Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੋਦੀ ਸਰਕਾਰ ਕਰਕੇ ਸੰਕਟ 'ਚ ਆਏ ਕਿਸਾਨਾਂ ਦੇ ਨਾਲ ਖੜ੍ਹੀ ਹੈ ਪੰਜਾਬ ਸਰਕਾਰ : ਬ੍ਰਹਮ ਮਹਿੰਦਰਾ

ਕੋਵਿਡ ਕਰਕੇ ਵਿਕਾਸ ਕੰਮਾਂ 'ਚ ਪਿਆ ਖੱਪਾ ਪੰਜਾਬ ਸਰਕਾਰ ਨੇ ਪੂਰਿਆ ਬ੍ਰਹਮ ਮਹਿੰਦਰਾ

Brahm Mohindra, Punjab Pradesh Congress Committee, Congress, Punjab Congress

Web Admin

Web Admin

5 Dariya News

ਪਟਿਆਲਾ , 06 Oct 2021

Last updated on: Oct 06, 2021, 00:00 IST

ਪੰਜਾਬ ਦੇ ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਚੋਣਾਂ, ਸ਼ਿਕਾਇਤ ਨਿਵਾਰਨ ਵਿਭਾਗਾਂ ਦੇ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਹੈ ਕਿ ਪਿਛਲੇ ਸਮੇਂ 'ਚ ਕੋਵਿਡ ਕਰਕੇ ਵਿਕਾਸ ਕੰਮਾਂ 'ਚ ਪਏ ਖੱਪੇ ਨੂੰ ਪੰਜਾਬ ਸਰਕਾਰ ਨੇ ਪੂਰ ਦਿੱਤਾ ਹੈ ਅਤੇ ਸਾਰੇ ਵਿਕਾਸ ਪੂਰੀ ਤੇਜੀ ਨਾਲ ਚੱਲਦੇ ਹੋਏ ਮਿੱਥੇ ਸਮੇਂ 'ਤੇ ਹੀ ਪੂਰੇ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਮੋਦੀ ਸਰਕਾਰ ਕਰਕੇ ਸੰਕਟ 'ਚ ਆਏ ਕਿਸਾਨਾਂ ਦੇ ਨਾਲ ਖੜ੍ਹੀ ਹੈ।ਸ੍ਰੀ ਬ੍ਰਹਮ ਮਹਿੰਦਰਾ, ਪੰਜਾਬ ਦੀ ਨਵੀਂ ਬਣੀ ਵਜ਼ਾਰਤ 'ਚ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਅੱਜ ਪਹਿਲੀ ਵਾਰ ਪਟਿਆਲਾ ਪੁੱਜੇ ਸਨ। ਇੱਥੇ ਸਰਕਟ ਹਾਊਸ ਵਿਖੇ ਪੁੱਜਣ 'ਤੇ ਜਿੱਥੇ ਪਟਿਆਲਾ ਦਿਹਾਤੀ ਹਲਕੇ ਦੇ ਵਸਨੀਕਾਂ ਨੇ ਸ੍ਰੀ ਬ੍ਰਹਮ ਮਹਿੰਦਰਾ ਦਾ ਭਰਵਾਂ ਸਵਾਗਤ ਕੀਤਾ, ਉਥੇ ਹੀ ਪੰਜਾਬ ਪੁਲਿਸ ਦੀ ਟੁਕੜੀ ਵੀ ਨੇ ਉਨ੍ਹਾਂ ਨੂੰ ਸਲਾਮੀ ਦਿੱਤੀ। ਇਸ ਮੌਕੇ ਡਵੀਜਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ, ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ, ਨਗਰ ਨਿਗਮ ਦੇ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ, ਐਸ.ਐਸ.ਪੀ. ਡਾ. ਸੰਦੀਪ ਗਰਗ, ਐਸ.ਪੀ. ਸਿਟੀ ਵਰੁਣ ਸ਼ਰਮਾ, ਏ.ਡੀ.ਸੀ. (ਸ਼ਹਿਰੀ ਵਿਕਾਸ) ਸ੍ਰੀ ਗੌਤਮ ਜੈਨ, ਐਸ.ਡੀ.ਐਮ. ਸ. ਚਰਨਜੀਤ ਸਿੰਘ ਤੇ ਹੋਰ ਅਧਿਕਾਰੀਆਂ ਨੇ ਸ੍ਰੀ ਬ੍ਰਹਮ ਮਹਿੰਦਰਾ ਦਾ ਸਵਾਗਤ ਕੀਤਾ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਚੱਲ ਰਹੇ ਵਿਕਾਸ ਕਾਰਜਾਂ 'ਚ ਹੋਰ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ।ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਯੂ.ਪੀ. ਦੇ ਲਖੀਮਪੁਰ ਖੀਰੀ 'ਚ ਕਿਸਾਨਾਂ ਨਾਲ ਵਾਪਰੀ ਦਰਦਨਾਕ ਘਟਨਾ ਦੀ ਨਿਖੇਧੀ ਕਰਕੇ ਪੀੜਤਾਂ ਨਾਲ ਆਪਣੀ ਸੰਵੇਦਨਾ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਦੇ ਨਿਰਦੇਸ਼ਾਂ ਤਹਿਤ ਸ੍ਰੀ ਰਾਹੁਲ ਗਾਂਧੀ ਤੇ ਸ੍ਰੀਮਤੀ ਪ੍ਰਿਯੰਕਾ ਗਾਂਧੀ ਸਮੇਤ ਪੰਜਾਬ ਦੇ ਮੁੱਖ ਮੰਤਰੀ ਯੂ.ਪੀ. ਗਏ ਹਨ ਅਤੇ ਪੰਜਾਬ ਕਾਂਗਰਸ ਨੇ ਵੀ ਕਿਸਾਨਾਂ ਦੇ ਸੰਘਰਸ਼ 'ਚ ਆਪਣਾ ਯੋਗਦਾਨ ਪਾਉਣ ਦਾ ਪ੍ਰੋਗਰਾਮ ਉਲੀਕਿਆ ਹੈ।

ਕੈਬਨਿਟ ਮੰਤਰੀ ਸ੍ਰੀ ਮਹਿੰਦਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੇ ਖੇਤੀਬਾੜੀ ਨਾਲ ਸਬੰਧਤ ਕਾਲੇ ਕਾਨੂੰਨਾਂ ਨੂੰ ਪੰਜਾਬ ਵਿਧਾਨ ਸਭਾ 'ਚ ਦੋ ਵਾਰ ਰੱਦ ਕੀਤਾ ਹੈ ਪਰੰਤੂ ਰਾਜਪਾਲ ਨੇ ਇਨ੍ਹਾਂ ਨੂੰ ਅੱਗੇ ਰਾਸ਼ਟਰਪਤੀ ਕੋਲ ਨਹੀਂ ਭੇਜਿਆ। ਇਸ ਤੋਂ ਬਿਨ੍ਹਾਂ ਪੰਜਾਬ ਸਰਕਾਰ ਨੇ ਕਿਸਾਨੀ ਸੰਘਰਸ਼ 'ਚ ਮ੍ਰਿਤਕ ਕਿਸਾਨਾਂ ਦੇ ਵਾਰਸਾਂ ਨੂੰ ਨੌਕਰੀਆਂ ਅਤੇ ਵਿੱਤੀ ਮਦਦ ਦੇ ਕੇ ਕਿਸਾਨਾਂ ਦੀ ਬਾਂਹ ਫੜੀ ਹੈ। ਉਨ੍ਹਾਂ ਦੱਸਿਆ ਕਿ ਇਕੱਲੇ ਪਟਿਆਲਾ ਜ਼ਿਲ੍ਹੇ ਦੇ 14 ਕਿਸਾਨਾਂ ਦੇ ਵਾਰਸਾਂ ਨੂੰ ਵੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।ਪੰਜਾਬ ਵਜ਼ਾਰਤ 'ਚ ਮੁੜ ਤੋਂ ਕੈਬਨਿਟ ਮੰਤਰੀ ਵਜੋਂ ਸ਼ਾਮਲ ਕੀਤੇ ਜਾਣ ਲਈ ਸ੍ਰੀ ਬ੍ਰਹਮ ਮਹਿੰਦਰਾ ਨੇ ਸ੍ਰੀਮਤੀ ਸੋਨੀਆ ਗਾਂਧੀ, ਸ੍ਰੀ ਰਾਹੁਲ ਗਾਂਧੀ ਅਤੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਰ ਹਫ਼ਤੇ ਦੇ ਆਖਰੀ ਦੋ ਦਿਨ ਆਪਣੇ ਹਲਕੇ 'ਚ ਰਹਿਣਗੇ ਤਾਂ ਕਿ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਜਿੰਨੇ ਵਿਕਾਸ ਕਾਰਜ ਪਟਿਆਲਾ ਦਿਹਾਤੀ ਹਲਕੇ ਦੇ 27 ਵਾਰਡਾਂ ਅਤੇ 60 ਪਿੰਡਾਂ 'ਚ ਪਿਛਲੇ ਸਾਢੇ ਚਾਰ ਸਾਲਾਂ 'ਚ ਹੋਏ ਹਨ, ਉਨੇ ਕੰਮ ਪਿਛਲੇ 35 ਸਾਲਾਂ 'ਚ ਨਹੀਂ ਹੋਏ।ਇਸ ਮੌਕੇ ਪੁੱਜੇ ਲੋਕਾਂ ਦਾ ਧੰਨਵਾਦ ਕਰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਉਨ੍ਹਾਂ ਸਿਰ ਪੰਜਾਬ ਸਰਕਾਰ 'ਚ ਵੱਡੀ ਜਿੰਮੇਵਾਰੀ ਹੋਣ ਕਰਕੇ ਭਾਵੇਂ ਕੋਵਿਡ ਕਰਕੇ ਲੋਕਾਂ ਨਾਲ ਮੇਲਮਿਲਾਪ 'ਚ ਕੁਝ ਰੁਕਾਵਟ ਆਈ ਸੀ ਪਰੰਤੂ ਉਹ ਲੋਕਾਂ ਨੂੰ ਯਕੀਨ ਦਿਵਾਉਂਦੇ ਹਨ ਕਿ ਉਹ ਤੇ ਉਨ੍ਹਾਂ ਦਾ ਪਰਿਵਾਰ ਸਦਾ ਹੀ ਪਟਿਆਲਾ ਦਿਹਾਤੀ ਹਲਕੇ ਦੇ ਵਸਨੀਕਾਂ ਦੇ ਹਰ ਦੁੱਖ-ਸੁੱਖ 'ਚ ਉਨ੍ਹਾਂ ਦੇ ਨਾਲ ਖੜ੍ਹੇ ਹਨ।ਇਸ ਮੌਕੇ ਸ੍ਰੀ ਬ੍ਰਹਮ ਮਹਿੰਦਰਾ ਦੇ ਸੁਪਤਨੀ ਸ੍ਰੀਮਤੀ ਹਰਪ੍ਰੀਤ ਮਹਿੰਦਰਾ, ਸਪੁੱਤਰ ਤੇ ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਸ੍ਰੀ ਮੋਹਿਤ ਮਹਿੰਦਰਾ ਅਤੇ ਐਡਵੋਕੇਟ ਬਖ਼ਸ਼ ਮਹਿੰਦਰਾ, ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਸ੍ਰੀ ਸੰਤ ਬਾਂਗਾ, ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਸ੍ਰੀ ਬਹਾਦਰ ਖ਼ਾਨ, ਸ਼ਹਿਰੀ ਕਾਂਗਰਸ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ, ਨਗਰ ਨਿਗਮ ਦੀਆਂ ਵਾਰਡਾਂ ਦੇ ਕੌਂਸਲਰ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰ, ਪੰਚ-ਸਰਪੰਚਾਂ ਸਮੇਤ ਵੱਡੀ ਗਿਣਤੀ ਪਟਿਆਲਾ ਦਿਹਾਤੀ ਹਲਕੇ ਦੇ ਵਸਨੀਕਾਂ ਸਮੇਤ ਹੋਰ ਪਤਵੰਤੇ ਮੌਜੂਦ ਸਨ।

 

Tags: Brahm Mohindra , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD