Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸੂਬਾ ਸਰਕਾਰ ਪੰਜਾਬ ਵਿੱਚ ਪੈਦਾ ਨਾ ਹੋਣ ਵਾਲੀਆਂ ਬਾਸਮਤੀ ਝੋਨੇ ਦੀਆਂ ਕਿਸਮਾਂ ਦੀ ਦੂਜਿਆਂ ਸੂਬਿਆਂ ਤੋਂ ਆਮਦ ਸਬੰਧੀ ਮਨਜ਼ੂਰੀ ਦੇਣ ਬਾਰੇ ਸਮੀਖਿਆ ਕਰੇਗੀ

ਅੰਮ੍ਰਿਤਸਰ ਵਿੱਚ ਰਾਈਸ-ਪੈਸਟੀਸਾਈਡ ਟੈਸਟਿੰਗ ਲੈਬ ਸਥਾਪਤ ਕਰਨ ਲਈ ਜ਼ਮੀਨ ਕੀਤੀ ਜਾਵੇਗੀ ਅਲਾਟ

O P Soni, Om Parkash Soni, Punjab Pradesh Congress Committee, Congress, Punjab Congress, Government of Punjab, Punjab Government, Punjab, Bharat Bhushan Ashu, Manpreet Singh Badal

Web Admin

Web Admin

5 Dariya News

ਚੰਡੀਗੜ੍ਹ , 06 Oct 2021

Last updated on: Oct 06, 2021, 00:00 IST

ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਰਾਈਸ ਮਿੱਲਰਜ਼ ਐਕਸਪੋਰਟਰਜ਼ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਪੰਜਾਬ ਵਿੱਚ ਪੈਦਾ ਨਾ ਹੋਣ ਵਾਲੀਆਂ ਬਾਸਮਤੀ ਝੋਨੇ ਦੀਆਂ ਕਿਸਮਾਂ ਦੀ ਦੂਜੇ ਸੂਬਿਆਂ ਤੋਂ ਆਮਦ ਸਬੰਧੀ ਮਨਜ਼ੂਰੀ ਦੇਣ ਦੀ ਸਮੀਖਿਆ ਕਰੇਗੀ। ਇਸ ਮੀਟਿੰਗ ਦੀ ਪ੍ਰਧਾਨਗੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਉਪ ਮੁੱਖ ਮੰਤਰੀ ਨਾਲ ਸਾਂਝੇ ਤੌਰ 'ਤੇ ਕੀਤੀ। ਉਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇੱਕ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਪੰਜਾਬ ਦੇ ਬਾਸਮਤੀ ਚਾਵਲ ਨੇ ਕੌਮਾਂਤਰੀ ਪੱਧਰ 'ਤੇ ਆਪਣੀ ਵਿਲੱਖਣ ਪਛਾਣ ਬਣਾਈ ਹੈ। ਉਹਨਾਂ ਨੇ ਬਾਸਮਤੀ ਉਤਪਾਦਨ ਅਤੇ ਨਿਰਯਾਤ ਯੂਨਿਟਾਂ ਨੂੰ ਉਨ੍ਹਾਂ ਦੇ ਕੰਮਾਂ ਨੂੰ ਨਿਰਵਿਘਨ ਢੰਗ ਨਾਲ ਚਲਾਉਣ ਲਈ ਹਰ ਸੰਭਵ ਸਮਰਥਨ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਚਾਵਲ ਨਿਰਯਾਤਕਾਂ ਵੱਲੋਂ ਅੰਮ੍ਰਿਤਸਰ ਵਿੱਚ ਇੱਕ ਰਾਈਸ-ਪੈਸਟੀਸਾਈਡ ਟੈਸਟਿੰਗ ਲੈਬਾਰਟਰੀ ਸਥਾਪਤ ਕਰਨ ਦੀ ਮੰਗ ਨੂੰ ਸਵੀਕਾਰ ਕਰ ਲਿਆ ਜਿੱਥੇ ਨਿਰਯਾਤਕ ਇੰਟਰਨੈਸ਼ਨਲ ਬਾਸਮਤੀ ਸ਼ਿਪਮੈਂਟ ਦੇ ਇਨਕਾਰ ਤੋਂ ਬਚਣ ਲਈ ਪ੍ਰੀ-ਪ੍ਰਚੇਜ਼ ਸੈਂਪਲ ਟੈਸਟਿੰਗ ਕਰਵਾ ਸਕਣਗੇ।

ਇਹ ਲੈਬ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਨੇੜੇ ਹੁਨਰ ਵਿਕਾਸ ਕੇਂਦਰ ਵਿਖੇ ਸਥਾਪਿਤ ਕੀਤੀ ਜਾਵੇਗੀ। ਚਾਵਲ ਨਿਰਯਾਤਕਾਂ ਨੇ ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਪ੍ਰੀਮੀਅਮ ਦੇਣ ਦਾ ਵਾਅਦਾ ਕੀਤਾ ਜੋ ਕੀਟਨਾਸ਼ਕ ਮੁਕਤ ਬਾਸਮਤੀ ਝੋਨੇ ਦਾ ਉਤਪਾਦਨ ਕਰਨਗੇ।ਵਿੱਤ ਮੰਤਰੀ ਨੇ ਭਰੋਸਾ ਦਿਵਾਇਆ, "ਸਰਕਾਰ ਆਉਂਦੇ ਪੰਦਰਵਾੜੇ ਵਿੱਚ ਐਸੋਸੀਏਸ਼ਨ ਦੀਆਂ ਮੰਗਾਂ ਦੀ ਸਮੀਖਿਆ ਕਰੇਗੀ ਅਤੇ ਚਾਵਲ ਉਦਯੋਗ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਕਾਨੂੰਨ ਅਤੇ ਮੰਤਰੀ ਮੰਡਲ ਦੇ ਫੈਸਲੇ ਅਨੁਸਾਰ ਪੂਰਾ ਕਰੇਗੀ।"ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਨੇ ਸਪੱਸ਼ਟ ਤੌਰ 'ਤੇ ਦੱਸਿਆ ਕਿ ਵਿਭਾਗ ਨੂੰ ਦੂਜੇ ਸੂਬਿਆਂ ਤੋਂ ਬਾਸਮਤੀ ਝੋਨੇ ਦੀ ਆਮਦ 'ਤੇ ਪਾਬੰਦੀਆਂ ਲਾਉਣ ਲਈ ਮਜਬੂਰ ਹੋਣਾ ਪਿਆ ਕਿਉਂਕਿ ਪਿਛਲੇ ਸਮੇਂ ਦੌਰਾਨ ਚਾਵਲ ਉਦਯੋਗਾਂ ਵਿਚਲੇ ਕੁਝ ਭ੍ਰਿਸ਼ਟ ਵਿਅਕਤੀਆਂ ਕਾਰਨ ਕਿਸਾਨਾਂ ਦੇ ਹਿੱਤਾਂ ਅਤੇ ਸੂਬੇ ਦੇ ਮਾਲੀਏ 'ਤੇ ਬੁਰਾ ਪ੍ਰਭਾਵ ਪਿਆ ਸੀ। ਇਸ ਮੌਕੇ ਉਹਨਾਂ ਨੇ ਮਾਰਕੀਟ ਫੀਸ, ਵਿੱਤੀ ਪ੍ਰੋਤਸਾਹਨ ਅਤੇ ਐਸੋਸੀਏਸ਼ਨ ਦੀਆਂ ਹੋਰਨਾਂ ਜਾਇਜ਼ ਮੰਗਾਂ ‘ਤੇ ਮੁੜ ਵਿਚਾਰ ਕਰਨ ਲਈ ਇੱਕ ਵਿਭਾਗੀ ਅਧਿਕਾਰੀ ਦੀ ਜ਼ਿੰਮੇਵਾਰੀ ਵੀ ਲਗਾਈ।

 

Tags: O P Soni , Om Parkash Soni , Punjab Pradesh Congress Committee , Congress , Punjab Congress , Government of Punjab , Punjab Government , Punjab , Bharat Bhushan Ashu , Manpreet Singh Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD