Wednesday, 15 May 2024

 

 

ਖ਼ਾਸ ਖਬਰਾਂ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ

 

ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਟਾਂਡਾ ’ਚ ਕਰਵਾਈ ਝੋਨੇ ਦੀ ਖਰੀਦ ਦੀ ਸ਼ੁਰੂਆਤ

ਕਿਹਾ, ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬੱਧ

Sangat Singh Gilzian, Congress, Punjab Congress, Tanda, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 03 Oct 2021

ਜੰਗਲਾਤ, ਜੰਗਲੀ ਜੀਵ ਅਤੇ ਕਿਰਤ ਮੰਤਰੀ ਪੰਜਾਬ ਸੰਗਤ ਸਿੰਘ ਗਿਲਜੀਆਂ ਨੇ ਅੱਜ ਦਾਣਾ ਮੰਡੀ ਟਾਂਡਾ ਵਿਚ ਪਿੰਡ ਦੁਬੁਰਜੀ ਦੇ ਕਿਸਾਨ ਨਿਸ਼ਾਨ ਸਿੰਘ ਦੀ ਝੋਨੇ ਦੀ ਢੇਰੀ ਤੋਂ ਝੋਨੇ ਦੀ ਖਰੀਦ ਸ਼ੁਰੂ ਕਰਵਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਚੁੱਕਿਆ ਜਾਵੇਗਾ।ਐਸ.ਡੀ.ਐਮ. ਰਣਦੀਪ ਸਿੰਘ ਹੀਰ ਤੇ ਹੋਰ ਅਧਿਕਾਰੀਆਂ ਸਮੇਤ ਫ਼ਸਲ ਦੀ ਖਰੀਦ ਸ਼ੁਰੂ ਕਰਵਾਉਂਦੇ ਹੋਏ ਜੰਗਲਾਤ ਤੇ ਕਿਰਤ ਮੰਤਰੀ ਨੇ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੀ ਫ਼ਸਲ ਵੇਚਣ ਦੌਰਾਨ ਕਿਸੇ ਕਿਸਮ ਦੀ ਪੇਸ਼ ਆ ਰਹੀ ਸਮੱਸਿਆਵਾਂ ਬਾਰੇ ਪੁੱਛਿਆ, ਜਿਸ ’ਤੇ ਕਿਸਾਨਾਂ ਨੇ ਕਿਹਾ ਕਿ ਮੰਡੀ ਵਿਚ ਉਨ੍ਹਾਂ ਨੂੰ ਕੋਈ ਮੁਸ਼ਕਲ ਨਹੀਂ ਆ ਰਹੀ ਹੈ ਅਤੇ ਉਨ੍ਹਾਂ ਦੀ ਫ਼ਸਲ 1960 ਰੁਪਏ ਪ੍ਰਤੀ ਕੁਇੰਟਲ ਖਰੀਦੀ ਜਾ ਰਹੀ ਹੈ। ਇਸ ਦੌਰਾਨ ਜੰਗਲਾਤ ਮੰਤਰੀ ਨੇ ਮੰਡੀ ਵਿਚ ਵੱਖ-ਵੱਖ ਢੇਰੀਆਂ ’ਤੇ ਜਾ ਕੇ ਝੋਨੇ ਦੀ ਫਸਲ ਦੇਖਦੇ ਹੋਏ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਆ ਨਾ ਆਵੇ।ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 72 ਮੰਡੀਆਂ ਵਿਚ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਦੀ ਸੁਵਿਧਾ ਲਈ ਮੰਡੀਆਂ ਵਿਚ ਪੀਣ ਵਾਲੇ ਪਾਣੀ, ਛਾਂ ਅਤੇ ਹੋਰ ਸੁਵਿਧਾਵਾਂ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਬਾਰੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਰੀਬ 4.48 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ ਜਿਸ ਦੀ ਖਰੀਦ ਅਤੇ ਲਿਫਟਿੰਗ ਦੇ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਉਨ੍ਹਾਂ ਖਰੀਦ ਏਜੰਸੀਆਂ ਅਤੇ ਹੋਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ, ਤਾਂ ਜੋ ਝੋਨੇ ਦੀ ਖਰੀਦ ਨੂੰ ਸਹੀ ਢੰਗ ਅਤੇ ਬਿਨ੍ਹਾਂ ਕਿਸੇ ਰੁਕਾਵਟ ਤੋਂ ਪੂਰਾ ਕੀਤਾ ਜਾ ਸਕੇ। 

ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਕਾਫੀ ਬਾਰਦਾਨਾ ਉਪਲਬੱਧ ਹੈ, ਇਸ ਲਈ ਕਿਸਾਨ ਅਤੇ ਆੜਤੀ ਇਸ ਬਾਰੇ ਵਿਚ ਚਿੰਤਾ ਨਾ ਕਰਨ।ਸੰਗਤ ਸਿੰਘ ਗਿਲਜੀਆਂ ਨੇ ਦੱਸਿਆ ਕਿ ਝੋਨੇ ਦੀ ਖਰੀਦ ਨੂੰ ਲੈ ਕੇ ਕੇਂਦਰ ਵਲੋਂ ਮਿਤੀ ਨੂੰ ਅੱਗੇ ਵਧਾਇਆ ਗਿਆ ਸੀ ਪਰੰਤੂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਹਿਲ ਕਰਦੇ ਹੋਏ ਦਿੱਲੀ ਵਿਚ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਕੇ ਝੋਨੇ ਦੀ ਖਰੀਦ ਨੂੰ 3 ਅਕਤੂਬਰ ਤੋਂ ਸ਼ੁਰੂ ਕਰਵਾਇਆ ਹੈ। ਇਸ ਦੌਰਾਨ ਉਨ੍ਹਾਂ ਕਿਸਾਨਾਂ, ਆੜਤੀਆਂ ਤੇ ਰਾਇਸ ਮਿਲਰਜ਼ ਨੂੰ ਅਪੀਲ ਕੀਤੀ ਕਿ ਨਿਰਧਾਰਤ ਨਮੀ ਵਾਲਾ ਝੋਨੇ ਦੀ ਫ਼ਸਲ ਹੀ ਮੰਡੀਆਂ ਵਿਚ ਲਿਆਉਣ ਨੂੰ ਪਹਿਲ ਦੇਣ ਅਤੇ ਤਰੇਲ ਕਾਰਨ ਗਿੱਲੇ ਝੋਨੇ ਦੀ ਕਟਾਈ ਤੋਂ ਗੁਰੇਜ਼ ਕਰਨ।ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਟਾਂਡਾ ਸਿਮਰਨ ਸੈਣੀ, ਵਾਈਸ ਚੇਅਰਮੈਨ ਰਾਕੇਸ਼ ਵੋਹਰਾ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਰੇਣੂ ਬਾਲਾ ਵਰਮਾ, ਬਲਾਕ ਕਾਂਗਰਸ ਪ੍ਰਧਾਨ ਅਵਤਾਰ ਸਿੰਘ ਖੋਖਰ, ਜਰਨੈਲ ਸਿੰਘ ਜਾਜਾ, ਬਲਦੇਵ ਸਿੰਘ ਮੁਲਤਾਨੀ, ਪਰਮਜੀਤ ਸਿੰਘ ਮੋਤੀਆਂ, ਸੁਖਵਿੰਦਰ ਜੀਤ ਸਿੰਘ ਬੀਰਾ, ਕੁਲਦੀਪ ਸਿੰਘ, ਸੁਖਵਿੰਦਰ ਜੀਤ ਸਿੰਘ ਝਾਵਰ, ਰਵਿੰਦਰ ਪਾਲ ਸਿੰਘ ਗੋਰਾ, ਮਨਿੰਦਰਜੀਤ ਸਿੰਘ ਮਨੀ, ਸੁਰੇਸ਼ ਜੈਨ, ਬੋਬੀ ਬਹਿਲ, ਸੁਰਿੰਦਰਜੀਤ ਸਿੰਘ ਬਿੱਲੂ, ਓਮ ਪੁਰੀ, ਬਾਲੀ ਸੱਲਾਂ, ਅਜੀਤ ਪਾਲ ਸਿੰਘ, ਅਵਤਾਰ ਸਿੰਘ ਤੁਲੀ, ਗੋਲਡੀ ਕਲਿਆਣਪੁਰ, ਸਕੱਤਰ ਸੁਰਿੰਦਰ ਸਿੰਘ, ਅਵਤਾਰ ਸਿੰਘ ਸੈਣੀ, ਜਗਦੀਪ ਆਨੰਦ, ਭੂਸ਼ਣ ਜੈਨ, ਕੁਲਤਾਰ ਚਾਹਲ, ਜੋਗਿੰਦਰ ਸਿੰਘ, ਗੌਰਵ ਪੁਰੀ, ਸੁਨੀਤਾ ਪੁਰੀ ਵੀ ਮੌਜੂਦ ਸਨ। 

 

Tags: Sangat Singh Gilzian , Congress , Punjab Congress , Tanda , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD