Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਬਨਿਟ ਮੰਤਰੀ ਪਰਗਟ ਸਿੰਘ ਨੇ ਜਲੰਧਰ ਵਿਖੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ

ਕਿਹਾ, ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ

Pargat Singh, Congress, Punjab Congress, Government of Punjab, Punjab Government, Punjab, Santokh Singh Chaudhary, Chaudhary Santokh Singh, Jalandhar, Avtar Henry Junior, Ghanshyam Thori

Web Admin

Web Admin

5 Dariya News

ਜਲੰਧਰ , 03 Oct 2021

Last updated on: Oct 03, 2021, 00:00 IST

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਹਮੇਸ਼ਾ ਮਜ਼ਬੂਤੀ ਨਾਲ ਖੜ੍ਹੇ ਰਹਿਣ ਦੀ ਵਚਨਬੱਧਤਾ ਨੂੰ ਦਹੁਰਾਉਂਦਿਆਂ ਕੈਬਨਿਟ ਮੰਤਰੀ ਸ.ਪਰਗਟ ਸਿੰਘ ਨੇ ਅੱਜ ਨਵੀਂ ਅਨਾਜ ਮੰਡੀ, ਜਲੰਧਰ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ।ਕੈਬਨਿਟ ਮੰਤਰੀ, ਜਿਨ੍ਹਾਂ ਨਾਲ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਅਵਤਾਰ ਹੈਨਰੀ ਜੂਨੀਅਰ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੀ ਮੌਜੂਦ ਸਨ, ਨੇ ਕਿਹਾ ਕਿ ਜਲੰਧਰ ਦੀਆਂ ਅਨਾਜ ਮੰਡੀਆਂ ਵਿੱਚ 10 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਕਿਸਾਨਾਂ ਦੀ ਉਪਜ ਦੇ ਦਾਣੇ-ਦਾਣੇ ਦੀ ਖ਼ਰੀਦ ਕਰਨ ਲਈ ਵਚਨਬੱਧ ਹੈ ਕਿਉਂਕਿ ਇਹ ਕਿਸਾਨਾਂ ਦੀ ਛੇ ਮਹੀਨਿਆਂ ਦੀ ਮਿਹਨਤ ਦਾ ਫਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੀ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਖ਼ਰੀਦ ਲਈ ਸਮੁੱਚੇ ਪ੍ਰਬੰਧ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਬਾਰਦਾਨੇ ਦੀ ਲੋੜੀਂਦੀ ਉਪਲੱਬਧਤਾ ਤੋਂ ਇਲਾਵਾ ਸਮੁੱਚੇ ਖ਼ਰੀਦ ਕੇਂਦਰਾਂ ਵਿੱਚ ਲਿਫ਼ਟਿੰਗ ਅਤੇ ਅਦਾਇਗੀ ਦੇ ਉਚਿਤ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ, ਜਿੱਥੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਅਦਾਇਗੀ ਨਿਰਧਾਰਤ ਸਮੇਂ ਦੇ ਅੰਦਰ ਮਿਲੇਗੀ। ਸ. ਪਰਗਟ ਸਿੰਘ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਅਪੀਲ ਕੀਤੀ ਕਿਉਂਕਿ ਇਸ ਨਾਲ ਸੂਬੇ ਵਿੱਚ ਕੋਵਿਡ ਦੀ ਸਥਿਤੀ ਖ਼ਰਾਬ ਹੋ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਲਈ ਮੰਡੀਆਂ ਵਿੱਚ ਸੁੱਕੀ ਫ਼ਸਲ ਲੈ ਕੇ ਆਉਣ ਲਈ ਕਿਹਾ ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕੀਤਾ, ਜਿਨ੍ਹਾਂ ਦੇ ਵਿਅਕਤੀਗਤ ਯਤਨਾਂ ਸਦਕਾ ਤੁਰੰਤ ਖ਼ਰੀਦ ਸ਼ੁਰੂ ਕੀਤੀ ਜਾ ਸਕੀ, ਜਿਸ ਨਾਲ ਸੂਬੇ ਦੇ ਕਿਸਾਨਾਂ ਨੂੰ ਰਾਹਤ ਮਿਲੀ ਹੈ । ਇਸ ਤੋਂ ਪਹਿਲਾਂ ਸ਼੍ਰੀ ਸਿੰਘ ਵੱਲੋਂ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ ਗਈ।ਇਸ ਦੌਰਾਨ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 78 ਖ਼ਰੀਦ ਕੇਂਦਰ ਸਥਾਪਤ ਕੀਤੇ ਗਏ ਹਨ, ਜਿੱਥੇ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੁੱਚੇ ਖ਼ਰੀਦ ਕਾਰਜਾਂ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜਲੰਧਰ ਵਿੱਚ 3610 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚ ਆਦਮਪੁਰ ਮਾਰਕੀਟ ਕਮੇਟੀ ਅਧੀਨ ਆਉਂਦੀਆਂ ਮੰਡੀਆਂ ਵਿੱਚ 610 ਮੀਟ੍ਰਿਕ ਟਨ, ਭੋਗਪੁਰ, ਜਲੰਧਰ ਸ਼ਹਿਰ, ਲੋਹੀਆਂ ਖਾਸ, ਮਹਿਤਪੁਰ ਅਤੇ ਸ਼ਾਹਪੁਰ ਮਾਰਕੀਟ ਕਮੇਟੀਆਂ ਵਿੱਚ ਕ੍ਰਮਵਾਰ 1087, 644, 510, 297 ਅਤੇ 70 ਮੀਟ੍ਰਿਕ ਟਨ ਝੋਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸਮੂਹ ਅਧਿਕਾਰੀਆਂ ਨੂੰ ਫ਼ਸਲ ਦੀ ਸਮੇਂ ਸਿਰ ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਅਤੇ ਇਸ ਕਾਰਜ ਵਿੱਚ ਕਿਸੇ ਵੀ ਕਿਸਮ ਦੀ ਅਣਗਿਹਲੀ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ । ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਬਲਬੀਰ ਰਾਜ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਮੁਕੇਸ਼ ਕੈਲੇ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਹਰਸ਼ਰਨ ਸਿੰਘ ਅਤੇ ਖ਼ਰੀਦ ਏਜੰਸੀਆਂ ਤੇ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦੇ ਮੌਜੂਦ ਸਨ।

                                                               

 

Tags: Pargat Singh , Congress , Punjab Congress , Government of Punjab , Punjab Government , Punjab , Santokh Singh Chaudhary , Chaudhary Santokh Singh , Jalandhar , Avtar Henry Junior , Ghanshyam Thori

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD