Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਦੀਆਂ ਕੋਸ਼ਿਸ਼ਾਂ ਸਦਕਾ ਪਿੰਡ ਧੁੱਪਸੜੀ ਨਿਵਾਸੀਆਂ ਦੀ ਦਹਾਕਿਆਂ ਪੁਰਾਣੀ ਮੰਗ ਪੂਰੀ ਹੋਈ

ਕਾਦੀਆਂ ਤੇ ਕਾਹਨੂੰਵਾਨ ਰੋਡ ਨੂੰ ਜੋੜਨ ਵਾਲੀ 60 ਫੁੱਟ ਚੌੜੀ ਸੜਕ ਦੇ ਨਿਰਮਾਣ ਦਾ ਵੀ ਨੀਂਹ ਪੱਥਰ ਰੱਖਿਆ

Tript Rajinder Singh Bajwa, Tripat Rajinder Singh Bajwa, Chandigarh, Punjab Pradesh Congress Committee, Congress, Punjab Congress, Government of Punjab, Punjab Government, Punjab, Batala

Web Admin

Web Admin

5 Dariya News

ਬਟਾਲਾ , 09 Oct 2021

Last updated on: Oct 09, 2021, 00:00 IST

ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀਆਂ ਕੋਸ਼ਿਸ਼ਾਂ ਸਦਕਾ ਪਿੰਡ ਧੁੱਪਸੜੀ ਨਿਵਾਸੀਆਂ ਦੀ ਦਹਾਕਿਆਂ ਪੁਰਾਣੀ ਮੰਗ ਅੱਜ ਪੂਰੀ ਹੋ ਗਈ ਹੈ। ਹੁਣ ਧੁੱਪਸੜੀ ਪਿੰਡ ਸਮੇਤ ਗਰੀਨ ਸਿਟੀ, ਉਸਮਾਨਪੁਰ ਅਸਟੇਟ, ਭੁਲੇਰ ਕਲੋਨੀ ਅਤੇ ਆਸ-ਪਾਸ ਦੇ ਵਸਨੀਕਾਂ ਨੂੰ 66 ਕੇ.ਵੀ. ਸਬ ਸਟੇਸ਼ਨ ਸਿਵਲ ਹਸਪਤਾਲ ਬਟਾਲਾ ਤੋਂ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਮਿਲੇਗੀ। ਧੁੱਪਸੜੀ ਪਿੰਡ ਦੇ ਨਵੇਂ ਬਿਜਲੀ ਫੀਡਰ ਦਾ ਉਦਘਾਟਨ ਅੱਜ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਕੀਤਾ ਗਿਆ। ਇਸ ਮੌਕੇ ਸ. ਬਾਜਵਾ ਨੇ ਕਾਹਨੂੰਵਾਨ ਰੋਡ ਤੇ ਕਾਦੀਆਂ ਰੋਡ ਨੂੰ ਜੋੜਨ ਵਾਲੀ 60 ਫੁੱਟ ਚੌੜੀ ਸੜਕ ਨੂੰ ਬਣਾਉਣ ਦੇ ਪ੍ਰੋਜੈਕਟ ਦਾ ਵੀ ਨੀਂਹ ਪੱਥਰ ਰੱਖਿਆ। ਇਸ ਸੜਕ ਦੇ ਨਿਰਮਾਣ ਉੱਪਰ 1.7 ਕਰੋੜ ਰੁਪਏ ਦੀ ਲਾਗਤ ਆਵੇਗੀ।ਨਵੇਂ ਬਿਜਲੀ ਫੀਡਰ ਦਾ ਉਦਘਾਟਨ ਕਰਦਿਆਂ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪਿੰਡ ਧੁੱਪਸੜੀ ਵਾਸੀਆਂ ਦੀ ਚਿਰਾਂ ਤੋਂ ਮੰਗ ਸੀ ਕਿ ਉਨ੍ਹਾਂ ਦੇ ਪਿੰਡ ਨੂੰ ਵਡਾਲਾ ਗ੍ਰੰਥੀਆਂ ਤੋਂ ਹਟਾ ਕੇ ਬਟਾਲਾ ਸ਼ਹਿਰ ਦੇ ਬਿਜਲੀ ਘਰ ਨਾਲ ਜੋੜਿਆ ਜਾਵੇ। ਉਨ੍ਹਾਂ ਕਿਹਾ ਧੁੱਪਸੜੀ ਪਿੰਡ ਨੂੰ ਵਡਾਲਾ ਗ੍ਰੰਥੀਆਂ ਤੋਂ ਬਿਜਲੀ ਸਪਲਾਈ ਆਉਂਦੀ ਸੀ ਅਤੇ ਲਾਈਨ ਲੰਬੀ ਹੋਣ ਕਾਰਨ ਅਕਸਰ ਹੀ ਫਾਲਟ ਪੈਣ ਨਾਲ ਬਿਜਲੀ ਸਪਲਾਈ ਬੰਦ ਹੋ ਜਾਂਦੀ ਸੀ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਇਸ ਜਾਇਜ ਮੰਗ ਦਾ ਹੱਲ ਕਰਦਿਆਂ 61 ਲੱਖ ਰੁਪਏ ਦੀ ਲਾਗਤ ਨਾਲ 66 ਕੇ.ਵੀ. ਮਾਤਾ ਸੁਲੱਖਣੀ ਜੀ ਸਬ ਸਟੇਸ਼ਨ ਸਿਵਲ ਹਸਪਤਾਲ ਬਟਾਲਾ ਤੋਂ ਨਵੀਂ ਲਾਈਨ ਪਾਈ ਗਈ ਹੈ। 

ਉਨ੍ਹਾਂ ਕਿਹਾ ਕਿ ਇਸ ਨਵੇਂ ਫੀਡਰ ਨਾਲ ਪਿੰਡ ਧੁੱਪਸੜੀ ਅਤੇ ਕਾਦੀਆਂ ਤੇ ਕਾਹਨੂੰਵਾਨ ਰੋਡ ਉੱਪਰ ਪੈਂਦੀਆਂ ਕਲੋਨੀਆਂ ਦੀ ਬਿਜਲੀ ਸਪਲਾਈ ਦੀ ਸਮੱਸਿਆ ਦਾ ਹੱਲ ਹੋ ਗਿਆ ਹੈ।ਸ. ਬਾਜਵਾ ਨੇ ਕਿਹਾ ਕਿ ਕਾਹਨੂੰਵਾਨ ਅਤੇ ਕਾਦੀਆਂ ਰੋਡ ਨੂੰ ਜੋੜਨ ਲਈ ਗਰੀਨ ਸਿਟੀ ਕਲੋਨੀ ਦੇ ਵਿਚੋਂ ਦੀ ਜੋ 60 ਫੁੱਟ ਸੜਕ ਲੰਘਦੀ ਹੈ ਉਸਨੂੰ ਨਵਾਂ ਬਣਾਇਆ ਜਾਵੇਗਾ ਅਤੇ ਇਸ ਉੱਪਰ ਕਰੀਬ 1.7 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਦੱਸਿਆ ਇਹ ਸੜਕ ਅਗਲੇ 2 ਮਹੀਨਿਆਂ ਵਿੱਚ ਬਣ ਕੇ ਤਿਆਰ ਹੋ ਜਾਵੇਗੀ ਅਤੇ ਇਹ ਸੜਕ ਇੱਕ ਤਰਾਂ ਨਾਲ ਬਾਈਪਾਸ ਦਾ ਕੰਮ ਕਰੇਗੀ। ਸ. ਬਾਜਵਾ ਨੇ ਕਿਹਾ ਕਿ ਉਨ੍ਹਾਂ ਦੀ ਹਮੇਸ਼ਾਂ ਹੀ ਇਹ ਤਰਜੀਹ ਰਹੀ ਹੈ ਕਿ ਲੋਕ ਮਸਲਿਆਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇ ਅਤੇ ਅੱਜ ਦੇ ਇਹ ਪ੍ਰੋਜੈਕਟ ਵੀ ਲੋਕਾਂ ਦੇ ਵੱਡੇ ਮਸਲੇ ਸਨ।ਇਸ ਮੌਕੇ ਉਨ੍ਹਾਂ ਨਾਲ ਨਗਰ ਸੁਧਾਰ ਟਰੱਸਟ ਬਟਾਲਾ ਦੇ ਚੇਅਰਮੈਨ ਸ੍ਰੀ ਕਸਤੂਰੀ ਲਾਲ ਸੇਠ, ਮੇਅਰ ਨਗਰ ਨਿਗਮ ਸ. ਸੁਖਦੀਪ ਸਿੰਘ ਤੇਜਾ, ਪਾਵਰਕਾਮ ਦੇ ਐੱਸ.ਈ. ਇੰਜੀ: ਰਮਨ ਸ਼ਰਮਾ, ਐਕਸੀਅਨ ਜਗਜੋਤ ਸਿੰਘ, ਸਰਪੰਚ ਬਲਜਿੰਦਰ ਕੌਰ, ਸੁਖਵਿੰਦਰ ਸਿੰਘ, ਮੈਂਬਰ ਪੰਚਾਇਤ ਮੁਖਤਾਰ ਸਿੰਘ, ਰਜਿੰਦਰ ਸਿੰਘ, ਗੁਰਬਚਨ ਸਿੰਘ, ਜਸਕੀਰਤ ਸਿੰਘ, ਪ੍ਰੀਤਮ ਸਿੰਘ, ਗੁਰਮੀਤ ਸਿੰਘ, ਅਵਤਾਰ ਸਿੰਘ, ਬਲਵਿੰਦਰ ਸਿੰਘ, ਫੌਜੀ ਲਖਬੀਰ ਸਿੰਘ, ਮਾਸਟਰ ਰਤਨ ਸਿੰਘ, ਜਗਰੂਪ ਸਿੰਘ, ਸਤਨਾਮ ਸਿੰਘ, ਨੇਵੀ ਅਫ਼ਸਰ ਸਰਵਨ ਸਿੰਘ, ਸੁਖਦੇਵ ਸਿੰਘ ਮਹਿਰਾ, ਕੌਂਸਲਰ ਸੁਖਦੇਵ ਸਿੰਘ ਬਾਜਵਾ, ਪ੍ਰਭਜੋਤ ਸਿੰਘ ਚੱਠਾ, ਰਮੇਸ਼ ਵਰਮਾ, ਕਸਤੂਰੀ ਲਾਲ ਕਾਲਾ, ਪਰਮਿੰਦਰ ਸਿੰਘ ਰਜਿੰਦਰਾ ਫਾਊਂਡਰੀ ਵਾਲੇ, ਰਮੇਸ਼ ਬੂਰਾ, ਹਰਪਾਲ ਸਿੰਘ ਬੈਸਟ ਟਾਈਲ ਵਾਲੇ, ਦਵਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਮੋਹਤਬਰ ਹਾਜ਼ਰ ਸਨ।  

    

 

Tags: Tript Rajinder Singh Bajwa , Tripat Rajinder Singh Bajwa , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD