Saturday, 13 June 2026

 

 

ਖ਼ਾਸ ਖਬਰਾਂ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ

 

ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪ੍ਰਾਈਵੇਟ ਬੱਸਾਂ ਵਿੱਚ ਵੀ ਵਾਹਨ ਟ੍ਰੈਕਿੰਗ ਸਿਸਟਮ ਲਾਉਣ ਦਾ ਐਲਾਨ

ਪੰਜਾਬ ਰੋਡਵੇਜ਼ ਅਤੇ ਪਨਬਸ ਦੇ ਬੱਸ ਟ੍ਰੈਕਿੰਗ ਸਿਸਟਮ ਮੌਨੀਟਰਿੰਗ ਅਤੇ ਕੰਟਰੋਲ ਰੂਮ ਦੇ ਕੰਮਕਾਜ ਦੀ ਕੀਤੀ ਸਮੀਖਿਆ

Amrinder Singh Raja Warring, Congress, Punjab Congress, Punjab Transport Minister, Transport Minister of Punjab, Vehicle Tracking System, Punjab Roadways, PUNBUS, Bus Tracking System Monitoring

Web Admin

Web Admin

5 Dariya News

ਚੰਡੀਗੜ੍ਹ , 12 Oct 2021

Last updated on: Oct 12, 2021, 00:00 IST

ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਐਲਾਨ ਕੀਤਾ ਕਿ ਸਰਕਾਰ ਵੱਲੋਂ ਹਾਲ ਹੀ ਵਿੱਚ ਸ਼ੁਰੂ ਕੀਤੇ ਗਏ ਵਾਹਨ ਟ੍ਰੈਕਿੰਗ ਸਿਸਟਮ (ਵੀ.ਟੀ.ਐਸ.) ਨੂੰ ਅੱਗੇ ਵਧਾਉਂਦਿਆਂ ਹੁਣ ਇਹ ਪ੍ਰਣਾਲੀ ਸੂਬੇ ਵਿੱਚ ਚਲ ਰਹੀਆਂ ਸਾਰੀਆਂ ਪ੍ਰਾਈਵੇਟ ਬੱਸਾਂ ਵਿੱਚ ਵੀ ਲਗਾਈ ਜਾਵੇਗੀ।ਇਥੇ ਪੰਜਾਬ ਰੋਡਵੇਜ਼ ਅਤੇ ਪਨਬਸ ਦੇ ਮੁੱਖ ਦਫ਼ਤਰ ਵਿਖੇ ਬੱਸ ਟ੍ਰੈਕਿੰਗ ਸਿਸਟਮ ਮੌਨੀਟਰਿੰਗ ਅਤੇ ਕੰਟਰੋਲ ਰੂਮ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਸ੍ਰੀ ਰਾਜਾ ਵੜਿੰਗ ਨੇ ਦੱਸਿਆ ਕਿ ਪ੍ਰਾਈਵੇਟ ਆਪ੍ਰੇਟਰਾਂ ਦੀਆਂ ਬੱਸਾਂ ਦੀ ਕਾਰਗੁਜ਼ਾਰੀ ਸੁਰੱਖਿਆ ਦੇ ਲਿਹਾਜ਼ ਨਾਲ ਤਸੱਲੀਬਖ਼ਸ਼ ਨਾ ਹੋਣ ਕਾਰਨ ਪ੍ਰਾਈਵੇਟ ਬੱਸਾਂ ਵਿੱਚ ਵੀ ਵਾਹਨ ਟ੍ਰੈਕਿੰਗ ਸਿਸਟਮ ਲਾਉਣਾ ਯਕੀਨੀ ਬਣਾਇਆ ਜਾਵੇਗਾ। ਇਸੇ ਦੌਰਾਨ ਟਰਾਂਸਪੋਰਟ ਮੰਤਰੀ ਨੇ ਸਿਸਟਮ ਦੇ ਕੰਮਕਾਜ ਦੀ ਜਾਂਚ ਕਰਨ ਲਈ ਵੱਖ-ਵੱਖ ਡਿਪੂਆਂ ਦੇ ਕਈ ਜਨਰਲ ਮੈਨੇਜਰਾਂ, ਡਰਾਈਵਰਾਂ ਅਤੇ ਕੰਡਕਟਰਾਂ ਨੂੰ ਫ਼ੋਨ ਕਰਕੇ ਸਿਸਟਮ ਦੀ ਕਾਰਜਕੁਸ਼ਲਤਾ ਚੈਕ ਕੀਤੀ।ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਇਹ ਸਿਸਟਮ ਹੁਣ ਤੱਕ ਪਨਬਸ/ਪੰਜਾਬ ਰੋਡਵੇਜ਼ ਦੀਆਂ 1450 ਬੱਸਾਂ ਵਿੱਚ ਲਾਗੂ ਕੀਤਾ ਜਾ ਚੁੱਕਾ ਹੈ, ਜੋ ਮਹਿਲਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾ ਰਿਹਾ ਹੈ ਕਿਉਂਕਿ ਕਿਸੇ ਐਮਰਜੈਂਸੀ ਸਥਿਤੀ ਲਈ ਔਰਤਾਂ ਲਈ ਬੱਸਾਂ ਵਿੱਚ ਪੈਨਿਕ ਬਟਨ ਮੁਹੱਈਆ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਬੱਸਾਂ ਦੇ ਪਾਰਦਰਸ਼ੀ ਅਤੇ ਸਮਾਂਬੱਧ ਆਉਣ-ਜਾਣ ਲਈ ਕੇਂਦਰੀ ਨਿਗਰਾਨੀ ਅਤੇ ਕੰਟਰੋਲ ਰੂਮ ਚੰਡੀਗੜ੍ਹ ਵਿਖੇ ਸਥਾਪਤ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਵੀ.ਟੀ.ਐਸ. ਰਾਹੀਂ ਬੱਸਾਂ ਦੀ ਤੇਜ਼ ਰਫ਼ਤਾਰ, ਗ਼ਲਤ ਢੰਗ ਨਾਲ ਬ੍ਰੇਕ ਲਗਾਉਣ ਅਤੇ ਤੇਜ਼ ਭਜਾਉਣ, ਬੱਸਾਂ ਦੀ ਰਾਤ ਠਹਿਰ, ਨਿਰਧਾਰਤ ਸਥਾਨਾਂ ਦੀ ਬਜਾਏ ਕਿਸੇ ਹੋਰ ਥਾਂ ਰੁਕਣਾ, ਬੱਸਾਂ ਦਾ ਢਾਬਿਆਂ 'ਤੇ 25 ਮਿੰਟਾਂ ਤੋਂ ਵੱਧ ਰੁਕਣਾ, ਰੂਟ ਬਦਲਣਾ, ਸ਼ਹਿਰਾਂ ਤੋਂ ਬਾਹਰ-ਬਾਹਰ ਲੰਘ ਜਾਣਾ, ਮਿੱਥੇ ਸਟਾਪ 'ਤੇ ਨਾ ਰੁਕਣਾ, ਕਾਊਂਟਰਾਂ ਤੋਂ ਬੱਸਾਂ ਦੇ ਆਉਣ ਅਤੇ ਜਾਣ ਦੀ ਅਸਲ ਸਮੇਂ ਦੀ ਨਿਗਰਾਨੀ, ਬੱਸਾਂ ਦੀ ਅਸਲ ਯਾਤਰਾ ਦੀ ਦੂਰੀ ਆਦਿ ਬਾਰੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਸਟਮ ਰਾਹੀਂ ਬੱਸਾਂ ਦੀ ਨਿਗਰਾਨੀ ਸਬੰਧਤ ਡਿਪੂਆਂ ਦੇ ਜਨਰਲ ਮੈਨੇਜਰਾਂ ਅਤੇ ਕੇਂਦਰੀ ਕੰਟਰੋਲ ਰੂਮ ਜ਼ਰੀਏ ਕੀਤੀ ਜਾ ਰਹੀ ਹੈ।ਇਸ ਤੋਂ ਇਲਾਵਾ ਮੈਨੇਜਮੈਂਟ ਇਨਫ਼ਰਮੇਸ਼ਨ ਸਿਸਟਮ ਦੀ ਵਰਤੋਂ ਡਰਾਈਵਰਾਂ ਅਤੇ ਕੰਡਕਟਰਾਂ ਦੇ ਵਿਹਾਰ, ਬੱਸਾਂ ਦੀ ਵਰਤੋਂ, ਉਪਲਬਧ ਸਟਾਫ਼ ਦੀ ਵਰਤੋਂ, ਬੱਸਾਂ ਨੂੰ ਮਿੱਥੇ ਸਮੇਂ ਤੋਂ ਦੇਰੀ ਨਾਲ ਅਤੇ ਪਹਿਲਾਂ ਚਲਾਉਣਾ, ਬੱਸਾਂ ਵੱਲੋਂ ਤੈਅ ਕੀਤੇ ਕਿਲੋਮੀਟਰਾਂ ਆਦਿ ਬਾਰੇ ਰਿਪੋਰਟਾਂ ਤਿਆਰ ਕਰਨ ਲਈ ਕੀਤੀ ਜਾ ਰਹੀ ਹੈ।ਸ੍ਰੀ ਰਾਜਾ ਵੜਿੰਗ ਨੇ ਕਿਹਾ ਕਿ ਸਿਸਟਮ ਵੱਲੋਂ ਤਿਆਰ ਕੀਤੀਆਂ ਰਿਪੋਰਟਾਂ ਅਤੇ ਵਿਭਾਗ ਦੇ ਅਧਿਕਾਰੀਆਂ ਦੀ ਫ਼ੀਡਬੈਕ ਦੇ ਆਧਾਰ 'ਤੇ ਹਰ ਪੰਦਰਵਾੜੇ ਡਿਪੂਆਂ ਦੇ ਤਿੰਨ ਵਧੀਆ ਕਾਰਗੁਜ਼ਾਰੀ ਵਾਲੇ ਜਨਰਲ ਮੈਨੇਜਰਾਂ ਅਤੇ ਦਸ-ਦਸ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਜਦਕਿ ਕੰਮ 'ਚ ਕੁਤਾਹੀ ਵਰਤਣ ਵਾਲਿਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੁਹਰਾਇਆ ਕਿ ਕਿਸੇ ਸਟਾਫ਼ ਮੈਂਬਰ ਵੱਲੋਂ ਪ੍ਰਾਈਵੇਟ ਆਪ੍ਰੇਟਰ ਨਾਲ ਮਿਲੀਭੁਗਤ ਕਰਕੇ ਵਿਭਾਗੀ ਮਾਲੀਏ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਇਸ ਮੌਕੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਬਲਵਿੰਦਰ ਸਿੰਘ ਲਾਡੀ ਅਤੇ ਦਵਿੰਦਰ ਸਿੰਘ ਘੁਬਾਇਆ, ਪ੍ਰਮੁੱਖ ਸਕੱਤਰ ਕੇ. ਸਿਵਾ ਪ੍ਰਸਾਦ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਭੁਪਿੰਦਰ ਸਿੰਘ ਮੌਜੂਦ ਸਨ।

 

Tags: Amrinder Singh Raja Warring , Congress , Punjab Congress , Punjab Transport Minister , Transport Minister of Punjab , Vehicle Tracking System , Punjab Roadways , PUNBUS , Bus Tracking System Monitoring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD