Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਐਮ. ਪੀ. ਮਨੀਸ਼ ਤਿਵਾੜੀ ਅਤੇ ਵਿਧਾਇਕ ਅੰਗਦ ਸਿੰਘ ਨੇ ਕਰਜ਼ਾ ਰਾਹਤ ਤਹਿਤ ਸੌਂਪੇ 79.90 ਲੱਖ ਦੇ ਚੈੱਕ

Angad Singh, Congress, Punjab Congress, Shaheed Bhagat Singh Nagar, Nawanshahr, S.B.S. Nagar, Manish Tewari

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 12 Oct 2021

Last updated on: Oct 12, 2021, 00:00 IST

ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਅਤੇ ਵਿਧਾਇਕ ਅੰਗਦ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਸਹਿਕਾਰੀ ਸਭਾਵਾਂ ਸਬੰਧੀ ਰਾਹਤ ਦੇਣ ਦੀ ਸਹੂਲਤ ਤਹਿਤ ਹਲਕਾ ਨਵਾਂਸ਼ਹਿਰ ਦੀ ਭਾਰਟਾ ਕਲਾਂ ਸੁਸਾਇਟੀ ਦੇ 448 ਲਾਭਪਾਤਰੀਆਂ ਨੂੰ 7990179 ਰੁਪਏ ਦੇ ਚੈੱਕ ਤਕਸੀਮ ਕੀਤੇ। ਇਨਾਂ ਵਿਚ ਸੁਸਾਇਟੀ ਨਾਲ ਸਬੰਧਤ 6 ਪਿੰਡਾਂ ਦੇ ਲਾਭਪਾਤਰੀ ਸ਼ਾਮਲ ਸਨ, ਜਿਸ ਤਹਿਤ ਪਿੰਡ ਗੜੀ ਭਾਰਟੀ ਦੇ 61 ਲਾਭਪਾਤਰੀਆਂ ਨੂੰ 1003929, ਭਾਰਟਾ ਕਲਾਂ ਦੇ 176 ਲਾਭਪਾਤਰੀਆਂ ਨੂੰ 3182046, ਦਰੀਆਪੁਰ ਦੇ 88 ਲਾਭਪਾਤਰੀਆਂ ਨੂੰ 1450193, ਮਿਰਜ਼ਾਪੁਰ ਦੇ 17 ਲਾਭਪਾਤਰੀਆਂ ਨੂੰ 384751, ਇਬਰਾਹੀਮਪੁਰ ਦੇ 10 ਲਾਭਪਾਤਰੀਆਂ ਨੂੰ 159681 ਅਤੇ ਕਾਹਲੋਂ ਦੇ 96 ਲਾਭਪਾਤਰੀਆਂ ਨੂੰ 1809579 ਰੁਪਏ ਦੇ ਚੈੱਕ ਪ੍ਰਾਪਤ ਹੋਏ। ਇਸ ਮੌਕੇ ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਕਰਜ਼ ਰਾਹਤ ਦੇਣ ਨਾਲ-ਨਾਲ ਸੂਬੇ ਦੇ ਕਰੀਬ 2.85 ਲੱਖ ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ 520 ਕਰੋੜ ਰੁਪਏ ਦੀ ਕਰਜ਼ਾ ਰਾਹਤ ਦਿੱਤੀ ਗਈ ਹੈ, ਜਿਸ ਨਾਲ ਇਸ ਵਰਗ ਦੀ ਜ਼ਿੰਦਗੀ ਬਿਹਤਰ ਬਣੇਗੀ। 

ਉਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨਾਂ ਦੇ ਹਰੇਕ ਦੁੱਖ-ਸੁੱਖ ਵਿਚ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ। ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਡਾ. ਕਮਲਜੀਤ ਲਾਲ, ਸਕੱਤਰ ਸੁਰਿੰਦਰ ਸਿੰਘ ਤੇ ਕਰਮਵੀਰ ਸਿੰਘ, ਮੀਤ ਪ੍ਰਧਾਨ ਸਤਨਾਮ ਸਿੰਘ, ਸਰਪੰਚ ਮਹਿੰਦਰ ਪਾਲ, ਸਰਪੰਚ ਜੋਤੀ ਰਾਣੀ, ਸਰਪੰਚ ਭਜਨਾ ਰਾਮ, ਸਰਪੰਚ ਬਲਕਰਨ ਸਿੰਘ, ਸਾਬਕਾ ਸਰਪੰਚ ਪਵਨ ਕੁਮਾਰ, ਹੁਸਨ ਲਾਲ ਤੇ ਬਿੰਦਰ ਪਾਲ,ਪੰਚ ਬਿੱਕਰ ਸਿੰਘ, ਬਲਜੀਤ ਕੌਰ, ਮਹਿੰਦਰ ਕੌਰ, ਮਨਦੀਪ ਕੌਰ, ਰਾਮ ਲੁਭਾਇਆ, ਪਵਨ ਕੁਮਾਰ, ਜਸਵੰਤ ਸਿੰਘ, ਵਿੱਦਿਆ, ਮਨਜੀਤ ਸਿੰਘ, ਰਾਮ ਪਰਵੇਸ਼, ਕੇਵਲ ਸਿੰਘ, ਭਜਨ ਕੌਰ, ਕਰਨੈਲ ਸਿੰਘ, ਸੰਤੋਖ ਸਿੰਘ, ਗੁਰਵਿੰਦਰ ਸਿੰਘ, ਜਸਵੀਰ ਸਿੰਘ, ਸੋਮ ਨਾਥ, ਸੋਮ ਰਾਮ, ਪ੍ਰੇਮ ਸਿੰਘ, ਹਰੀ ਪ੍ਰਕਾਸ਼, ਰਾਮ ਜੀ ਦਾਸ, ਬਲਵੰਤ ਰਾਮ, ਮਹਿੰਦਰ ਰਾਮ, ਸੋਨੂੰ, ਸਾਬਕਾ ਸੰਮਤੀ ਮੈਂਬਰ ਬਾਲਿਸ਼ਨ, ਚਰਨਜੀਤ ਸਿੰਘ, ਨਰਿੰਦਰ ਪਾਲ ਸਿੰਘ, ਸਾਬਕਾ ਸਰਪੰਚ ਤਰਸੇਮ ਲਾਲ, ਸੁਸਾਇਟੀ ਮੈਂਬਰ ਕੁੰਦਨ ਸਿੰਘ, ਕੁਲਵੰਤ ਸਿੰਘ, ਸੁੱਖਾ ਰਾਮ, ਸੂਸਾਇਟੀ ਮੈਂਬਰ ਰਾਮ ਪਾਲ, ਮਹਿੰਦਰ ਸਿੰਘ, ਰਛਪਾਲ ਸਿੰਘ, ਅਰਵਿੰਦਰ ਕੌਰ, ਸਤਨਾਮ ਸਿੰਘ ਤੇ ਚਰਨ ਕੌਰ, ਨੰਬਰਦਾਰ ਬੁੱਧ ਰਾਮ, ਨੰਬਰਦਾਰ ਬਲਵੀਰ ਸਿੰਘ, ਜਸਕਰਨ ਸਿੰਘ ਕਾਹਲੋਂ, ਬਾਵਾ ਸਿੰਘ ਤੇ ਹੋਰ ਹਾਜ਼ਰ ਸਨ।  

 

Tags: Angad Singh , Congress , Punjab Congress , Shaheed Bhagat Singh Nagar , Nawanshahr , S.B.S. Nagar , Manish Tewari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD