Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਵਿੱਚ ਅੱਠ ਇਨਵਾਇਰਮੈਂਟ ਪਾਰਕ ਬਣਨਗੇ : ਸੰਗਤ ਸਿੰਘ ਗਿਲਜ਼ੀਆਂ

ਵਿਭਾਗੀ ਅਧਿਕਾਰੀਆਂ ਲਈ 100 ਦਿਨਾਂ ਕੰਮਕਾਜ ਦਾ ਖਾਕਾ ਉਲੀਕਿਆ

Sangat Singh Gilzian, Congress, Punjab Congress

Web Admin

Web Admin

5 Dariya News

ਮੋਹਾਲੀ , 05 Oct 2021

Last updated on: Oct 05, 2021, 00:00 IST

ਵਣ ਵਿਭਾਗ ਲਈ 100 ਦੇ ਕੰਮਕਾਰਾਂ ਦਾ ਖਾਕਾ ਉਲੀਕਦਿਆਂ ਪੰਜਾਬ ਦੇ ਜੰਗਲਾਤ, ਜੰਗਲੀ ਜੀਵ ਤੇ ਕਿਰਤ ਮੰਤਰੀ ਸ. ਸੰਗਤ ਸਿੰਘ ਗਿਲਜ਼ੀਆਂ ਨੇ ਕਿਹਾ ਹੈ ਕਿ ਲੋਕਾਂ ਵਿੱਚ ਵਾਤਾਵਰਨ ਸਬੰਧੀ ਜਾਗਰੂਕਤਾ ਲਿਆਉਣ ਲਈ ਰਾਜ ਵਿੱਚ ਅੱਠ ਇਨਵਾਇਰਮੈਂਟ ਪਾਰਕ ਬਣਾਏ ਜਾਣਗੇ।ਇੱਥੇ ਵਣ ਭਵਨ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸ. ਗਿਲਜ਼ੀਆਂ ਨੇ ਅਧਿਕਾਰੀਆਂ ਨੂੰ ਕੰਮਕਾਜ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕਰਦਿਆਂ ਆਖਿਆ ਕਿ ਵਣ ਵਿਭਾਗ ਵੱਲੋਂ ਸਬ ਮਿਸ਼ਨ ਆਨ ਐਗਰੋ ਫਾਰੈਸਟਰੀ ਤਹਿਤ ਲਗਪਗ 10 ਲੱਖ ਬੂਟੇ ਲਾਉਣ ਲਈ 700 ਕਿਸਾਨਾਂ ਨੂੰ ਰਜਿਸਟਰਡ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿੱਤ 100 ਪਵਿੱਤਰ ਵਣ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ 75 ਨਾਨਕ ਬਗੀਚੀਆਂ ਤਿਆਰ ਕੀਤੀਆਂ ਜਾਣਗੀਆਂ, ਜਿਨ੍ਹਾਂ ਵਿੱਚ ਬਿਲ, ਬੇਰ, ਖੈਰ, ਪਿੱਪਲ, ਢੱਕ, ਟਾਲੀ, ਆਂਵਲਾ, ਅਰਜਨ ਅਤੇ ਇਮਲੀ ਆਦਿ ਦੇ ਬੂਟੇ ਲਾਏ ਜਾਣਗੇ। ਸ. ਗਿਲਜ਼ੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਲੱਕੜ ਆਧਾਰਤ ਸਨਅਤ ਨੂੰ ਲਾਇਸੰਸ/ਰਜਿਸਟਰੇਸ਼ਨ ਸਰਟੀਫਿਕੇਟ ਜਾਰੀ ਕਰਨ ਲਈ ਦਿ ਪੰਜਾਬ ਰੈਗੁਲੇਸ਼ਨ ਆਫ ਵੁੱਡ ਬੇਸਡ ਇੰਡਸਟਰੀਜ਼ ਰੂਲਜ਼ 2019 ਜਾਰੀ ਕੀਤੇ ਗਏ ਹਨ ਅਤੇ ਇਸ ਸਬੰਧੀ ਪੋਰਟਲ ਦੀ ਸਥਾਪਨਾ ਕੀਤੀ ਜਾਵੇਗੀ ਤਾਂ ਕਿ ਪ੍ਰਵਾਨਗੀਆਂ ਸੁਖਾਲੇ ਤਰੀਕੇ ਨਾਲ ਮਿਲ ਸਕਣ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਵੱਖ ਵੱਖ ਚਿੜੀਆਘਰਾਂ ਦਾ ਵਿਕਾਸ ਲਗਪਗ 14.95 ਕਰੋੜ ਦੀ ਲਾਗਤ ਨਾਲ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਜੰਗਲਾਤ ਦੇ ਰਕਬੇ ਉਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਰੋਕਣ ਲਈ ਵਿਆਪਕ ਮੁਹਿੰਮ ਚਲਾਉਣ ਦਾ ਆਦੇਸ਼ ਦਿੱਤਾ।ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਸੀਮਾ ਜੈਨ, ਪ੍ਰਵੀਨ ਕੁਮਾਰ ਪ੍ਧਾਨ ਮੁੱਖ ਵਣ ਪਾਲ, ਆਰ.ਕੇ.ਮਿਸ਼ਰਾ ਪ੍ਧਾਨ ਮੁੱਖ ਵਣ ਪਾਲ (ਜੰਗਲੀ ਜੀਵ), ਸੌਰਭ ਗੁਪਤਾ ਵਧੀਕ ਪ੍ਧਾਨ ਮੁੱਖ ਵਣ ਪਾਲ ਵਿਕਾਸ ਅਤੇ ਸਮੂਹ ਮੁੱਖ ਵਣ ਪਾਲ, ਸਮੂਹ ਵਣ ਪਾਲ ਅਤੇ ਸਮੂਹ ਵਣ ਮੰਡਲ ਅਫ਼ਸਰ ਹਾਜ਼ਰ ਸਨ।

 

Tags: Sangat Singh Gilzian , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD