Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲਖੀਮਪੁਰ ਖੀਰੀ ਜਾ ਰਹੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਵਫ਼ਦ ਨੂੰ ਯੂਪੀ ਪੁਲਿਸ ਨੇ ਹਿਰਾਸਤ `ਚ ਲਿਆ

ਸੱਤਾ ਦੇ ਨਸ਼ੇ ਵਿੱਚ ਚੂਰ ਸਰਕਾਰ ਕਿਸਾਨਾਂ ਦੀ ਆਵਾਜ਼ ਨਹੀ ਦਬਾ ਸਕਦੀ : ਸੁਖਦੇਵ ਸਿੰਘ ਢੀਂਡਸਾ

Web Admin

Web Admin

5 Dariya News

ਚੰਡੀਗੜ੍ਹ , 07 Oct 2021

Last updated on: Oct 07, 2021, 00:00 IST

ਉੱਤਰ ਪ੍ਰਦੇਸ਼ ਦੇ ਜਿ਼ਲ੍ਹਾ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੇ ਨਿਰਦਈ ਕਤਲ ਦੀ ਵਾਪਰੀ ਘਟਨਾ ਦੇ ਵਿਰੋਧ ਵਿੱਚ ਵੀਰਵਾਰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਆਗੂਆਂ ਦੇ ਲਖੀਮਪੁਰ ਖੀਰੀ ਰਵਾਨਾ ਹੋਏ ਵਫ਼ਦ ਨੂੰ ਸਹਾਰਨਪੁਰ ਵਿੱਚ ਯੂ.ਪੀ ਪੁਲਿਸ ਨੇ ਰੋਕ ਕੇ ਹਿਰਾਸਤ ਵਿੱਚ ਲੈ ਲਿਆ। ਪਾਰਟੀ ਦੇ ਸਕੱਤਰ ਜਨਰਲ ਜਥੇਦਾਰ ਰਣਜੀਤ ਸਿੰਘ ਤਲਵੰਡੀ ਦੀ ਅਗਵਾਈ ਹੇਠ ਗਏ ਵਫ਼ਦ ਵਿੱਚ ਪਾਰਟੀ ਦੇ ਸੀਨੀਅਰ ਆਗੂ ਸ: ਕਰਨੈਲ ਸਿੰਘ ਪੀਰ ਮੁਹੰਮਦ, ਸ: ਰਣਧੀਰ ਸਿੰਘ ਰੱਖੜਾ, ਸ: ਸਾਹਿਬ ਸਿੰਘ ਬਡਾਲੀ ਅਤੇ ਸ: ਮਨਪ੍ਰੀਤ ਸਿੰਘ ਤਲਵੰਡੀ ਤੇ ਹੋਰ ਸ਼ਾਮਿਲ ਹਨ। ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਦੌਰਾਨ ਪਾਰਟੀ ਦੇ ਜੁਝਾਰੂ ਆਗੂਆਂ ਅਤੇ ਵਰਕਰਾਂ ਨੇ ਬੜੇ ਹੀ ਸ਼ਾਂਤਮਈ ਢੰਗ ਨਾਲ ਜ਼ਮੀਨ `ਤੇ ਬੈਠ ਕੇ ਸਤਿਨਾਮ-ਵਾਹਿਗੁਰੂ ਦਾ ਪਾਠ ਕਰਨਾ ਸ਼ੁਰੂ ਕਰ ਦਿੱਤਾ। ਪਾਰਟੀ ਆਗੂਆਂ ਦੀ ਪੁਲਿਸ ਅਧਿਕਾਰੀਆਂ ਨਾਲ ਤਕਰਾਰ ਉਪਰੰਤ ਪੁਲਿਸ ਵੱਲੋਂ ਉਨ੍ਹਾਂ ਨੂੰ ਛੱਡ ਦਿੱਤਾ ਗਿਆ ਅਤੇ ਵਫ਼ਦ ਲਖਮੀਰਪੁਰ ਖੀਰੀ ਵੱਲ ਰਵਾਨਾ ਹੋ ਗਿਆ।

ਇਸ ਤੋਂ ਪਹਿਲਾਂ ਵੀਰਵਾਰ ਸਵੇਰੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਵਫ਼ਦ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਰਵਾਨਾ ਕੀਤਾ। ਇਸ ਦੌਰਾਨ ਸ: ਢੀਂਡਸਾ ਨੇ ਦੱਸਿਆ ਕਿ ਪਾਰਟੀ ਦੇ ਆਗੂਆਂ ਦਾ ਵਫ਼ਦ ਯੂਪੀ ਵਿੱਚ ਪੀੜਤ ਕਿਸਾਨ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕਰੇਗਾ ਅਤੇ ਉਥੇ ਮੌਜੂਦ ਕਿਸਾਨ ਜਥੇਬੰਦੀਆਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਸਹਿਯੋਗ ਕਰੇਗਾ। ਸ: ਢੀਂਡਸਾ ਨੇ ਕਿਹਾ ਕਿ ਲਖੀਮਪੁਰ ਖੀਰੀ ਵਿੱਚ ਹੋਏ ਕਿਸਾਨਾਂ ਦੇ ਦਰਦਨਾਕ ਕਤਲ ਕਾਰਨ ਅੱਜ ਪੰਜਾਬ ਦਾ ਬੱਚਾ-ਬੱਚਾ ਤ੍ਰਾਹ-ਤ੍ਰਾਹ ਕਰ ਰਿਹਾ ਹੈ। ਸ: ਢੀਂਡਸਾ ਨੇ ਯੂ.ਪੀ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੂੰ ਇਸ ਹਾਦਸੇ ਲਈ ਜਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲ ਸਕੇ। ਉਨ੍ਹਾਂ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਚੂਰ ਸਰਕਾਰ ਕਿਸਾਨਾਂ ਦੀ ਆਵਾਜ਼ ਨਹੀ ਦਬਾ ਸਕਦੀ ਹੈ ਅਤੇ ਇਸ ਹਾਦਸੇ ਵਿੱਚ ਸ਼ਹੀਦ ਹੋਏ ਕਿਸਾਨਾਂ ਦੀ ਕੁਰਬਾਨੀ ਅਜਾਈਂ ਨਹੀ ਜਾਵੇਗੀ।ਸ: ਢੀਂਡਸਾ ਨੇ ਕਿਹਾ ਕਿ ਹੁਣ ਕੇਂਦਰ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਤਿਆਗ ਕੇ ਖੇਤੀ ਸਬੰਧੀ ਕਾਲੇ ਕਾਨੂੰਨ ਤੁਰੰਤ ਰੱਦ ਕਰ ਦੇਣੇ ਚਾਹੀਦੇ ਹਨ।

 

Tags: Sukhdev Singh Dhindsa , Ranjit Singh Brahmpura , Shiromani Akali Dal Sanyukat , Sewa Singh Sekhwan , Justice Nirmal Singh , Parminder Singh Dhindsa , Bir Devinder Singh , Jagdish Singh Garcha , Karnail Singh Peermohammad , All India Sikh Students Federation , AISSF , Karnail Singh Peer Mohammad

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD