Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਡੰਡਾ ਰਾਜ ਦੀ ਬਜਾਏ ਜਮਹੂਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕਰੋ : ਚਰਨਜੀਤ ਸਿੰਘ ਚੰਨੀ

ਲਖੀਮਪੁਰ ਖੀਰੀ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਇਕਜੁਟਤਾ ਪ੍ਰਗਟਾਉਣ ਲਈ ਗਾਂਧੀ ਸਮਾਰਕ ਵਿਖੇ ਸ਼ਾਂਤਮਈ ਪ੍ਰਦਰਸ਼ਨ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Lakhimpur incident, Lakhimpur Kheri News, Lakhimpur Kheri, Lakhimpur Kheri incident, Uttar Pradesh

Web Admin

Web Admin

5 Dariya News

ਚੰਡੀਗੜ੍ਹ , 05 Oct 2021

Last updated on: Oct 05, 2021, 00:00 IST

ਉੱਤਰ ਪ੍ਰਦੇਸ਼ ਵਿਚ ਲਖੀਮਪੁਰ ਖੀਰੀ ਦੀ ਦੁਖਦਾਇਕ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਭਾਰਤੀ ਜਨਤਾ ਪਾਰਟੀ ਨੂੰ ਵੰਗਾਰਦਿਆਂ ਕਿਹਾ ਕਿ ਲੋਕਾਂ ਦੀ ਆਵਾਜ਼ ਦਬਾਉਣ ਲਈ ਡੰਡਾ ਰਾਜ ਲਾਗੂ ਕਰਨ ਦੀ ਬਜਾਏ ਜਮਹੂਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕੀਤਾ ਜਾਵੇ।ਇੱਥੇ ਸਮਾਰਕ ਭਵਨ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਮੁੱਖ ਮੰਤਰੀ ਨੇ ਆਪਣੇ ਕੈਬਨਿਟ ਸਾਥੀਆਂ, ਵਿਧਾਇਕਾਂ ਅਤੇ ਪਾਰਟੀ ਵਰਕਰਾਂ ਨਾਲ ਸ਼ਾਂਤਮਈ ਪ੍ਰਦਰਸ਼ਨ ਕਰਦਿਆਂ ਸੰਕਲਪ ਲਿਆ ਕਿ ਉਹ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਵਧੀਕੀਆਂ ਅੱਗੇ ਝੁਕਣ ਵਾਲੇ ਨਹੀਂ ਕਿਉਂ ਜੋ ਭਾਜਪਾ ਦਹਿਸ਼ਤ ਦਾ ਰਾਜ ਕਾਇਮ ਕਰਕੇ ਲੋਕਾਂ ਨੂੰ ਡਰਾਉਣਾ ਚਾਹੁੰਦੀ ਹੈ।ਲਖੀਮਪੁਰ ਖੀਰੀ ਦੀਆਂ ਨਿਰਦਈ ਘਟਨਾਵਾਂ ਦੀ ਤੁਲਨਾ ਜਲ੍ਹਿਆਂਵਾਲਾ ਬਾਗ ਦੇ ਕਤਲੇਆਮ ਨਾਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਵਿਚ ਵਾਪਰੀ ਇਹ ਘਟਨਾ ਪਹਿਲਾਂ ਘੜੀ ਗਈ ਸੀ ਅਤੇ ਗਿਣ-ਮਿੱਥ ਕੇ ਭੋਲੇ-ਭਾਲੇ ਕਿਸਾਨਾਂ ਨੂੰ ਦਰੜ ਦਿੱਤਾ ਗਿਆ ਜੋ ਖੇਤੀ ਕਾਨੂੰਨਾਂ ਖਿਲਾਫ਼ ਸ਼ਾਂਤਮਈ ਰੋਸ ਪ੍ਰਗਟਾ ਰਹੇ ਸਨ। ਸ. ਚੰਨੀ ਨੇ ਕਿਹਾ ਅਜਿਹੀਆਂ ਕਾਰਾਵਾਈਆਂ ਨਾਲ ਕਿਸਾਨਾਂ ਦੇ ਮਨੋਬਲ ਨੂੰ ਢਾਹ ਲਾਉਣ ਲਈ ਭਾਜਪਾ ਦੇ ਨਾਪਾਕ ਇਰਾਦੇ ਸਫਲ ਨਹੀਂ ਹੋਣਗੇ ਜੋ ਕਿਸਾਨਾਂ ਨੂੰ ਸੰਘਰਸ਼ ਦੇ ਸ਼ਾਂਤਮਈ ਰਾਹ ਤੋਂ ਭਟਕਾਉਣਾ ਚਾਹੁੰਦੀ ਹੈ।

ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਕਾਂਗਰਸ ਦੀ ਕੌਮੀ ਨੇਤਾ ਪ੍ਰਿਅੰਕਾ ਗਾਂਧੀ ਨੂੰ ਗ੍ਰਿਫਤਾਰ ਕਰ ਲੈਣ ਦੀ ਆਲੋਚਨਾ ਕੀਤੀ ਜੋ ਦੁੱਖ ਦੀ ਇਸ ਘੜੀ ਵਿਚ ਲਖੀਮਪੁਰ ਖੀਰੀ ਦੇ ਪੀੜਤ ਪਰਿਵਾਰਾਂ ਨੂੰ ਇਕਜੁਟਤਾ ਪ੍ਰਗਟਾਉਣ ਲਈ ਉਨ੍ਹਾਂ ਨੂੰ ਮਿਲਣ ਲਈ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਅਜਿਹੀਆਂ ਵਧੀਕੀਆਂ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋ ਕੇ ਉਭਰੇਗੀ ਜਿਸ ਨਾਲ ਆਖਰ ਕੇਂਦਰ ਵਿਚ ਹੀ ਨਹੀਂ ਸਗੋਂ ਬਾਕੀ ਸੂਬਿਆਂ ਵਿਚ ਵੀ ਭਾਜਪਾ ਦੇ ਸ਼ਾਸਨ ਦਾ ਅੰਤ ਹੋਵੇਗਾ।ਮੁੱਖ ਮੰਤਰੀ ਨੇ ਕੇਂਦਰ ਨੂੰ ਸੁਚੇਤ ਕਰਦਿਆਂ ਕਿਹਾ ਕਿ ਲਖੀਮਪੁਰ ਖੀਰੀ ਵਰਗੀਆਂ ਮੰਦਭਾਗੀਆਂ ਘਟਨਾਵਾਂ ਦੇ ਸੰਦਰਭ ਵਿਚ ਸਾਡੇ ਨੌਜਵਾਨਾਂ ਨੂੰ ਕ੍ਰਾਂਤੀਕਾਰੀ ਰਾਹ ਅਪਣਾਉਣ ਲਈ ਮਜਬੂਰ ਨਾ ਕੀਤਾ ਜਾਵੇ ਜੋ ਇਨਸਾਫ ਲੈਣ ਲਈ ਆਖਰ ਸਾਡੇ ਮਹਾਨ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਊਧਮ ਸਿੰਘ ਤੋਂ ਪ੍ਰੇਰਨਾ ਲੈਣਗੇ। ਸ. ਚੰਨੀ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕੀਤਾ ਜਾਵੇ ਤਾਂ ਕਿ ਸ਼ਾਂਤਮਈ ਮਾਹੌਲ ਖਰਾਬ ਨਾ ਹੋਵੇ ਅਤੇ ਅਮਨ-ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਹਰ ਹਾਲ ਵਿਚ ਕਾਇਮ ਰੱਖਣਾ ਸਾਡੇ ਸਾਰਿਆਂ ਦੀ ਮੁੱਖ ਜ਼ਿੰਮੇਵਾਰੀ ਬਣਦੀ ਹੈ।ਇਸ ਤੋਂ ਪਹਿਲਾਂ, ਮੁੱਖ ਮੰਤਰੀ ਨੇ ਮਹਾਤਮਾ ਗਾਂਧੀ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਜਮਹੂਰੀ ਹੱਕਾਂ ਦੀ ਰਾਖੀ ਲਈ ਰਾਸ਼ਟਰ ਪਿਤਾ ਪਾਸੋਂ ਪ੍ਰੇਰਨਾ ਲੈਣ ਲਈ ਦ੍ਰਿੜ ਸੰਕਲਪ ਲਿਆ।ਇਸ ਮੌਕੇ ਮੁੱਖ ਮੰਤਰੀ ਨੇ ਚੰਡੀਗੜ੍ਹ ਦੇ ਯੂਥ ਕਾਂਗਰਸ ਵਰਕਰਾਂ ਦੇ ਧਰਨੇ ਵਿਚ ਵੀ ਸ਼ਮੂਲੀਅਤ ਕੀਤੀ ਅਤੇ “ਭਾਰਤ ਮਾਤਾ ਕੀ ਜੈ” ਅਤੇ “ਵੰਦੇ ਮਾਤਰਮ” ਦੇ ਨਾਅਰੇ ਲਾਏ।ਇਸ ਪ੍ਰਦਰਸ਼ਨ ਵਿਚ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਰਾਣਾ ਗੁਰਜੀਤ ਸਿੰਘ, ਪਰਗਟ ਸਿੰਘ, ਸੰਗਤ ਸਿੰਘ ਗਿਲਜ਼ੀਆਂ, ਗੁਰਕੀਰਤ ਸਿੰਘ ਕੋਟਲੀ ਤੋਂ ਇਲਾਵਾ ਕਈ ਵਿਧਾਇਕਾਂ ਅਤੇ ਪਾਰਟੀ ਲੀਡਰਾਂ ਤੇ ਵਰਕਰਾਂ ਨੇ ਵੀ ਸ਼ਿਰਕਤ ਕੀਤੀ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Lakhimpur incident , Lakhimpur Kheri News , Lakhimpur Kheri , Lakhimpur Kheri incident , Uttar Pradesh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD