Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

18 ਘੰਟੇ ਪੁਲੀਸ ਹਿਰਾਸਤ 'ਚ ਰਹਿਣ ਪਿੱਛੋਂ ਪੀੜਤਾਂ ਦੇ ਪਰਿਵਾਰਾਂ ਨੂੰ ਮਿਲਿਆ 'ਆਪ' ਪੰਜਾਬ ਦਾ ਵਫ਼ਦ

ਲਖੀਮਪੁਰ ਦੇ ਧੌਰਹਿਰਾ ਪਿੰਡ 'ਚ 'ਸ਼ਹੀਦ' ਕਿਸਾਨ ਨਛੱਤਰ ਸਿੰਘ ਦੇ ਪਰਿਵਾਰ ਦੇ ਦੁੱਖ 'ਚ ਹੋਏ ਸ਼ਰੀਕ

Raghav Chadha, Harpal Singh Cheema, Prof Baljinder Kaur, AAP, Aam Aadmi Party, Aam Aadmi Party Punjab, AAP Punjab, Amarjit Singh Sandoa, Kultar Singh Sandhwan, Lakhimpur incident, Lakhimpur Kheri News, Lakhimpur Kheri, Lakhimpur Kheri incident, Uttar Pradesh, Protest, Agitation, Demonstration

Web Admin

Web Admin

5 Dariya News

ਚੰਡੀਗੜ੍ਹ , 06 Oct 2021

Last updated on: Oct 06, 2021, 00:00 IST

ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ 'ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਭੂਤਰੇ ਪੁੱਤ ਅਸ਼ੀਸ਼ ਮਿਸ਼ਰਾ ਹੱਥੋਂ ਕਤਲ ਹੋਏ ਕਿਸਾਨਾਂ ਦੇ ਪੀੜਤ ਪਰਿਵਾਰਾਂ ਨੂੰ ਮਿਲਣ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਫ਼ਦ ਨੂੰ ਯੂ.ਪੀ. ਪੁਲੀਸ ਵੱਲੋਂ ਕਰੀਬ 18 ਘੰਟੇ ਹਿਰਾਸਤ 'ਚ ਰੱਖੇ ਜਾਣ ਉਪਰੰਤ ਬੁੱਧਵਾਰ ਦੁਪਹਿਰੇ ਰਿਹਾਅ ਕਰ ਦਿੱਤਾ ਗਿਆ।'ਆਪ' ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਲਖੀਮਪੁਰ ਖੀਰੀ ਜਾ ਰਹੇ ਇਸ ਵਫ਼ਦ ਨੂੰ ਮੰਗਲਵਾਰ ਸ਼ਾਮ ਨੂੰ ਯੂ.ਪੀ. ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਸੀ। 'ਆਪ' ਦੇ ਭਾਰੀ ਸਿਆਸੀ ਦਬਾਅ ਕਾਰਨ ਯੂ.ਪੀ. ਪੁਲੀਸ ਨੂੰ ਨਾ ਕੇਵਲ ਪੰਜਾਬ ਦਾ ਵਫ਼ਦ ਬੁੱਧਵਾਰ ਦੁਪਹਿਰ ਰਿਹਾ ਕਰਨਾ ਪਿਆ, ਸਗੋਂ 'ਸ਼ਹੀਦ ' ਕਿਸਾਨਾਂ ਦੇ ਪੀੜਤ ਪਰਿਵਾਰਾਂ ਨੂੰ ਮਿਲਣ ਦੀ ਇਜਾਜ਼ਤ ਵੀ ਯੂ.ਪੀ ਪੁਲੀਸ ਅਤੇ ਪ੍ਰਸ਼ਾਸਨ ਨੂੰ ਦੇਣੀ ਪਈ।ਇਸ ਉਪਰੰਤ 'ਆਪ' ਦਾ ਵਫ਼ਦ ਸਭ ਤੋਂ ਪਹਿਲਾਂ ਲਖੀਮਪੁਰ ਜ਼ਿਲੇ ਦੇ ਪਿੰਡ ਧੌਰਹਿਰਾ ਦੇ 'ਸ਼ਹੀਦ' ਕਿਸਾਨ ਨਛੱਤਰ ਸਿੰਘ ਦੇ ਘਰ ਗਿਆ। ਇਸ ਤੋਂ ਬਾਅਦ ਵਫ਼ਦ ਨੇ ਕਤਲ ਕੀਤੇ ਗਏ ਸਥਾਨਕ ਪੱਤਰਕਾਰ ਰਮਨ ਕਸ਼ਯਪ ਦੇ ਪਰਿਵਾਰ ਨਾਲ ਵੀ ਦੁੱਖ ਸਾਂਝਾ ਕੀਤਾ। ਇਸ ਵਫ਼ਦ ਦੇ ਬਾਕੀ ਮੈਂਬਰਾਂ 'ਚ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ ਅਤੇ ਅਮਰਜੀਤ ਸਿੰਘ ਸੰਦੋਆ (ਸਾਰੇ ਵਿਧਾਇਕ) ਸ਼ਾਮਲ ਸਨ, ਜਦ ਕਿ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਯੂ.ਪੀ. ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਵੀ ਸਥਾਨਕ ਆਗੂਆਂ ਸਮੇਤ ਮੌਕੇ 'ਤੇ ਮੌਜੂਦ ਸਨ।

ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਰਾਘਵ ਚੱਢਾ ਨੇ ਦੱਸਿਆ ਕਿ ਸ਼ਹੀਦ ਕਿਸਾਨ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦੇ ਹੋਏ, ਉਨਾਂ (ਚੱਢਾ) ਨੇ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਫ਼ੋਨ 'ਤੇ ਪੀੜਤ ਪਰਿਵਾਰ ਦੇ ਮੈਂਬਰਾਂ ਨਾਲ ਗੱਲ ਕਰਵਾਈ ਗਈ। ਚੱਢਾ ਅਨੁਸਾਰ, 'ਮੁੱਖ ਮੰਤਰੀ ਕੇਜਰੀਵਾਲ ਨੇ ਪੀੜਤ ਪਰਿਵਾਰ ਦੇ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਸਾਰੇ ਪੀੜਤ ਕਿਸਾਨ ਪਰਿਵਾਰਾਂ ਦੀ ਹਰ ਸੰਭਵ ਕਾਨੂੰਨੀ ਅਤੇ ਆਰਥਿਕ ਮਦਦ ਕਰੇਗੀ। ਹਮੇਸ਼ਾ ਨਾਲ ਖੜੀ ਰਹੇਗੀ। ਕਿਸੇ ਵੀ ਕਿਸਮ ਦੀ ਮਦਦ ਲਈ ਫ਼ੋਨ ਦੀ ਸਿਰਫ਼ ਇੱਕ ਘੰਟੀ 'ਤੇ ਹਾਜ਼ਰ ਰਹੇਗੀ।'ਰਾਘਵ ਚੱਢਾ ਨੇ ਕਿਹਾ ਕਿ ਵਫ਼ਦ ਨੇ ਪੀੜਤ ਪਰਿਵਾਰਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਮੇਤ ਹਰ ਮਦਦ ਅਤੇ ਪੱਕੇ ਸਾਥ ਦਾ ਭਰੋਸਾ ਦਿੱਤਾ ਹੈ। ਰਾਘਵ ਚੱਢਾ ਨੇ ਕਿਹਾ ਕਿ  ਆਮ ਆਦਮੀ ਪਾਰਟੀ ਭਾਜਪਾ ਸਰਕਾਰਾਂ ਦੀ ਤਾਨਾਸ਼ਾਹੀ ਦੇ ਖ਼ਿਲਾਫ਼ ਦੇਸ਼ ਦੇ ਅੰਨਦਾਤਾ ਨਾਲ ਡੱਟ ਕੇ ਖੜੀ ਹੈ ਅਤੇ ਉਦੋਂ ਤੱਕ ਖੜੀ ਰਹੇਗੀ, ਜਦ ਤੱਕ ਕਿਸਾਨ ਮੋਰਚਾ ਫ਼ਤਿਹ ਹਾਸਲ ਨਹੀਂ ਕਰ ਲੈਂਦਾ।ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੋਦੀ ਅਤੇ ਯੋਗੀ ਸਰਕਾਰਾਂ ਨੂੰ ਆਪਣੇ ਹਉਮੈ ਦੀ ਲੜਾਈ ਤਿਆਗ ਕੇ ਅੰਨਦਾਤਾ ਅਤੇ ਕਿਰਤੀ ਮਜ਼ਦੂਰਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ ਅਤੇ ਖੇਤੀ ਵਿਰੋਧੀ ਸਾਰੇ ਕਾਲੇ ਕਾਨੂੰਨ ਤੁਰੰਤ ਵਾਪਸ ਲੈ ਕੇ ਸਾਰੀਆਂ ਫ਼ਸਲਾਂ ਦੀ ਐਮ.ਐਸ.ਪੀ. ਉੱਤੇ ਖ਼ਰੀਦ ਦੀ ਕਾਨੂੰਨੀ ਗਰੰਟੀ ਦੇਣੀ ਚਾਹੀਦੀ ਹੈ।

 

Tags: Raghav Chadha , Harpal Singh Cheema , Prof Baljinder Kaur , AAP , Aam Aadmi Party , Aam Aadmi Party Punjab , AAP Punjab , Amarjit Singh Sandoa , Kultar Singh Sandhwan , Lakhimpur incident , Lakhimpur Kheri News , Lakhimpur Kheri , Lakhimpur Kheri incident , Uttar Pradesh , Protest , Agitation , Demonstration

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD