Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਵੱਲੋਂ ਨਰਸਿੰਗ ਟ੍ਰੇਨਿੰਗ ਕਾਲਜਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ

ਨਰਸਿੰਗ ਕਾਲਜਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਨਿਰੋਈ ਭੂਮਿਕਾ ਨਿਭਾਉਣ ਦੀ ਅਪੀਲ

Raj Kumar Verka, Congress, Punjab Congress, Dr. Raj Kumar

Web Admin

Web Admin

5 Dariya News

ਚੰਡੀਗੜ੍ਹ , 06 Oct 2021

Last updated on: Oct 06, 2021, 00:00 IST

ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਨਰਸਿੰਗ ਟ੍ਰੇਨਿੰਗ ਕਾਲਜਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦੁਵਾਇਆ ਹੈ ਅਤੇ ਇਸ ਦੇ ਨਾਲ ਹੀ ਉਨਾਂ ਨੇ ਨਰਸਿੰਗ ਦੇ ਵਿਦਿਆਰਥੀਆਂ ਨੂੰ ਵਧੀਆਂ ਵਾਤਾਵਰਣ ਅਤੇ ਸਹੂਲਤਾਂ ਦੇਣ ਦੀ ਨਰਸਿੰਗ ਟ੍ਰੇਨਿੰਗ ਕਾਲਜਾਂ ਨੂੰ ਅਪੀਲ ਕੀਤੀ ਹੈ ਤਾਂ ਜੋ ਇਨਾਂ ਕਾਲਜਾਂ ਦੇ ਵਿਦਿਆਰਥੀ ਮਿਆਰੀ ਸਿੱਖਿਆ ਹਾਸਲ ਕਰ ਸਕਣ।ਅੱਜ ਸਥਾਨਿਕ ਪੰਜਾਬ ਭਵਨ ਵਿਖੇ ਨਰਸਿੰਗ ਟ੍ਰੇਨਿੰਗ ਕਾਲਜਾਂ ਦੀਆਂ ਐਸੋਸ਼ੀਏਸ਼ਨਾਂ ਦੇ ਨੁਮਾਇੰਦਿਆਂ ਵੱਲੋਂ ਉਠਾਏ ਗਏ ਮੁੱਦਿਆਂ ਦਾ ਜਾਇਜਾ ਲੈਣ ਦਾ ਵਿਸ਼ਵਾਸ ਦਵਾਉਦੇ ਹੋਏ ਡਾ. ਵੇਰਕਾ ਨੇ ਕਿਹਾ ਕਿ ਉਹ ਇੰਡੀਅਨ ਨਰਸਿੰਗ ਕੌਂਸਲ ਦੇ ਨਿਯਮਾਂ ਅਤੇ ਬਾਕੀ ਸੂਬਿਆਂ ਵੱਲੋਂ ਅਪਣਾਏ ਜਾਂਦੇ ਢੰਗ ਤਰੀਕਿਆਂ ਦਾ ਅਧਿਆਨ ਕਰਨ ਤੋਂ ਬਾਅਦ ਨਰਸਿੰਗ ਕਾਲਜਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਕਦਮ ਚੁੱਕਣਗੇ। ਨਰਸਿੰਗ ਕਾਲਜਾਂ ਵਿੱਚ ਦਖਲਾ ਟੈਸਟ ਦੇ ਆਧਾਰ ’ਤੇ ਇਸ ਸਾਲ ਹੋਏ ਬਹੁਤ ਘੱਟ ਦਾਖਲਿਆਂ ਬਾਰੇ ਐਸੋਸ਼ੀਏਸ਼ਨਾਂ ਵੱਲੋਂ ਉਠਾਏ ਮੁੱਦੇ ਦੇ ਸਬੰਧ ਵਿੱਚ ਉਨਾਂ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਇਸ ਦਾ ਜਾਇਜਾ ਲੈਣ ਲਈ ਆਖਿਆ। ਗੌਰਤਲਬ ਹੈ ਕਿ ਇਸ ਸਮੇਂ ਪੰਜਾਬ ਵਿੱਚ 103 ਨਰਸਿੰਗ ਕਾਲਜ ਹਨ ਅਤੇ ਇਨਾਂ ਵਿੱਚ 5060 ਸੀਟਾਂ ਹਨ।

ਬਾਹਰਲੇ ਸੂਬਿਆਂ ਦੇ ਵਿਦਿਆਰਥੀਆਂ ਦੀ ਮੁੜ ਰਜਿਸਟ੍ਰੇਸ਼ਨ ਦੀ ਮੌਜੂਦਾ ਵਿਵਸਥਾ, ਹਰ ਸਾਲ ਕਾਲਜਾਂ ਦੀ ਇੰਸਪੈਕਸ਼ਨ ਅਤੇ  ਕਾਲਜਾਂ ਵਾਸਤੇ  ਜ਼ਮੀਨ ਦੀ ਮੌਜੂਦਾ ਸੀਮਾਂ ਘਟਾਉਣ ਬਾਰੇ ਉਠਾਏ ਗਏ ਮੁੱਦਿਆਂ ਨੂੰ ਡਾ. ਵੇਰਕਾ ਨੇ ਘੋਖਣ ਅਤੇ ਇਸ ਦਾ ਕੋਈ ਹੱਲ ਕੱਢਣ ਦਾ ਵੀ ਭਰੋਸਾ ਦੁਵਾਇਆ। ਉਨਾਂ ਨੇ ਨਰਸਿੰਗ ਕਾਲਜਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਨਿਰੋਈ ਭੂਮਿਕਾ ਨਿਭਾਉਣ ਲਈ ਕਿਹਾ ਤਾਂ ਜੋ ਨਰਸਿੰਗ ਵਿਦਿਆਰਥੀ ਸਿਹਤ ਦੇ ਖੇਤਰ ਵਿੱਚ ਆਪਣਾ ਵਧੀਆ ਯੋਗਦਾਨ ਦੇ ਸਕਣ ਅਤੇ ਸਮਾਜ ਵਿੱਚ ਉਸਾਰੂ ਭੂਮਿਕਾ ਨਿਭਾਅ ਸਕਣ।ਮੀਟਿੰਗ ਦੌਰਾਨ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਪਿੰਰਸੀਪਲ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵ, ਪਿ੍ਰਸੀਪਲ ਸਕੱਤਰ ਡਾਕਟਰੀ ਸਿੱਖਿਆ ਤੇ ਖੋਜ ਸ੍ਰੀ ਅਲੋਕ ਸ਼ੇਖਰ,  ਵਧੀਕ ਸਕੱਤਰ ਸ੍ਰੀ ਰਾਹੁਲ ਗੁਪਤਾ, ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ, ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਦੇ ਡਾਇਰੈਕਟਰ ਡਾ. ਸੁਜਾਤਾ ਸ਼ਰਮਾ ਸਾਬਕਾ ਮੰਤਰੀ ਸ੍ਰੀ ਅਸ਼ਵਨੀ ਸੇਖੜੀ, ਸਾਬਕਾ ਮੰਤਰੀ ਸ੍ਰੀਮਤੀ ਮਾਲਤੀ ਥਾਪਰ ਤੋਂ ਇਲਾਵਾ ਵੱਖ ਵੱਖ ਐਸੋਸ਼ੀਏਸ਼ਨਾਂ ਦੇ ਆਹੁਦੇਦਾਰ ਹਾਜ਼ਰ ਸਨ।

 

Tags: Raj Kumar Verka , Congress , Punjab Congress , Dr. Raj Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD