Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਲਈ ਪ੍ਰਚਾਰ ਵੈਨਾਂ ਰਵਾਨਾ

ਵਾਤਾਵਰਨ ਦੀ ਸੰਭਾਲ ਲਈ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ-ਸੇਤੀਆ

DC Faridkot, Vimal Kumar Setia, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 12 Oct 2021

Last updated on: Oct 12, 2021, 00:00 IST

ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਨ,ਜੀਵ ਜੰਤੂ, ਮਨੁੱਖ ਅਤੇ ਸਮੁੱਚੀ ਬਨਸਪਤੀ ਤੇ ਮਾਰੂ ਪ੍ਰਭਾਵ ਪੈਂਦਾ ਹੈ ਉਥੇ ਹੀ ਇਸ ਨਾਲ ਜਮੀਨ ਦੇ ਖੁਰਾਕੀ ਤੱਤ ਵੀ ਨਸ਼ਟ ਹੁੰਦੇ ਹਨ। ਕਿਸਾਨਾਂ ਨੂੰ ਜਿਥੇ ਖੁਦ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਇਸਦੇ ਮਾਰੂ ਪ੍ਰਭਾਵਾਂ ਪ੍ਰਤੀ ਜਾਗਰੂਕ ਹੋਣਾ ਪਵੇਗਾ, ਉਥੇ ਹੋਰਨਾਂ ਨੂੰ ਵੀ ਵਾਤਾਵਰਨ ਦੀ ਸੰਭਾਲ ਲਈ ਜਾਗਰੂਕ ਕਰਨਾ ਪਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਿ਼ਲ੍ਹੇ ਦੇ ਪਿੰਡਾਂ ਲਈ ਪ੍ਰਚਾਰ ਵੈਨਾਂ ਰਵਾਨਾ ਕਰਨ ਉਪਰੰਤ ਕੀਤਾ।ਸ੍ਰੀ ਅਮਨਦੀਪ ਕੇਸ਼ਵ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵੱਲੋਂ ਮੁੱਖ ਖੇਤੀਬਾੜੀ ਅਫਸਰ ਡਾ. ਬਲਵਿੰਦਰ ਸਿੰਘ ਦੀ ਅਗਵਾਈ ਹੇਠ ਇਹ ਮੁਹਿੰਮ ਚਲਾਈ ਗਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾ ਨੂੰ ਅਪੀਲ ਕੀਤੀ ਕਿ ਇਸ ਵਾਰ ਫਰੀਦਕੋਟ ਜਿਲ੍ਹੇ ਨੂੰ ਪੰਜਾਬ ਸੂਬੇ ਵਿੱਚ ਪਰਾਲੀ ਨਾ ਸਾੜਨ ਵਾਲਾ ਜਿਲ੍ਹਾਂ ਬਣਾਉਣਾ ਹੈ ਇਸ ਲਈ ਉਨ੍ਹਾ ਨੂੰ ਕਿਸਾਨਾ ਦੇ ਭਰਪੂਰ ਸਹਿਯੋਗ ਦੀ ਜਰੂਰਤ ਹੈ। ਇਥੇ ਉਨ੍ਹਾਂ ਨੇ ਕਿਸਾਨਾ ਨੂੰ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵੱਲੋਂ ਸਬਸਿਡੀ ਉੱਪਰ ਮੁਹਾਇਆਂ ਕਰਵਾਈਆਂ ਮਸੀਨਾਂ ਦਾ ਲਾਭ ਲੈ ਕਿ ਝੌਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਮਿਲਾਇਆ ਜਾਵੇ, ਜਾ ਬੇਲਰਾਂ ਰਾਹੀਂ ਇਸ ਦੀਆਂ ਗੱਠਾ ਬਣਾਈਆਂ ਜਾਣ। ਕਿੳਕਿ ਇਸ ਨੂੰ ਅੱਗ ਲਾਉਣ ਨਾਲ ਜ਼ੋ ਪ੍ਰਦੂਸ਼ਨ ਪੈਦਾ ਹੁੰਦਾ ਹੈ। 

ਉਹ ਕਰੋਨਾ ਨਾਲ ਪੀੜਤ ਮਰੀਜਾਂ, ਬਜੁਰਗਾਂ ਅਤੇ ਬੱਚਿਆ ਲਈ ਜਾਨਲੇਵਾ ਸਾਬਤ ਹੋ ਸਕਦਾ ਹੈ।ਡਿਪਟੀ ਕਮਿਸ਼ਨਰ ਫਰੀਦਕੋਟ ਨੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਾਸ ਕੀਤੇ ਗਏ ਹੁਕਮਾਂ ਸਬੰਧੀ ਜਾਣਕਾਰੀ ਦਿਦੇ ਹੋਏ ਕਿਹਾ ਕਿ ਜ਼ੋ ਝੌਨੇ ਦੀ ਕਟਾਈ ਦਾ ਸਮਾਂ ਸਵੇਰੇ 09:00 ਤੋਂ ਸਾਮ: 07:00 ਵਜੇ ਤੱਕ ਦਾ ਹੈ। ਝੌਨੇ ਦੀ ਕਟਾਈ ਮੌਕੇ ਕੰਬਾਇਨ ਉੱਪਰ ਸੁਪਰ ਸਟਰਾਅ ਮੈਨਜਮੈਂਟ ਸਿਸਟਮ ਚਾਲੂ ਹਾਲਤ ਵਿੱਚ ਲੱਗਾ ਹੋਣਾ ਜਰੂਰੀ ਹੈ, ਅਤੇ ਝੌਨੇ ਦੀ ਰਹਿਦ-ਖੂਹਦ ਨੂੰ ਅੱਗ ਲਗਾਉਣ ਤੇ ਪੂਰਨ ਤੌਰ ਤੇ ਪਾਬੰਦੀ ਹੈ।ਜਿਨ੍ਹਾ ਕਿਸਾਨਾ ਵੀਰਾ ਵੱਲੋਂ ਇਨ੍ਹਾਂ ਹੁਕਮਾਂ ਦੀ ਉਲੰਘਣਾ ਕੀਤੀ ਜਾਵੇਗੀ, ਉਨ੍ਹਾਂ ਉਪਰ ਮਾਨਯੋਗ ਨੈਸ਼ਨਲ ਗਰੀਨ ਟਿਬਿਊਨਲ ਵੱਲੋਂ ਮਿਲੀਆਂ ਹਦਾਇਤਾ ਅਨੁਸਾਰ  ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ।ਇਥੇ ਉਨ੍ਹਾਂ ਨੇ ਕਿਸਾਨ ਵੀਰਾਂ ਦੀ ਜਾਣਕਾਰੀ ਹਿੱਤ ਦੱਸਿਆ ਕਿ ਕਿਸਾਨ ਆਪਣੀ ਜਿਨਸ ਮੰਡੀਆਂ ਵਿੱਚ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕਿ ਆਉਣ।ਮੁੱਖ ਖੇਤੀਬਾੜੀ ਅਫਸਰ ਡਾ. ਬਲਵਿੰਦਰ ਸਿੰਘ ਅਤੇ ਪ੍ਰੋਜੈਕਟ ਡਾਇਰੈਕਟਰ ਆਤਮਾ ਡਾ. ਅਮਨਦੀਪ ਕੇਸ਼ਵ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਇਹ ਵੈਨਾ 6 ਦਿਨਾਂ ਵਿੱਚ ਜਿਲ੍ਹੇ ਦੇ ਸਮੂਹ  ਪਿੰਡਾ ਵਿੱਚ ਕਿਸਾਨਾਂ ਤੱਕ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਸਨੇਹਾ ਲੈ ਕਿ ਜਾਣਗੀਆਂ।ਇਨ੍ਹਾਂ ਵੈਨਾ ਰਾਹੀ ਕਿਸਾਨ ਵੀਰਾ ਨੂੰ ਝੌਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਸਾਭਣ ਅਤੇ ਅੱਗ ਨਾ ਲਗਾਉਣ ਸਬੰਧੀ ਆਡਿਓ, ਲੀਫਲੈਟ/ਪੋਸਟਰਾਂ ਅਤੇ ਲਿਟਰੇਚਰ ਰਾਹੀਂ ਜਾਗਰੂਕ ਕਰਨਗੀਆਂ।ਇਸ ਮੌਕੇ ਡਾ. ਰਮਨਦੀਪ ਸਿੰਘ ਸੰਧੂ, ਡਾ. ਸੁਭਾਸ਼ ਚੰਦਰ, ਡਾ. ਭੁਪੇਸ਼ ਜੋਸ਼ੀ, ਸ੍ਰੀ ਸ਼ਮਿੰਦਰ ਸਿੰਘ ਬੀ.ਟੀ.ਐਮ., ਡਾ, ਗੁਰਪ੍ਰੀਤ ਸਿੰਘ, ਇੰਜ. ਅਕਸ਼ਿਤ ਜੈਨ ਤੇ ਹੋਰ ਹਾਜਰ ਸਨ।

 

Tags: DC Faridkot , Vimal Kumar Setia , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD