Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਝੋਨੇ ਦੀ ਸਰਕਾਰੀ ਖਰੀਦ ਦਾ ਮਾਮਲਾ : ਮੁੱਖ ਮੰਤਰੀ ਵਲੋਂ ਸਮੇਂ ਸਿਰ ਪ੍ਰਧਾਨ ਮੰਤਰੀ ਕੋਲ ਮੁੱਦਾ ਉਠਾਉਣ ਨਾਲ ਹੋਈ ਸਰਕਾਰੀ ਖਰੀਦ ਸ਼ੁਰੂ

ਕਿਸਾਨਾਂ ਦੀ ਫਸਲ ਦਾ ਇਕ ਇਕ ਦਾਣਾ ਖਰੀਦਣ ਦੀ ਵਚਨਬੱਧਤਾ ਦੁਹਰਾਈ, ਕਪੂਰਥਲਾ ਦਾਣਾ ਮੰਡੀ ਵਿਖੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

Rana Gurjit Singh, Rana Gurjeet Singh, Punjab Pradesh Congress Committee, Congress, Punjab Congress, Government of Punjab, Punjab Government, Punjab, Kapurthala

Web Admin

Web Admin

5 Dariya News

ਕਪੂਰਥਲਾ , 03 Oct 2021

Last updated on: Oct 03, 2021, 00:00 IST

ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦਿਆ ਜਾਵੇਗਾ।ਅੱਜ ਇੱਥੇ ਨਵੀਂ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਮੌਕੇ ਕਿਸਾਨਾਂ,ਆੜਤੀਆਂ ਨਾਲ ਗੱਲਬਾਤ ਦੌਰਾਨ ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਵਲੋਂ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰਨ ਸਬੰਧੀ ਪ੍ਰਧਾਨ ਮੰਤਰੀ ਕੋਲ ਮੁੱਦਾ ਪੂਰੇ ਜੋਰ ਨਾਲ ਉਠਾਉਣ ਕਰਕੇ ਹੀ ਸਰਕਾਰੀ ਖਰੀਦ ਦੁਬਾਰਾ ਮਿੱਥੇ ਸਮੇਂ ਤੋਂ ਸ਼ੁਰੂ ਹੋਈ ਹੈ ਜਿਸ ਲਈ ਉਹ ਪੰਜਾਬ ਦੇ ਮੁੱਖ ਮੰਤਰੀ ਦੇ ਧੰਨਵਾਦੀ ਹਨ। ਉਨਾਂ ਮੰਡੀ ਵਿੱਚ ਖਰੀਦ ਲਈ ਕੀਤੇ ਗਏ ਪ੍ਰਬੰਧਾਂ ਦੀ ਜਾਇਜ਼ਾ ਵੀ ਲਿਆ ਅਤੇ ਮਾਰਕਿਟ ਕਮੇਟੀ ਦੇ ਦਫਤਰ ਵਿਖੇ ਅਧਿਕਾਰੀਆਂ,ਸ਼ੈਲਰ ਮਾਲਕਾਂ ਅਤੇ ਆੜਤੀਆਂ ਨਾਲ ਮੀਟਿੰਗ ਵੀ ਕੀਤੀ।ਉਨਾਂ ਖੁਰਾਕ ਸਪਲਾਈ ਵਿਭਾਗ ਮੰਡੀ ਬੋਰਡ ਅਤੇ ਮਾਰਕਿਟ ਕਮੇਟੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਖਰੀਦੀ ਫਸਲ ਬਦਲੇ 48 ਘੰਟੇ ਵਿੱਚ ਅਦਾਇਗੀ ਯਕੀਨੀ ਬਣਾਉਣ।

ਇਸ ਤੋਂ ਇਲਾਵਾ ਉਨਾਂ ਮੰਡੀ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਕੇ ਉਨਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ 8 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਦੀ ਸੰਭਾਵਨਾ ਹੈ ਜਿਸ ਲਈ ਲੋੜੀਂਦੇ ਬਾਰਦਾਨੇ ਦਾ 70 ਫੀਸਦੀ ਤੋਂ ਜ਼ਿਆਦਾ ਬਾਰਦਾਨਾ ਪਹਿਲਾਂ ਹੀ ਮੌਜੂਦ ਹੈ। ਜ਼ਿਲ੍ਹਾ ਮੰਡੀ ਅਫਸਰ ਸ.ਅਰਵਿੰਦਰ ਸਿੰਘ ਨੇ ਦੱਸਿਆ ਕਿ 42 ਸਥਾਈ ਮੰਡੀਆਂ ਤੋਂ ਇਲਾਵਾ 21 ਆਰਜ਼ੀ ਮੰਡੀਆਂ ਵੀ ਸਥਾਪਿਤ ਕੀਤੀਆਂ ਗਈਆ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿਚ ਕੋਈ ਦਿੱਕਤ ਨਾ ਆਵੇ।ਪੂਰੇ ਜ਼ਿਲ੍ਹੇ ਵਿੱਚ ਖਰੀਦ ਏਜੰਸੀਆਂ ਦਾ ਕੋਟਾ ਵੀ ਨਿਰਧਾਰਿਤ ਕਰ ਦਿੱਤਾ ਗਿਆ ਹੈ ਜਿਸ ਤਹਿਤ ਸਭ ਤੋਂ ਜ਼ਿਆਦਾ ਪਨਗਰੇਨ ਵਲੋਂ 34 ਫੀਸਦੀ, ਮਾਰਫੈਡ ਵਲੋਂ 26 ਫੀਸਦੀ, ਪਨਸਪ ਵਲੋਂ 22 ਫੀਸਦੀ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰਸ਼ਨ ਵਲੋਂ 13 ਫੀਸਦੀ ਅਤੇ ਐਫ.ਸੀ.ਆਈ ਵਲੋਂ 5 ਫੀਸਦੀ ਝੋਨੇ ਦੀ ਖਰੀਦ ਕੀਤੀ ਜਾਵੇਗੀ।ਇਸ ਮੌਕੇ ਮਾਰਕਿਟ ਕਮੇਟੀ ਕਪੂਰਥਲਾ ਦੇ ਚੇਅਰਮੈਨ ਅਵਤਾਰ ਸਿੰਘ,ਵਾਈਸ ਚੇਅਰਮੈਨ ਰਜਿੰਦਰ ਕੌੜਾ,ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਗੀਤਾ ਬਿਸ਼ੰਭੂ,ਨਗਰ ਸੁਥਾਰ ਟਰੱਸਟ ਦੇ ਚੇਅਰਮੈਨ ਮਨੋਜ ਭਸੀਨ, ਵਿਸ਼ਾਲ ਸੋਨੀ, ਕੌਸਲਰ ਨਰਿੰਦਰ ਮੰਨਸੂ,ਬਲਕਾ ਕਾਂਗਰਸ ਦੇ ਪ੍ਰਧਾਨ ਅਮਰਜੀਤ ਸਿੰਘ ਸੈਦੋਵਾਲ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹੇ ਮੈਨੇਜ਼ਰ ਹਾਜ਼ਰ ਸਨ।

 

Tags: Rana Gurjit Singh , Rana Gurjeet Singh , Punjab Pradesh Congress Committee , Congress , Punjab Congress , Government of Punjab , Punjab Government , Punjab , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD