Sunday, 12 May 2024

 

 

ਖ਼ਾਸ ਖਬਰਾਂ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ

 

ਕਪਾਹ ਦੀ ਫਸਲ ’ਤੇ ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ‘ਮੇਟਿੰਗ ਡਿਸਰਪਸ਼ਨ ਤਕਨਾਲੋਜੀ’ ਦੀ ਕੀਤੀ ਜਾਵੇਗੀ ਵਰਤੋਂ : ਰਣਦੀਪ ਸਿੰਘ ਨਾਭਾ

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਤਕਨੀਕ ਸਬੰਧੀ ਰਿਪੋਰਟ ਜਲਦ ਤਿਆਰ ਕਰਨ ਲਈ ਕਿਹਾ

Randeep Singh Nabha, Congress, Punjab Congress, Mating Disruption Technology, Lal Singh, Ravi Bhagat

Web Admin

Web Admin

5 Dariya News

ਚੰਡੀਗੜ੍ਹ , 06 Oct 2021

ਪੰਜਾਬ ਸਰਕਾਰ ਮਾਲਵਾ ਕਪਾਹ ਪੱਟੀ ਵਿੱਚ ਗੁਲਾਬੀ ਸੁੰਡੀ ਦੀ ਸਮੱਸਿਆ ਨਾਲ ਨਜਿੱਠਣ ਲਈ ਬਹੁਤ ਗੰਭੀਰ ਹੈ। ਅਧਿਕਾਰੀਆਂ ਅਤੇ ਮਾਹਿਰਾਂ ਦੇ ਉੱਚ ਪੱਧਰੀ ਵਫਦ ਨੂੰ ਸੰਬੋਧਨ ਕਰਦਿਆਂ, ਖੇਤੀਬਾੜੀ ਮੰਤਰੀ ਪੰਜਾਬ, ਰਣਦੀਪ ਸਿੰਘ ਨਾਭਾ ਨੇ ਅੱਜ ਕਿਹਾ ਕਿ ਕਪਾਹ ਦੀ ਫਸਲ ਲਈ ਅਗਲੇ ਸੀਜਨ ਤੋਂ ਗੁਲਾਬੀ ਸੁੰਡੀ ਨਾਲ ਨਜਿੱਠਣ ਲਈ “ਮੇਟਿੰਗ ਡਿਸਰਪਸ਼ਨ ਟੈਕਨਾਲੌਜੀ’’ ਵਰਤੀ  ਜਾਵੇਗੀ। ਮਾਲਵਾ ਖੇਤਰ ਦੀ ਬੀਜੀ11 ਕਪਾਹ ਉੱਤੇ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਘਟਨਾਵਾਂ ਸਾਹਮਣੇ ਆਈਆਂ ਸਨ, ਜਿਸਨੇ ਫਸਲਾਂ ਦੇ ਝਾੜ ਉੱਤੇ ਮਾੜਾ ਅਸਰ ਪਾਇਆ। ਪੰਜਾਬ ਵਿੱਚ ਕਪਾਹ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਦੀ ਮੌਜੂਦਾ ਸਥਿਤੀ ਗੁਲਾਬੀ ਸੁੰਡੀ ਕਾਰਨ ਬਹੁਤ ਗੰਭੀਰ ਹੈ। ਬਹੁਤੇ ਕਿਸਾਨਾਂ ਨੇ ਫਸਲ ਨਸ਼ਟ ਕਰ ਦਿੱਤੀ ਹੈ ਅਤੇ ਸਰਕਾਰ ਤੋਂ ਮੁਆਵਜੇ ਦੀ ਮੰਗ ਕਰ ਰਹੇ ਹਨ। ਵਿਸ਼ੇਸ਼ ਗਿਰਦਾਵਰੀ ਬਾਰੇ ਰਿਪੋਰਟ ਛੇਤੀ ਹੀ ਆਉਣ ਦੀ ਉਮੀਦ ਹੈ ਅਤੇ ਰਿਪੋਰਟ ਤਿਆਰ ਹੋਣ ਤੋਂ ਬਾਅਦ ਸਰਕਾਰ ਕਿਸਾਨਾਂ ਨੂੰ ਮੁਆਵਜਾ ਦੇਵੇਗੀ। ਇਸ ਦੌਰਾਨ ਅਧਿਕਾਰੀ ਇੱਕ ਰਿਪੋਰਟ ਤਿਆਰ ਕਰਨਗੇ ਕਿ ਇਸ ਤਕਨੀਕ ਨੂੰ ਪੰਜਾਬ ਵਿੱਚ ਕਿਵੇਂ ਪੇਸ਼ ਕੀਤਾ ਜਾਵੇ।ਖੇਤੀਬਾੜੀ ਮੰਤਰੀ ਨੇ ਅੱਜ ਵਿਭਾਗ ਦੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ‘ਮੇਟਿੰਗ ਡਿਸਰਪਸ਼ਨ ਤਕਨੀਕ’ ਵਰਤੀ ਜਾਵੇ , ਜੋ ਫਸਲਾਂ ਦੀ ਸੁਰੱਖਿਆ ਵਿੱਚ ਗੋਲਡ ਸਡੈਂਡਰਡ ਮੰਨੀ ਜਾਂਦੀ ਹੈ ਅਤੇ ਪੱਛਮੀ ਦੇਸ਼ਾਂ ਵਿੱਚ ਮਸ਼ਹੂਰ ਹੈ ਅਤੇ ਸਾਲਾਂ ਤੋਂ ਅੰਗੂਰ ਅਤੇ ਸੇਬ ਵਰਗੀਆਂ ਵਿਸ਼ੇਸ਼ ਫਸਲਾਂ ਵਿੱਚ ਵਰਤੀ ਜਾ ਰਹੀ ਹੈ। 

ਪਿਛਲੇ 4 ਸਾਲਾਂ ਵਿੱਚ ਰਾਜ ਖੇਤੀਬਾੜੀ ਯੂਨੀਵਰਸਿਟੀਆਂ ਅਤੇ ਕਿਸਾਨਾਂ ਇਸ ਤਕਨਾਲੋਜੀ ਸਬੰਧੀ ਕਈ ਅਜਮਾਇਸ਼ਾਂ (ਤਜਰਬੇ) ਕੀਤੀਆਂ ਗਈਆਂ ਹਨ ਜਿਸਦੇ ਭਾਰਤ ਦੇ ਕਈ ਰਾਜਾਂ ਵਿੱਚ ਮਹੱਤਵਪੂਰਨ ਨਤੀਜੇ ਸਾਹਮਣੇ ਆਏ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਵੀ ਇਸ ਸਬੰਧੀ ਤਜਰਬੇ ਕੀਤੇ ਹਨ ਅਤੇ ਇਸ ਨਾਲ ਕਿਸਾਨਾਂ ਨੂੰ ਮਹੱਤਵਪੂਰਨ ਲਾਭ ਹੋਏ ਹਨ।ਸ.  ਨਾਭਾ ਨੇ ਕਿਹਾ ਕਿ ਵਿਭਾਗ ਵੱਲੋਂ ਪੰਜਾਬ ਵਿੱਚ 2 ਲੱਖ ਏਕੜ ਤੋਂ ਵੱਧ ਰਕਬੇ ਵਿੱਚ ਗੁਲਾਬੀ ਸੁੰਡੀ ਦਾ ਖੇਤਰ ਵਿਆਪਕ ਪ੍ਰਬੰਧਨ ਕਰਨ ਅਤੇ ਕਿਸਾਨਾਂ ਨੂੰ ਵੱਡੀ ਰਾਹਤ ਦੇਣ ਦਾ ਪ੍ਰਸਤਾਵ ਹੈ। ਇਹ ਤਕਨਾਲੋਜੀ ਨੋ-ਪੰਪ ਨੋ-ਸਪਰੇਅ ਹੈ ਨਾਲ ਸਬੰਧਤ ਹੈ ਅਤੇ ਉਤਪਾਦ ਇੱਕ ਪੇਸਟ ਦੇ ਰੂਪ ਵਿੱਚ ਹੈ ਜਿਸਨੂੰ ਕਿਸਾਨ ਵਲੋਂ 30 ਦਿਨਾਂ ਦੇ ਅੰਤਰਾਲ ’ਤੇ 3 ਵਾਰ ਵਰਤਣਾ ਹੁੰਦਾ ਹੈ। ਉਤਪਾਦ ਇੱਕ ਗ੍ਰੀਨ ਲੇਬਲ ਹੈ ਅਤੇ ਵਾਤਾਵਰਣ, ਪੌਦਿਆਂ, ਕਿਸਾਨਾਂ ਅਤੇ ਮਿੱਟੀ ’ਤੇ ਇਸਦਾ ਕੋਈ ਮਾੜਾ ਪ੍ਰਭਾਵ ਨਹੀਂ ਹੈ।ਇਸ ਤਕਨੀਕ ਬਾਰੇ ਪੇਸ਼ਸਕਾਰੀ ਦਿੰਦੇ ਹੋਏ, ਡਾ ਮਾਰਕੰਡੇਯਾ ਗੋਰਾਂਤਲਾ, ਜਿਨਾਂ ਨੇ ਜੀਵ ਵਿਗਿਆਨ ਅਤੇ ਰਸਾਇਣਕ ਇੰਜੀਨੀਅਰਿੰਗ ਵਿੱਚ ਮਾਸਟਰ ਡਿਗਰੀਆਂ, ਫੰਕਸ਼ਨਲ ਜੀਨੋਮਿਕਸ ਰਾਈਸ ਵਿੱਚ ਪੀਐਚਡੀ ਕੀਤੀ ਹੈ, ਨੇ ਕਿਹਾ ਕਿ ਇਹ ਤਕਨੀਕ ਪੰਜਾਬ ਦੇ ਕਿਸਾਨਾਂ ਲਈ ਖੁਸ਼ੀਆਂ ਲਿਆਏਗੀ , ਜੋ ਦੁਨੀਆਂ ਭਰ ਦੇ ਕਿਸਾਨ ਮਾਣ ਰਹੇ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਲਾਲ ਸਿੰਘ ਚੇਅਰਮੈਨ ਮੰਡੀ ਬੋਰਡ, ਸ੍ਰੀ ਡੀ.ਕੇ ਤਿਵਾੜੀ ਵਿੱਤ ਕਮਿਸ਼ਨਰ, ਸ੍ਰੀ ਦਿਲਰਾਜ ਸਿੰਘ ਖੇਤੀਬਾੜੀ ਸਕੱਤਰ, ਸ੍ਰੀ ਰਵੀ ਭਗਤ ਸਕੱਤਰ ਮੰਡੀ ਬੋਰਡ, ਸ੍ਰੀ ਰਾਹੁਲ ਗੁਪਤਾ ਪੀਸੀਐਸ, ਸ੍ਰੀ ਹਰਸ਼ੁਇੰਦਰ ਬਰਾੜ ਜੇਡੀ ਮੰਡੀ ਬੋਰਡ, ਡਾਇਰੈਕਟਰ ਖੇਤੀਬਾੜੀ ਸ੍ਰੀ ਸੁਖਦੇਵ ਸਿੰਘ ਸਿੱਧੂ, ਖੇਤੀਬਾੜੀ ਕਮਿਸ਼ਨਰ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਰ ਸ਼ਾਮਲ ਸਨ।

 

Tags: Randeep Singh Nabha , Congress , Punjab Congress , Mating Disruption Technology , Lal Singh , Ravi Bhagat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD