Saturday, 04 May 2024

 

 

ਖ਼ਾਸ ਖਬਰਾਂ ਸੰਗਰੂਰ ਵਾਸੀਆਂ ਨੂੰ ਚੁੱਲ੍ਹਿਆਂ ਦੀ ਅੱਗ ਪਿਆਰੀ ਹੈ ਨਾ ਕਿ ਲੱਛੇਦਾਰ ਭਾਸ਼ਣ”: ਮੀਤ ਹੇਅਰ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਲੁਧਿਆਣਾ ਵਿਖੇ ਲੋਕ ਸਭਾ ਚੋਣ ਮੁਹਿੰਮ ਦੀ ਰਣਨੀਤੀ ਕੀਤੀ ਤਿਆਰ ਬਾਹਰਲਾ ਉਮੀਦਵਾਰ ਕਹਿਣ ‘ਤੇ ਵੜਿੰਗ ਨੇ ਦਲਬਦਲੂ ਬਿੱਟੂ ਨੂੰ ਦਿੱਤਾ ਜਵਾਬ ਪੰਜਾਬ 'ਚ 'ਆਪ' ਦੀ ਦਿੱਲੀ ਲੀਡਰਸ਼ਿਪ ਦੀ ਗ਼ੈਰਹਾਜ਼ਰੀ ਦਰਸਾਉਂਦੀ ਹੈ ਕਿ ਪਾਰਟੀ 'ਚ ਕੁਝ ਵੀ ਠੀਕ ਨਹੀਂ ਹੈ: ਪ੍ਰਤਾਪ ਸਿੰਘ ਬਾਜਵਾ ਲੋਕ ਸਭਾ ਚੋਣ ਹਲਕੇ ਅਨੰਦਪੁਰ ਸਾਹਿਬ ਦੇ ਏ ਆਰ ਓ ਤੇ ਅਸੈਂਬਲੀ ਲੈਵਲ ਮਾਸਟਰ ਟ੍ਰੈਨਰ ਨੂੰ ਈ.ਵੀ.ਐਮ ਸਬੰਧੀ ਟਰੇਨਿੰਗ ਦਿੱਤੀ ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ ਈਵੀਐਮ ਦੀ ਰੈਂਡੇਮਾਇਜੇਸ਼ਨ ਅਨੁਸਾਰ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਵੰਡ ਲਈ ਤਿਆਰੀਆਂ ਸ਼ੁਰੂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ

 

ਪੰਜਾਬ ਸਰਕਾਰ ਵੈਟ ਦੇ ਬਕਾਇਆ ਮਾਮਲਿਆਂ ਦਾ ਕਰੇਗੀ ਜਲਦ ਨਿਪਟਾਰਾ, ਕਰਦਾਤਾਵਾਂ ਲਈ ਦਿਵਾਲੀ ਤੋਂ ਪਹਿਲਾਂ ਲਿਆਂਦਾ ਜਾਵੇਗਾ ਫੇਸਲੇਸ ਸਿਸਟਮ : ਮਨਪ੍ਰੀਤ ਸਿੰਘ ਬਾਦਲ

ਨਿਗਮ ਤੇ ਨਗਰ ਸੁਧਾਰ ਟਰੱਸਟ ਵੱਲੋਂ ਮੌਜੂਦਾ ਫੋਕਲ ਪੁਆਇੰਟਾਂ 'ਤੇ ਕੀਤੇ ਜਾਣਗੇ 25 ਕਰੋੜ ਰੁਪਏ ਖਰਚ - ਭਾਰਤ ਭੂਸ਼ਣ ਆਸ਼ੂ

Manpreet Singh Badal, Punjab Pradesh Congress Committee, Congress, Punjab Congress, Bathinda, Punjab, Government of Punjab, Punjab Government, Bharat Bhushan Ashu, Gurkirat Singh Kotli, Raman Balasubramanian, Sanjay Talwar, Kuldeep Singh Vaid

Web Admin

Web Admin

5 Dariya News

ਲੁਧਿਆਣਾ , 13 Oct 2021

ਕਾਰੋਬਾਰੀ ਭਾਈਚਾਰੇ ਨੂੰ ਵੱਡੀ ਰਾਹਤ ਦਿੰਦੇ ਹੋਏ, ਵਿੱਤ ਅਤੇ ਟੈਕਸੇਸ਼ਨ ਯੋਜਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਅੱਜ ਐਲਾਨ ਕੀਤਾ ਗਿਆ ਕਿ ਪੰਜਾਬ ਸਰਕਾਰ ਪਿਛਲੇ ਕੁਝ ਸਾਲਾਂ ਤੋਂ ਬਕਾਇਆ ਵੈਟ ਨਾਲ ਜੁੜੇ ਸਾਰੇ ਅਸੈਸਮਂਟ ਮਾਮਲਿਆਂ ਦੇ ਨਿਪਟਾਰੇ ਲਈ ਇੱਕ ਨਵੀਂ ਸਕੀਮ ਲੈ ਕੇ ਆ ਰਹੀ ਹੈ ਅਤੇ ਇਸ ਤੋਂ ਇਲਾਵਾ ਕਰਦਾਤਾਵਾਂ ਲਈ ਇਸ ਦਿਵਾਲੀ ਤੋਂ ਪਹਿਲਾਂ ਇੱਕ ਫੇਸਲੇਸ ਸਿਸਟਮ ਲਿਆਂਦਾ ਜਾਵੇਗਾ।ਸਥਾਨਕ ਹੋਟਲ ਵਿੱਚ, ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਅਤੇ ਉਦਯੋਗ ਤੇ ਵਣਜ ਮੰਤਰੀ ਸ. ਗੁਰਕੀਰਤ ਸਿੰਘ ਕੋਟਲੀ ਦੇ ਨਾਲ ਅੱਜ ਵੱਖ-ਵੱਖ ਐਸੋਸੀਏਸ਼ਨਾਂ ਦੇ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ,  ਸ੍ਰ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਵੈਟ ਅਸੈਸਮੈਂਟ ਦੇ ਸਾਰੇ ਮਾਮਲਿਆਂ ਦਾ ਜਲਦ ਨਿਪਟਾਰਾ ਕਰ ਦਿੱਤਾ ਜਾਵੇਗਾ।ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮਨੁੱਖੀ ਦਖਲ ਤੋਂ ਬਿਨਾਂ ਟੈਕਸ ਵਸੂਲੀ ਨੂੰ ਨਿਰਵਿਘਨ ਬਣਾਉਣ ਲਈ ਵਚਨਬੱਧ ਹੈ। ਸ. ਬਾਦਲ ਨੇ ਕਿਹਾ ਕਿ ਟੈਕਸਾਂ ਦਾ ਮੁਲਾਂਕਣ ਕਰਨ ਲਈ ਇੱਕ ਫੇਸਲੇਸ ਸਿਸਟਮ ਵੀ ਲਾਗੂ ਕੀਤਾ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਦਯੋਗਪਤੀਆਂ ਨੂੰ ਸਰਕਾਰੀ ਦਫਤਰਾਂ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਅਤੇ ਵਿਭਾਗ ਦੇ ਅਧਿਕਾਰੀਆਂ ਦਰਮਿਆਨ ਕੋਈ ਆਹਮੋ ਸਾਹਮਣੇ ਰਾਬਤਾ ਨਹੀਂ ਹੋਵੇਗਾ ਅਤੇ ਇਹ ਨਵਾਂ ਸਿਸਟਮ ਉਦਯੋਗਪਤੀਆਂ ਦੀਆਂ ਮੋਬਾਈਲ ਵਿੰਗਾਂ ਤੋਂ ਪਰੇਸ਼ਾਨੀ ਦੀਆਂ ਸ਼ਿਕਾਇਤਾਂ ਨੂੰ ਵੀ ਦੂਰ ਕਰੇਗਾ।ਉਨ੍ਹਾਂ ਕਿਹਾ ਕਿ ਇਹ ਦੋਵੇਂ ਵੱਡੀਆਂ ਸਹੂਲਤਾਂ ਦੀਵਾਲੀ ਤੋਂ ਪਹਿਲਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਜਾਣਗੀਆਂ ਅਤੇ ਕਿਹਾ ਕਿ ਉਨ੍ਹਾਂ ਦੇ ਵਿਭਾਗ ਪਹਿਲਾਂ ਹੀ ਇਸ ਦਿਸ਼ਾ ਵਿੱਚ ਅਣਥੱਕ ਮਿਹਨਤ ਕਰ ਰਹੇ ਹਨ।

ਸ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਉਹ ਅਗਲੇ 10 ਦਿਨਾਂ ਵਿੱਚ ਸਾਰੇ ਪ੍ਰਮੁੱਖ ਉਦਯੋਗਿਕ ਕਸਬਿਆਂ ਦਾ ਦੌਰਾ ਕਰਨਗੇ ਅਤੇ ਵੈਟ, ਜੀ.ਐਸ.ਟੀ. ਅਤੇ ਬਿਜਲੀ, ਬੁਨਿਆਦੀ ਢਾਂਚੇ ਦੇ ਵਿਕਾਸ, ਸੁਧਾਰਾਂ, ਮਿਕਸ ਲੈਂਡ ਯੂਜ਼ ਕੇਸਾਂ ਅਤੇ ਹੋਰਾਂ ਬਾਰੇ ਉਦਯੋਗਪਤੀਆਂ ਦੇ ਸਾਰੇ ਮੁੱਦਿਆਂ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ।ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਨੇ ਕੋਲੇ ਦੀ ਕਮੀ ਦਾ ਮੁੱਦਾ ਕੇਂਦਰ ਸਰਕਾਰ ਕੋਲ ਚੁੱਕਿਆ ਹੈ ਅਤੇ ਉਮੀਦ ਕੀਤੀ ਹੈ ਕਿ ਅਗਲੇ ਕੁਝ ਦਿਨਾਂ ਵਿੱਚ ਬਿਜਲੀ ਦੀ ਸਥਿਤੀ ਆਮ ਵਾਂਗ ਹੋ ਜਾਵੇਗੀ, ਕਿਉਂਕਿ ਪਾਵਰ ਪਲਾਂਟਾਂ ਵਿੱਚ ਕੋਲੇ ਦੇ ਭੰਡਾਰ ਆਉਣੇ ਸ਼ੁਰੂ ਹੋ ਗਏ ਹਨ।ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਉਦਯੋਗਿਕ ਖੇਤਰਾਂ/ਫੋਕਲ ਪੁਆਇੰਟਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਨਗਰ ਨਿਗਮ ਲੁਧਿਆਣਾ 15 ਕਰੋੜ ਰੁਪਏ ਖਰਚ ਕਰੇਗਾ ਅਤੇ ਇੰਪਰੂਵਮੈਂਟ ਟਰੱਸਟ 10 ਕਰੋੜ ਰੁਪਏ ਦੇਵੇਗਾ।ਉਦਯੋਗ ਅਤੇ ਵਣਜ ਮੰਤਰੀ ਸ.ਗੁਰਕੀਰਤ ਸਿੰਘ ਕੋਟਲੀ ਨੇ ਜਲਦ ਹੀ ਖੰਨਾ ਵਿੱਚ ਇੱਕ ਨਵਾਂ ਫੋਕਲ ਪੁਆਇੰਟ ਸਥਾਪਤ ਕਰਨ ਦਾ ਐਲਾਨ ਕੀਤਾ ਅਤੇ ਕਿਹਾ ਕਿ ਇਸ ਸਬੰਧੀ ਪਹਿਲਾਂ ਹੀ ਰੋਡਮੈਪ ਤਿਆਰ ਕੀਤਾ ਜਾ ਰਿਹਾ ਹੈ। ਸ.ਕੋਟਲੀ ਨੇ ਪੰਜਾਬ ਨੂੰ ਉਦਯੋਗ ਦੀ ਰੀੜ ਦੀ ਹੱਡੀ ਦੱਸਦਿਆਂ ਕਿਹਾ ਕਿ ਲੁਧਿਆਣਾ ਦੇ ਮੌਜੂਦਾ ਫੋਕਲ ਪੁਆਇੰਟ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 20 ਕਰੋੜ ਰੁਪਏ ਦੀ ਗ੍ਰਾਂਟ ਵੀ ਜਾਰੀ ਕੀਤੀ ਜਾਵੇਗੀ।ਲੁਧਿਆਣਾ ਪੂਰਬੀ ਦੇ ਵਿਧਾਇਕ ਸ੍ਰੀ ਸੰਜੇ ਤਲਵਾੜ ਨੇ ਕਿਹਾ ਕਿ ਨਗਰ ਨਿਗਮ ਜੋਨ-ਬੀ ਅਤੇ ਸੀ ਦੇ ਦਫਤਰਾਂ ਵਿੱਚ ਇੱਕ ਸਮਰਪਿਤ ਅਧਿਕਾਰੀ ਨਿਯੁਕਤ ਕੀਤਾ ਜਾਵੇਗਾ ਜੋ ਕਿ ਉਦਯੋਗਪਤੀਆਂ ਦੇ ਨਗਰ ਨਿਗਮ ਨਾਲ ਸਬੰਧਤ ਮੁੱਦਿਆਂ ਨੂੰ ਤੁਰੰਤ ਹਲ ਕਰੇਗਾ।ਇਸ ਮੌਕੇ ਵਿਧਾਇਕ ਸ੍ਰੀ ਰਾਕੇਸ਼ ਪਾਂਡੇ ਅਤੇ ਸ.ਕੁਲਦੀਪ ਸਿੰਘ ਵੈਦ, ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਮਨ ਬਾਲਾਸੂਬਰਾਮਣੀਅਮ, ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਸੁੰਦਰ ਮਲਹੋਤਰਾ, ਸ.ਕਮਲਜੀਤ ਸਿੰਘ ਕੜਵਲ, ਸ.ਭੁਪਿੰਦਰ ਸਿੰਘ ਬਸੰਤ, ਸ੍ਰੀ ਨੀਲਕੰਠ ਅਵਧ, ਸ੍ਰੀ ਪੰਕਜ ਸ਼ਰਮਾ, ਸ. ਉਪਕਾਰ ਸਿੰਘ ਆਹੂਜਾ, ਸ੍ਰੀ ਦਰਸ਼ਨ ਡਾਵਰ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

 

Tags: Manpreet Singh Badal , Punjab Pradesh Congress Committee , Congress , Punjab Congress , Bathinda , Punjab , Government of Punjab , Punjab Government , Bharat Bhushan Ashu , Gurkirat Singh Kotli , Raman Balasubramanian , Sanjay Talwar , Kuldeep Singh Vaid

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD