Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਾਈਪਰ ਚੌਂਕ ਤੋਂ ਬਾਵਾ ਵ੍ਹਾਈਟ ਹਾਊਸ ਤੱਕ ਸੀਵਰੇਜ ਵਾਲੀ ਸੜਕ ਉੱਤੇ ਬੀਸੀ ਪਾਉਣ ਦਾ ਕੰਮ ਮੇਅਰ ਜੀਤੀ ਸਿੱਧੂ ਨੇ ਕਰਵਾਇਆ ਆਰੰਭ

ਸੈਕਟਰ 76 ਤੋਂ 80 ਦੀਆਂ ਸੜਕਾਂ ਉਤੇ ਪ੍ਰੀਮਿਕਸ ਪਾਉਣ ਦਾ ਕੰਮ ਵੀ ਕਰਵਾਇਆ ਸ਼ੁਰੂ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh  Nagar

Web Admin

Web Admin

5 Dariya News

ਮੁਹਾਲੀ , 08 Oct 2021

Last updated on: Oct 08, 2021, 00:00 IST

ਮੁਹਾਲੀ ਨਗਰ ਨਿਗਮ ਵੱਲੋਂ ਨਾਈਪਰ ਪੁਲ ਤੋਂ ਲੈ ਕੇ ਬਾਵਾ ਵ੍ਹਾਈਟ ਹਾਊਸ ਤੱਕ ਸੀਵਰੇਜ ਪਾਉਣ ਵਾਸਤੇ ਪੁੱਟੀ ਗਈ ਸੜਕ ਉੱਤੇ ਬੀ ਸੀ ਪਾਉਣ ਦਾ ਕੰਮ ਮੇਅਰ ਅਮਰਜੀਤ ਸਿੰਘ  ਜੀਤੀ ਸਿੱਧੂ ਨੇ ਅੱਜ ਆਰੰਭ ਕਰਵਾਇਆ। ਇਸ ਦੇ ਨਾਲ ਨਾਲ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸੈਕਟਰ 76 ਤੋਂ 80 ਵਿੱਚ ਟੁੱਟੀਆਂ ਫੁੱਟੀਆਂ ਸੜਕਾਂ ਉੱਤੇ  ਪ੍ਰੀਮਿਕਸ ਪਾਉਣ ਦਾ ਕੰਮ ਵੀ ਆਰੰਭ ਕਰਵਾਇਆ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਤੋਂ ਇਲਾਵਾ ਨਗਰ ਨਿਗਮ ਦੇ ਕਮਿਸ਼ਨਰ ਕਮਲ ਗਰਗ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।ਇਸ ਮੌਕੇ ਬੋਲਦਿਆਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਸਿਟੀ ਪਾਰਕ ਸੈਕਟਰ 68 ਤਕ ਇਕ ਦੋ ਦਿਨਾਂ ਤਕ ਬੀਸੀ ਪਾਉਣ ਤੋਂ ਬਾਅਦ ਪ੍ਰੀਮਿਕਸ ਪਾ ਕੇ ਸੜਕ ਨੂੰ ਮੁਕੰਮਲ  ਕਰਕੇ ਲੋਕਾਂ ਲਈ ਖੋਲ੍ਹ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਗਲੇ ਦਸ ਦਿਨਾਂ ਤੱਕ ਕੁੰਭੜਾ ਚੌਕ ਤੱਕ ਸੜਕ ਨੂੰ ਕੰਪਲੀਟ ਕਰ ਕੇ ਲੋਕਾਂ ਲਈ ਖੋਲ੍ਹਣ ਦਾ ਉਨ੍ਹਾਂ ਦਾ ਟੀਚਾ ਹੈ  ਜਿਸ ਵਾਸਤੇ ਅਧਿਕਾਰੀਆਂ ਅਤੇ ਠੇਕੇਦਾਰ ਕੰਪਨੀ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ।ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸਾਫ਼ਗੋਈ ਨਾਲ ਕਿਹਾ ਕਿ ਇਹ ਕੰਮ ਬਰਸਾਤਾਂ ਦੇ ਅੱਗੇ ਵਧ ਜਾਣ ਕਾਰਨ ਥੋਡ਼੍ਹਾ ਲਮਕ ਗਿਆ ਸੀ ਪਰ ਹੁਣ ਇਸ ਨੂੰ ਪੂਰੀ ਤੇਜ਼ੀ  ਨਾਲ ਕਰਵਾਇਆ ਜਾ ਰਿਹਾ ਹੈ ਤਾਂ ਜੋ ਸੜਕ ਨੂੰ ਛੇਤੀ ਤੋਂ ਛੇਤੀ ਖੋਲ੍ਹ ਕੇ ਲੋਕਾਂ ਨੂੰ ਇਸਦਾ ਲਾਭ ਦਿੱਤਾ ਜਾ ਸਕੇ।ਸੈਕਟਰ 76 ਤੋਂ 80 ਬਾਰੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਇਹ ਖੇਤਰ ਕੁੱਝ ਸਮਾਂ ਪਹਿਲਾਂ ਹੀ ਨਗਰ ਨਿਗਮ ਦੇ ਅਧੀਨ ਆਇਆ ਹੈ ਅਤੇ ਇੱਥੇ ਕਰੋੜਾਂ ਰੁਪਏ ਦੇ ਕੰਮ ਪਹਿਲਾਂ ਹੀ ਸ਼ੁਰੂ ਕਰਵਾਏ  ਜਾ ਚੁੱਕੇ ਹਨ ਅਤੇ ਹੁਣ ਸੜਕਾਂ ਉਤੇ ਪ੍ਰੀਮਿਕਸ ਪਾ ਕੇ ਪੈਚ ਵਰਕ ਦਾ ਕੰਮ ਆਰੰਭ ਕਰਵਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਪੂਰੇ ਮੁਹਾਲੀ ਵਿਚ ਵਿਕਾਸ ਕਾਰਜ ਪੂਰੀ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਇਨ੍ਹਾਂ ਕੰਮਾਂ ਦੀ ਨਜ਼ਰਸਾਨੀ ਵੀ ਸਮੁੱਚੀ ਟੀਮ ਵੱਲੋਂ ਲਗਾਤਾਰ ਕੀਤੀ ਜਾ ਰਹੀ ਹੈ ਤਾਂ ਜੋ  ਇਹ ਕੰਮ ਸਮੇਂ ਸਿਰ ਮੁਕੰਮਲ ਹੋ ਸਕਣ। ਉਨ੍ਹਾਂ ਕਿਹਾ ਕਿ ਜੋ ਵਿਰੋਧੀ ਕੌਂਸਲਰ ਆਪਣੇ ਵਾਰਡਾਂ ਵਿੱਚ ਵਿਤਕਰੇ ਦੀਆਂ ਗੱਲਾਂ ਕਰਦੇ ਸਨ ਉਨ੍ਹਾਂ ਦੇ ਵਾਰਡਾਂ ਵਿਚ ਵੀ ਵਿਕਾਸ ਕਾਰਜ ਪੂਰੀ ਤਨਦੇਹੀ ਨਾਲ ਕਰਵਾਏ ਜਾ ਰਹੇ ਹਨ।ਇਸ ਮੌਕੇ ਮੁਹਾਲੀ ਨਗਰ ਨਿਗਮ ਦੇ ਕੌਂਸਲਰ ਕਮਲਜੀਤ ਸਿੰਘ ਬਨੀ ਚਰਨ ਸਿੰਘ, ਸੁੱਚਾ ਸਿੰਘ ਕਲੌੜ ਹਰਜੀਤ ਸਿੰਘ ਭੋਲੂ ਬੈਦਵਾਨ ਤੋਂ ਇਲਾਵਾ  ਇੰਦਰਜੀਤ ਢਿੱਲੋਂ, ਸਿਮਰਨ, ਬੂਟਾ ਸਿੰਘ ਸੋਹਾਣਾ, ਮੋਹਾਲੀ ਨਗਰ ਨਿਗਮ ਦੇ ਐੱਸ ਈ ਸੰਜੇ ਕੰਵਰ, ਐਕਸੀਅਨ ਹਰਪ੍ਰੀਤ ਸਿੰਘ ਸਮੇਤ ਇਲਾਕਾ ਵਾਸੀ ਤੇ ਮੁਹਾਲੀ ਨਗਰ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD