Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੰਸਦ ਮੈਂਬਰ ਰਵਨੀਤ ਬਿੱਟੂ ਸ਼੍ਰੀਨਗਰ ਵਿੱਚ ਅਤਿਵਾਦ ਪੀੜਤਾਂ ਦੇ ਪਰਿਵਾਰਾਂ ਨੂੰ ਮਿਲੇ

ਅਤਿਵਾਦੀਆਂ ਨੇ ਘੱਟ ਗਿਣਤੀ ਸਿੱਖ ਅਤੇ ਹਿੰਦੂ ਭਾਈਚਾਰੇ ਨੂੰ ਨਿਸ਼ਾਨਾ ਬਣਾਇਆ: ਬਿੱਟੂ

Ravneet Singh Bittu, Punjab Pradesh Congress Committee, Congress, Punjab Congress, Srinagar, Kashmir, Jammu And Kashmir, Jammu & Kashmir

Web Admin

Web Admin

5 Dariya News

ਸ਼੍ਰੀਨਗਰ/ਚੰਡੀਗੜ੍ਹ , 09 Oct 2021

Last updated on: Oct 09, 2021, 00:00 IST

ਪੰਜਾਬ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅੱਜ ਅਤਿਵਾਦ ਪੀੜਤਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਸ੍ਰੀਨਗਰ ਗਏ। ਸ੍ਰੀ ਬਿੱਟੂ ਜਿਨ੍ਹਾਂ ਨਾਲ ਜੰਮੂ ਤੇ ਕਸ਼ਮੀਰ ਦੇ ਸਥਾਨਕ ਆਗੂ ਸ੍ਰੀ ਸੁਰਿੰਦਰ ਸਿੰਘ ਚੰਨੀ ਵੀ ਮੌਜੂਦ ਸਨ, ਨੇ ਦੁਖੀ ਪਰਿਵਾਰਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ ਕਿ ਇਹ ਜੰਮੂ-ਕਸ਼ਮੀਰ ਵਿੱਚ ਅਤਿਵਾਦੀਆਂ ਦੁਆਰਾ ਮਿੱਥ ਕੇ ਕੀਤੀਆਂ ਗਈਆਂ ਇਹ ਹੱਤਿਆਵਾਂ ਬਹੁਤ ਘਿਨਾਉਣੀਆਂ ਹਨ।ਉਨ੍ਹਾਂ ਅੱਗੇ ਕਿਹਾ ਕਿ ਸ੍ਰੀਨਗਰ ਵਿੱਚ ਅਤਿਵਾਦੀਆਂ ਨੇ ਖਾਸ ਭਾਈਚਾਰਿਆਂ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਂਦਿਆਂ ਸਰਕਾਰੀ ਸਕੂਲ ਦੇ ਇੱਕ ਪ੍ਰਿੰਸੀਪਲ ਅਤੇ ਇੱਕ ਅਧਿਆਪਕ ਦੀ ਹੱਤਿਆ ਕਰ ਦਿੱਤੀ। ਉਨ੍ਹਾਂ ਕਿਹਾ ਕਿ ਅਧਿਆਪਕ ਦੀਪਕ ਚੰਦ ਜੰਮੂ ਦਾ ਰਹਿਣ ਵਾਲਾ ਹਿੰਦੂ ਸੀ ਅਤੇ ਪ੍ਰਿੰਸੀਪਲ ਸੁਪਿੰਦਰ ਕੌਰ ਸਿੱਖ ਭਾਈਚਾਰੇ ਨਾਲ ਸਬੰਧਤ ਸੀ।

ਉਨ੍ਹਾਂ ਅੱਗੇ ਕਿਹਾ ਕਿ ਅਫਗਾਨਿਸਤਾਨ ਵਿੱਚ ਵਾਪਰਿਆ ਹਾਲੀਆ ਘਟਨਾਕ੍ਰਮ, ਭਾਰਤ ਖਾਸ ਕਰਕੇ ਜੰਮੂ ਤੇ ਕਸ਼ਮੀਰ ਅਤੇ ਪੰਜਾਬ ਦੀ ਸ਼ਾਂਤੀ ਲਈ ਵੱਡਾ ਖਤਰਾ ਹੈ ਜਿਨ੍ਹਾਂ ਦੀ ਪਾਕਿਸਤਾਨ ਨਾਲ ਸਰਹੱਦ ਲੱਗਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਫਗਾਨਿਸਤਾਨ ਵਿੱਚ ਰਾਜਨੀਤਿਕ ਉਥਲ-ਪੁਥਲ ਦੇ ਕਾਰਨ ਪਾਕਿ ਦੀ ਸ਼ੈਅ ਪ੍ਰਾਪਤ ਅਤਿਵਾਦੀ ਸਮੂਹ ਅਜਿਹੀਆਂ ਕਾਇਰਤਾਪੂਰਨ ਗਤੀਵਿਧੀਆਂ ਨਾਲ ਪੰਜਾਬ ਅਤੇ ਜੰਮੂ -ਕਸ਼ਮੀਰ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।ਸ੍ਰੀ ਬਿੱਟੂ ਨੇ ਕਿਹਾ ਕਿ ਇਹ ਪਰਿਵਾਰ 90 ਦੇ ਦਹਾਕੇ ਤੋਂ ਇਲਾਕੇ ਦੇ ਹਰ ਭਾਈਚਾਰੇ ਦੇ ਲੋਕਾਂ, ਇੱਥੋਂ ਤੱਕ ਕਿ ਮੁਸਲਮਾਨਾਂ ਦੀ ਵੀ ਮਦਦ ਕਰ ਰਹੇ ਸਨ। ਪਰ ਇਸ ਗੈਰ-ਮਨੁੱਖੀ ਕਾਰਨਾਮੇ ਨੇ ਜੰਮੂ ਅਤੇ ਕਸ਼ਮੀਰ ਵਿੱਚ ਫਿਰਕੂ ਸਦਭਾਵਨਾ ਲਈ ਵੱਡਾ ਖਤਰਾ ਪੈਦਾ ਕਰ ਦਿੱਤਾ ਹੈ।ਪੰਜਾਬ ਤੋਂ ਲੋਕ ਸਭਾ ਮੈਂਬਰ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਉਹ ਜੰਮੂ ਅਤੇ ਕਸ਼ਮੀਰ ਵਿੱਚ ਘੱਟ ਗਿਣਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਅਜਿਹੇ ਅਤਿਵਾਦੀ ਸੰਗਠਨਾਂ ਨਾਲ ਸਖਤੀ ਨਾਲ ਨਜਿੱਠਣ ਦੀ ਅਪੀਲ ਵੀ ਕੀਤੀ।

 

Tags: Ravneet Singh Bittu , Punjab Pradesh Congress Committee , Congress , Punjab Congress , Srinagar , Kashmir , Jammu And Kashmir , Jammu & Kashmir

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD