Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਸਾਬਕਾ ਸਿਹਤ ਮੰਤਰੀ ਤੇ ਹਲਕਾ ਵਿਧਾਇਕ ਸਿੱਧੂ ਨੇ ਸਨਅਤੀ ਖੇਤਰ ਨੂੰ ਦਿੱਤੀ ਦੀਵਾਲੀ ਦੇ ਤੋਹਫ਼ੇ ਵਜੋਂ ਕਰੋੜਾਂ ਦੀ ਸੌਗਾਤ, ਨੀਂਹ ਪੱਥਰ ਰੱਖਿਆ

ਸਮੁੱਚੇ ਸਨਅਤੀ ਖੇਤਰ ਵਿਚ ਹੋਣਗੇ ਤੇਰਾਂ ਕਰੋੜ ਰੁਪਏ ਦੇ ਵਿਕਾਸ ਕਾਰਜ

Balbir Singh Sidhu, Congress,  S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੁਹਾਲੀ , 13 Oct 2021

Last updated on: Oct 13, 2021, 00:00 IST

ਸਾਬਕਾ ਸਿਹਤ ਮੰਤਰੀ ਅਤੇ ਮੁਹਾਲੀ ਦੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਦੇ ਸਨਅਤੀ ਖੇਤਰ ਨੂੰ ਵੱਡੀ ਰਾਹਤ ਦਿੰਦਿਆਂ ਅੱਜ ਦੀਵਾਲੀ ਦੇ ਤੋਹਫ਼ੇ ਵਜੋਂ ਕਰੋੜਾਂ ਰੁਪਏ ਦੀ ਸੌਗਾਤ ਦਿੱਤੀ ਹੈ। ਇਸ ਦੇ ਤਹਿਤ ਵਿਧਾਇਕ ਸਿੱਧੂ ਨੇ ਅੱਜ 13 ਕਰੋੜ ਰੁਪਏ ਦੇ ਵੱਖ ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਭਵਨ ਵਿਖੇ ਰੱਖੇ। ਇਸ ਮੌਕੇ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਹਲਕਾ ਵਿਧਾਇਕ ਕੁਲਬੀਰ ਸਿੰਘ ਸਿੱਧੂ ਨੇ ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਨੂੰ ਪੰਜ ਲੱਖ ਰੁਪਏ ਦੀ ਗਰਾਂਟ ਵੀ ਦਿੱਤੀ।ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਨਅਤੀ ਖੇਤਰ ਹਮੇਸ਼ਾਂ ਤੋਂ ਹੀ ਅਣਗੌਲਿਆ ਰਿਹਾ ਹੈ  ਅਤੇ ਖ਼ਾਸ ਤੌਰ ਤੇ ਫੇਜ਼ 8ਬੀ ਤੇ ਸੈਕਟਰ 74 ਦਾ ਖੇਤਰ ਨਗਰ ਨਿਗਮ ਦੇ ਅਧੀਨ ਨਾ ਹੋਣ ਕਾਰਨ ਜਿਸ  ਸਬੰਧਤ ਮਹਿਕਮੇ ਦੇ ਅਧੀਨ ਇਹ ਖੇਤਰ ਆਉਂਦਾ ਸੀ ਉਸ ਨੇ ਇੱਥੇ ਵਿਕਾਸ ਕਾਰਜ ਨਹੀਂ ਕਰਵਾਏ ਜਿਸ ਨਾਲ ਇਹ ਇਲਾਕਾ ਵਿਕਾਸ ਪੱਖੋਂ ਪਛੜਿਆ ਹੀ ਰਿਹਾ।ਉਨ੍ਹਾਂ ਕਿਹਾ ਕਿ ਮੁਹਾਲੀ ਦਾ ਸਨਅਤੀ ਖੇਤਰ ਅਤੇ ਇੱਥੋਂ ਦੇ ਸਨਅਤਕਾਰ ਤੇ ਕੰਮ ਕਰਨ ਵਾਲੇ ਉਨ੍ਹਾਂ ਦੇ ਪਰਿਵਾਰ ਵਾਂਗ ਹਨ ਅਤੇ ਹਮੇਸ਼ਾਂ ਹੀ ਇਸ  ਖੇਤਰ ਦੇ ਲੋਕਾਂ ਨੇ ਉਨ੍ਹਾਂ ਨੂੰ ਭਾਰੀ ਸਹਿਯੋਗ ਦਿੱਤਾ ਹੈ ਅਤੇ ਸਰਕਾਰ ਅਤੇ ਖਾਸ ਤੌਰ ਤੇ ਨਗਰ ਨਿਗਮ ਮੁਹਾਲੀ ਨੂੰ ਸਭ ਤੋਂ ਵੱਧ ਮਾਲੀਆ ਵੀ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਮੋਹਾਲੀ ਵਿਚ ਕਾਂਗਰਸ ਪਾਰਟੀ ਦੀ ਨਗਰ ਨਿਗਮ ਬਣਨ ਉਪਰੰਤ ਉਨ੍ਹਾਂ ਨੇ ਸਭ ਤੋਂ ਪਹਿਲਾਂ ਇਸ ਇਲਾਕੇ ਨੂੰ ਆਪਣੇ ਅਧੀਨ ਲੈਣ ਵਾਸਤੇ ਨਗਰ ਨਿਗਮ ਦੇ ਮੇਅਰ  ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਕਹਿ ਕੇ ਮਤਾ ਪਾਸ ਕਰਵਾਇਆ ਅਤੇ ਲਗਪਗ ਢਾਈ ਕਰੋੜ ਰੁਪਏ ਦੇ ਵਿਕਾਸ ਕਾਰਜ ਇੱਥੇ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਣ ਇੱਥੇ ਤੇਰਾਂ ਕਰੋੜ ਰੁਪਏ ਦੀ ਲਾਗਤ ਨਾਲ ਵੱਖ ਵੱਖ ਤਰ੍ਹਾਂ ਦੇ ਵਿਕਾਸ ਕਾਰਜ ਕਰਵਾ ਕੇ ਇਸ ਪੂਰੇ ਸਨਅਤੀ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਇਆ ਜਾਵੇਗਾ ਅਤੇ  ਸਨਅਤਾਂ ਦੇ ਪੱਧਰ ਦਾ ਬਣਾਇਆ ਜਾਵੇਗਾ ਤਾਂ ਜੋ ਇਸ ਦਾ ਪੂਰਾ ਲਾਭ ਸਨਅਤੀ ਖੇਤਰ ਨੂੰ ਮਿਲ ਸਕੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪੀ ਐਸ ਆਈ ਈ ਸੀ ਤੋਂ ਵੀ ਢਾਈ ਕਰੋੜ ਰੁਪਏ ਦੀ ਰਕਮ ਨਗਰ ਨਿਗਮ ਦਿਵਾਈ ਗਈ ਹੈ  ਤੇ ਹੋਰ ਵੀ ਰਕਮ ਇਸ ਵਿਭਾਗ ਤੋਂ ਨਗਰ ਨਿਗਮ ਦਿਵਾਈ ਜਾਵੇਗੀ।

ਸਾਬਕਾ ਸਿਹਤ ਮੰਤਰੀ ਤੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਨ੍ਹਾਂ ਖੇਤਰਾਂ ਵਿਚ ਹੋਣ ਵਾਲੇ ਕੰਮਾਂ ਵਿੱਚ ਸਨਅਤੀ ਖੇਤਰ ਫੇਜ਼ 9, ਫੇਜ਼ 7, ਫੇਜ਼ 1 ਤੋਂ  ਫੇਜ਼ 8, ਫੇਜ਼ 8 ਏ, ਫੇਜ਼ 8 ਬੀ ਵਿੱਚ ਮੁੱਖ ਤੌਰ ਤੇ ਪਾਰਕਾਂ ਦੇ ਕੰਮ, ਬੱਚਿਆਂ ਨਾਲ ਸੰਬੰਧਤ ਵਿਸ਼ੇਸ਼ ਪਾਰਕ ਦੇ ਕੰਮ, ਕਰਵ ਚੈਨਲ, ਰੋਡ ਗਲੀਆਂ, ਫੁੱਟਪਾਥ, ਪੇਵਰ ਬਲਾਕ, ਸੜਕਾਂ ਉੱਤੇ ਬੀਸੀ, ਪ੍ਰੀਮਿਕਸ ਪਾਉਣ ਦੇ ਕੰਮ, ਫੇਜ਼ 7 ਸਨਅਤੀ ਖੇਤਰ  ਵਿਖੇ ਕਾਰਪੋਰੇਸ਼ਨ ਵੱਲੋਂ ਬਣਾਏ ਗਏ ਸਟਾਫ  ਦੇ ਘਰਾਂ ਇਸ ਦੀ ਰੈਨੋਵੇਸ਼ਨ ਤੇ ਰਿਪੇਅਰ,  ਬਾਵਾ ਵਾਈਟ ਹਾਊਸ ਤੋਂ ਰੇਲਵੇ ਲਾਈਨ ਤੱਕ ਸਰਵਿਸ ਰੋਡ,  ਵੱਖ ਵੱਖ ਖੇਤਰਾਂ ਵਿੱਚ ਟਿਊਬਵੈੱਲ ਲਗਾਉਣ ਤੇ ਰੱਖ ਰਖਾਓ ਦੇ ਕੰਮ, ਸਨਅਤੀ ਖੇਤਰ ਵਿਚ ਸਥਿਤ ਡੰਪਿੰਗ ਗਰਾਊਂਡ ਦੇ ਰੱਖ ਰਖਾਓ ਦਾ ਕੰਮ,  ਸੀਵਰੇਜ ਲਾਈਨ ਨੂੰ ਦਰੁਸਤ ਕਰਨ ਦੇ ਕੰਮ, ਸਟਰੀਟ ਲਾਈਟਾਂ ਦੇ ਕੰਮ,  ਪੀਣ ਵਾਲੇ  ਪਾਣੀ ਦੀ ਸੁਚਾਰੂ ਸਪਲਾਈ ਵਾਸਤੇ ਹੋਣ ਵਾਲੇ ਕੰਮ  ਸ਼ਾਮਿਲ ਹਨ।ਇਸ ਮੌਕੇ ਮੁਹਾਲੀ ਨਗਰ ਨਿਗਮ ਦਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਹਲਕਾ ਵਿਧਾਇਕ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਇਸ ਸਾਬਕਾ ਸਿਹਤ ਮੰਤਰੀ ਨੇ ਮੁਹਾਲੀ ਨਗਰ ਨਿਗਮ ਨੂੰ ਕਰੋੜਾਂ ਰੁਪਏ ਵੱਖ ਵੱਖ ਵਿਭਾਗਾਂ ਤੋਂ ਦਿਵਾਏ ਹਨ  ਅਤੇ ਵਿਕਾਸ ਕਾਰਜਾਂ ਵਾਸਤੇ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ। ਉਨ੍ਹਾਂ ਕਿਹਾ ਕਿ ਮੁਹਾਲੀ ਦੇ ਵਿਕਾਸ ਪੱਖੋਂ ਪੱਛੜੇ ਸਨਅਤੀ ਖੇਤਰ ਨੂੰ ਮੁਹਾਲੀ ਨਗਰ ਨਿਗਮ ਵੱਲੋਂ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਇੱਥੇ ਲੋੜ ਪੈਣ ਤੇ ਹੋਰ ਵੀ ਵਿਕਾਸ ਕਾਰਜ ਕਰਵਾਏ ਜਾਣਗੇ ਜਿਨ੍ਹਾਂ ਵਾਸਤੇ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਦੇ ਪ੍ਰਧਾਨ ਅਨੁਰਾਗ ਅਗਰਵਾਲ ਨੇ ਸਿਹਤ ਮੰਤਰੀ ਅਤੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਦਾ ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਭਵਨ ਆਉਣ ਤੇ ਸਵਾਗਤ ਕੀਤਾ  ਅਤੇ ਵਿਸ਼ੇਸ਼ ਤੌਰ ਤੇ ਸਨਅਤੀ ਖੇਤਰ ਵਿੱਚ ਇੰਨੇ ਵੱਡੇ ਪੱਧਰ ਤੇ ਵਿਕਾਸ ਕਾਰਜ ਆਰੰਭ ਕਰਵਾਉਣ ਲਈ ਰੱਖੇ ਨੀਂਹ ਪੱਥਰ ਦੇ ਨਾਲ ਨਾਲ ਸੰਸਥਾ ਨੂੰ ਪੰਜ ਲੱਖ ਰੁਪਏ ਦੀ ਗਰਾਂਟ ਦੇਣ ਸਬੰਧੀ  ਵਿਧਾਇਕ ਬਲਬੀਰ ਸਿੰਘ ਸਿੱਧੂ  ਦਾ ਸਮੁੱਚੇ ਸਨਅਤਕਾਰਾਂ ਵੱਲੋਂ ਧੰਨਵਾਦ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ  ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਕਮਲ ਗਰਗ, ਜਾਇੰਟ ਕਮਿਸ਼ਨਰ ਹਰਜੀਤ ਸਿੰਘ ਢਿੱਲੋਂ, ਐਸਈ ਸੰਜੇ ਕੰਵਰ,  ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਜਗਦੀਪ ਸਿੰਘ, ਜਨਰਲ ਸਕੱਤਰ ਰਾਜੀਵ ਗੁਪਤਾ, ਵਿੱਤ ਸਕੱਤਰ ਆਈਏਐਸ ਛਾਬੜਾ, ਜੁਆਇੰਟ ਵਿੱਤ ਸਕੱਤਰ  ਕੇਵਲ ਸਿੰਘ ਸੰਧੂ  ਅਤੇ ਦਿਲਪ੍ਰੀਤ ਸਿੰਘ ਬੋਪਾਰਾਏ, ਜੁਆਇੰਟ ਸੈਕਟਰੀ ਇਕਬਾਲ ਸਿੰਘ ਅਤੇ ਕਮਲ ਕੁਮਾਰ ਧੂਪਰ ਸਮੇਤ ਵੱਡੀ ਗਿਣਤੀ ਵਿਚ ਸਨਅਤਕਾਰ ਅਤੇ ਮੋਹਾਲੀ ਨਗਰ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

 

Tags: Balbir Singh Sidhu , Congress , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD