Wednesday, 15 May 2024

 

 

ਖ਼ਾਸ ਖਬਰਾਂ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ

 

ਹਰ ਯੋਗ ਲਾਭਪਾਤਰੀ ਤੱਕ ਪੁੱਜਦਾ ਕੀਤਾ ਜਾ ਰਿਹਾ ਹੈ ਭਲਾਈ ਸਕੀਮਾਂ ਦਾ ਲਾਭ : ਗੁਰਪ੍ਰੀਤ ਸਿੰਘ ਜੀਪੀ

ਲੋੜਵੰਦਾਂ ਤੱਕ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਪੁੱਜਦਾ ਕਰਨ ਲਈ ਚੁੰਨੀ ਕਲਾਂ ਵਿਖੇ ਕੈਂਪ

Gurpreet Singh GP, Punjab, Congress, Punjab Congress, Bassi Pathana

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ/ਬਸੀ ਪਠਾਣਾਂ , 05 Oct 2021

ਹਰ ਯੋਗ ਲਾਭਪਾਤਰੀ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਦਿੱਤਾ ਜਾਣਾ ਯਕੀਨੀ ਬਣਾਇਆ ਜਾ ਰਿਹਾ ਹੈ ਤੇ ਕਿਸੇ ਵੀ ਲਾਭਪਾਤਰੀ ਨੂੰ ਸਕੀਮਾਂ ਦੇ ਲਾਭ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾ ਰਿਹਾ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ. ਗੁਰਪ੍ਰੀਤ ਸਿੰਘ ਜੀਪੀ ਨੇ ਪਿੰਡ ਚੁੰਨੀ ਕਲਾਂ ਵਿਖੇ ਵੱਖ ਵੱਖ ਭਲਾਈ ਸਕੀਮਾਂ ਦਾ ਲਾਭ ਲੋਕਾਂ ਨੂੰ ਦੇਣ ਲਈ ਲਾਏ ਗਏ ਕੈਂਪ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਕੀਤਾ। ਇਸ ਮੌਕੇ ਮੈਡੀਕਲ ਚੈੱਕਅੱਪ ਕੈਂਪ ਅਤੇ ਕੋਰੋਨਾ ਵੈਕਸੀਨੇਸ਼ਨ ਕੈਂਪ ਵੀ ਲਾਇਆ ਗਿਆ। ਉਹਨਾਂ ਕਿਹਾ ਕਿ ਲੋਕਾਂ ਨੂੰ ਅਜਿਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਅਜਿਹੇ ਕੈਂਪ ਲਗਾਉਣ ਦਾ ਮੁੱਖ ਮੰਤਵ ਜਿੱਥੇ ਲੋੜਵੰਦਾਂ ਤੇ ਯੋਗ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਦੇਣਾ ਯਕੀਨੀ ਬਨਾਉਣਾ ਹੈ, ਉਥੇ ਇਨ੍ਹਾਂ ਕੈਂਪਾਂ ਸਦਕਾ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਂਦੇ ਸਗੋਂ ਮੌਕੇ 'ਤੇ ਹੀ ਬਹੁਤ ਸਾਰੇ ਕੇਸਾਂ ਵਿੱਚ ਬਣਦਾ ਲਾਭ ਯੋਗ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਇਆ ਜਾਂਦਾ ਹੈ। 

ਕੈਂਪ ਦੌਰਾਨ ਭਰੇ ਗਏ ਵੱਖ ਵੱਖ ਸਕੀਮਾਂ ਤਹਿਤ ਫਾਰਮਾਂ ਦੀ ਪੜਤਾਲ ਕਰ ਕੇ ਬਿਨਾਂ ਕਿਸੇ ਦੇਰੀ ਤੋਂ ਯੋਗ ਲਾਭਪਾਤਰੀਆਂ ਛੇਤੀ ਤੋਂ ਛੇਤੀ ਲਾਭ ਦਿੱਤਾ ਜਾਣਾ ਯਕੀਨੀ ਬਣਾਇਆ ਗਿਆ। ਇਸ ਮੌਕੇ ਵਿਧਾਇਕ ਸ. ਗੁਰਪ੍ਰੀਤ ਸਿੰਘ ਜੀ.ਪੀ. ਨੇ ਲੋਕਾਂ ਨੂੰ ਪਾਣੀ ਦੀ ਵੱਧ ਤੋਂ ਵੱਧ ਸੰਭਾਲ ਕਰਨ ਅਤੇ ਪਾਣੀ ਦੀ ਵਰਤੋਂ ਸੰਜਮ ਨਾਲ ਕਰਨ ਲਈ ਪ੍ਰੇਰਿਆ। ਐਸ. ਡੀ. ਐਮ. ਬੱਸੀ ਪਠਾਣਾਂ ਸ਼੍ਰੀ ਯਸ਼ਪਾਲ ਸ਼ਰਮਾ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਵੱਖ-ਵੱਖ ਸਕੀਮਾਂ ਜਿਵੇਂ ਕਿ ਸ਼ਗਨ ਸਕੀਮ, ਪੈਨਸ਼ਨਾਂ, ਐੱਸ.ਸੀ.ਬੀ.ਸੀ. ਕਰਜ਼ਾ ਯੋਜਨਾ, ਘਰ-ਘਰ ਰੁਜ਼ਗਾਰ, ਮੁਦਰਾ ਲੋਨ, ਬੇਘਰਿਆਂ ਨੂੰ ਪਲਾਟ ਤੇ ਆਵਾਸ ਯੋਜਨਾ ਤਹਿਤ ਘਰ ਦੇਣ ਦੀ ਸਕੀਮ, ਸਕਿੱਲ ਡਿਵੈਲਪਮੈਂਟ ਸਿਖਲਾਈ ਦੀ ਜਾਣਕਾਰੀ, ਉਸਾਰੀ ਕਾਮਿਆਂ ਲਈ ਭਲਾਈ ਸਕੀਮਾਂ, ਮਗਨਰੇਗਾ ਤਹਿਤ ਰਜਿਸਟ੍ਰੇਸ਼ਨ, ਮੁੱਖ ਮੰਤਰੀ ਕੈਂਸਰ ਰਾਹਤ ਫੰਡ ਤਹਿਤ ਮੁਫ਼ਤ ਇਲਾਜ ਆਦਿ ਸਬੰਧੀ ਅਰਜ਼ੀਆਂ ਲਾਈਆਂ ਗਈਆਂ ਤੇ ਮੌਕੇ ਉਤੇ ਲਾਭ ਵੀ ਦਿੱਤਾ ਗਿਆ।ਇਸ ਮੌਕੇ ਬਲਾਕ ਸੰਮਤੀ ਦੀ ਚੇਅਰਪਰਸਨ ਬਲਜੀਤ ਕੌਰ ,ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਨੁਮਾਇੰਦੇ, ਪਿੰਡਾਂ ਦੇ ਪੰਚ ਸਰਪੰਚ ਤੇ ਵੱਡੀ ਗਿਣਤੀ ਲੋਕ ਹਾਜ਼ਰ ਸਨ।

 

Tags: Gurpreet Singh GP , Punjab , Congress , Punjab Congress , Bassi Pathana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD