Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਟਾਂਡਾ ’ਚ ਕਰਵਾਈ ਝੋਨੇ ਦੀ ਖਰੀਦ ਦੀ ਸ਼ੁਰੂਆਤ

ਕਿਹਾ, ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬੱਧ

Sangat Singh Gilzian, Congress, Punjab Congress, Tanda, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 03 Oct 2021

Last updated on: Oct 03, 2021, 00:00 IST

ਜੰਗਲਾਤ, ਜੰਗਲੀ ਜੀਵ ਅਤੇ ਕਿਰਤ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਨੇ ਅੱਜ ਦਾਣਾ ਮੰਡੀ ਟਾਂਡਾ ਵਿਚ ਪਿੰਡ ਦੁਬੁਰਜੀ ਦੇ ਕਿਸਾਨ ਨਿਸ਼ਾਨ ਸਿੰਘ ਦੀ ਝੋਨੇ ਦੀ ਢੇਰੀ ਤੋਂ ਝੋਨੇ ਦੀ ਖਰੀਦ ਸ਼ੁਰੂ ਕਰਵਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਚੁੱਕਿਆ ਜਾਵੇਗਾ।ਐਸ.ਡੀ.ਐਮ. ਰਣਦੀਪ ਸਿੰਘ ਹੀਰ ਤੇ ਹੋਰ ਅਧਿਕਾਰੀਆਂ ਸਮੇਤ ਫ਼ਸਲ ਦੀ ਖਰੀਦ ਸ਼ੁਰੂ ਕਰਵਾਉਂਦੇ ਹੋਏ ਜੰਗਲਾਤ ਤੇ ਕਿਰਤ ਮੰਤਰੀ ਨੇ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੀ ਫ਼ਸਲ ਵੇਚਣ ਦੌਰਾਨ ਕਿਸੇ ਕਿਸਮ ਦੀ ਪੇਸ਼ ਆ ਰਹੀ ਸਮੱਸਿਆਵਾਂ ਬਾਰੇ ਪੁੱਛਿਆ, ਜਿਸ ’ਤੇ ਕਿਸਾਨਾਂ ਨੇ ਕਿਹਾ ਕਿ ਮੰਡੀ ਵਿਚ ਉਨ੍ਹਾਂ ਨੂੰ ਕੋਈ ਮੁਸ਼ਕਲ ਨਹੀਂ ਆ ਰਹੀ ਹੈ ਅਤੇ ਉਨ੍ਹਾਂ ਦੀ ਫ਼ਸਲ 1960 ਰੁਪਏ ਪ੍ਰਤੀ ਕੁਇੰਟਲ ਖਰੀਦੀ ਜਾ ਰਹੀ ਹੈ। ਇਸ ਦੌਰਾਨ ਜੰਗਲਾਤ ਮੰਤਰੀ ਨੇ ਮੰਡੀ ਵਿਚ ਵੱਖ-ਵੱਖ ਢੇਰੀਆਂ ’ਤੇ ਜਾ ਕੇ ਝੋਨੇ ਦੀ ਫਸਲ ਦੇਖਦੇ ਹੋਏ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਆ ਨਾ ਆਵੇ।ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 72 ਮੰਡੀਆਂ ਵਿਚ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਦੀ ਸੁਵਿਧਾ ਲਈ ਮੰਡੀਆਂ ਵਿਚ ਪੀਣ ਵਾਲੇ ਪਾਣੀ, ਛਾਂ ਅਤੇ ਹੋਰ ਸੁਵਿਧਾਵਾਂ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਬਾਰੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਰੀਬ 4.48 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ ਜਿਸ ਦੀ ਖਰੀਦ ਅਤੇ ਲਿਫਟਿੰਗ ਦੇ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਉਨ੍ਹਾਂ ਖਰੀਦ ਏਜੰਸੀਆਂ ਅਤੇ ਹੋਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ, ਤਾਂ ਜੋ ਝੋਨੇ ਦੀ ਖਰੀਦ ਨੂੰ ਸਹੀ ਢੰਗ ਅਤੇ ਬਿਨ੍ਹਾਂ ਕਿਸੇ ਰੁਕਾਵਟ ਤੋਂ ਪੂਰਾ ਕੀਤਾ ਜਾ ਸਕੇ। 

ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਕਾਫੀ ਬਾਰਦਾਨਾ ਉਪਲਬੱਧ ਹੈ, ਇਸ ਲਈ ਕਿਸਾਨ ਅਤੇ ਆੜਤੀ ਇਸ ਬਾਰੇ ਵਿਚ ਚਿੰਤਾ ਨਾ ਕਰਨ।ਸੰਗਤ ਸਿੰਘ ਗਿਲਜੀਆਂ ਨੇ ਦੱਸਿਆ ਕਿ ਝੋਨੇ ਦੀ ਖਰੀਦ ਨੂੰ ਲੈ ਕੇ ਕੇਂਦਰ ਵਲੋਂ ਮਿਤੀ ਨੂੰ ਅੱਗੇ ਵਧਾਇਆ ਗਿਆ ਸੀ ਪਰੰਤੂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਹਿਲ ਕਰਦੇ ਹੋਏ ਦਿੱਲੀ ਵਿਚ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਕੇ ਝੋਨੇ ਦੀ ਖਰੀਦ ਨੂੰ 3 ਅਕਤੂਬਰ ਤੋਂ ਸ਼ੁਰੂ ਕਰਵਾਇਆ ਹੈ। ਇਸ ਦੌਰਾਨ ਉਨ੍ਹਾਂ ਕਿਸਾਨਾਂ, ਆੜਤੀਆਂ ਤੇ ਰਾਇਸ ਮਿਲਰਜ਼ ਨੂੰ ਅਪੀਲ ਕੀਤੀ ਕਿ ਨਿਰਧਾਰਤ ਨਮੀ ਵਾਲਾ ਝੋਨੇ ਦੀ ਫ਼ਸਲ ਹੀ ਮੰਡੀਆਂ ਵਿਚ ਲਿਆਉਣ ਨੂੰ ਪਹਿਲ ਦੇਣ ਅਤੇ ਤਰੇਲ ਕਾਰਨ ਗਿੱਲੇ ਝੋਨੇ ਦੀ ਕਟਾਈ ਤੋਂ ਗੁਰੇਜ਼ ਕਰਨ।ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਟਾਂਡਾ ਸਿਮਰਨ ਸੈਣੀ, ਵਾਈਸ ਚੇਅਰਮੈਨ ਰਾਕੇਸ਼ ਵੋਹਰਾ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਰੇਣੂ ਬਾਲਾ ਵਰਮਾ, ਬਲਾਕ ਕਾਂਗਰਸ ਪ੍ਰਧਾਨ ਅਵਤਾਰ ਸਿੰਘ ਖੋਖਰ, ਜਰਨੈਲ ਸਿੰਘ ਜਾਜਾ, ਬਲਦੇਵ ਸਿੰਘ ਮੁਲਤਾਨੀ, ਪਰਮਜੀਤ ਸਿੰਘ ਮੋਤੀਆਂ, ਸੁਖਵਿੰਦਰ ਜੀਤ ਸਿੰਘ ਬੀਰਾ, ਕੁਲਦੀਪ ਸਿੰਘ, ਸੁਖਵਿੰਦਰ ਜੀਤ ਸਿੰਘ ਝਾਵਰ, ਰਵਿੰਦਰ ਪਾਲ ਸਿੰਘ ਗੋਰਾ, ਮਨਿੰਦਰਜੀਤ ਸਿੰਘ ਮਨੀ, ਸੁਰੇਸ਼ ਜੈਨ, ਬੋਬੀ ਬਹਿਲ, ਸੁਰਿੰਦਰਜੀਤ ਸਿੰਘ ਬਿੱਲੂ, ਓਮ ਪੁਰੀ, ਬਾਲੀ ਸੱਲਾਂ, ਅਜੀਤ ਪਾਲ ਸਿੰਘ, ਅਵਤਾਰ ਸਿੰਘ ਤੁਲੀ, ਗੋਲਡੀ ਕਲਿਆਣਪੁਰ, ਸਕੱਤਰ ਸੁਰਿੰਦਰ ਸਿੰਘ, ਅਵਤਾਰ ਸਿੰਘ ਸੈਣੀ, ਜਗਦੀਪ ਆਨੰਦ, ਭੂਸ਼ਣ ਜੈਨ, ਕੁਲਤਾਰ ਚਾਹਲ, ਜੋਗਿੰਦਰ ਸਿੰਘ, ਗੌਰਵ ਪੁਰੀ, ਸੁਨੀਤਾ ਪੁਰੀ ਵੀ ਮੌਜੂਦ ਸਨ। 

 

Tags: Sangat Singh Gilzian , Congress , Punjab Congress , Tanda , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD