Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਰਾਸ਼ਟਰੀ ਖ਼ੂਨਦਾਨ ਦਿਵਸ ਨੂੰ ਸਮਰਪਿਤ ਖੂਨਦਾਨ ਕੈਂਪ

ਐਸਡੀਐਮ ਵਰਜੀਤ ਵਾਲੀਆ ਵੱਲੋਂ ਨੌਜਵਾਨਾਂ ਦੇ ਉਪਰਾਲੇ ਦੀ ਸ਼ਲਾਘਾ

Blood Donation, DC Barnala, Deputy Commissioner Barnala, Barnala

Web Admin

Web Admin

5 Dariya News

ਬਰਨਾਲਾ , 06 Oct 2021

Last updated on: Oct 06, 2021, 00:00 IST

ਯੁਵਕ ਸੇਵਾਵਾਂ ਵਿਭਾਗ ਬਰਨਾਲਾ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਕੁਮਾਰ ਸੌਰਭ ਰਾਜ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੰਧੂ ਪੱਤੀ ਬਰਨਾਲਾ ਵਿਖੇ ਅਜ਼ਾਦੀ ਦਾ ਅੰਮਿ੍ਰਤ ਮਹਾਂਉਤਸਵ ਅਤੇ ਰਾਸ਼ਟਰੀ ਖੂਨਦਾਨ ਦਿਵਸ ਨੂੰ ਸਮਰਪਿਤ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦੌਰਾਨ ਖੂਨਦਾਨ ਕੈਂਪ ਲਾਇਆ ਗਿਆ, ਜਿਸ ਵਿਚ ਐਨ.ਐਸ.ਐਸ ਯੁਨਿਟ ਪ੍ਰੋਗਰਾਮ ਅਫਸਰਾਂ ਸਮੇਤ ਵਲੰਟੀਅਰਾਂ ਨੇ ਖੂਨਦਾਨ ਕੀਤਾ।ਕੈਂਪ ਦਾ ਉਦਘਾਟਨ ਐਸਡੀਐਮ ਬਰਨਾਲਾ ਸ੍ਰੀ ਵਰਜੀਤ ਵਾਲੀਆ ਨੇ ਕੀਤਾ। ਇਸ ਮੌਕੇ ਉਨਾਂ ਕਿਹਾ ਕਿ ਖੂਨਦਾਨ ਮਹਾਂਦਾਨ ਹੈ, ਜਿਸ ਨਾਲ ਇੱਕ ਵਿਅਕਤੀ ਦੂਜੇ ਲੋੜਵੰਦ ਵਿਅਕਤੀ ਨੂੰ ਨਵੀਂ ਜ਼ਿੰਦਗੀ ਪ੍ਰਦਾਨ ਕਰਦਾ ਹੈ। ਉਨਾਂ ਨੌਜਵਾਨਾਂ ਨੂੰ ਕਿਹਾ ਕਿ ਸਾਨੂੰ ਅਜਿਹੇ ਕਾਰਜਾਂ ਵਿਚ ਮੋਹਰੀ ਭੂਮਿਕਾ ਨਿਭਾਉਣੀ ਚਾਹੀਦੀ ਹੈ।

ਇਸ ਮੌਕੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਸ੍ਰੀ ਵਿਜਯ ਭਾਸਕਰ ਸ਼ਰਮਾ ਨੇ ਦੱਸਿਆ ਕਿ ਇਸ ਕੈਂਪ ਵਿਚ ਕਰੀਬ 40 ਤੋਂ ਉਪਰ ਯੂਨਿਟ ਸਿਵਲ ਹਸਪਤਾਲ ਬਰਨਾਲਾ ਦੇ ਸਿਹਤ ਵਿਭਾਗ ਦੀ ਟੀਮ ਨੇ ਪ੍ਰਾਪਤ ਕੀਤੇ। ਪਿ੍ਰੰਸੀਪਲ ਸ਼੍ਰੀ ਰਵਿੰਦਰਪਾਲ ਸ਼ਰਮਾ ਨੇ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਬਰਨਾਲਾ ਦੀ ਅਗਵਾਈ ਵਿਚ ਮਿਤੀ 7 ਅਕਤੂਬਰ ਤੱਕ ਚੱਲ ਰਹੇ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦੌਰਾਨ ਵਲੰਟੀਅਰਾਂ ਵੱਲੋਂ ਵੱਧ ਚੜ ਕੇ ਹਰ ਗਤੀਵਿਧੀ ਵਿਚ ਭਾਗ ਲੈਣ ਦੇ ਨਾਲ ਨਾਲ ਲਗਾਏ ਗਏ ਖੂਨਦਾਨ ਕੈਂਪ ਵਿਚ ਵੀ ਖੂਨਦਾਨ ਕਰਕੇ ਆਪਣਾ ਬਣਦਾ ਯੋਗਦਾਨ ਪਾਇਆ ਗਿਆ। ਇਸ ਮੌਕੇ ਐਨ.ਐਸ.ਐਸ ਪ੍ਰੋਗਰਾਮ ਅਫਸਰ  ਸੁਨੀਲ ਕੁਮਾਰ ਸੱਗੀ, ਹਰਜੀਤ ਸਿੰਘ ਤੋਂ ਇਲਾਵਾ ਸੋਹਣ ਸਿੰਘ ਧਨੌਲਾ,  ਜਗਜੀਤ ਸਿੰਘ,  ਰਾਜੇਸ਼ ਡੀ.ਪੀ,  ਹਰਪ੍ਰੀਤ ਸਿੰਘ ਕੰਪਿਊਟਰ ਟੀਚਰ, ਕਲੱਬ ਪ੍ਰਧਾਨ ਲਵਪ੍ਰੀਤ ਸ਼ਰਮਾ ਹਰੀਗੜ ਨੇ ਖ਼ੂਨਦਾਨ ਕੀਤਾ।

 

Tags: Blood Donation , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD