Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਲਖੀਮਪੁਰ ਨਰਸੰਹਾਰ ਵਿਰੁੱਧ 'ਆਪ' ਨੇ ਚੰਡੀਗੜ੍ਹ 'ਚ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਜਰਨੈਲ ਸਿੰਘ, ਅਮਨ ਅਰੋੜਾ ਅਤੇ ਅਨਮੋਲ ਗਗਨ ਮਾਨ ਦੇ ਰਾਜਪਾਲ ਪੰਜਾਬ ਦੇ ਨਿਵਾਸ ਮੂਹਰੇ ਲਾਇਆ ਧਰਨਾ

AAP, Aam Aadmi Party, AAP Punjab, Lakhimpur incident, Lakhimpur Kheri News, Lakhimpur Kheri, Lakhimpur Kheri incident, Uttar Pradesh, Protest, Agitation, Demonstration

Web Admin

Web Admin

5 Dariya News

ਚੰਡੀਗੜ੍ਹ , 06 Oct 2021

Last updated on: Oct 06, 2021, 00:00 IST

ਲਖੀਮਪੁਰ ਖੀਰੀ 'ਚ ਕੇਂਦਰ ਦੇ ਖੇਤੀ ਕਾਨੂੰਨਾਂ  ਖ਼ਿਲਾਫ਼ ਰੋਸ ਪ੍ਰਗਟ ਕਰ ਰਹੇ 4 ਕਿਸਾਨਾਂ ਨੂੰ ਐਸ.ਯੂ.ਵੀ ਗੱਡੀ ਨਾਲ ਦਰੜ ਕੇ ਮਰਨ ਵਾਲੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਗੁੰਡੇ ਪੁੱਤ ਆਸ਼ੀਸ਼ ਮਿਸ਼ਰਾ ਨੂੰ ਤੁਰੰਤ ਗ੍ਰਿਫ਼ਤਾਰ ਅਤੇ ਅਜੈ ਮਿਸ਼ਰਾ ਨੂੰ ਮੰਤਰੀ ਮੰਡਲ 'ਚੋਂ ਬਰਖ਼ਾਸਤ ਕਰਨ ਲਈ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਰਾਜਪਾਲ ਦੀ ਰਿਹਾਇਸ਼ 'ਰਾਜ ਭਵਨ' ਅੱਗੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। 'ਆਪ' ਦੇ ਆਗੂਆਂ ਅਤੇ ਵਰਕਰਾਂ ਨੇ ਜਿੱਥੇ ਰਾਜ ਭਵਨ ਦੇ ਬਾਹਰ ਮੁੱਖ ਸੜਕ 'ਤੇ ਰੋਸ ਧਰਨਾ ਲਾ ਕੇ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਨੂੰ ਭਾਜੜਾਂ ਪਾਈਆਂ, ਉੱਥੇ ਸੈਕਟਰ 4 ਸਥਿਤ ਐਮ.ਐਲ.ਏ. ਹੋਸਟਲ ਕੰਪਲੈਕਸ 'ਚ 'ਆਪ' ਦੇ ਵਿਧਾਇਕਾਂ, ਅਹੁਦੇਦਾਰ ਆਗੂਆਂ ਅਤੇ ਵਰਕਰਾਂ ਨੇ ਜਲ ਤੋਪਾਂ ਦੀ ਪ੍ਰਵਾਹ ਨਾ ਕਰਦੇ ਹੋਏ ਪੁਲੀਸ ਅਤੇ ਜਲ ਤੋਪ ਗੱਡੀਆਂ ਦਾ ਧੂੰਆਂ ਕੱਢ ਦਿੱਤਾ।ਪਾਰਟੀ ਵੱਲੋਂ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਨੂੰ ਝਕਾਨੀ ਦੇਣ ਦੀ ਰਣਨੀਤੀ ਤਹਿਤ ਪੰਜਾਬ ਭਰ 'ਚੋਂ ਸੱਦੇ ਆਗੂਆਂ ਅਤੇ ਵਰਕਰਾਂ ਨੂੰ ਇੱਕ ਪਾਸੇ ਐਮ.ਐਲ.ਏ. ਹੋਸਟਲ 'ਚ ਇਕੱਠਾ ਕਰ ਲਿਆ ਗਿਆ, ਦੂਜੇ ਪਾਸੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ, ਵਿਧਾਇਕ ਅਮਨ ਅਰੋੜਾ ਅਤੇ ਯੂਥ ਵਿੰਗ ਪੰਜਾਬ ਦੀ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਆਗੂਆਂ ਅਤੇ ਵਰਕਰਾਂ ਦਾ ਇੱਕ ਜਥਾ ਰਾਜ ਭਵਨ ਮੂਹਰੇ ਪੁੱਜ ਗਿਆ, ਜਿੱਥੇ ਪੁਲੀਸ ਨੇ ਪਹਿਲਾਂ ਹੀ ਭਾਰੀ ਨਾਕੇਬੰਦੀ ਕੀਤੀ ਹੋਈ ਸੀ।'ਆਪ' ਆਗੂਆਂ ਨੇ ਰਾਜ ਭਵਨ ਨੇੜੇ ਲਾਏ ਇਸ ਨਾਕੇ 'ਤੇ ਹੀ ਧਰਨਾ ਲਾ ਲਿਆ ਅਤੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਅੱਗੇ ਵਧਣ ਦੀ ਜੱਦੋ ਜਹਿਦ ਦੌਰਾਨ 'ਆਪ' ਆਗੂਆਂ ਦੀ ਚੰਡੀਗੜ੍ਹ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਨਾਲ ਕਾਫ਼ੀ ਤਕਰਾਰ ਹੋਈ। ਜਿਸ ਉਪਰੰਤ ਜਰਨੈਲ ਸਿੰਘ, ਅਮਨ ਅਰੋੜਾ, ਮਾਸਟਰ ਬਲਦੇਵ ਸਿੰਘ ਅਤੇ ਅਨਮੋਲ ਗਗਨ ਮਾਨ ਸਮੇਤ ਦਰਜਨਾਂ ਹੋਰ ਵਰਕਰਾਂ ਅਤੇ ਆਗੂਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਕੇ ਸੈਕਟਰ- 3 ਦੇ ਥਾਣੇ ਵਿੱਚ ਬੰਦ ਕਰ ਦਿੱਤਾ।ਜਰਨੈਲ ਸਿੰਘ ਅਤੇ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਰਾਜਪਾਲ ਰਾਹੀਂ ਕੇਂਦਰ ਦੀ ਮੋਦੀ ਅਤੇ ਯੂ.ਪੀ. ਦੀ ਯੋਗੀ ਅਦਿੱਤਿਆ ਨਾਥ ਸਰਕਾਰ ਕੋਲੋਂ ਇਹ ਸਵਾਲ ਪੁੱਛਣਾ ਚਾਹੁੰਦੀ ਹੈ ਕਿ ਸੱਤਾ ਦੇ ਨਸ਼ੇ 'ਚ ਅੰਨ੍ਹੇ ਹੋ ਕੇ ਅੰਨਦਾਤਾ ਨੂੰ ਆਪਣੀਆਂ ਗੱਡੀਆਂ ਥੱਲੇ ਦਰੜਨ ਵਾਲੇ ਮੰਤਰੀ ਦੇ ਗੁੰਡੇ ਪੁੱਤ ਨੂੰ ਯੂ.ਪੀ. ਪੁਲੀਸ ਗ੍ਰਿਫ਼ਤਾਰ ਕਿਉਂ ਨਹੀਂ ਕਰ ਰਹੀ? ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਜਿਹੀ ਕਿਹੜੀ ਮਜਬੂਰੀ ਹੈ ਕਿ ਅਜੇ ਤੱਕ ਦਰਿੰਦੇ ਪੁੱਤ ਦੇ ਮੰਤਰੀ ਪਿਓ ਨੂੰ ਕੇਂਦਰੀ ਮੰਤਰੀ ਮੰਡਲ 'ਚੋਂ ਕਿਉਂ ਨਹੀਂ ਬਰਖ਼ਾਸਤ ਕੀਤਾ ਗਿਆ? ਕੀ ਇਹ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਆਪਣੀ ਹੋਂਦ ਦੀ ਲੜਾਈ ਲੜ ਰਹੇ ਦੇਸ਼ ਭਰ ਦੇ ਕਿਸਾਨਾਂ ਬਾਰੇ ਬਦਲੇ ਦੀ ਅੱਗ ਹੈ ਕਿ ਮੋਦੀ ਅਤੇ ਯੋਗੀ ਸਰਕਾਰਾਂ ਕਿਸਾਨਾਂ ਦੇ ਖ਼ੂਨ ਦੀਆਂ ਇਸ ਕਦਰ ਪਿਆਸੀਆਂ ਹੋ ਗਈਆਂ? 

ਕਿਸਾਨ ਅੰਦੋਲਨ ਤਹਿਤ ਹੁਣ ਤੱਕ ਸਾਢੇ 700 ਕਿਸਾਨ ਆਪਣਾ ਬਲੀਦਾਨ ਦੇ ਚੁੱਕੇ ਹਨ। ਕੀ ਐਨੀਆਂ ਜਾਨਾਂ ਲੈ ਕੇ ਭਾਜਪਾ ਦੀ ਖ਼ੂਨੀ ਪਿਆਸ ਨਹੀਂ ਬੁਝੀ? ਕੀ ਮੋਦੀ ਅਤੇ ਅਮਿਤ ਸ਼ਾਹ ਦੱਸਣਗੇ ਕਿ ਅਜੈ ਮਿਸ਼ਰਾ ਦੇ ਗ੍ਰਹਿ ਰਾਜ ਮੰਤਰੀ ਹੁੰਦਿਆਂ ਲਖੀਮਪੁਰ ਖੀਰੀ ਸਾਕੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਸੰਭਵ ਹੈ?, ਕਿਉਂਕਿ ਪੂਰੇ ਦੇਸ਼ ਦਾ ਪੁਲੀਸ ਤੰਤਰ ਅਜੈ ਮਿਸ਼ਰਾ ਦੇ ਅਧੀਨ ਹੈ।ਉੱਧਰ ਐਮ.ਐਲ.ਏ. ਹੋਸਟਲ ਕੰਪਲੈਕਸ ਦੇ ਦੋਵੇਂ ਗੇਟਾਂ 'ਤੇ ਭਾਰੀ ਬੈਰੀਗੈਡਿੰਗ ਕਰਕੇ ਪੁਲੀਸ ਪ੍ਰਸ਼ਾਸਨ ਨੇ ਜਲ ਤੋਪਾਂ ਅਤੇ ਭਾਰੀ ਫੋਰਸ ਤੈਨਾਤ ਕਰ ਦਿੱਤੀ। ਜਿਸ ਕਾਰਨ 'ਆਪ' ਵਿਧਾਇਕ, ਅਹੁਦੇਦਾਰ ਅਤੇ ਸੈਂਕੜੇ ਵਰਕਰਾਂ ਸਮੇਤ ਮੀਡੀਆ ਕਰਮੀ ਵੀ ਅੰਦਰ ਹੀ ਬੰਦ ਕਰ ਦਿੱਤੇ ਗਏ। ਲਖੀਮਪੁਰ ਖੀਰੀ ਘਟਨਾ ਅਤੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਭਾਸ਼ਣਬਾਜ਼ੀ ਅਤੇ ਨਾਅਰੇਬਾਜ਼ੀ ਉਪਰੰਤ ਜਿੱਦਾ ਹੀ 'ਆਪ' ਦਾ ਕਾਫ਼ਲਾ ਵਿਧਾਨ ਸਭਾ 'ਚ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਪ੍ਰਿੰਸੀਪਲ ਬੁੱਧਰਾਮ, ਮਾਸਟਰ ਬਲਦੇਵ ਸਿੰਘ ਜੈਤੋਂ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਜੈ ਸਿੰਘ ਰੋੜੀ (ਸਾਰੇ ਵਿਧਾਇਕ), ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਸੂਬਾ ਖ਼ਜ਼ਾਨਚੀ ਨੀਨਾ ਮਿੱਤਲ ਦੀ ਅਗਵਾਈ ਹੇਠ ਐਮ.ਐਲ.ਏ. ਹੋਸਟਲ ਦੇ ਗੇਟ ਵੱਲ ਵਧਿਆ ਅਤੇ ਬੈਰੀਕੇਡਿੰਗ ਟੱਪਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨੇ ਜਲ ਤੋਪਾਂ ਦੀ ਅੰਨ੍ਹੇਵਾਹ ਬੁਛਾੜ ਸ਼ੁਰੂ ਕਰ ਦਿੱਤੀ। ਪਰ 'ਆਪ' ਆਗੂਆਂ ਅਤੇ ਵਰਕਰਾਂ ਦੇ ਹੌਸਲੇ ਬੁਲੰਦ ਰਹੇ। ਜਲ ਤੋਪਾਂ ਦੀ ਬੇਕਿਰਕ ਵਰਤੋਂ ਦਾ ਸਿਲਸਿਲਾ ਲਗਭਗ ਇੱਕ ਘੰਟੇ ਤੱਕ ਜਾਰੀ ਰਿਹਾ, ਅੰਤ ਉਦੋਂ ਰੁਕੀਆਂ ਜਦੋਂ ਜਲ ਤੋਪ ਟਰੱਕ ਦਾ ਇੰਜਨ ਧੂੰਆਂ- ਧੂੰਆਂ ਹੋ ਕੇ ਬੰਦ ਨਹੀਂ ਹੋ ਗਿਆ। ਇਸ ਦੌਰਾਨ ਬੈਰੀਗੇਡਿੰਗ ਟੱਪਣ ਦੀ ਕੋਸ਼ਿਸ਼ ਕਰ ਰਹੀ 'ਆਪ' ਬ੍ਰਿਗੇਡ ਨੂੰ ਰੋਕਣ ਵਾਲੀ ਪੁਲੀਸ ਨੂੰ ਕਾਫ਼ੀ ਮਸ਼ੱਕਤ ਕਰਨੀ ਪਈ। ਆਖ਼ਰ ਦੂਜੇ ਗੇਟ ਰਾਹੀਂ ਬੱਸਾਂ ਲਿਆ ਕੇ ਚੰਡੀਗੜ੍ਹ ਪੁਲੀਸ ਨੇ 'ਆਪ' ਆਗੂਆਂ ਅਤੇ ਵਰਕਰਾਂ ਨੂੰ ਹਿਰਾਸਤ 'ਚ ਲੈ ਲਿਆ।ਇਸ ਮੌਕੇ ਸਰਬਜੀਤ ਕੌਰ ਮਾਣੂੰਕੇ ਨੇ ਪੁਲੀਸ ਦੇ ਜ਼ਾਲਮ ਰਵੱਈਏ ਦੀ ਸਖ਼ਤ ਨਿੰਦਾ ਕੀਤੀ ਅਤੇ ਦੱਸਿਆ ਕਿ ਪੁਲੀਸ ਦੀ ਇਸ ਤਾਨਾਸ਼ਾਹੀ ਕਾਰਨ ਪਾਰਟੀ ਦੇ ਕਾਫ਼ੀ ਵਰਕਰ ਅਤੇ ਆਗੂ ਜ਼ਖ਼ਮੀ ਹੋ ਗਏ, ਪ੍ਰੰਤੂ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਨੇ ਇੱਕ ਐਂਬੂਲੈਂਸ ਤੱਕ ਦਾ ਪ੍ਰਬੰਧ ਨਹੀਂ ਕੀਤਾ।'ਆਪ' ਵਿਧਾਇਕਾਂ ਨੇ ਕਿਹਾ ਕਿ ਸ਼ਾਂਤੀਪੂਰਵਕ ਰੋਸ ਪ੍ਰਦਰਸ਼ਨ ਕਰਨਾ ਹਰੇਕ ਨਾਗਰਿਕ ਦਾ ਸੰਵਿਧਾਨਿਕ ਹੱਕ ਹੈ, ਪ੍ਰੰਤੂ ਭਾਜਪਾ ਆਗੂਆਂ 'ਚ ਤਾਨਾਸ਼ਾਹ ਹਿਟਲਰ ਦੀ ਰੂਹ ਪ੍ਰਵੇਸ਼ ਕਰ ਚੁੱਕੀ ਹੈ, ਇਸ ਲਈ ਇਹ ਵਿਰੋਧੀ ਧਿਰਾਂ ਅਤੇ ਵਿਰੋਧ ਕਰ ਰਹੇ ਕਿਸਾਨਾਂ ਨੂੰ ਕੀੜੇ- ਮਕੌੜੇ ਸਮਝ ਕੇ ਕੁਚਲਨ ਲੱਗੇ ਹਨ, ਪ੍ਰੰਤੂ ਭਾਜਪਾ ਦਾ ਅੱਤਿਆਚਾਰੀ ਰਵੱਈਆ ਦੇਸ਼ ਦੇ ਅੰਨਦਾਤਾ ਅਤੇ ਆਮ ਆਦਮੀ ਪਾਰਟੀ ਦੇ ਬੁਲੰਦ ਹੌਂਸਲਿਆਂ ਨੂੰ ਮਾਤ ਨਹੀਂ ਦੇ ਸਕਦਾ।ਇਸ ਮੌਕੇ ਲਖਵੀਰ ਸਿੰਘ ਰਾਏ, ਹਰਜੋਤ ਸਿੰਘ ਬੈਂਸ, ਚੇਤਨ ਸਿੰਘ ਜੌੜਮਾਜਰਾ, ਸੰਨੀ ਸਿੰਘ ਆਹਲੂਵਾਲੀਆ, ਸਤੀਸ਼ ਸੈਣੀ, ਰਾਜ ਲਾਲੀ ਗਿੱਲ, ਗੋਬਿੰਦਰ ਮਿੱਤਲ, ਪ੍ਰਭਜੋਤ ਕੌਰ ਆਦਿ ਆਗੂ ਤੇ ਵਰਕਰ ਵੀ ਮੌਜੂਦ ਸਨ।

 

 

Tags: AAP , Aam Aadmi Party , AAP Punjab , Lakhimpur incident , Lakhimpur Kheri News , Lakhimpur Kheri , Lakhimpur Kheri incident , Uttar Pradesh , Protest , Agitation , Demonstration

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD