Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਮੁੱਖ ਮੰਤਰੀ ਵੱਲੋਂ ਪੀ.ਐਚ.ਡੀ. ਚੈਂਬਰ ਨੂੰ ਅੰਮ੍ਰਿਤਸਰ ਵਿਖੇ 2 ਤੋਂ 6 ਦਸੰਬਰ ਤੱਕ ਪਾਈਟੈਕਸ-2021 ਕਰਵਾਉਣ ਦੀ ਪ੍ਰਵਾਨਗੀ

ਪੀ.ਐਚ.ਡੀ. ਚੈਂਬਰ ਨੇ ਮੁੱਖ ਮੰਤਰੀ ਨੂੰ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਦੇ ਵਿਸ਼ੇ ਉਤੇ ਅਧਾਰਿਤ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਦਾ ਸੱਦਾ ਦਿੱਤਾ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, R.S. Sachdeva, Madhu Pillai, Pradeep Rattan, Hardeep Singh, Gurkirat Singh Kotli

Web Admin

Web Admin

5 Dariya News

ਚੰਡੀਗੜ੍ਹ , 12 Oct 2021

Last updated on: Oct 12, 2021, 00:00 IST

ਪੀ.ਐਚ.ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਟਰੀ (ਪੀ.ਐਚ.ਡੀ.ਸੀ.ਸੀ.ਆਈ.) ਦੀ ਬੇਨਤੀ ਨੂੰ ਸਵਿਕਾਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 2-6 ਦਸੰਬਰ, 2021 ਨੂੰ ਅੰਮ੍ਰਿਤਸਰ ਵਿਖੇ ਪਾਈਟੈਕਸ (ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ) ਕਰਵਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਇਸ ਅੰਤਰਰਾਸ਼ਟਰੀ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਲਈ ਦਿੱਤੇ ਗਏ ਸੱਦੇ ਨੂੰ ਕਬੂਲ ਕਰ ਲਿਆ ਅਤੇ ਇਹ ਪ੍ਰਦਰਸ਼ਨੀ ਸੂਬਾ ਭਰ ਵਿਚ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਉਤੇ ਅਧਾਰਿਤ ਹੋਵੇਗੀ।ਮੁੱਖ ਮੰਤਰੀ ਨੇ ਵਫ਼ਦ ਦੀ ਅਪੀਲ ਉਤੇ ਉਦਯੋਗ ਅਤੇ ਸੈਰ-ਸਪਾਟਾ ਵਿਭਾਗਾਂ ਨੂੰ ਅਗਾਊਂ ਹੀ ਠੋਸ ਇੰਤਜ਼ਾਮ ਕਰਨ ਦੇ ਆਦੇਸ਼ ਦਿੱਤੇ ਤਾਂ ਕਿ ਇਸ ਵਿਸ਼ਾਲ ਪ੍ਰਦਰਸ਼ਨੀ ਨੂੰ ਢੁਕਵੇਂ ਤਰੀਕੇ ਨਾਲ ਕਰਵਾਇਆ ਜਾ ਸਕੇ।

ਇਸ ਤੋਂ ਪਹਿਲਾਂ ਉਦਯੋਗ ਤੇ ਵਪਾਰ ਮੰਤਰੀ ਗੁਰਕੀਰਤ ਸਿੰਘ ਕੋਟਲੀ ਜਿਨ੍ਹਾਂ ਨਾਲ ਪੀ.ਐਚ.ਡੀ.ਸੀ.ਸੀ.ਆਈ. ਦੇ ਚੇਅਰਮੈਨ ਕਰਨ ਗਿਲਹੋਤਰਾ ਦੀ ਅਗਵਾਈ ਵਿਚ ਵਫ਼ਦ ਵੀ ਹਾਜ਼ਰ ਸੀ, ਨੇ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਇਸ ਕੌਮਾਂਤਰੀ ਪ੍ਰਦਰਸ਼ਨੀ ਲਈ ਸੱਦਾ ਦਿੱਤਾ। ਇਸੇ ਦੌਰਾਨ ਸ੍ਰੀ ਕੋਟਲੀ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਪਾਈਟੈਕਸ 5-6 ਮੁਲਕਾਂ ਤੋਂ ਕਾਰੋਬਾਰੀਆਂ ਅਤੇ ਨਿਰਮਾਤਾਵਾਂ ਨੂੰ ਆਪਣੇ ਉਤਪਾਦਾਂ ਦੀ ਪ੍ਰਦਰਸ਼ਨੀ ਕਰਨ ਲਈ ਸਿਹਤਮੰਦ ਮੰਚ ਮੁਹੱਈਆ ਕਰਵਾਏਗਾ ਜਿਸ ਨਾਲ ਖਿੱਤੇ ਵਿਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ।ਇਸ ਮੌਕੇ ਪੀ.ਐਚ.ਡੀ.ਸੀ.ਸੀ.ਆਈ. ਦੇ ਪੰਜਾਬ ਚੈਪਟਰ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਆਰ.ਐਸ. ਸੱਚਦੇਵਾ, ਖੇਤਰੀ ਡਾਇਰੈਕਟਰ ਮਧੂ ਪਿਲੱਈ, ਟਰੇਡ ਫੇਅਰਜ਼ ਦੇ ਮੁਖੀ ਹਰਦੀਪ ਸਿੰਘ ਅਤੇ ਰੈਜ਼ੀਡੈਂਟ ਡਾਇਰੈਕਟਰ ਪ੍ਰਦੀਪ ਰਤਨ ਸਿੰਘ ਵੀ ਹਾਜ਼ਰ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , R.S. Sachdeva , Madhu Pillai , Pradeep Rattan , Hardeep Singh , Gurkirat Singh Kotli

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD