Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਲਖੀਮਪੁਰ ਖੀਰੀ ਜਾ ਰਹੇ 'ਆਪ' ਪੰਜਾਬ ਦੇ ਵਫ਼ਦ ਨੂੰ ਯੂ.ਪੀ. ਪੁਲੀਸ ਨੇ ਹਿਰਾਸਤ 'ਚ ਲਿਆ

ਰਾਘਵ ਚੱਢਾ, ਹਰਪਾਲ ਸਿੰਘ ਚੀਮਾ, ਪ੍ਰੋ. ਬਲਜਿੰਦਰ ਕੌਰ, ਅਮਰਜੀਤ ਸੰਦੋਆ ਨੂੰ ਨਿਘਾਸਨ ਅਤੇ ਕੁਲਤਾਰ ਸੰਧਵਾਂ ਨੂੰ ਸਿੰਦੋਲੀ ਪੁਲੀਸ ਨੇ ਰੋਕਿਆ

Raghav Chadha, Harpal Singh Cheema, Prof Baljinder Kaur, AAP, Aam Aadmi Party, Aam Aadmi Party Punjab, AAP Punjab, Amarjit Singh Sandoa, Kultar Singh Sandhwan

Web Admin

Web Admin

5 Dariya News

ਚੰਡੀਗੜ੍ਹ , 05 Oct 2021

Last updated on: Oct 05, 2021, 00:00 IST

ਲਖੀਮਪੁਰ ਖੀਰੀ 'ਚ ਸਰਕਾਰੀ ਗੁੰਡਾਗਰਦੀ ਦੀ ਭੇਂਟ ਚੜ੍ਹੇ 'ਸ਼ਹੀਦ' ਕਿਸਾਨਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਖੀਮਪੁਰ ਖੀਰੀ ਜਾ ਰਹੇ ਆਮ ਆਦਮੀ ਪਾਰਟੀ (ਆਪ) ਦੇ ਵਫ਼ਦ ਨੂੰ ਉਤਰ ਪ੍ਰਦੇਸ਼ ਪੁਲੀਸ ਅਤੇ ਪ੍ਰਸ਼ਾਸਨ ਨੇ ਨਿਗਿਆਸਾ ਪੁਲੀਸ ਨਾਕੇ 'ਤੇ ਰੋਕ ਕੇ ਹਿਰਾਸਤ 'ਚ ਲੈ ਲਿਆ ਹੈ।'ਆਪ' ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਜਾ ਰਹੇ ਇਸ ਵਫ਼ਦ 'ਚ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ ਅਤੇ ਅਮਰਜੀਤ ਸਿੰਘ ਸੰਦੋਆ ਸ਼ਾਮਲ ਸਨ, ਜਿਨ੍ਹਾਂ 'ਚੋਂ ਕੁਲਤਾਰ ਸਿੰਘ ਸੰਧਵਾਂ ਨੂੰ ਲਖਨਊ 'ਚੋਂ ਨਿਕਲਦਿਆਂ ਹੀ ਪੁਲੀਸ ਨੇ ਹਿਰਾਸਤ 'ਚ ਲੈ ਲਿਆ ਸੀ।'ਆਪ' ਦੇ ਵਫ਼ਦ ਨੇ ਪਹਿਲਾਂ ਪਿੰਡ ਬਣਵਾਰੀ ਪੁਰ 'ਚ ਮ੍ਰਿਤਕ ਕਿਸਾਨ ਦੇ ਘਰ ਪਹੁੰਚਣਾ ਸੀ, ਉਸ ਪਿੰਡ ਤੋਂ ਕਰੀਬ 10 ਕਿਲੋਮੀਟਰ ਪਹਿਲਾਂ ਨਿਘਾਸਨ ਥਾਣਾ ਪੁਲੀਸ ਵੱਲੋਂ ਲਾਏ ਨਾਕੇ 'ਤੇ ਰੋਕ ਲਿਆ ਗਿਆ। ਜਿੱਥੇ ਰਾਘਵ ਚੱਢਾ ਅਤੇ ਦੂਸਰੇ ਆਗੂਆਂ ਦੀ ਪੁਲੀਸ ਅਤੇ ਸਿਵਲ ਅਧਿਕਾਰੀਆਂ ਨਾਲ ਕਾਫ਼ੀ ਤਕਰਾਰ ਹੋਈ, ਜਿਸ ਉਪਰੰਤ 'ਆਪ' ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।ਇਸ ਮੌਕੇ ਰਾਘਵ ਚੱਢਾ ਨੇ ਕਿਹਾ, ''ਅਸੀਂ ਇਤਿਹਾਸ ਦੇ ਪੰਨਿਆਂ 'ਚ ਪੜ੍ਹਿਆ ਸੀ ਕਿ ਜਰਮਨੀ ਦੇ ਤਾਨਾਸ਼ਾਹ ਓਡੋਲਫ਼ ਹਿਟਲਰ ਦੇ ਰਾਜ ਵਿੱਚ ਲੋਕਾਂ ਨੂੰ ਇੱਕ ਗੈਸ ਚੈਂਬਰ ਵਿੱਚ ਸੁੱਟ ਕੇ ਜ਼ਹਿਰੀਲੀ ਗੈਸ ਛੱਡ ਕੇ ਮਾਰ ਦਿੱਤਾ ਜਾਂਦਾ ਸੀ। ਇਸੇ ਤਰ੍ਹਾਂ ਅੱਜ ਦੇਸ਼ ਵਿੱਚ ਵੀ ਕਿਸਾਨਾਂ ਨੂੰ ਕੁਚਲ ਕੇ ਮਾਰਨ ਦੇ ਯਤਨ ਭਾਰਤੀ ਜਨਤਾ ਪਾਰਟੀ ਅਤੇ ਉਸ ਦੇ ਆਗੂ ਕਰ ਰਹੇ ਹਨ।'' 

ਉਨ੍ਹਾਂ ਕਿਹਾ ਕਿ ਜਦੋਂ ਤੋਂ ਦਿਲ ਦਹਿਲਾਉਣ ਵਾਲਾ ਵੀਡੀਓ ਸਾਹਮਣੇ ਆਇਆ ਹੈ, ਭਾਜਪਾ ਦੀ ਗੁੰਡਾਗਰਦੀ ਬਾਰੇ ਲੋਕਾਂ ਦੇ ਮਨ 'ਚ ਬਚੀ ਥੋੜੀ ਬਹੁਤੀ ਸ਼ੰਕਾ ਵੀ ਦੂਰ ਹੋ ਗਈ ਹੈ ਕਿਉਂਕਿ ਭਾਜਪਾ ਦੇ ਗੁੰਡਿਆਂ ਨਾਲ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤ ਨੇ ਹੀ ਕਿਸਾਨਾਂ ਨੂੰ ਕੁਚਲਿਆ ਅਤੇ ਫਿਰ ਉਥੋਂ ਭੱਜ ਗਿਆ ਸੀ।ਰਾਘਵ ਚੱਢਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗ ਕੀਤੀ ਹੈ ਕਿ ਜਿਨ੍ਹਾਂ ਦਰਿੰਦਿਆਂ ਨੇ ਕਿਸਾਨਾਂ ਨੂੰ ਕੁਚਲਣ ਦਾ ਜ਼ੁਲਮ ਕੀਤਾ, ਉਨ੍ਹਾਂ ਨੂੰ ਉਤਰ ਪ੍ਰਦੇਸ਼ ਪੁਲੀਸ ਤੁਰੰਤ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਸੁੱਟੇ, ਜਦੋਂ ਕਿ ਦੂਜੀ ਮੰਗ ਹੈ ਕੇਂਦਰੀ ਗ੍ਰ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ, ਕਿਉਂਕਿ ਉਸ ਦੇ ਕੁਰਸੀ 'ਤੇ ਰਹਿੰਦਿਆਂ ਇਸ ਮਾਮਲੇ ਦੀ ਨਿਰਪੱਖ ਜਾਂਚ ਨਹੀਂ ਕੀਤੀ ਜਾ ਸਕਦੀ। ਤੀਜੀ ਮੰਗ ਵਿੱਚ ਕਿਹਾ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੀੜਤ ਕਿਸਾਨ ਪਰਿਵਾਰਾਂ ਕੋਲ ਜਾ ਕੇ ਮੁਆਫ਼ ਮੰਗਣ ਅਤੇ ਦੁੱਖ ਦਾ ਪ੍ਰਗਟਾਵਾ ਕਰਨ। ਇਸ ਦੇ ਨਾਲ ਹੀ ਕਾਲੇ ਖੇਤੀ ਕਾਨੂੰਨ ਰੱਦ ਕਰਨ ਸਮੇਤ ਸਾਰੀਆਂ ਫ਼ਸਲਾਂ 'ਤੇ ਐਮ.ਐਸ.ਪੀ ਦੀ ਗਰੰਟੀ ਦਾ ਐਲਾਨ ਕਰਨ। ਮੰਗਲਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਲਖਨਊ ਵਿੱਚ ਜਿਸ ਸਮਾਗਮ ਵਿੱਚ ਗਏ ਉਥੋਂ ਲਖੀਮਪੁਰ ਦੀ ਦੂਰੀ ਮਹਿਜ 120 ਕਿਲੋਮੀਟਰ ਹੈ, ਪਰ ਪ੍ਰਧਾਨ ਮੰਤਰੀ ਮੋਦੀ ਉਥੇ ਨਹੀਂ ਗਏ।ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੇਸ਼ ਦੇ ਕਿਸਾਨ ਲੰਮੇ ਸਮੇਂ ਤੋਂ ਤਿੰਨੇ ਕਾਲੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ। ਇਸ ਅੰਦੋਲਨ ਵਿੱਚ ਸੱਤ ਸੌ ਤੋਂ ਜ਼ਿਆਦਾ ਕਿਸਾਨਾਂ ਦੀ ਸ਼ਹਾਦਤ ਹੋ ਚੁੱਕੀ ਹੈ, ਬਾਵਜੂਦ ਇਸ ਦੇ ਭਾਜਪਾ ਵਾਲੇ ਹਿੰਸਾਂ 'ਤੇ ਉਤਾਰੂ ਹਨ ਅਤੇ ਕਿਸਾਨਾਂ ਦਾ ਕਤਲੇਆਮ ਕਰ ਰਹੇ ਹਨ।'ਆਪ' ਵਫ਼ਦ ਦੇ ਆਗੂਆਂ ਨੇ ਕਿਹਾ ਜਦੋਂ ਤੱਕ ਤਿੰਨੇ ਕਾਲੇ ਖੇਤੀ ਕਾਨੂੰਨ ਰੱਦ ਨਹੀਂ ਹੁੁੰਦੇ, ਆਮ ਆਦਮੀ ਪਾਰਟੀ ਕਿਸਾਨਾਂ ਦੇ ਹੱਕ ਵਿੱਚ ਸੰਘਰਸ਼ ਜਾਰੀ ਰੱਖੇਗੀ।

ਸੰਧਵਾਂ ਨੂੰ ਸੀਤਾਪੁਰ ਪੁਲੀਸ ਨੇ ਹਿਰਾਸਤ 'ਚ ਲਿਆ

ਮੰਗਲਵਾਰ ਨੂੰ ਸਵੇਰੇ ਲਖਨਊ ਤੋਂ ਲਖੀਮਪੁਰ ਖੀਰੀ ਜਾ ਰਹੇ 'ਆਪ' ਦੇ ਵਫ਼ਦ ਦੇ ਵਿਧਾਇਕ ਅਤੇ  ਸੂਬਾ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੂੰ ਸੀਤਾਪੁਰ ਜ਼ਿਲ੍ਹੇ 'ਚ ਇਟਰੀਆ ਪਿੰਡ 'ਚ ਲਾਏ ਨਾਕੇ 'ਤੇ ਪੁਲੀਸ ਵੱਲੋਂ ਰੋਕਿਆ ਗਿਆ। ਪੁਲੀਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਕੋਲੋਂ ਜਦੋਂ ਸੰਧਵਾਂ ਨੇ ਰੋਕੇ ਜਾਣ ਦਾ ਕਾਰਨ ਪੁੱਛਿਆ ਤਾਂ ਦੋਵਾਂ ਧਿਰਾਂ ਵਿਚਾਕਰ ਤਕਰਾਰ ਹੋ ਗਿਆ,  ਜਿਸ ਉਪਰੰਤ ਸੰਧਵਾਂ ਨੂੰ ਸਿੰਦੋਲੀ ਥਾਣਾ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਇਸ ਮੌਕੇ ਉਨ੍ਹਾਂ ਨਾਲ 'ਆਪ' ਦੀ ਯੂ.ਪੀ. ਇਕਾਈ ਦੇ ਲਖਨਊ ਜ਼ਿਲ੍ਹਾ ਸਕੱਤਰ ਅਫ਼ਰੋਜ਼ ਆਲਮ ਅਤੇ 'ਆਪ' ਪੰਜਾਬ ਦੀ ਸ਼ੋਸ਼ਲ ਮੀਡੀਆ ਟੀਮ ਦੇ ਮੈਂਬਰ ਪ੍ਰਿੰਸ ਖੋਸਲਾ ਵੀ ਮੌਜ਼ੂਦ ਸਨ। ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਭਾਜਪਾ ਨੇ ਦੇਸ਼ 'ਚ ਅਣਐੈਲਾਨੀ ਐਮਰਜੈਂਸੀ ਲਾਈ ਹੋਈ ਹੈ ਅਤੇ ਲੋਕਤੰਤਰ ਦੀ ਸ਼ਰੇਆਮ ਹੱਤਿਆ ਕੀਤੀ ਜਾ ਰਹੀ ਹੈ। 

 

Tags: Raghav Chadha , Harpal Singh Cheema , Prof Baljinder Kaur , AAP , Aam Aadmi Party , Aam Aadmi Party Punjab , AAP Punjab , Amarjit Singh Sandoa , Kultar Singh Sandhwan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD