Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਨੇ ਪਰਾਲੀ ਦੇ ਯੋਗ ਪ੍ਰਬੰਧਨ ਲਈ 6 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਹਰੇਕ ਵਿਅਕਤੀ ਨੂੰ ਹੰਭਲਾ ਮਾਰਨ ਦਾ ਸੁਨੇਹਾ

DC Sangrur, Deputy Commissioner Sangrur, Ramvir, Sangrur

5 Dariya News

ਸੰਗਰੂਰ , 06 Oct 2021

Last updated on: Oct 06, 2021, 00:00 IST

ਝੋਨੇ ਦੇ ਨਾੜ ਨੂੰ ਬਿਨਾਂ ਅੱਗ ਲਗਾਏ ਪਰਾਲੀ ਦੇ ਯੋਗ ਪ੍ਰਬੰਧਨ ਨੂੰ ਲੈ ਕੇ ਜ਼ਿਲੇ ਦੇ ਕਿਸਾਨਾਂ ਨੂੰ ਹਰੇਕ ਪਿੰਡ ਪੱਧਰ ’ਤੇ ਪ੍ਰੇਰਿਤ ਕਰਨ ਲਈ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ਼ ਸੰਗਰੂਰ ਤੋਂ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ 6 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵਿਸੇਸ ਤੌਰ ’ਤੇ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਸ੍ਰੀਮਤੀ ਦੀਪਤੀ ਗੋਇਲ ਵੀ ਹਾਜ਼ਰ ਸਨ। ਜਾਗਰੂਕਤਾ ਵੈਨਾ ਰਵਾਨਾ ਕਰਨ ਤੋਂ ਬਾਅਦ  ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸੰਗਰੂਰ ਵੱਲੋ ਨੈਸਨਲ ਗ੍ਰੀਨ ਟਿ੍ਰਬਿਊਨਲ ਨਵੀਂ ਦਿੱਲੀ ਵੱਲੋ ਜਾਰੀ ਕੀਤੇ ਹੁਕਮਾਂ ਦੀ ਪਾਲਣਾ ਹਿੱਤ ਫਸਲਾ ਦੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੋ ਰੋਕਣ ਲਈ ਵਿਸੇਸ ਮੁਹਿੰਮ ਚਲਾਈ ਗਈ ਹੈ।  ਉਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਕਿਸਾਨਾਂ ਨੂੰ ਵੱਧ ਤੋ ਵੱਧ ਜਾਗਰੂਕ ਕੀਤਾ ਜਾਵੇਗਾ।ਉਨਾਂ ਕਿਹਾ ਕਿ ਪ੍ਰਦੂਸ਼ਣ ਪ੍ਰਤੀ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਲੋੜ ਹੈ। ੳਨਾਂ ਕਿਸਾਨਾਂ ਦੇ ਨਾਲ ਨਾਲ ਸਮੂਹ ਲੋਕਾ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਪ੍ਰਦੂਸਣ ਪ੍ਰਤੀ ਵੱਧ ਤੋ ਵੱਧ ਜਾਗਰੂਕਤਾ ਫੈਲਾਉਣ ਅਤੇ ਆਪਣੇ ਬੱਚਿਆਂ ਨੂੰ ਸਾਫ ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ। ਉਨਾਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣਾ ਸਾਡਾ ਸਾਂਝਾ ਫ਼ਰਜ਼ ਹੈ, ਜਿਸਦੇ ਲਈ ਹਰੇਕ ਜ਼ਿਲਾ ਵਾਸੀ ਨੂੰ ਹੰਭਲਾ ਮਾਰਨਾ ਚਾਹੀਦਾ ਹੈ।

ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਮੁੱਖ ਖੇਤੀਬਾੜੀ ਅਫਸਰ ਸੰਗਰੂਰ ਨੇ ਦੱਸਿਆ ਕਿ ਪ੍ਰਚਾਰ ਵੈਨਾਂ ਜਿਲੇ ਦੇ ਸਾਰੇ ਪਿੰਡਾਂ ਵਿੱਚ ਮਿਤੀ 6 ਅਕਤੂਬਰ ਤੋਂ 25 ਅਕਤੂਬਰ 2021 ਤੱਕ ਲਗਾਤਾਰ ਕਿਸਾਨਾਂ ਭਰਾਵਾਂ ਨੂੰ ਜਾਗਰੂਕ ਕਰਨਗੀਆਂ। ਉਨਾਂ ਦੱਸਿਆ ਕਿ ਰੋਜਾਨਾ 8-10 ਪਿੰਡਾਂ ਵਿੱਚ ਦੌਰਾ ਕਰਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਪ੍ਰਦੂਸਣ ਨਾਲ ਹੋਣ ਵਾਲੇ ਨੁਕਸਾਨ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਉਨਾਂ ਦੱਸਿਆ ਇਸ ਮੁਹਿੰਮ ਦੋਰਾਨ ਅੱਗ ਲਗਾਉਣ ਤੋ ਰੋਕਣ ਸਬੰਧੀ ਲੋਕਾ ਨੂੰ ਜਾਣਕਾਰੀ ਦੇਣ ਲਈ ਪੋਸਟਰ ਵੀ ਛਪਾਕੇ ਵੰਡੇ ਜਾ ਰਹੇ ਹਨ।ਉਨਾਂ ਕਿਹਾ ਕਿ ਝੋਨੇ ਦੇ ਨਾੜ/ਫਸਲੀ ਰਹਿੰਦ-ਖੂੰਹਦ ਨੂੰ ਖੇਤ ਵਿੱਚ ਦਬਾਉਣ ਨਾਲ ਨਾੜ ਵਿੱਚ ਮੌਜੂਦ ਖੁਰਾਕੀ ਤੱਤ ਦੁਬਾਰਾ ਜ਼ਮੀਨ ਵਿੱਚ ਜਮਾ ਹੋਣ ਕਾਰਨ ਖਾਦ ਦੀ ਮੰਗ ਹਰੇਕ ਸਾਲ ਘੱਟਣੀ ਸ਼ੁਰੂ ਹੋ ਜਾਂਦੀ ਹੈ ਅਤੇ ਜ਼ਮੀਨ ਦੀ ਉਪਜਾਊ ਸਕਤੀ ਵੀ ਬਰਕਰਾਰ ਰਹਿੰਦੀ ਹੈ। ਉਨਾ ਕਿਸਾਨਾਂ ਨੂੰ ਅਪੀਲ ਕੀਤੀ ਕਿ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਉਪਰੰਤ ਕਣਕ ਦੀ ਬਿਜਾਈ ਲਈ ਜੇਕਰ ਕਿਸੇ ਵੀ ਤਰਾਂ ਦੀ ਖੇਤੀ ਮਸੀਨਰੀ ਦੀ ਜ਼ਰੁਰਤ ਹੋਵੇ, ਉਹ ਆਪਣੀ ਮੋਬਾਇਲ ਫੋਨ ਵਿੱਚ ਆਈ ਖੇਤ ਐਪ ਡਾਊਨਲੋਡ ਕਰਕੇ ਲੋੜੀਂਦੀ ਖੇਤੀ ਮਸੀਨਰੀ ਕਿਰਾਏ ਤੇ ਲੈਕੇ ਪਰਾਲੀ ਦਾ ਯੋਗ ਪ੍ਰਬੰਧਨ ਕਰਕੇ ਕਣਕ ਦੀ ਬਿਜਾਈ ਕਰ ਸਕਦੇ ਹਨ।

 

Tags: DC Sangrur , Deputy Commissioner Sangrur , Ramvir , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD