Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੋਕਤੰਤਰ ਦਾ ਵੀ ਗਲਾ ਘੁੱਟ ਰਹੇ ਹਨ ਅੰਨਦਾਤਾ ਦੇ ਖ਼ੂਨ ਦੇ ਪਿਆਸੇ ਯੋਗੀ ਅਤੇ ਮੋਦੀ : ਕੁਲਤਾਰ ਸਿੰਘ ਸੰਧਵਾਂ

ਲਖੀਮਪੁਰ ਖੀਰੀ ਘਟਨਾ ਦੇ ਵਿਰੁੱਧ 'ਚ 'ਆਪ' ਨੇ ਸਾਰੀਆਂ ਵਿਧਾਨ ਸਭਾਵਾਂ ਵਿੱਚ ਮੋਦੀ ਅਤੇ ਯੋਗੀ ਦੇ ਪੁੱਤਲੇ ਫੂਕੇ

Kultar Singh Sandhwan, AAP, Aam Aadmi Party, AAP Punjab, Lakhimpur incident, Lakhimpur Kheri News, Lakhimpur Kheri, Lakhimpur Kheri incident, Uttar Pradesh, Protest

Web Admin

Web Admin

5 Dariya News

ਚੰਡੀਗੜ੍ਹ , 05 Oct 2021

Last updated on: Oct 05, 2021, 00:00 IST

ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਕਤਲੇਆਮ ਕਾਂਡ ਵਿਰੁੱਧ ਅੱਜ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਰਤੀ ਜਨਤਾ ਪਾਰਟੀ,  ਮੋਦੀ ਸਰਕਾਰ ਅਤੇ ਯੂ.ਪੀ ਦੀ ਯੋਗੀ ਸਰਕਾਰ ਖ਼ਿਲਾਫ਼ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਰੋਸ ਪ੍ਰਦਰਸ਼ਨ ਕੀਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਦੇ ਪੁੱਤਲੇ ਫੂਕੇ। ਸੂਬਾ ਪੱਧਰੀ ਰੋਸ ਪ੍ਰਦਰਸ਼ਨਾਂ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਮੋਦੀ ਅਤੇ ਯੋਗੀ ਖ਼ਿਲਾਫ਼ ਜਮ ਨੇ ਨਾਅਰੇਬਾਜ਼ੀ ਕੀਤੀ।ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ 'ਆਪ' ਦੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤ ਨੇ ਸਰਕਾਰੀ ਤਾਕਤ ਦੇ ਨਸ਼ੇ ਵਿੱਚ ਕਿਸਾਨਾਂ ਦਾ ਕਤਲ ਕੀਤਾ ਹੈ, ਜਿਸ ਕਾਰਨ ਪੂਰੇ ਦੇਸ਼ ਭਰ ਦੇ ਕਿਸਾਨਾਂ, ਮਜ਼ਦੂਰਾਂ, ਵਾਪਾਰੀਆਂ, ਰਾਜਸੀ ਆਗੂਆਂ ਅਤੇ ਆਮ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਸੰਧਵਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਹਮੇਸ਼ਾਂ ਹੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਲਖੀਮਪੁਰ ਖੀਰੀ ਦੇ ਕਤਲੇਆਮ ਵਿਰੁੱਧ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਦੇ ਵਿਧਾਨ ਸਭਾ ਖੇਤਰਾਂ ਵਿੱਚ ਰੋਸ ਪ੍ਰਦਰਸ਼ਨ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੂ.ਪੀ. ਦੇ ਮੁੱਖ ਮੰਤਰੀ ਯੋਗੀ ਅਦਿਤਿਆ ਨਾਥ ਦੇ ਪੁਤਲੇ ਵੀ ਫੂਕੇ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਕੇਂਦਰੀ ਮੰਤਰੀ ਮੰਡਲ ਵਿਚੋਂ ਬਾਹਰ ਕਰਨ ਅਤੇ ਉਸ ਦੇ ਪੁੱਤ ਆਸ਼ੀਸ਼ ਮਿਸ਼ਰਾ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।

ਕੁਤਲਾਰ ਸਿੰਘ ਸੰਧਵਾਂ ਨੇ ਕਿਹਾ, ''ਭਾਜਪਾ ਸਰਕਾਰਾਂ ਵੱਲੋਂ ਦੇਸ਼ ਭਰ ਵਿੱਚ ਕਿਸਾਨਾਂ ਨਾਲ ਬੇਇਨਸਾਫ਼ੀ ਕੀਤੀ ਜਾ ਰਹੀ ਹੈ ਅਤੇ ਮੋਦੀ- ਯੋਗੀ ਸਰਕਾਰਾਂ ਲੋਕਤੰਤਰ ਦਾ ਗਲ ਘੁੱਟ ਰਹੀਆਂ ਹਨ। ਲਖੀਮਪੁਰ ਖੀਰੀ ਦਾ ਕਤਲੇਆਮ ਭਾਰਤੀ ਲੋਕਤੰਤਰ 'ਤੇ ਕਾਲਾ ਦਾਗ਼ ਹੈ। ਉਤਰ ਪ੍ਰਦੇਸ਼ ਵਿੱਚ ਭਾਜਪਾ ਦਾ ਡੰਡੇ ਅਤੇ ਗੋਲੀ ਵਾਲਾ 'ਗੁੰਡਾ ਰਾਜ' ਚੱਲ ਰਿਹਾ ਹੈ।'' ਸੰਧਵਾਂ ਨੇ ਦਾਅਵਾ ਕੀਤਾ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਅਜੈ ਮਿਸ਼ਰਾ ਦੇ ਪੁੱਤ ਖ਼ਿਲਾਫ਼ ਠੋਸ ਕਾਰਵਾਈ ਕਰਨ ਦੀ ਬਜਾਏ ਉਸ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੌਰਾਨ ਹੁਣ ਤੱਕ 700 ਤੋਂ ਜ਼ਿਆਦਾ ਕਿਸਾਨ ਸ਼ਹੀਦ ਹੋ ਚੁੱਕੇ ਹਨ, ਪਰ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਕਿਸਾਨਾਂ ਦੇ ਖੂਨ ਦੀਆਂ ਪਿਆਸੀਆਂ ਬਣੀਆਂ ਹੋਈਆਂ ਹਨ।ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, ''ਕਿਸਾਨਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਅੰਨਦਾਤਾ ਦੇਸ਼ ਦਾ ਕਮਾਊ ਪੁੱਤ ਹੈ ਅਤੇ ਉਸ 'ਤੇ ਕੀਤੇ ਜ਼ੁਲਮਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।'' ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਮੁੱਚੇ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਕਤਲੇਆਮ 'ਚ ਮਾਰੇ ਗਏ ਕਿਸਾਨਾਂ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੀ ਹੈ।ਸੰਧਵਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਭਾਜਪਾ ਵਰਕਰਾਂ ਨੂੰ ਕਿਸਾਨਾਂ ਵਿਰੁੱਧ ਭਾਜਪਾ ਦੀ ਗੁੰਡਾ ਬ੍ਰਿਗੇਡ ਖੜੀ ਕਰਨ ਅਤੇ 'ਜੈਸੇ ਕੋ ਤੈਸਾ' ਜਵਾਬ ਦੇਣ ਬਾਰੇ ਕੀਤੀ ਭੜਕਾਊ ਤਕਰੀਰ ਨੂੰ ਬੇਹੱਦ ਮੰਦਭਾਗਾ ਅਤੇ ਭਾਜਪਾ ਦੀ ਗੁੰਡਾ ਸੋਚ ਦੀ ਤਰਜ਼ਮਾਨੀ ਕਰਾਰ ਦਿੱਤਾ ਹੈ।

 

Tags: Kultar Singh Sandhwan , AAP , Aam Aadmi Party , AAP Punjab , Lakhimpur incident , Lakhimpur Kheri News , Lakhimpur Kheri , Lakhimpur Kheri incident , Uttar Pradesh , Protest

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD