Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਵਿਜੈ ਇੰਦਰ ਸਿੰਗਲਾ ਲਖੀਮਪੁਰ ਖੀਰੀ ਵਿਖੇ ਨਵਜੋਤ ਸਿੱਧੂ ਨਾਲ ਭੁੱਖ ਹੜਤਾਲ ’ਤੇ ਬੈਠੇ

Vijay Inder Singla,  Congress, Punjab Congress, Trending Topics, Lakhimpur incident, Lakhimpur Kheri News, Lakhimpur Kheri, Lakhimpur Kheri incident, Uttar Pradesh

Web Admin

Web Admin

5 Dariya News

ਚੰਡੀਗੜ/ਲਖੀਮਪੁਰ ਖੀਰੀ , 09 Oct 2021

Last updated on: Oct 09, 2021, 00:00 IST

ਪੰਜਾਬ ਦੇ ਲੋਕ ਨਿਰਮਾਣ ਅਤੇ ਪ੍ਰਸ਼ਾਸਕੀ ਸੁਧਾਰਾਂ ਬਾਰੇ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਲਖੀਮਪੁਰ ਖੀਰੀ ਦੁਖਾਂਤ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਯੂ.ਪੀ. ਵਿੱਚ ਸਨ। ਸ੍ਰੀ ਸਿੰਗਲਾ ਸਵੇਰੇ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਆਪਣੇ ਕੁਝ ਕੈਬਨਿਟ ਸਾਥੀਆਂ ਨਾਲ ਲਖੀਮਪੁਰ ਖੀਰੀ ਪਹੁੰਚੇ ਅਤੇ ਮਿ੍ਰਤਕਾਂ ਦੇ ਪਰਿਵਾਰਾਂ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ।ਵਿਜੈ ਇੰਦਰ ਸਿੰਗਲਾ ਨੇ  ਪੱਤਰਕਾਰ ਰਮਨ ਕਸ਼ਯਪ ਦੇ ਪਰਿਵਾਰ ਨਾਲ ਵੀ ਮੁਲਾਕਾਤ ਕੀਤੀ, ਜਿਸਦੀ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਨਾਲ ਵਾਪਰੇ ਦੁਖਾਂਤ ਵਿੱਚ ਮੌਤ ਹੋ ਗਈ ਸੀ। ਰਮਨ ਕਸਯਪ ਦੀ ਰਿਹਾਇਸ ’ਤੇ ਸ੍ਰੀ ਸਿੰਗਲਾ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਨਾਲ ਭੁੱਖ ਹੜਤਾਲ’ ਤੇ ਬੈਠੇ ਅਤੇ ਪਰਿਵਾਰ, ਜੋ ਆਸ਼ੀਸ਼ ਮਿਸ਼ਰਾ ਖਿਲਾਫ਼ ਮੁਕੰਮਲ ਅਤੇ ਨਿਰਪੱਖ ਜਾਂਚ ਦੀ ਮੰਗ ਕਰ ਰਿਹਾ ਹੈ, ਦੀਆਂ ਮੰਗਾਂ ਪੂਰੀਆਂ ਹੋਣ ਤੱਕ ਸ੍ਰੀ ਸਿੱਧੂ ਨੇ ਮੌਨ ਰਹਿਣ ਦਾ ਪ੍ਰਣ ਵੀ ਲਿਆ।

ਨਵਜੋਤ ਸਿੰਘ ਸਿੱਧੂ ਵੱਲੋਂ ਮੌਨ ਰਹਿਣ ਦਾ ਪ੍ਰਣ ਲੈਣ ਦੇ ਨਾਲ ਵਿਜੈ ਇੰਦਰ ਸਿੰਗਲਾ ਨੇ ਮੋਰਚਾ  ਸੰਭਾਲਿਦਿਆਂ ਪੁਲਿਸ ਅਤੇ ਪ੍ਰਸਾਸਨ, ਜੋ ਧਰਨੇ ਨੂੰ ਹਟਾਉਣ ਦੀ ਕੋਸ਼ਿਸ਼ ਕਰ ਰਹੇ ਸਨ, ਨਾਲ ਗੱਲਬਾਤ ਦੀ ਅਗਵਾਈ ਕੀਤੀ। ਸ੍ਰੀ ਸਿੰਗਲਾ ਨੇ ਪੂਰੀ ਰਾਤ ਮੀਡੀਆ ਨੂੰ ਸੰਬੋਧਨ ਕੀਤਾ ਅਤੇ ਇਹ ਸਪੱਸਟ ਕੀਤਾ ਕਿ ਉਹ ਉਦੋਂ ਤੱਕ ਭੁੱਖ ਹੜਤਾਲ ’ਤੇ ਬੈਠੇ ਰਹਿਣਗੇ ਜਦੋਂ ਤੱਕ ਆਸੀਸ ਮਿਸਰਾ ਪੁਲਿਸ ਜਾਂਚ ਵਿੱਚ ਸਾਮਲ ਨਹੀਂ ਹੋ ਜਾਂਦਾ। ਪੁਲਿਸ ਅਤੇ ਪ੍ਰਸ਼ਾਸਨ ਨੇ ਸਿੰਗਲਾ ਨੂੰ ਭੁੱਖ ਹੜਤਾਲ ’ਤੇ ਬੈਠਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਕਿਸਾਨਾਂ ਦੇ ਸਮਰਥਨ ਵਿੱਚ ਦਿ੍ਰੜ ਅਤੇ ਅਡੋਲ ਖੜੇ ਰਹੇ ਅਤੇ ਕਸਯਪ ਦੇ ਪਰਿਵਾਰ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਪਿੱਛੇ ਹਟਣ ਤੋਂ ਇਨਕਾਰ ਕਰ ਦਿੱਤਾ।ਪੂਰੇ ਦਿਨ ਦੀ ਭੁੱਖ ਹੜਤਾਲ ਤੋਂ ਬਾਅਦ ਸਵੇਰੇ 11 ਵਜੇ ਸਿੰਗਲਾ ਅਤੇ ਸਿੱਧੂ ਨੇ ਆਸੀਸ ਮਿਸਰਾ ਦੇ ਪੁਲਿਸ ਜਾਂਚ ਵਿੱਚ ਸਾਮਲ ਹੋਣ ਤੋਂ ਬਾਅਦ ਮਿ੍ਰਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਆਪਣੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ। ਕਸਯਪ ਦੇ ਪਰਿਵਾਰ ਨੇ ਡਟ ਕੇ ਪ੍ਰਸਾਸਨ ਨਾਲ ਲੜਨ ਅਤੇ ਸਰਕਾਰ ’ਤੇ ਲਗਾਤਾਰ ਦਬਾਅ ਬਣਾਉਣ ਲਈ ਦੋਵੇਂ ਆਗੂਆਂ ਦਾ ਤਹਿ ਦਿਲੋਂ ਧੰਨਵਾਦ ਕੀਤੀ ਜਿਸ ਸਦਕਾ ਮਿਸਰਾ ਨੂੰ ਪੁਲਿਸ ਦੇ ਸਾਹਮਣੇ ਪੇਸ਼ ਅਤੇ ਜਾਂਚ ਵਿੱਚ ਸਾਮਲ ਹੋਣਾ ਪਿਆ।ਵਿਜੈ ਇੰਦਰ ਸਿੰਗਲਾ ਨੇ ਟਿੱਪਣੀ ਕੀਤੀ ਕਿ ਇਹ ਬਹੁਤ ਸਰਮਨਾਕ ਹੈ ਕਿ ਭਾਜਪਾ ਸਰਕਾਰ ਨੇ ਆਪਣੇ ਹੀ ਮੰਤਰੀ ਦਾ ਬਚਾਅ ਕਰਨਾ ਜਾਰੀ ਰੱਖਿਆ। ਉਨਾਂ ਉਮੀਦ ਜ਼ਾਹਰ ਕੀਤੀ ਕਿ ਆਖਿਰਕਾਰ ਕਾਨੂੰਨ ਆਪਣਾ ਕੰਮ ਕਰੇਗਾ ਅਤੇ ਆਸ਼ੀਸ਼ ਮਿਸ਼ਰਾ ਲਈ ਹਰ ਸੰਭਵ ਸਖ਼ਤ ਤੋਂ ਸਖ਼ਤ ਸਜ਼ਾ ਨੂੰ ਯਕੀਨੀ ਬਣਾਉਂਦਿਆਂ ਪੀੜਤਾਂ ਨੂੰ ਨਿਆਂ ਦਿਵਾਏਗਾ।

 

Tags: Vijay Inder Singla , Congress , Punjab Congress , Trending Topics , Lakhimpur incident , Lakhimpur Kheri News , Lakhimpur Kheri , Lakhimpur Kheri incident , Uttar Pradesh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD