Thursday, 16 May 2024

 

 

ਖ਼ਾਸ ਖਬਰਾਂ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ

 

ਡੇਂਗੂ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਾ ਯਕੀਨੀ ਬਣਾਇਆ ਜਾਵੇ: ਡਾ ਅਮਰ ਸਿੰਘ

ਲਾਰਵੇ ਸਬੰਧੀ ਲਗਾਤਾਰ ਕੀਤੀ ਜਾਵੇ ਚੈਕਿੰਗ, ਫੌਗਿੰਗ ਵੀ ਬੇਰੋਕ ਰਹੇ ਜਾਰੀ

Dr Amar Singh, Dr. Amar Singh, Punjab Congress, Congress, Ludhiana

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 05 Oct 2021

ਜ਼ਿਲ੍ਹੇ ਵਿੱਚ ਡੇਂਗੂ ਨੂੰ ਪੂਰੀ ਤਰ੍ਹਾਂ ਕਾਬੂ ਕਰਨ ਲਈ ਲੋਕਾਂ ਨੂੰ ਇਸ ਤੋਂ ਬਚਾਅ ਬਾਰੇ ਜਾਗਰੂਕ ਕਰਨਾ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਨਾਲ ਘਰ ਘਰ ਜਾ ਕੇ ਲਾਰਵੇ ਸਬੰਧੀ ਚੈਕਿੰਗ ਵੀ ਕੀਤੀ ਜਾਵੇ ਤੇ ਨਾਲ ਹੀ ਜ਼ਿਲ੍ਹੇ ਵਿੱਚ ਫੌਗਿੰਗ ਵੀ ਬੇਰੋਕ ਜਾਰੀ ਰਹੇ। ਇਹ ਹਦਾਇਤਾਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਵਿੱਚ ਡੇਂਗੂ ਦੇ ਹਾਲਾਤ ਸਬੰਧੀ ਸਮੀਖਿਆ ਲਈ ਸੱਦੀ ਸਿਹਤ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀਆਂ। ਸੰਸਦ ਮੈਂਬਰ ਨੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਸ਼ਹਿਰਾਂ ਵਿੱਚ ਸਾਫ਼ ਸਫ਼ਾਈ ਯਕੀਨੀ ਬਣਾਈ ਜਾਵੇ, ਜਿੱਥੇ ਕਿਤੇ ਵੀ ਪਾਣੀ ਖੜ੍ਹਾ ਹੈ ਉਸ ਦੀ ਨਿਕਾਸੀ ਕਰਵਾਈ ਜਾਵੇ। ਇਸ ਦੇ ਨਾਲ ਨਾਲ ਰਿਹਾਇਸ਼ੀ ਇਲਾਕਿਆਂ ਅਤੇ ਸੜਕਾਂ ਦੇ ਆਲੇ ਦੁਆਲੇ ਖੜ੍ਹੀਆਂ ਝਾੜੀਆਂ ਨੂੰ ਕੱਟਣਾ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਹਦਾਇਤਾਂ ਦਿੱਤੀਆਂ ਕਿ ਪਿੰਡਾਂ ਵਿਚ ਵੀ ਡੇਂਗੂ ਤੋਂ ਬਚਾਅ ਸਬੰਧੀ ਸਾਰੇ ਉਪਰਾਲੇ ਕੀਤੇ ਜਾਣੇ ਯਕੀਨੀ ਬਣਾਏ ਜਾਣ ਅਤੇ ਇਸ ਸਬੰਧੀ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ। ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕਿਹਾ ਕਿ ਡੇਂਗੂ ਤੋਂ ਬਚਾਅ ਸਬੰਧੀ ਸਭ ਤੋਂ ਜ਼ਰੂਰੀ ਲੋਕਾਂ ਵਿੱਚ ਜਾਗਰੂਕਤਾ ਫੈਲਾਉਣਾ ਹੈ। ਇਸ ਲਈ ਮੁਨਿਆਦੀ ਅਤੇ ਹੋਰ ਸਾਧਨਾਂ ਦੀ ਵਰਤੋਂ ਕਰਦਿਆਂ ਲੋਕਾਂ ਨੂੰ ਇਸ ਤੋਂ ਬਚਾਅ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਲੋਕਾਂ ਨੂੰ ਇਸ ਗੱਲ ਬਾਰੇ ਵੀ ਜਾਗਰੂਕ ਕੀਤਾ ਜਾਵੇ ਕਿ ਜੇਕਰ ਉਨ੍ਹਾਂ ਦੇ ਸਰੀਰ ਵਿਚ ਥੋੜ੍ਹੀ ਜਿਹੀ ਵੀ ਢਿੱਲਮੱਠ ਮਹਿਸੂਸ ਹੁੰਦੀ ਹੈ ਤਾਂ ਫੌਰੀ ਮੈਡੀਕਲ ਚੈੱਕਅਪ ਕਰਵਾਇਆ ਜਾਵੇ। ਮੀਟਿੰਗ ਵਿੱਚ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਦੀ ਧਰਮ ਪਤਨੀ ਸ੍ਰੀਮਤੀ ਮਨਦੀਪ ਕੌਰ ਨਾਗਰਾ ਵੀ ਸ਼ਾਮਲ ਹੋਏ। 

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਸੰਸਦ ਮੈਂਬਰ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਣੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਡੇਂਗੂ ਦੇ 20 ਮਾਮਲੇ ਸਾਹਮਣੇ ਆਏ ਹਨ ਤੇ ਮਰੀਜ਼ਾਂ ਨੂੰ ਇਲਾਜ ਸਬੰਧੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ।ਸ੍ਰੀਮਤੀ ਮਲਿਕ ਨੇ ਕਿਹਾ ਕਿ ਡੇਂਗੂ ਤੇ ਮਲੇਰੀਆ ਤੋਂ ਬਚਣ ਲਈ ਸਭ ਤੋਂ ਜ਼ਿਆਦਾ ਜ਼ਰੂਰੀ ਹੈ ਕਿ ਮੱਛਰਾਂ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਤੋਂ ਬਚਾਅ ਲਈ ਆਪਣੇ ਘਰਾਂ ਵਿਚ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ ਅਤੇ ਹਫਤੇ ਵਿਚ ਇਕ ਵਾਰ ਕੂਲਰਾਂ, ਫਰਿਜ਼ ਦੀ ਟਰੇਅ ਦੀ ਸਫਾਈ ਜ਼ਰੂਰ ਕਰਨੀ ਚਾਹੀਦੀ ਹੈ ਤਾਂ ਜੋ ਮੱਛਰ ਦੇ ਲਾਰਵੇ ਨੂੰ ਖਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹਰ ਬੁਖਾਰ ਵਾਲੇ ਮਰੀਜ਼ ਨੂੰ ਨੇੜੇ ਦੀ ਸਿਹਤ ਸੰਸਥਾ ਜਾਂ ਹਸਪਤਾਲ ਨਾਲ ਜਾਂਚ ਲਈ ਸੰਪਰਕ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਅਜਿਹੇ ਕੱਪੜੇ ਪਾਉਣੇ ਚਾਹੀਦੇ ਹਨ, ਜਿਨ੍ਹਾਂ ਨਾਲ ਪੂਰਾ ਸਰੀਰ ਢੱਕਿਆ ਹੋਵੇ ਤਾਂ ਜੋ ਮੱਛਰ ਨਾ ਕੱਟ ਸਕੇ। ਰਾਤ ਨੂੰ ਸੌਣ ਵੇਲੇ ਮੱਛਰਦਾਨੀ ਅਤੇ ਮੱਛਰ ਰੋਕੂ ਕਰੀਮਾਂ ਤੇ ਯੰਤਰਾਂ ਦੀ ਵਰਤੋਂ ਕਰਨੀ ਚਾਹੀਦੀ ਹੈ।ਇਸ ਮੌਕੇ ਸਿਵਲ ਸਰਜਨ ਡਾ. ਐੱਸ.ਪੀ.ਸਿੰਘ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਮਾਦਾ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਇਸ ਨੂੰ 'ਟਾਈਗਰ ਮੱਛਰ' ਵੀ ਕਹਿੰਦੇ ਹਨ। ਇਸ ਦੇ ਸਰੀਰ ਉੱਤੇ ਟਾਈਗਰ ਵਰਗੀਆਂ ਕਾਲੀਆਂ ਚਿੱਟੀਆਂ ਧਾਰੀਆਂ ਬਣੀਆਂ ਹੁੰਦੀਆਂ ਹਨ। ਇਹ ਮੱਛਰ ਕੂਲਰਾਂ, ਕੰਨਟੇਨਰਾਂ, ਫਰਿਜ਼ ਦੇ ਪਿੱਛੇ ਲੱਗੀਆਂ ਟਰੇਆਂ, ਗਮਲਿਆਂ, ਘਰਾਂ ਦੀਆਂ ਛੱਤਾਂ ਉੱਪਰ ਪਏ ਟਾਇਰ, ਕਬਾੜ ਆਦਿ 'ਚ ਖੜ੍ਹੇ ਸਾਫ਼ ਪਾਣੀ 'ਚ ਪੈਦਾ ਹੁੰਦਾ ਹੈ। ਇਕ ਹਫ਼ਤੇ 'ਚ ਇਕ ਆਂਡੇ ਤੋਂ ਪੂਰਾ ਜਵਾਨ ਮੱਛਰ ਬਣ ਕੇ ਤਿਆਰ ਹੋ ਜਾਂਦਾ ਹੈ। ਇਕ ਚੱਮਚ ਪਾਣੀ 'ਚ ਵੀ ਇਹ ਮੱਛਰ ਪੈਦਾ ਹੋ ਜਾਂਦਾ ਹੈ। ਇਹ ਮੱਛਰ ਜ਼ਿਆਦਾਤਰ ਸਵੇਰ ਤੇ ਸ਼ਾਮ ਨੂੰ ਕੱਟਦਾ ਹੈ।ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨੁਪ੍ਰਿਤਾ ਜੌਹਲ, ਐੱਸ.ਡੀ.ਐੱਮ ਫ਼ਤਿਹਗਡ਼੍ਹ ਸਾਹਿਬ ਡਾ. ਸੰਜੀਵ ਕੁਮਾਰ, ਕਾਰਜ ਸਾਧਕ ਅਫ਼ਸਰ ਸਰਹਿੰਦ ਗੁਰਪਾਲ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Dr Amar Singh , Dr. Amar Singh , Punjab Congress , Congress , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD