Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਐਮ. ਪੀ ਮਨੀਸ਼ ਤਿਵਾੜੀ ਅਤੇ ਵਿਧਾਇਕ ਅੰਗਦ ਸਿੰਘ ਵੱਲੋਂ ਦੋ ਅਹਿਮ ਸੜਕਾਂ ਦੇ ਨਿਰਮਾਣ ਕਾਰਜ ਦਾ ਸ਼ੁੱਭ ਆਰੰਭ

Manish Tewari, Angad Singh, Congress, Punjab Congress, Shaheed Bhagat Singh Nagar, Nawanshahr, S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 09 Oct 2021

Last updated on: Oct 09, 2021, 00:00 IST

ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਅਤੇ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਨੇ ਅੱਜ ਹਲਕਾ ਨਵਾਂਸ਼ਹਿਰ ਦੀਆਂ 7.22 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਦੋ ਅਹਿਮ ਸੜਕਾਂ ਦੇ ਨਿਰਮਾਣ ਕਾਰਜ ਦਾ ਸ਼ੁੱਭ ਆਰੰਭ ਕੀਤਾ। ਇਨਾਂ ਵਿਚ 3.75 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ 5.06 ਕਿਲੋਮੀਟਰ ਲੰਬੀ ਰਾਹੋਂ-ਔੜ ਰੋਡ ਤੋਂ ਸਤਲੁਜ ਬੰਨ ਵਾਇਆ ਕੰਗ, ਭਾਰਟਾ ਕਲਾਂ, ਲਾਲੇਵਾਲ, ਤਲਵੰਡੀ ਸਿੱਬੂ ਸੜਕ ਅਤੇ 3.47 ਕਰੋੜ ਦੀ ਲਾਗਤ ਨਾਲ ਬਣਨ ਵਾਲੀ 4.63 ਕਿਲੋਮੀਟਰ ਲੰਬੀ ਰਾਹੋਂ-ਔੜ ਰੋਡ ਤੋਂ ਦੁਧਾਲਾ, ਵਜ਼ੀਦਪੁਰ ਮੰਡੀ ਸੜਕ ਸ਼ਾਮਲ ਹੈ। ਇਸ ਮੌਕੇ ਐਮ. ਪੀ ਮਨੀਸ਼ ਤਿਵਾੜੀ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਉਸਾਰੀਆਂ ਜਾ ਰਹੀਆਂ ਇਨਾਂ ਸੜਕਾਂ ਦਾ ਕੰਮ ਇਕ ਸਾਲ ਅੰਦਰ ਮੁਕੰਮਲ ਕਰ ਲਿਆ ਜਾਵੇਗਾ ਅਤੇ ਪੰਜ ਸਾਲ ਤੱਕ ਸੜਕ ਦੀ ਸਾਂਭ-ਸੰਭਾਲ ਦੀ ਜਿੰਮੇਵਾਰੀ ਸਬੰਧਤ ਏਜੰਸੀ ਦੀ ਹੋਵੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸੂਬਾ ਦੇ ਪਿੰਡਾਂ ਅਤੇ ਸ਼ਹਿਰਾਂ ਦੀ ਨੁਹਾਰ ਬਦਲਣ ਅਤੇ ਲੋਕਾਂ ਨੂੰ ਹਰੇਕ ਸਹੂਲਤ ਮੁਹੱਈਆ ਕਰਵਾਉਣ ਲਈ ਪੂਰੀ ਤਰਾਂ ਵਚਨਬੱਧ ਹੈ ਅਤੇ ਇਸ ਲਈ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ। 

ਉਨਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਮੁੱਖ ਅਤੇ ਸੰਪਰਕ ਸੜਕਾਂ ਦੇ ਨਵੀਨੀਕਰਨ ਅਤੇ ਮਜ਼ਬੂਤੀਕਰਨ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ। ਉਨਾਂ ਅਧਿਕਾਰੀਆਂ ਨੂੰ ਸੜਕ ਲਈ ਵਰਤੇ ਜਾਣ ਵਾਲੇ ਮਟੀਰੀਅਲ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕਰਨ ਕਰਨ ਦੀ ਹਦਾਇਤ ਕੀਤੀ। ਹਲਕਾ ਵਿਧਾਇਕ ਅੰਗਦ ਸਿੰਘ ਨੇ ਇਸ ਮੌਕੇ ਕਿਹਾ ਕਿ ਨਵਾਂਸ਼ਹਿਰ ਹਲਕੇ ਦੀਆਂ ਸਾਰੀਆਂ ਮੁੱਖ ਸੜਕਾਂ ਤੋਂ ਇਲਾਵਾ ਪਿੰਡਾਂ ਦੀਆਂ ਸੜਕਾਂ ਦਾ ਵੀ ਕਾਇਆ ਕਲਪ ਕੀਤਾ ਗਿਆ ਹੈ। ਉਨਾਂ ਕਿਹਾ ਕਿ ਉਹ ਬਹੁਤ ਮਾਣ ਨਾਲ ਕਹਿ ਸਕਦੇ ਹਨ ਕਿ ਨਵਾਂਸ਼ਹਿਰ ਵਿਧਾਨ ਸਭਾ ਹਲਕੇ ਵਿਚ ਲੋਕ ਨਿਰਮਾਣ ਵਿਭਾਗ ਦੀ ਕੋਈ ਵੀ ਸੜਕ ਮੁਰੰਮਤ ਤੋਂ ਵਾਂਝੀ ਨਹੀਂ ਰਹੀ। ਉਨਾਂ ਕਿਹਾ ਕਿ ਨਵਾਂਸ਼ਹਿਰ ਹਲਕੇ ਦੇ ਸਰਬਪੱਖੀ ਵਿਕਾਸ ਲਈ ਸ੍ਰੀ ਤਿਵਾੜੀ ਵੱਲੋਂ ਦਿੱਤੇ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਅਤੇ ਹਲਕਾ ਵਾਸੀ ਸਦਾ ਉਨਾਂ ਦੇ ਰਿਣੀ ਰਹਿਣਗੇ। ਇਸ ਮੌਕੇ ਪੰਜਾਬ ਲਾਰਜ ਇੰਡਸਟ੍ਰੀਅਲ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਇੰਪਰੂਵਮੈਂਟ ਟਰੱਸਟ ਨਵਾਂਸ਼ਹਿਰ ਦੇ ਚੇਅਰਮੈਨ ਡਾ. ਕਮਲਜੀਤ ਲਾਲ, ਸਰੰਪਚ ਹਰਭਜਨ ਸਿੰਘ, ਸਾਬਕਾ ਸਰਪੰਚ ਸੰਤੋਖ ਸਿੰਘ, ਪੰਚ ਹਰਪਾਲ ਸਿੰਘ, ਸਕੱਤਰ ਜਸਵਿੰਦਰ ਸਿੰਘ, ਡਾ. ਗੁਰਨਾਮ ਸੈਣੀ ਰਾਹੋਂ, ਪ੍ਰੇਮ ਸਿੰਘ ਦਰੀਆਪੁਰ, ਅਜੀਤ ਸਿੰਘ ਸਰਪੰਚ ਸੋਇਤਾ, ਗੋਪਾਲ ਸਿੰਘ, ਪਿੰਕਾ, ਸੁਰਜੀਤ ਸਿੰਘ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ। 

 

Tags: Manish Tewari , Angad Singh , Congress , Punjab Congress , Shaheed Bhagat Singh Nagar , Nawanshahr , S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD