Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਜੈ ਇੰਦਰ ਸਿੰਗਲਾ ਕੈਬਨਿਟ ਸਾਥੀਆਂ ਸਮੇਤ ਲਖੀਮਪੁਰ ਖੀਰੀ ਵਿਖੇ ਪੀੜਤ ਪਰਿਵਾਰਾਂ ਨੂੰ ਮਿਲੇ

ਕਿਸਾਨਾਂ ਦੇ ਬੇਰਹਿਮੀ ਨਾਲ ਕਤਲੇਆਮ ਲਈ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਤੁਰੰਤ ਬਰਖਾਸਤ ਕਰੋ ਤੇ ਉਸ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕਰੋ: ਲੋਕ ਨਿਰਮਾਣ ਮੰਤਰੀ

Vijay Inder Singla, Punjab Education Minister, Chandigarh, Punjab Pradesh Congress Committee, Congress, Punjab Congress, Government of Punjab, Punjab Government,  Punjab, Sangrur, Trending Topics, Lakhimpur incident, Lakhimpur Kheri News, Lakhimpur Kheri, Lakhimpur Kheri incident, Uttar Pradesh

Web Admin

Web Admin

5 Dariya News

ਲਖੀਮਪੁਰ ਖੀਰੀ/ਚੰਡੀਗੜ੍ਹ , 08 Oct 2021

Last updated on: Oct 08, 2021, 00:00 IST

ਪੰਜਾਬ ਦੇ ਲੋਕ ਨਿਰਮਾਣ ਅਤੇ ਪ੍ਰਬੰਧਕੀ ਸੁਧਾਰਾਂ ਬਾਰੇ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਆਪਣੇ ਹੋਰ ਕੈਬਨਿਟ ਸਾਥੀਆਂ ਨਾਲ ਲਖੀਮਪੁਰ ਖੀਰੀ ਵਿਖੇ ਸ਼ਹੀਦ ਕਿਸਾਨਾਂ ਦੇ ਘਰ ਜਾ ਕੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਭਰੋਸਾ ਦਿੱਤਾ ਕਿ ਪੂਰਾ ਦੇਸ਼ ਉਨ੍ਹਾਂ ਦੇ ਨਾਲ ਖੜ੍ਹਾ ਹੈ। ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਪੀੜਤ ਪਰਿਵਾਰਾਂ ਲਈ ਨਿਆਂ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਅਤੇ ਉਹ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਤੁਰੰਤ ਬਰਖਾਸਤ ਕਰਨ ਅਤੇ ਉਸ ਦੇ ਬੇਟੇ ਅਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕਰਨ ਲਈ ਕੇਂਦਰ ਸਰਕਾਰ 'ਤੇ ਦਬਾਅ ਪਾਉਂਦੇ ਰਹਿਣਗੇ ਜਿਨ੍ਹਾਂ ਨੇ ਸੜਕ ‘ਤੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਬੇਰਹਿਮੀ ਨਾਲ ਕੁਚਲ ਦਿੱਤਾ।ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਦਿਨ ਦਿਹਾੜੇ ਉਨ੍ਹਾਂ ਦਾ ਕਤਲ ਦਿਲ ਝੰਜੋੜਨ ਵਾਲੀ ਅਤੇ ਬੇਹੱਦ ਦੁਖਦਾਈ ਘਟਨਾ ਹੈ। 

ਸ੍ਰੀ ਸਿੰਗਲਾ ਨੇ ਅੱਗੇ ਕਿਹਾ ਕਿ ਉਹ ਉਨ੍ਹਾਂ ਕਿਸਾਨਾਂ ਲਈ ਦਿਲੋਂ ਬੇਹੱਦ ਦੁੱਖੀ ਹਨ ਜਿਨ੍ਹਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਤੱਕ ਵਾਰ ਦਿੱਤੀਆਂ ਪਰ ਭਾਜਪਾ ਆਗੂਆਂ ਵੱਲੋਂ ਆਪਣੇ ਸੌੜੇ ਹਿੱਤਾਂ ਲਈ ਕਿਸਾਨਾਂ ਨਾਲ ਬਹੁਤ ਮਾੜਾ ਵਤੀਰਾ ਕੀਤਾ ਜਾ ਰਿਹਾ ਹੈ।ਉਨ੍ਹਾਂ ਅੱਗੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸਮੇਤ ਭਾਜਪਾ ਆਗੂ ਕੇਂਦਰ ਸਰਕਾਰ ਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ 'ਤੇ ਹਮਲਾ ਕਰਨ ਲਈ ਸਮਾਜ ਵਿਰੋਧੀ ਤੱਤਾਂ ਨੂੰ ਉਕਸਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਦੇ ਕਤਲੇਆਮ ਉਪਰੰਤ ਭਾਜਪਾ ਆਗੂਆਂ ਨੇ ਸਵੈ-ਰੱਖਿਆ ਦੇ ਨਾਂ 'ਤੇ ਆਪਣੇ ਸ਼ਬਦ ਵਾਪਸ ਲੈ ਕੇ ਯੂ-ਟਰਨ ਲੈ ਲਿਆ।ਸ੍ਰੀ ਸਿੰਗਲਾ ਨੇ ਹਮੇਸ਼ਾ ਕਿਸਾਨਾਂ ਨਾਲ ਖੜ੍ਹੇ ਰਹਿਣ ਅਤੇ ਆਪਣੀ ਆਵਾਜ਼ ਬੁਲੰਦ ਕਰਨ ਦੀ ਵਚਨਬੱਧਤਾ ਮੁੜ ਪ੍ਰਗਟਾਈ ਅਤੇ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।

 

Tags: Vijay Inder Singla , Punjab Education Minister , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Sangrur , Trending Topics , Lakhimpur incident , Lakhimpur Kheri News , Lakhimpur Kheri , Lakhimpur Kheri incident , Uttar Pradesh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD