Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਲਖੀਮਪੁਰ ਖੀਰੀ ਕਤਲ ਕਾਂਡ :ਯੋਗੀ ਅਤੇ ਮੋਦੀ ਵਿੱਚ ਅੰਗਰੇਜ਼ ਸ਼ਾਸਕਾਂ ਦੀ ਆਤਮਾ ਵਸੀ : ਰਾਘਵ ਚੱਢਾ

ਰਾਘਵ ਚੱਢਾ, ਹਰਪਾਲ ਚੀਮਾ, ਸੰਧਵਾਂ ਅਤੇ ਬਲਜਿੰਦਰ ਕੌਰ ਅਧਾਰਤ 'ਆਪ' ਦਾ ਵਫ਼ਦ ਲਖੀਮਪੁਰ ਲਈ ਰਵਾਨਾ

Raghav Chadha, AAP, Aam Aadmi Party, Harpal Singh Cheema, AAP Punjab, Gurmeet Singh Meet Hayer, Meet Hayer, Lakhimpur incident, Lakhimpur Kheri News, Lakhimpur Kheri, Lakhimpur Kheri incident, Uttar Pradesh

Web Admin

Web Admin

5 Dariya News

ਚੰਡੀਗੜ , 04 Oct 2021

Last updated on: Oct 04, 2021, 00:00 IST

ਆਮ ਆਦਮੀ ਪਾਰਟੀ (ਆਪ) ਦੇ ਬੁਲਾਰੇ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੇ ਨਿਰਦਈ ਕਤਲ ਮਾਮਲੇ ਦੀ ਸਖ਼ਤ ਨਿੰਦਾ ਕਰਦਿਆ ਕਿਹਾ, ''ਜਿਸ ਤਰਾਂ ਇੱਕ ਸਮੇਂ ਦੇ ਰਾਜੇ, ਮਹਾਰਾਜੇ ਅਤੇ ਅੰਗਰੇਜ਼ ਆਮ ਲੋਕਾਂ ਨੂੰ ਹਾਥੀ, ਘੋੜਿਆਂ ਨਾਲ ਕੁਚਲਦੇ ਸਨ। ਹੁਣ ਕੇਂਦਰ ਦੀ ਮੋਦੀ ਅਤੇ ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਵਿੱਚ ਅੱਤਿਆਚਾਰੀ ਅੰਗਰੇਜ਼ ਸ਼ਾਸਕਾਂ ਦੀ ਆਤਮਾ ਦਾਖ਼ਲ ਹੋ ਚੁੱਕੀ ਹੈ।''ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਘਵ ਚੱਢਾ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਦੇ ਵਿਰੋਧ ਵਿੱਚ 'ਆਪ' ਦਾ ਇੱਕ ਵਫ਼ਦ ਲਖੀਮਪੁਰ ਖੀਰੀ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸ ਵਫ਼ਦ ਵਿੱਚ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਸੂਬਾ ਯੂਥ ਪ੍ਰਧਾਨ ਗੁਰਮੀਤ ਸਿੰਘ (ਮੀਤ ਹੇਅਰ), ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਅਤੇ ਪੰਜਾਬ ਕਿਸਾਨ ਵਿੰਗ ਦੇ ਪ੍ਰਧਾਨ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾ ਵੀ ਸ਼ਾਮਲ ਹਨ। ਰਾਘਵ ਚੱਢਾ ਨੇ ਇਹ ਵੀ ਦੱਸਿਆ ਕਿ ਪਾਰਟੀ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਸੰਜੈ ਸਿੰਘ ਪਾਰਟੀ ਦੇ ਹੋਰ ਸਥਾਨਕ ਆਗੂਆਂ ਨਾਲ ਪਹਿਲਾਂ ਹੀ ਲਖੀਮਪੁਰ ਖੀਰੀ ਵਿੱਚ ਮੌਜ਼ੂਦ ਹਨ, ਜਿਨਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਰੱਖਿਆ ਹੋਇਆ ਹੈ।

ਰਾਘਵ ਚੱਢਾ ਨੇ ਕਿਹਾ ਕਿ ਲਖੀਮਪੁਰ ਖੀਰੀ ਜਾ ਕੇ ਪਾਰਟੀ ਦੇ ਵਫ਼ਦ ਵੱਲੋਂ ਪ੍ਰਮੁੱਖ ਮੰਗਾਂ ਰੱਖੀਆਂ ਜਾਣਗੀਆਂ। ਪਹਿਲੀ ਮੰਗ ਭਾਜਪਾ ਦੇ ਉਸ ਲਾਡਲੇ ਪੁੱਤ ਅਸ਼ੀਸ਼, ਜਿਸ ਨੇ ਆਪਣੇ ਕੇਂਦਰੀ ਗ੍ਰਹਿ ਰਾਜ ਮੰਤਰੀ ਪਿਤਾ ਅਜੈ ਮਿਸ਼ਰਾ ਦੇ ਰਸੂਖ ਵਿੱਚ ਚੂਰ ਹੋ ਕੇ ਕਿਸਾਨਾਂ ਦਾ ਕਤਲ ਕੀਤਾ ਉਸ ਨੂੰ ਗ੍ਰਿਫ਼ਤਾਰ ਕਰਾਉਣਾ। ਦੂਜੀ ਮੰਗ ਮਾਮਲੇ ਦੀ ਨਿਰਪੱਖ ਜਾਂਚ ਕਰ ਕੇ ਦੋਸ਼ੀਆਂ ਨੂੰ ਯਕੀਨਣ ਸਜ਼ਾ ਦਿਵਾਉਣ ਦੀ ਹੋਵੇਗੀ। ਨਿਰਪੱਖ ਜਾਂਚ ਲਈ ਤੀਜੀ ਮੰਗ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕਰਾਉਣਾ ਕਿਉਂਕਿ  ਪੁਲੀਸ ਗ੍ਰਹਿ ਮੰਤਰੀ ਦੇ ਅਧੀਨ ਹੁੰਦੀ ਹੈ। ਇਸ ਕਾਰਨ ਅਜੈ ਮਿਸ਼ਰਾ ਨੂੰ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ। ਉਨਾਂ ਕਿਹਾ ਕਿ ਲਖੀਮਪੁਰ ਖੀਰੀ ਦੇ ਕਤਲ ਕਾਂਡ ਨੇ ਉਤਰ ਪ੍ਰਦੇਸ਼ ਸਰਕਾਰ ਅਤੇ ਸ਼ਾਸਨ ਨੂੰ ਲਹੂ ਲੁਹਾਨ ਕਰ ਦਿੱਤਾ ਹੈ।'ਆਪ' ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਤਿੰਨ ਕਾਲੇ ਖੇਤੀ ਕਾਨੂੰਨ ਬਣਨ ਤੋਂ ਹੀ ਕਿਸਾਨ ਸ਼ਾਂਤੀਪੂਰਕ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਪਰ ਲਖੀਮਪੁਰ ਖੀਰੀ ਵਿੱਚ ਜਿਸ ਤਰਾਂ ਕਿਸਾਨਾਂ ਦੇ ਕਤਲ ਕੀਤੇ ਗਏ ਹਨ, ਭਾਜਪਾ ਸਰਕਾਰ ਦੇ ਮੱਥੇ 'ਤੇ ਇਹ ਕਾਲਾ ਦਿਨ ਲਿਖਿਆ ਜਾਵੇਗਾ। ਚੀਮਾ ਨੇ ਕਿਹਾ ਕਿ ਯੋਗੀ ਸਰਕਾਰ ਨੇ ਉਤਰ ਪ੍ਰਦੇਸ਼ ਵਿੱਚ ਐਮਰਜੈਂਸੀ ਜਿਹੇ ਹਾਲਾਤ ਪੈਦਾ ਕਰ ਦਿੱਤੇ ਹਨ ਅਤੇ ਭਾਜਪਾ ਸਰਕਾਰ ਕੇਵਲ ਆਪਣੇ ਨੇਤਾ ਅਤੇ ਮੰਤਰੀਆਂ ਨੂੰ ਬਚਾਉਣ ਦੇ ਯਤਨਾਂ ਵਿੱਚ ਲੱਗੀ ਹੋਈ ਹੈ।

 

Tags: Raghav Chadha , AAP , Aam Aadmi Party , Harpal Singh Cheema , AAP Punjab , Gurmeet Singh Meet Hayer , Meet Hayer , Lakhimpur incident , Lakhimpur Kheri News , Lakhimpur Kheri , Lakhimpur Kheri incident , Uttar Pradesh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD