Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਵਲੋਂ ਸਮਾਰਟ ਸਿਟੀ ਦੇ ਕੰਮਾਂ ਵਿਚ ਤੇਜੀ ਲਿਆਉਣ ਦੇ ਹੁਕਮ

7 ਥਾਵਾਂ ’ਤੇ ਸੂਰਜੀ ਊਰਜਾ ਪ੍ਰਾਜੈਕਟਾਂ ਦਾ ਕੰਮ 20 ਅਕਤੂਬਰ ਤੱਕ ਹੋਵੇਗਾ ਮੁਕੰਮਲ

DC Kapurthala, Deepti Uppal, Deputy Commissioner Kapurthala, Kapurthala

Web Admin

Web Admin

5 Dariya News

ਕਪੂਰਥਲਾ , 08 Oct 2021

Last updated on: Oct 08, 2021, 00:00 IST

ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਵਲੋਂ ਸੁਲਤਾਨਪੁਰ ਸਮਾਰਟ ਸਿਟੀ ਪ੍ਰਾਜੈਕਟ  ਤਹਿਤ ਕੰਮਾਂ ਵਿਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਗਏ ਹਨ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਗੁਰੂ ਕੀ ਨਗਰੀ ਦੇ ਸਰਬਪੱਖੀ ਵਿਕਾਸ ਲਈ ਕੰਮਾਂ ਦਾ ਸਮੇਂ ਸਿਰ ਮੁਕੰਮਲ ਹੋਣਾ ਯਕੀਨੀ ਬਣਾਉਣ।ਅੱਜ ਇੱਥੇ ਸਮਾਰਟ ਸਿਟੀ ਤਹਿਤ ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਵਲੋਂ ਸੀਵਰੇਜ਼ ਟ੍ਰੀਟਮੈਂਟ ਪਲਾਂਟ, ਸੂਰਜੀ ਊਰਜਾ ਪ੍ਰਾਜੈਕਟਾਂ,ਕਿਲ੍ਹਾ ਸਰਾਏ ਦਾ ਨਵੀਨੀਕਰਨ, ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਜੋਂ ਵਿਕਸਤ ਕਰਨ, ਕਾਲੀ ਵੇਂਈ ਦੀ ਲਾਈਨਿੰਗ,ਆਕਸੀਜਨ ਪਲਾਂਟ ਦੀ ਸਥਾਪਨਾ ਬਾਰੇ ਕੰਮਾਂ ਦਾ ਮੁਲਾਂਕਣ ਕੀਤਾ ਗਿਆ। ਉਨਾਂ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ 26 ਕਰੋੜ ਰੁਪਏ ਦੀ ਲਾਗਤ ਨਾਲ ਗੁਰੂਦੁਆਰਾ ਸ੍ਰੀ ਬੇਰ ਸਾਹਿਬ ਤੋਂ ਗੁਰੂਦੁਆਰਾ ਸ੍ਰੀ ਸੰਤਘਾਟ ਤੱਕ ਪਵਿੱਤਰ ਕਾਲੀ ਵੇਂਈ ਦੀ ਲਾਈਨਿੰਗ, ਪੱਥਰ ਲਾਉਣ ਅਤੇ ਰੇਲਿੰਗ ਲਗਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ। ਇਸ ਤੋਂ ਇਲਾਵਾ ਸੁਲਤਾਨਪੁਰ ਡਰੇਨ ਦੀ ਰੀਲਾਇਨਿੰਗ ਤੋਂ ਉਸਦੇ ਆਸੇ-ਪਾਸੇ 12 ਹਜ਼ਾਰ ਫੁੱਟ ਲੰਬੀ ਗਰਿੱਲ ਅਤੇ ਸਟਰੀਟ ਲਾਈਟਾਂ ਲਗਾਉਣ ਦਾ ਕੰਮ ਵੀ ਕੀਤਾ ਜਾਣਾ ਹੈ।ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਆਕਸੀਜ਼ਨ ਪਲਾਂਟ ਦੀ ਸਥਾਪਨਾ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। 

ਇਸ ਸਬੰਧੀ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਬੋਰਡ ਵਲੋਂ ਮੁੱਢਲਾ ਢਾਂਚਾ ਤਿਆਰ ਕਰਨ ਦਾ ਕੰਮ ਤੇਜ਼ੀ ਨਾਲ ਚਲ ਰਿਹਾ ਹੈ ਅਤੇ ਆਕਸੀਜਨ ਪਲਾਂਟ 18 ਅਕਤੂਬਰ ਤੱਕ ਪਹੁੰਚਣ ਦੀ ਸੰਭਾਵਨਾ ਹੈ। ਉਨਾਂ ਕਿਹਾ ਕਿ ਇਸ ਮਹੀਨੇ ਦੇ ਅੰਤ ਤੱਕ ਆਕਸੀਜਨ ਪਲਾਂਟ ਚਾਲੂ ਕਰ ਦਿੱਤਾ ਜਾਵੇਗਾ।ਉਨਾਂ ਸਰਕਾਰੀ ਸਕੂਲ ਲੜਕੀਆਂ,ਪ੍ਰਾਇਮਰੀ ਸਕੂਲ ਅਤੇ ਸਮਾਰਟ ਆਂਗਣਵਾੜੀ ਦੀ ਸਥਾਪਨਾ ਲਈ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਮਾਰਟ ਸਕੂਲਾਂ ਦੀ ਪਰਿਭਾਸ਼ਾ ਅਨੁਸਾਰ ਲੋੜੀਂਦੀ ਸਮੱਗਰੀ,ਵਸਤੂਆਂ ਬਾਰੇ ਜਾਣਕਾਰੀ ਪ੍ਰਦਾਨ ਕਰਨ।ਇਸ ਤੋਂ ਇਲਾਵਾ ਉਨਾਂ ਪੰਜਾਬ ਊਰਜਾ ਵਿਕਾਸ ਏਜੰਸੀ ਵਲੋਂ ਸੁਲਤਾਨਪੁਰ ਸ਼ਹਿਰ ਵਿਚ ਸੂਰਜੀ ਊਰਜਾ ਦੇ ਪ੍ਰਾਜੈਕਟਾਂ ਦੀ ਸਥਾਪਨਾ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ ਹੈ। ਇਸ ਤਹਿਤ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ 150 ਕਿਲੋਵਾਟ,ਨਗਰ ਕੌਂਸਲ ਦਫਤਰ ਵਿਖੇ 10 ਕਿਲੋਵਾਟ,ਸਰਕਾਰੀ ਸਕੂਲ (ਲੜਕੇ) ਵਿਖੇ 20 ਅਤੇ ਪੀ.ਡਬਲਯੂ.ਡੀ ਅਤੇ ਬੀ.ਡੀ.ਪੀ. ਓ ਦਫਤਰ ਵਿਖੇ 15-15 ਕਿਲੋਵਾਟ ਦੇ ਸੂਰਜੀ ਊਰਜਾ ਪਲਾਂਟ ਸਥਾਪਿਤ ਕੀਤੇ ਜਾਣੇ ਹਨ। ਇਨਾਂ ਦਾ ਕੰਮ ਤੇਜ਼ੀ ਨਾਲ ਚਲ ਰਿਹਾ ਹੈ ਅਤੇ ਇਸਨੂੰ 20 ਅਕਤੂਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ।ਇਸ ਮੌਕੇ ਐਸ.ਡੀ.ਐਮ ਸੁਲਤਾਨਪੁਰ ਲੋਧੀ ਰਣਜੀਤ ਸਿੰਘ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: DC Kapurthala , Deepti Uppal , Deputy Commissioner Kapurthala , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD