Saturday, 25 May 2024

 

 

ਖ਼ਾਸ ਖਬਰਾਂ 18 ਲੱਖ 6 ਹਜ਼ਾਰ 424 ਵੋਟਰ 26 ਉਮੀਦਵਾਰਾਂ 'ਚੋਂ ਚੁਨਣਗੇ ਆਪਣਾ ਲੋਕ ਸਭਾ ਮੈਂਬਰ ਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਪੰਜਾਬ 'ਚ ਚੋਣ ਤਿਆਰੀਆਂ ਦਾ ਜਾਇਜ਼ਾ ਮਹਿਲ ਕਲਾਂ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਬਲਾਕ ਪ੍ਰਧਾਨ ਨਿੰਮਾ ਆਪ ਵਿੱਚ ਸ਼ਾਮਲ ਪ੍ਰੋਫੈਸਰ ਕਾਂਚਾ ਇਲਾਇਹ ਐਡਵਾਈਜ਼ਰ ਟੂ ਕਾਂਗਰਸ ਮੈਨੀਫੈਸਟੋ ਵੱਲੋਂ ਵਿਜੇ ਇੰਦਰ ਸਿੰਗਲਾ ਦੇ ਹੱਕ ਵਿੱਚ ਇਹਮ ਮੀਟਿੰਗ ਮਨੀਸ਼ ਤਿਵਾੜੀ ਨੂੰ ਚੜ੍ਹਿਆ ਹੰਕਾਰ ਦਾ ਗਰੂਰ ਚੰਡੀਗੜ੍ਹ ਵਾਸੀ ਪਹਿਲੀ ਜੂਨ ਨੂੰ ਉਤਾਰ ਦੇਣਗੇ : ਟੰਡਨ 'ਆਪ ਕੀ ਆਵਾਜ਼' ਪਾਰਟੀ ਦੇ ਪ੍ਰਧਾਨ ਪ੍ਰੇਮ ਪਾਲ ਚੌਹਾਨ ਨੇ ਟੰਡਨ ਨੂੰ ਸਮਰਥਨ ਦਿੱਤਾ ਚੰਡੀਗਡ਼੍ਹ ਵਿੱਚ ਕਾਂਗਰਸ ਅਤੇ ‘ਆਪ’ ਦੀ ਦੋਸਤੀ ਆਪੋ-ਆਪਣੇ ਮੁਨਾਫ਼ੇ ਲਈ ਹੈ: ਸ਼ਹਿਜ਼ਾਦ ਪੂਨਾਵਾਲਾ ਇੰਡੀਆ ਗਠਜੋੜ ਨੂੰ ਸਪੱਸ਼ਟ ਅਤੇ ਨਿਰਣਾਇਕ ਫਤਵਾ ਮਿਲਣ ਜਾ ਰਿਹਾ ਹੈ : ਜੈਰਾਮ ਰਮੇਸ਼ ਸਮਾਣਾ ਦੇ ਲੋਕਾਂ ਨੇ ਪ੍ਰਨੀਤ ਕੌਰ ਨੂੰ ਦਵਾਇਆ ਜਿੱਤ ਦਾ ਭਰੋਸਾ, ਪ੍ਰਨੀਤ ਕੌਰ ਨੇ ਵੀ ਕਿਹਾ ਸੰਸਦ ਵਿੱਚ ਪਹੁੰਚਦੇ ਹੀ ਪਟਿਆਲਾ ਦੀ ਹਰੇਕ ਮੰਗ ਕਰਾੰਗੀ ਪੂਰੀ ਅਟਾਰੀ ਦੇ ਪਿੰਡ ਝੀਤਾ ਦਿਆਲ ਸਿੰਘ ਦੀ ਸਮੁੱਚੀ ਪੰਚਾਇਤ ਕਾਂਗਰਸ ਵਿੱਚ ਸ਼ਾਮਿਲ ਬੀਐਸਪੀ ਚੰਡੀਗੜ੍ਹ ਦੇ ਇੰਚਾਰਜ ਸੁਦੇਸ਼ ਕੁਮਾਰ ਖੁਰਚਾ ਆਪ ਵਿੱਚ ਹੋਏ ਸ਼ਾਮਿਲ ਇਹ ਆਪ ਦੀ ਹਨੇਰੀ ਹੈ, ਪੰਜਾਬ ਬਣੇਗਾ ਹੀਰੋ, ਇਸ ਵਾਰ 13-0 : ਭਗਵੰਤ ਮਾਨ ਆਪ ਨੇ ਪੰਜਾਬ ‘ਚ ਭਾਜਪਾ, ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਦਿੱਤਾ ਵੱਡਾ ਝਟਕਾ! ਕਈ ਵੱਡੇ ਆਗੂ 'ਆਪ' 'ਚ ਸ਼ਾਮਲ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਫੁੱਟ ਪਾਊ ਰਾਜਨੀਤੀ ਦੀ ਬਜਾਏ ਵਿਕਾਸ ਨੂੰ ਪਹਿਲ ਦਿੱਤੀ ਆਪ ਸਰਕਾਰ ਅਨੁਸੂਚਿਤ ਜਾਤੀ ਤੇ ਸਮਾਜ ਦੇ ਹੋਰ ਕਮਜ਼ੋਰ ਵਰਗਾਂ ਨਾਲ ਵਿਤਕਰਾ ਕਰ ਰਹੀ ਹੈ: ਸੁਖਬੀਰ ਸਿੰਘ ਬਾਦਲ ਹਜ਼ਾਰਾਂ ਮਜ਼ਦੂਰਾਂ ਨੇ ਗੁਰਜੀਤ ਸਿੰਘ ਔਜਲਾ ਦਾ ਸਮਰਥਨ ਕੀਤਾ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਕਿਸੇ ਦੇ ਭੁਲੇਖੇ 'ਚ ਨਾ ਆਓ, ਸਿੰਗਲਾ ਨੂੰ ਚੋਣਾਂ ਜਿਤਾਓ : ਸਚਿਨ ਪਾਇਲਟ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਦਿੱਤਾ 'ਬਿਜਲੀ ਦਾ ਝਟਕਾ': ਡਾ. ਸੁਭਾਸ਼ ਸ਼ਰਮਾ ਮੀਤ ਹੇਅਰ ਦੇ ਕਾਫਲੇ ਵਿੱਚ ਦਿਨੋ-ਦਿਨ ਹੋ ਰਿਹਾ ਹੈ ਵੱਡਾ ਵਾਧਾ ਆਪ ਦੇ ਪਰਿਵਾਰ ਵਿੱਚ ਹੋ ਰਿਹਾ ਦਿਨੋ ਦਿਨ ਵਾਧਾ ਪਿੰਡ ਭੱਟੀਕੇ ਵਿੱਚ ਕਈ ਕਾਂਗਰਸੀ ਤੇ ਅਕਾਲੀ ਪਰਿਵਾਰ ਹੋਏ ਸ਼ਾਮਲ

 

ਮਿਲਕਫੈਡ ਵੱਲੋਂ ਮੁਹੱਈਆ ਕਰਵਾਏ ਜਾਣ ਵਾਲੇ ਵਿਸ਼ੇਸ਼ ਸੀਮਨ ਨਾਲ ਪੈਦਾ ਹੋਣਗੇ ਸਿਰਫ ਮਾਦਾ ਪਸ਼ੂ : ਸੁਖਜਿੰਦਰ ਸਿੰਘ ਰੰਧਾਵਾ

ਉਪ ਮੁੱਖ ਮੰਤਰੀ ਵੱਲੋਂ ਮਿਲਕਫੈਡ ਵੱਲੋਂ ਦੁੱਧ ਉਤਪਾਦਕਾਂ ਲਈ ਤਿਆਰ ਜਾਣਕਾਰੀ ਭਰਪੂਰ ਕਿਤਾਬਚਾ ਜਾਰੀ

Sukhjinder Singh Randhawa, Congress, Punjab Government, Government of Punjab, Punjab Congress, Bharat Bhushan Ashu, Surjit Singh Dhiman, Nathu Ram, Avtar Singh Bawa Henry, Milkfed, Kamaldeep Singh Sangha

Web Admin

Web Admin

5 Dariya News

ਚੰਡੀਗੜ੍ਹ , 06 Oct 2021

ਡੇਅਰੀ ਧੰਦੇ ਨੂੰ ਹੋਰ ਲਾਹੇਵੰਦ ਬਣਾਉਣ, ਦੁਧਾਰੂ ਪਸ਼ੂਆਂ ਦੀ ਗਿਣਤੀ ਵਧਾਉਣ ਅਤੇ ਅਵਾਰਾ ਸਾਨਾਂ ਅਤੇ ਢੱਠਿਆਂ ਤੋਂ ਨਿਜਾਤ ਪਾਉਣ ਲਈ ਮਿਲਕਫੈਡ ਵੱਲੋਂ ਨਿਵੇਕਲਾ ਉਪਰਾਲਾ ਕਰਦੇ ਹੋਏ ਦੁੱਧ ਉਤਪਾਦਕਾਂ ਲਈ ਉੱਚ ਕੋਟੀ ਦੇ ਸਾਨਾਂ ਅਤੇ ਝੋਟਿਆਂ ਦਾ ਅਜਿਹਾ ਸੀਮਨ ਉਪਲੱਬਧ ਕਰਵਾਇਆ ਜਾਵੇਗਾ ਜਿਸ ਨਾਲ ਸਿਰਫ ਮਾਦਾ ਪਸ਼ੂ ਹੀ ਪੈਦਾ ਹੋਣਗੇ। ਇਸ ਤਰਾਂ ਨਰ ਪਸ਼ੂਆਂ ਦੀ ਪੈਦਾਇਸ਼ ਰੋਕ ਕੇ ਮਾਦਾ ਪਸ਼ੂਆਂ ਦੀ ਪੈਦਾਇਸ਼ ਵਧਾਈ ਜਾ ਸਕੇਗੀ।ਇਹ ਖੁਲਾਸਾ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਮਿਲਕਫੈਡ ਦਫਤਰ ਵਿਖੇ ਵੇਰਕਾ ਵੱਲੋਂ ਦੁੱਧ ਉਤਪਾਦਕ ਕਿਸਾਨਾਂ ਲਈ ਤਿਆਰ ਕੀਤੇ ਜਾਣਕਾਰੀ ਭਰਪੂਰ ਕਿਤਾਬਚੇ ਨੂੰ ਜਾਰੀ ਕਰਦਿਆਂ ਆਖੇ ਗਏ। ਇਸ ਮੌਕੇ ਉਨਾਂ ਦੇ ਨਾਲ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ, ਵਿਧਾਇਕ ਸ੍ਰੀ ਸੁਰਜੀਤ ਧੀਮਾਨ, ਸ੍ਰੀ ਨੱਥੂ ਰਾਮ ਤੇ ਸ੍ਰੀ ਅਵਤਾਰ ਸਿੰਘ ਬਾਵਾ ਹੈਨਰੀ ਅਤੇ ਮਿਲਕਫੈਡ ਦੇ ਐਮ.ਡੀ. ਸ੍ਰੀ ਕਮਲਦੀਪ ਸਿੰਘ ਸੰਘਾ ਤੇ ਐਕਸਟੈਂਸਨ ਮਾਹਿਰ ਸ੍ਰੀ ਇੰਦਰਜੀਤ ਸਿੰਘ ਵੀ ਹਾਜ਼ਰ ਸਨ।ਸ. ਰੰਧਾਵਾ ਆਖਿਆ ਕਿ ਇੱਕ ਗਾਂ ਤੋਂ ਪੂਰੀ ਉਮਰ ਦੌਰਾਨ ਵੱਧ ਦੁੱਧ ਦੇਣ ਵਾਲੀਆਂ ਵੱਧ ਵੱਛੀਆਂ ਪੈਦਾ ਕਰਕੇ ਨਾ ਸਿਰਫ ਦੁੱਧ ਦੀ ਪੈਦਾਵਾਰ ਹੀ ਵਧੇਗੀ ਬਲਕਿ ਨਰ ਪਸ਼ੂ ਪਾਲਣ ਤੇ ਕੀਤਾ ਜਾ ਰਿਹਾ ਅਜਾਈਂ ਖਰਚਾ ਵੀ ਬਚ ਸਕੇਗਾ ਅਤੇ ਪਸ਼ੂ ਪਾਲਕ ਦੀ ਆਰਥਿਕ ਹਾਲਤ ਬਿਹਤਰ ਹੋਵੇਗੀ। 

ਅਵਾਰਾ ਨਰ ਪਸ਼ੂਆਂ ਤੋਂ ਹੋਣ ਵਾਲੇ ਫਸਲਾਂ ਦੇ ਉਜਾੜੇ ਅਤੇ ਸੜਕੀ ਦੁਰਘਟਨਾਵਾਂ ਨੂੰ ਘਟਾਇਆ ਜਾ ਸਕੇਗਾ।ਮਿਲਕਫੈਡ ਦੇ ਐਮ.ਡੀ. ਸ੍ਰੀ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਵੇਰਕਾ ਵਲੋਂ ਵਿਦੇਸ਼ੀ ਨਸਲ ਦੀਆਂ ਹੋਲਸਟੀਨ ਫਰੀਜ਼ੀਨ ਗਾਵਾਂ ਜਿਨਾਂ ਨੇ ਪੂਰੇ ਸੂਏ ਦੌਰਾਨ 15,000 ਲਿਟਰ ਤੋਂ ਵੱਧ ਦੁੱਧ ਦਿੱਤਾ ਹੋਵੇ ਅਤੇ ਜਰਸੀ ਗਾਵਾਂ ਜਿਨਾਂ ਨੇ ਪੂਰੇ ਸੂਏ ਦੌਰਾਨ 8300 ਤੋਂ ਵੱਧ ਲਿਟਰ ਦੁੱਧ ਦਿੱਤਾ ਹੋਵੇ ਤੋਂ ਪੈਦਾ ਕੀਤੇ ਗਏ ਸਾਨਾਂ ਦਾ ਸੈਕਸ ਸੋਰਟਿਡ ਸੀਮਨ ਸਾਰੀਆਂ ਬਣਾਉਟੀ ਗਰਭਦਾਨ ਦੀ ਸਹੂਲਤ ਦੇਣ ਵਾਲੀਆਂ ਸਭਾਵਾਂ ’ਤੇ ਉਪਲੱਬਧ ਕਰਵਾਇਆ ਜਾ ਰਿਹਾ ਹੈ। ਸ੍ਰੀ ਸੰਘਾ ਨੇ ਦੱਸਿਆ ਕਿ ਵਲੈਤੀ ਗਾਂਵਾਂ ਲਈ ਇਹ ਸੀਮਨ ਅਮਰੀਕਾ, ਕੈਨੇਡਾ, ਜਰਮਨੀ ਅਤੇ ਡੈਨਮਾਰਕ ਦੇ ਉੱਚ ਕੋਟੀ ਦੇ ਸਾਨਾਂ ਤੋਂ ਹਾਸਲ ਕੀਤਾ ਗਿਆ ਹੈ। ਇਥੋਂ ਤੱਕ ਕਿ ਮੁੱਰਾ ਨਸਲ ਦੀ ਮੱਝ ਅਤੇ ਦੇਸੀ ਨਸਲ ਦੀ ਸਾਹੀਵਾਲ ਗਾਂ ਦੇ ਵਿਆਪਕ ਨਸਲ ਸੁਧਾਰ ਲਈ ਵੀ ਸਰਵੋਤਮ ਸੀਮਨ ਵੇਰਕਾ ਨਾਲ ਜੁੜੇ ਦੁੱਧ ਉਤਪਾਦਕਾਂ ਨੂੰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨਾਂ ਸਮੂਹ ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਦੁੱਧ ਸਭਾ ਦੇ ਬਣਾਉਟੀ ਗਰਭਦਾਨ ਕਰਨ ਵਾਲੇ ਕਾਮੇ ਜਾਂ ਮਿਲਕਫੈਡ ਦੇ ਫੀਲਡ ਸਟਾਫ ਨਾਲ ਸੰਪਰਕ ਕਰਕੇ ਆਪਣੇ ਦੁਧਾਰੂ ਪਸ਼ੂਆਂ ਨੂੰ ਸਿਰਫ ਨਿਰੋਲ ਮਾਦਾ ਪਸ਼ੂ ਪੈਦਾ ਕਰਨ ਵਾਲੇ ਸੀਮਨ ਨਾਲ ਹੀ ਬਣਾਉਟੀ ਗਰਭਦਾਨ ਕਰਵਾਉਣ ਤਾਂ ਜੋ ਕਿ ਉਹਨਾਂ ਦਾ ਮੁਨਾਫਾ ਵੱਧ ਸਕੇ। 

 

Tags: Sukhjinder Singh Randhawa , Congress , Punjab Government , Government of Punjab , Punjab Congress , Bharat Bhushan Ashu , Surjit Singh Dhiman , Nathu Ram , Avtar Singh Bawa Henry , Milkfed , Kamaldeep Singh Sangha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD