Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸਨਅਤੀ ਖੇਤਰ ਫੇਜ਼ 8ਬੀ ਵਿਚ ਸ਼ੁਰੂ ਕਰਾਏ ਡੇਢ ਕਰੋੜ ਤੋਂ ਉੱਪਰ ਦੇ ਪੇਵਰ ਬਲਾਕ ਦੇ ਕੰਮ

ਅਗਲੇ ਹਫ਼ਤੇ ਵਿਧਾਇਕ ਸਿੱਧੂ ਰੱਖਣਗੇ 12 ਕਰੋੜ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ : ਮੇਅਰ ਜੀਤੀ ਸਿੱਧੂ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh  Nagar

Web Admin

Web Admin

5 Dariya News

ਮੁਹਾਲੀ , 05 Oct 2021

Last updated on: Oct 05, 2021, 00:00 IST

ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ ਇੰਡਸਟਰੀਅਲ ਏਰੀਆ ਫੇਜ਼ 8ਬੀ ਵਿੱਚ ਡੇਢ ਕਰੋੜ ਤੋਂ ਉਪਰ ਦੇ ਪੇਵਰ ਬਲਾਕਾਂ ਦੇ ਕੰਮ ਆਰੰਭ ਕਰਵਾਏ। ਜ਼ਿਕਰਯੋਗ ਹੈ ਕਿ ਇਹ ਖੇਤਰ ਕੁਝ ਸਮਾਂ ਪਹਿਲਾਂ ਹੀ ਮੁਹਾਲੀ ਨਗਰ ਨਿਗਮ ਨੇ ਆਪਣੇ ਅਧੀਨ ਲਿਆ ਹੈ। ਇਸ ਮੌਕੇ ਵਿਸ਼ੇਸ਼ ਤੌਰ ਤੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਹਾਜ਼ਰ ਸਨ।ਇਸ ਮੌਕੇ ਬੋਲਦਿਆਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਮੁਹਾਲੀ ਦਾ ਸਨਅਤੀ ਖੇਤਰ ਹਮੇਸ਼ਾਂ ਹੀ ਵਿਕਾਸ ਕਾਰਜਾਂ ਪਾਉਣ ਬੋਲੀਆਂ ਰਿਹਾ ਹੈ ਕਿਉਂਕਿ ਕਿਸੇ ਨੇ ਵੀ ਇਸ ਪਾਸੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਨਵੀਂ ਚੁਣੀ ਗਈ ਨਗਰ ਨਿਗਮ ਦੀ ਟੀਮ ਵੱਲੋਂ ਸਭ ਤੋਂ ਪਹਿਲਾਂ ਇਸ ਖੇਤਰ ਨੂੰ ਆਪਣੇ ਅਧੀਨ ਲਿਆ ਗਿਆ ਹੈ ਅਤੇ ਇਸ ਪੂਰੇ ਖੇਤਰ ਵਿਚ ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਅਤੇ ਉਦਯੋਗਪਤੀਆਂ ਦੇ ਸਲਾਹ ਮਸ਼ਵਰੇ ਨਾਲ ਕਰੋੜਾਂ ਰੁਪਏ ਦੇ ਕੰਮ ਪਾਸ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਵਿਚੋਂ ਪੇਵਰ ਬਲਾਕਾਂ ਦੇ ਕੰਮ ਦਾ ਉਦਘਾਟਨ ਅੱਜ ਉਨ੍ਹਾਂ ਨੇ ਕੀਤਾ ਹੈ।

ਮੇਅਰ ਜੀਤੀ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਲੇ ਹਫ਼ਤੇ ਮੁਹਾਲੀ ਦੇ ਵਿਧਾਇਕ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਇਸ ਇਲਾਕੇ ਵਿੱਚ ਲਗਪਗ 12 ਕਰੋੜ ਰੁਪਏ ਦੇ  ਕੰਮਾਂ ਦੇ ਨੀਂਹ ਪੱਥਰ ਰੱਖਣਗੇ ਅਤੇ ਫੌਰੀ ਤੌਰ ਤੇ ਇਹ ਕੰਮ ਸ਼ੁਰੂ ਕਰਵਾ ਦਿੱਤੇ ਜਾਣਗੇ। ਇਨ੍ਹਾਂ ਕੰਮਾਂ ਵਿੱਚ ਸਨਅਤੀ ਖੇਤਰ ਵਿੱਚ ਪੇਵਰ ਬਲਾਕਾਂ ਦੇ ਕੰਮ ਸੜਕਾਂ ਦੇ ਕੰਮ, ਪਾਰਕਾਂ ਦੇ ਕੰਮ, ਰੋਡ ਗਲੀਆਂ ਦੇ ਕੰਮ ਮੁੱਖ ਤੌਰ ਤੇ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੂਰੇ ਸਨਅਤੀ ਖੇਤਰ ਦਾ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ ਜਾਵੇਗਾ ਅਤੇ ਸਨਅਤਕਾਰਾਂ ਦੇ ਸੁਫਨੇ ਪੂਰੇ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਮੁਹਾਲੀ ਦੀ ਇੰਡਸਟਰੀ ਨੇ ਮੁਹਾਲੀ ਨਗਰ ਨਿਗਮ ਨੂੰ ਵਾਧੂ ਮਾਲੀਆ ਦਿੱਤਾ ਹੈ ਅਤੇ ਨਗਰ ਨਿਗਮ ਦਾ ਵੀ ਇਹ ਫ਼ਰਜ਼ ਬਣਦਾ ਹੈ ਕਿ ਸਨਅਤੀ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਵਧੀਆ  ਬਣਾਇਆ ਜਾਵੇ ਅਤੇ ਸਨਅਤਕਾਰਾਂ ਨੂੰ ਪੂਰੀਆਂ ਸਹੂਲਤਾਂ ਦਿੱਤੀਆਂ ਜਾਣ ਜਿਸ ਵਾਸਤੇ ਉਹ ਪੂਰੀ ਤਨਦੇਹੀ ਨਾਲ ਉਪਰਾਲੇ ਕਰ ਰਹੇ ਹਨ ਪਰ ਇਨ੍ਹਾਂ ਉਪਰਾਲਿਆਂ ਦੇ ਨਤੀਜੇ ਹੁਣ ਸਾਹਮਣੇ ਆ ਰਹੇ ਹਨ।ਇਸ ਮੌਕੇ ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਪ੍ਰਧਾਨ ਅਨੁਰਾਗ ਅਗਰਵਾਲ, ਜਨਰਲ ਸਕੱਤਰ ਰਾਜੀਵ ਗੁਪਤਾ, ਮੀਤ ਪ੍ਰਧਾਨ ਜਗਦੀਪ, ਨਗਰ ਨਿਗਮ ਦੇ ਐੱਸਈ ਸੰਜੇ ਕੰਵਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸਨਅਤਕਾਰ ਹਾਜ਼ਰ ਰਹੇ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD