤੋਂ ਪਹਿਲਾਂ ਮਜ਼ਦੂਰ ਵਿਰੋਧੀ ਤਿੰਨ ਕਾਨੂੰਨ ਵੀ ਭਾਜਪਾ ਨੇ ਪਾਰਲੀਮੈਂਟ ਵਿੱਚ ਪਾਸ ਕੀਤੇ ਸਨ, ਉਨ੍ਹਾਂ ਖਿਲਾਫ ਦੇਸ਼ ਪੱਧਰੀ ਲਾਮਬੰਦੀ ਉਸ ਪੱਧਰ ਤੇ ਨਹੀਂ ਸੀ ਹੋ ਸਕੀ ਜਿਸ ਪੱਧਰ ਤੇ ਹੋਣੀ ਚਾਹੀਦੀ ਸੀ ਕਿਉਂਕਿ ਮਜ਼ਦੂਰਾਂ ਦੀ ਏਕਤਾ ਵਿੱਚ ਥੋੜੀ ਕਮੀ ਰਹਿ ਗਈ ਸੀ ਕਿਉਂਕਿ ਮਜ਼ਦੂਰ ਪੱਛੜੀਆਂ ਜਮਾਤਾਂ ਵਿੱਚ ਵੰਡਿਆ ਹੋਇਆ, ਮਜ਼ਦੂਰ ਐਸ.ਸੀ ਸ੍ਰੇਣੀ ਵਿੱਚ ਵੰਡਿਆ ਹੋਇਆ, ਜਿਹੜਾ ਮਜ਼ਦੂਰ ਵੱਖ ਵੱਖ ਕੈਟੇਗਰੀਆਂ ਵਿੱਚ ਵੰਡਿਆ ਹੋਇਆ ਜਿਵੇਂ ਖੇਤਾਂ ਦਾ ਮਜ਼ਦੂਰ, ਉਸਾਰੀ ਦਾ ਮਜ਼ਦੂਰ, ਦੁਕਾਨਾਂ ਦਾ ਮਜ਼ਦੂਰ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਅਤੇ ਦੇਸ਼ ਵਿੱਚ ਭਾਜਪਾ ਨੇ ਕਦੇ ਵੀ ਮਜ਼ਦੂਰਾਂ ਦੀ ਬਾਂਹ ਨਹੀਂ ਫੜੀ। ਉਨ੍ਹਾਂ ਕਿਹਾ ਕਿ ਮਜ਼ਦੂਰ, ਜਿਸਨੂੰ ਚਾਹੀਦਾ ਰੁਜ਼ਗਾਰ, ਇਲਾਜ, ਪੜ੍ਹਾਈ ਪਰ ਕਾਂਗਰਸ ਅਤੇ ਭਾਜਪਾ ਦੀਆਂ ਸਰਕਾਰਾਂ ਨੇ ਮਜ਼ਦੂਰਾਂ ਦੀ ਬਾਂਹ ਫੜ ਕੇ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ ਗਿਆ। ਮਜ਼ਦੂਰਾਂ ਨੂੰ ਅਪੀਲ ਕਰਦਿਆਂ ਸ. ਗੜ੍ਹੀ ਨੇ ਕਿਹਾ ਕਿ ਪੰਜਾਬ ਵਿੱਚ ਜੇਕਰ ਮਜ਼ਦੂਰਾਂ ਦੀ ਬਾਂਹ ਕੋਈ ਫੜ ਸਕਦਾ ਹੈ ਤਾਂ ਉਹ ਅਕਾਲੀ-ਬਸਪਾ ਗੱਠਜੋੜ ਹੀ ਹੈ ਜੋ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰ ਆਰਥਿਕ ਅਤੇ ਸਮਾਜਿਕ ਤੌਰ ਤੇ ਬੁਰੀ ਤਰ੍ਹਾਂ ਨਾਲ ਪੱਛੜਿਆ ਹੋਇਆ ਹੈ। ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਗੱਲ ਕਰਦਿਆਂ ਕਿਹਾ ਕਿ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਲੰਘ ਕੇ ਗਿਆ ਪਰ ਪੰਜਾਬ ਦੀ ਕਿਸੇ ਵੀ ਧਰਮ ਸੰਸਥਾ ਨੇ ਬਾਬਾ ਜੀਵਨ ਸਿੰਘ ਜੀ ਨੂੰ ਯਾਦ ਨਹੀਂ ਕੀਤਾ ਪਰ ਬਸਪਾ ਨੇ ਪੰਜ ਵੱਡੇ ਪ੍ਰੋਗਰਾਮ ਸ੍ਰੋਮਣੀ ਅਕਾਲੀ ਦਲ ਦੇ ਸਹਿਯੋਗ ਨਾਲ ਕੀਤੇ। ਉਨ੍ਹਾ ਕਿਹਾ ਕਿ ਬਸਪਾ ਜਿੱਥੇ ਨਿਮਾਣੇ ਤੇ ਨਿਆਸਰਿਆਂ ਦੀ ਗੱਲ ਕਰਦੀ ਹੈ ਉਥੇ ਹੀ ਮਾਨ-ਸਨਮਾਨ ਦੀ ਗੱਲ ਕਰਦੀ ਹੈ। ਇਸ ਮੌਕੇ ਸੂਬਾ ਜਨਰਲ ਸਕੱਤਰ ਸ਼੍ਰੀ ਕੁਲਦੀਪ ਸਿੰਘ ਸਰਦੂਲਗੜ੍ਹ, ਜਿਲ੍ਹਾ ਪ੍ਰਧਾਨ ਬਠਿੰਡਾ ਸ਼੍ਰੀ ਲਖਬੀਰ ਸਿੰਘ ਨਿੱਕਾ, ਜਿਲ੍ਹਾ ਪ੍ਰਧਾਨ ਮਾਨਸਾ ਗੁਰਦੀਪ ਸਿੰਘ ਅਤੇ ਸੈਂਕੜੇ ਬਸਪਾ ਵਰਕਰ ਤੇ ਲੀਡਰਸ਼ਿਪ ਹਾਜ਼ਿਰ ਸਨ।

 

Tags: Sukhbir Singh Badal , Shiromani Akali Dal , SAD , Akali Dal , Jasvir Singh Garhi , BSP , Bahujan Samaj Party , BSP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD