Tuesday, 21 May 2024

 

 

ਖ਼ਾਸ ਖਬਰਾਂ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ

 

ਮੁੱਖ ਮੰਤਰੀ ਨੇ ਮੋਰਿੰਡਾ ਅਨਾਜ ਮੰਡੀ ਤੋਂ ਸੂਬੇ ਭਰ ‘ਚ ਝੋਨੇ ਦੀ ਖਰੀਦ ਦੀ ਕੀਤੀ ਸ਼ੁਰੂਆਤ

ਕਿਸਾਨਾਂ ਦੀ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਅਨਾਜ ਮੰਡੀਆਂ ਵਿਚੋਂ ਚੁੱਕਿਆ ਜਾਵੇਗਾ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Morinda

Web Admin

Web Admin

5 Dariya News

ਮੋਰਿੰਡਾ , 03 Oct 2021

ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਅਨਾਜ ਮੰਡੀ ਮੋਰਿੰਡਾ ਤੋਂ ਸੂਬੇ ਭਰ ਵਿਚ ਸਾਲ 2021-22 ਲਈ ਝੋਨੇ ਦੀ ਖਰੀਦ ਦੀ  ਸ਼ੁਰੂਆਤ ਕੀਤੀ।ਪੰਜਾਬ ਵਿਚ ਝੋਨੇ ਦੀ ਖਰੀਦ ਸਬੰਧੀ ਕੇਂਦਰ ਸਰਕਾਰ ਵਲੋਂ ਇੱਕ ਪੱਤਰ ਜਾਰੀ ਕਰਕੇ ਆਖਿਆ ਗਿਆ ਸੀ ਕਿ ਝੋਨੇ ਦੀ ਖਰੀਦ 1 ਅਕਤੂਬਰ ਦੀ ਬਜਾਏ 11 ਅਕਤੂਬਰ ਨੂੰ ਸ਼ੁਰੂ ਕੀਤੀ ਜਾਵੇ ਪਰ ਮੁੱਖ ਮੰਤਰੀ ਸ. ਚੰਨੀ ਨੇ ਪ੍ਰਧਾਨ ਮੰਤਰੀ ਕੋਲ ਪੰਜਾਬ ਵਿਚ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰਨ ਸਬੰਧੀ ਇੱਕ ਦਿਨ ਪਹਿਲਾਂ ਹੀ ਬੇਨਤੀ ਕੀਤੀ ਸੀ। ਇਸ ਅਪੀਲ ਨੂੰ ਮੰਨਦਿਆਂ ਪ੍ਰਧਾਨ ਮੰਤਰੀ ਵਲੋਂ ਸੂਬੇ ਵਿਚ 3 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।ਅਨਾਜ ਮੰਡੀ ਮੋਰਿੰਡਾ ਵਿਖੇ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ ਅਤੇ ਤੁਰੰਤ ਖਰੀਦ ਤੋਂ ਇਲਾਵਾ ਲਿਫਟਿੰਗ ਅਤੇ ਅਨਾਜ ਭੰਡਾਰਨ ਬਾਰੇ ਵੀ ਲੋੜੀਂਦੇ ਪ੍ਰਬੰਧ ਸੂਬਾ ਸਰਕਾਰ ਵਲੋਂ ਕਰ ਲਏ ਗਏ ਹਨ।

ਸ. ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਮੰਡੀਆਂ ਵਿਚੋਂ ਚੁੱਕਣ ਲਈ ਵਚਨਬੱਧ ਹੈ ਅਤੇ ਸਮੇਂ ਸਿਰ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵੀ ਯਕੀਨੀ ਬਣਾਈ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਝੋਨੀ ਵਿਚ ਨਮੀ ਸਬੰਧੀ ਭਾਰਤ ਸਰਕਾਰ ਵਲੋਂ ਤੈਅ ਕੀਤੇ ਮਾਪਦੰਡਾਂ ੳਨੁਸਾਰ ਹੀ ਸੁੱਕਾ ਝੋਨਾ ਮੰਡੀਆਂ ਵਿਚ ਲੈ ਕੇ ਆਉਣ।ਇਸ ਮੋਕੇ ਮੁੱਖ ਮੰਤਰੀ ਨੇ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਗੁਰਕਿਰਤ ਕ੍ਰਿਪਾਲ ਸਿੰਘ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਫਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਈ ਜਾਵੇ ਅਤੇ ਕਿਸਾਨਾਂ ਨੂੰ ਫਸਲ ਵੇਚਣ ਸਬੰਧੀ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਿਸੇਸ਼ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਤਿਵਾੜੀ, ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ, ਐਸ.ਐਸ.ਪੀ ਰੂਪਨਗਰ ਸ੍ਰੀ ਵਿਵੇਕ ਸੀਲ ਸੋਨੀ, ਮਾਰਕਿਟ ਕਮੇਟੀ ਚੇਅਰਮੈਨ ਗੁਰਵਿੰਦਰ ਸਿੰਘ ਕੁਰਾਲੀ, ਜ਼ਿਲ੍ਹਾ ਮੰਡੀ ਅਫਸਰ ਨਿਰਮਲ ਸਿੰਘ, ਡੀ.ਐਫ.ਐਸ.ਸੀ ਸਤਵੀਰ ਸਿੰਘ, ਡੀ.ਐਮ ਪਨਸਪ ਮੋਨਿਕਾ, ਡੀ,ਐਮ ਮਾਰਕਫੈਡ ਨਵਿਤਾ ਅਤੇ ਡੀ.ਐਮ ਵੇਅਰਹਾਉਸ ਕੇਵਲ ਕ੍ਰਿਸ਼ਨ ਵੀ ਮੌਜੂਦ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Morinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD