Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਅਤੇ ਮਹਾਂਰਾਸ਼ਟਰ ਵਲੋਂ ਫਲਾਂ ਅਤੇ ਸਬਜ਼ੀਆਂ ਦੀ ਪੈਦਾਵਾਰ ਵਧਾਉਣ ਲਈ ਤਕਨਾਲੋਜੀ ਦੇ ਆਦਾਨ-ਪ੍ਰਦਾਨ ’ਤੇ ਸਹਿਮਤੀ

ਮਹਾਂਰਾਸ਼ਟਰ ਦੇ ਬਾਗਬਾਨੀ ਮੰਤਰੀ ਸੰਦੀਪਨ ਭੂਮਰੇ ਦੀ ਅਗਵਈ ਵਿੱਚ ਉੱਚ ਪੱਧਰੀ ਵਫਦ ਨੇ ਰਾਣਾ ਗੁਰਜੀਤ ਸਿੰਘ ਨਾਲ ਕੀਤੀ ਮੁਲਾਕਾਤ

Rana Gurjit Singh, Rana Gurjeet Singh, Punjab Pradesh Congress Committee, Congress, Punjab Congress, Government of Punjab, Punjab Government, Punjab, Sandipan Bhumre

Web Admin

Web Admin

5 Dariya News

ਚੰਡੀਗੜ੍ਹ , 05 Oct 2021

Last updated on: Oct 05, 2021, 00:00 IST

ਮਹਾਰਾਸ਼ਟਰ ਦੇ ਬਾਗਬਾਨੀ ਮੰਤਰੀ ਸ੍ਰੀ ਸੰਦੀਪਨ ਭੂਮਰੇ ਦੀ ਅਗਵਾਈ ਵਿੱਚ ਇੱਕ ਉੱਚ ਪੱਧਰੀ ਵਫਦ ਨੇ ਅੱਜ ਪੰਜਾਬ ਭਵਨ ਵਿਖੇ ਪੰਜਾਬ ਦੇ ਬਾਗਬਾਨੀ ਮੰਤਰੀ ਰਾਣਾ ਗੁਰਜੀਤ ਸਿੰਘ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ਵਿੱਚ ਦੋਵਾਂ ਸੂਬਿਆਂ ਵਿੱਚ ਫਲਾਂ ਅਤੇ ਸਬਜ਼ੀਆਂ ਦੇ ਉਤਪਾਦਨ ਨੂੰ ਵਧਾਉਣ ਲਈ ਵਰਤੀ ਜਾ ਰਹੀ ਤਕਨਾਲੋਜੀ ਦੇ ਆਦਾਨ -ਪ੍ਰਦਾਨ ‘ਤੇ ਸਹਿਮਤੀ  ਪ੍ਰਗਟਾਈ ਗਈ । ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਦੇਸ਼ ਭਰ ਦੇ ਕਿਸਾਨ ਇਸ ਵੇਲੇ ਗੰਭੀਰ ਆਰਥਿਕ ਸੰਕਟ ਵਿੱਚੋਂ ਲੰਘ ਰਹੇ ਹਨ। ਕੇਵਲ ਖੇਤੀ ਵਿਭਿੰਨਤਾ ਹੀ ਕਿਸਾਨਾਂ ਨੂੰ ਮੌਜੂਦਾ ਆਰਥਿਕ ਮੰਦੀ ਤੋਂ ਬਾਹਰ ਕੱਢਣ ਲਈ ਮਦਦਗਾਰ ਸਾਬਤ ਹੋ ਸਕਦੀ ਹੈ। ਉਨਾਂ ਸਪੱਸ਼ਟ ਤੌਰ ’ਤੇ ਕਿਹਾ ਕਿ ਫਲਾਂ ਅਤੇ ਸਬਜ਼ੀਆਂ ਦੇ ਉਤਪਾਦਨ ਨਾਲ ਹੀ ਕਿਸਾਨ ਮੌਜੂਦਾ ਸੰਕਟ ਵਿੱਚੋਂ ਬਾਹਰ ਨਿਕਲ ਸਕਦਾ ਹੈ।ਪੰਜਾਬ ਦੇ ਕਿਸਾਨਾਂ ਦੀਆਂ ਤਲਖ਼ ਸੱਚਾਈਆਂ ਬਾਰੇ ਜਾਣਕਾਰੀ ਦਿੰਦਿਆਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਲੰਮੇ ਅਰਸੇ ਤੋਂ ਕਣਕ ਅਤੇ ਝੋਨੇ ਦੀ ਕਾਸ਼ਤ ਦੇ ਚੱਕਰ ਵਿੱਚ ਫਸੇ ਹੋਏ ਹਨ, ਜਿਸ ਨਾਲ  ਧਰਤੀ ਹੇਠਲੇ ਪਾਣੀ ਦਾ ਪੱਧਰ ਬਹੁਤ ਹੇਠਾਂ ਚਲਾ ਗਿਆ ਹੈ। ਪੰਜਾਬ ਕੋਲ ਅਗਲੇ 25 ਸਾਲਾਂ ਲਈ ਪਾਣੀ ਦਾ ਭੰਡਾਰ ਮੌਜੂਦ ਹੈ ਅਤੇ ਇਸ ਵੇਲੇ ਪਾਣੀ ਦਾ ਪੱਧਰ 300 ਫੁੱਟ ਤੱਕ ਥੱਲੇ ਚਲਾ ਗਿਆ ਹੈ। ਉਨਾਂ ਕਿਹਾ ਕਿ ਇਸ ਵੇਲੇ ਕਿਸਾਨਾਂ ਨੂੰ ਲਗਭਗ 7000 ਕਰੋੜ ਰੁਪਏ ਦੀ ਮੁਫਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ।ਰਾਣਾ ਨੇ ਦੁਹਰਾਇਆ ਕਿ ਫਸਲੀ ਵਿਭਿੰਨਤਾ ਹੀ ਕਿਸਾਨਾਂ ਨੂੰ ਸੰਕਟ ਵਿੱਚੋਂ ਕੱਢਣ ਦਾ ਇਕ ਮਾਤਰ ਰਾਹ ਹੈ। ਉਨਾਂ ਕਿਹਾ ਕਿ ਅੱਜ ਦੇਸ਼ ਵਿੱਚ ਅਨਾਜ ਦੀ ਭਰਪੂਰ ਸਪਲਾਈ ਹੈ ਅਤੇ ਸਬਜੀਆਂ ਅਤੇ ਫਲਾਂ ਦੀ ਮੰਗ ਵੀ ਵਧ ਰਹੀ ਹੈ। ਰਾਣਾ ਗੁਰਜੀਤ ਸਿੰਘ ਨੇ ਦੱਸਿਆ ਕਿ ਮਹਾਰਾਸ਼ਟਰ ਨੇ ਫਲਾਂ ਅਤੇ ਸਬਜੀਆਂ ਦੇ ਉਤਪਾਦਨ ਵਿੱਚ ਦੇਸ਼ ਵਿੱਚ ਵਿਸ਼ੇਸ਼ ਸਥਾਨ ਪ੍ਰਾਪਤ ਕੀਤਾ ਹੈ ਅਤੇ ਮਹਾਂਰਾਸ਼ਟਰ ਤੇ ਪੰਜਾਬ ਦੋਵੇਂ ਤਕਨੀਕਾਂ ਦੇ ਆਦਾਨ-ਪ੍ਰਦਾਨ ਨਾਲ , ਪੰਜਾਬ ਫਲਾਂ ਅਤੇ ਸਬਜੀਆਂ ਦੇ ਉਤਪਾਦਨ ਨੂੰ ਵਧਾਉਣ, ਮੰਡੀਕਰਨ ਕਰਨ ਅਤੇ ਵਿਦੇਸ਼ਾਂ ’ਚ ਨਿਰਯਾਤ ਕਰਨ ਵਿੱਚ ਲਾਭ ਲੈ ਸਕਦਾ ਹੈ।

 ਰਾਣਾ ਗੁਰਜੀਤ ਸਿੰਘ ਨੇ ਸਬਜ਼ੀਆਂ ਦੀ ਵੱਧ ਪੈਦਾਵਾਰ ਅਤੇ ਬਿਹਤਰ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਯੂਰਪ ਅਤੇ ਅਮਰੀਕਾ ਵਿੱਚ ਨਦੀਨਾ ਦੀ ਰੋਕਥਾਮ ਲਈ ਵਰਤੇ ਜਾ ਰਹੇ ਨਦੀਨਾਸ਼ਕਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ’ਤੇ ਵੀ ਜ਼ੋਰ ਦਿੱਤਾ । ਮਹਾਰਾਸ਼ਟਰ ਤੋਂ ਆਏ ਵਫਦ ਦਾ ਨਿੱਘਾ ਸਵਾਗਤ ਕਰਨ ਅਤੇ ਪਰਾਹੁਣਚਾਰੀ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਮਹਾਰਾਸ਼ਟਰ  ਦੇ ਬਾਗਬਾਨੀ ਮੰਤਰੀ ਸ੍ਰੀ ਸੰਦੀਪਨ ਭੂਮਰੇ ਨੇ ਕਿਹਾ ਕਿ ਮਹਾਰਾਸ਼ਟਰ,  ਨਿੰਬੂ ਜਾਤੀ ਦੀਆਂ ਫਸਲਾਂ ਵਿਸ਼ੇਸ਼ ਤੌਰ ’ਤੇ ਕਿੰਨੂ ਦੇ ਉਤਪਾਦਨ ਵਿੱਚ ਪੰਜਾਬ ਵਲੋਂ ਕੀਤੀ ਗਈ ਪ੍ਰਗਤੀ ਤੋਂ ਬਹੁਤ ਪ੍ਰਭਾਵਿਤ  ਹੋਇਆ ਹੈ। ਉਨਾਂ ਕਿਹਾ ਕਿ ਪੰਜਾਬ ਦੌਰੇ ਪਿੱਛੇ ਮਹਾਂਰਾਸ਼ਟਰ ਦਾ ਇੱਕ ਮੰਤਵ ਪੰਜਾਬ ਵਿੱਚ ਨਿੰਬੂ ਜਾਤੀ ਦੀਆਂ ਫਸਲਾਂ ਉਗਾਉਣ ਲਈ ਤਕਨੀਕਾਂ ਅਤੇ ਹੋਰ ਤਰੀਕਿਆਂ ਬਾਰੇ ਵਿਗਿਆਨਕ ਗਿਆਨ ਪ੍ਰਾਪਤ ਕਰਨਾ ਅਤੇ ਫਿਰ ਮਹਾਰਾਸ਼ਟਰ  ਵਿੱਚ ਇਨਾਂ ਤਕਨੀਕਾਂ ਨੂੰ ਵਰਤ ਕੇ ਫਸਲਾਂ ਦੇ ਉਤਪਾਦਨ ਨੂੰ ਵਧਾਉਣਾ ਸੀ। ਇਸ ਦੇ ਨਾਲ ਹੀ ਮਹਾਰਾਸ਼ਟਰ ਦੇ ਬਾਗਬਾਨੀ ਮੰਤਰੀ ਨੇ ਪੰਜਾਬ ਦੇ ਬਾਗਬਾਨੀ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਮਹਾਰਾਸ਼ਟਰ ਰਾਜ ਦਾ ਦੌਰਾ ਕਰਨ ਦਾ ਸੱਦਾ ਵੀ  ਦਿੱਤਾ।ਆਪਣੀ ਪੰਜਾਬ ਫੇਰੀ ਦੌਰਾਨ ਵਫਦ ਨੇ ਸਬਜੀਆਂ ਦੇ ਸੈਂਟਰ ਆਫ ਐਕਸੀਲੈਂਸ, ਕਰਤਾਰਪੁਰ ਦਾ ਦੌਰਾ ਕੀਤਾ ਅਤੇ ਏਕੀਕਿ੍ਰਤ ਸਪਲਾਈ ਚੇਨ ਬਾਰੇ ਜਾਣਕਾਰੀ ਲਈ। ਉਨਾਂ ਨੇ ਜਲੰਧਰ ਵਿਖੇ ਆਲੂਆਂ ਦੇ ਸੈਂਟਰ ਆਫ ਐਕਸੀਲੈਂਸ ਅਤੇ ਸੈਂਟਰ ਆਫ ਐਕਸੀਲੈਂਸ ਫਾਰ ਸਿਟਰਸ ਐਂਡ ਸਿਟਰਸ ਅਸਟੇਟ, ਹੁਸ਼ਿਆਰਪੁਰ ਦਾ ਵੀ ਦੌਰਾ ਕੀਤਾ। ਉਨਾਂ ਨੇ ਉਪਰੋਕਤ ਸੈਂਟਰ ਆਫ ਐਕਸੀਲੈਂਸ ਅਤੇ ਸਿਟਰਸ ਅਸਟੇਟ ਦੇ ਲਾਭਾਂ ਬਾਰੇ ਜਾਣਕਾਰੀ ਲੈਣ ਲਈ ਪੰਜਾਬ ਦੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ।ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਤੌਰ ਤੇ ਵਧੀਕ ਮੁੱਖ ਸਕੱਤਰ (ਵਿਕਾਸ) ਸ੍ਰੀਮਤੀ ਸੀਮਾ ਜੈਨ, ਬਾਗਬਾਨੀ ਵਿਭਾਗ ਦੇ ਸਕੱਤਰ ਸ੍ਰੀ ਗਗਨਦੀਪ ਸਿੰਘ ਬਰਾੜ,  ਬਾਗਬਾਨੀ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸੈਲੇਂਦਰ ਕੌਰ, ਸ੍ਰੀ ਬਲਵਿੰਦਰ ਸਿੰਘ ਸਿੱਧੂ, ਕਮਿਸ਼ਨਰ ਖੇਤੀਬਾੜੀ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹੋਏ।ਆਏ ਹੋਏ ਵਫਦ ਵਿੱਚ ਡਾ.ਮੋਤੇ ਕੈਲਾਸ, ਡਾਇਰੈਕਟਰ ਬਾਗਬਾਨੀ, ਸ੍ਰੀ ਅਸ਼ੋਕ ਸਿਰਸੇ, ਮੰਤਰੀ ਦੇ ਪ੍ਰਮੁੱਖ ਸਕੱਤਰ, ਡਾ.ਤੁਕਾਰਾਮ ਮੋਤੇ, ਸ੍ਰੀ ਨੰਦਾਲਾਲ ਬੰਸੀਲਾਲ ਕਾਲੇ, ਡਾ.ਕਾਪਸੇ ਭਗਵਾਨਰਾਓ, ਸ੍ਰੀ ਬਿਨਵਾੜੇ ਵਸੰਤ, ਸ੍ਰੀ ਸੰਦੀਪ ਸ਼ਿਰਸਥ , ਸ੍ਰੀ ਵਾਨਖੇੜੇ ਮਨੋਜ, ਸ੍ਰੀ ਗਾਇਕਵਾੜ ਸਿਧਾਰਥ ਸ਼ਾਮਲ ਸਨ।

 

Tags: Rana Gurjit Singh , Rana Gurjeet Singh , Punjab Pradesh Congress Committee , Congress , Punjab Congress , Government of Punjab , Punjab Government , Punjab , Sandipan Bhumre

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD