Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਵਿਧਾਇਕ ਅੰਗਦ ਸਿੰਘ ਨੇ ਕਰਜ਼ਾ ਰਾਹਤ ਤਹਿਤ ਸੌਂਪੇ 32.33 ਲੱਖ ਦੇ ਚੈੱਕ

Angad Singh, Congress, Punjab Congress, Shaheed Bhagat Singh Nagar, Nawanshahr, S.B.S. Nagar

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ(ਨਵਾਂਸ਼ਹਿਰ) , 13 Oct 2021

ਵਿਧਾਇਕ ਅੰਗਦ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ ਕਿਸਾਨਾਂ ਤੇ ਖੇਤ ਕਾਮਿਆਂ ਨੂੰ ਸਹਿਕਾਰੀ ਸਭਾਵਾਂ ਸਬੰਧੀ ਰਾਹਤ ਦੇਣ ਦੀ ਸਹੂਲਤ ਤਹਿਤ ਹਲਕਾ ਨਵਾਂਸ਼ਹਿਰ ਦੀ ਮਝੂਰ ਸੁਸਾਇਟੀ ਦੇ 179 ਲਾਭਪਾਤਰੀਆਂ ਨੂੰ 32.33 ਲੱਖ ਰੁਪਏ ਦੇ ਚੈੱਕ ਤਕਸੀਮ ਕੀਤੇ। ਇਨਾਂ ਵਿਚ ਪਿੰਡ ਮਝੂਰ ਦੇ 77 ਲਾਭਪਾਤਰੀਆਂ ਨੂੰ 1505070, ਮੁਜੱਫਰਪੁਰ ਦੇ 69 ਲਾਭਪਾਤਰੀਆਂ ਨੂੰ 1195935 ਅਤੇ ਰਕਸਾਨ ਦੇ 33 ਲਾਭਪਾਤਰੀਆਂ ਨੂੰ 532459 ਰੁਪਏ ਦੇ ਚੈੱਕ ਪ੍ਰਾਪਤ ਹੋਏ। ਇਸ ਮੌਕੇ ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਕਰਜ਼ ਰਾਹਤ ਦੇਣ ਨਾਲ-ਨਾਲ ਸੂਬੇ ਦੇ ਕਰੀਬ 2.85 ਲੱਖ ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ 520 ਕਰੋੜ ਰੁਪਏ ਦੀ ਕਰਜ਼ਾ ਰਾਹਤ ਦਿੱਤੀ ਗਈ ਹੈ, ਜਿਸ ਨਾਲ ਇਸ ਵਰਗ ਦੀ ਜ਼ਿੰਦਗੀ ਬਿਹਤਰ ਬਣੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨਾਂ ਦੇ ਹਰੇਕ ਦੁੱਖ-ਸੁੱਖ ਵਿਚ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ। ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਡਾ. ਕਮਲਜੀਤ ਲਾਲ, ਸੈਕਟਰੀ ਬਲਵੀਰ ਸਿੰਘ, ਗੁਰਵਿੰਦਰ ਸਿੰਘ, ਸਰਪੰਚ ਦਿਲਬਾਗ ਸਿੰਘ, ਸਰਪੰਚ ਪਿਆਰਾ ਸਿੰਘ, ਸਾਬਕਾ ਸਰਪੰਚ ਮੰਗਤ ਰਾਏ, ਸੁਰਿੰਦਰ ਸਿੰਘ ਰਾਣਾ, ਸਾਬਕਾ ਸਰਪੰਚ ਚਰਨ ਦਾਸ, ਪੰਚ ਜਗਤਾਰ ਸਿੰਘ, ਜੋਗਿੰਦਰ ਸਿੰਘ, ਰੁਪਿੰਦਰ ਸਿੰਘ ਤੇ ਮਹਿੰਦਰ ਕੌਰ, ਮੋਹਨ ਸਿੰਘ, ਪਰਦੀਪ ਕੁਮਾਰ, ਤਾਰਾ ਸਿੰਘ, ਚਰਨਜੀਤ ਸਿੰਘ ਮਾਸਟਰ, ਬਾਬਾ ਪਰਕਾਸ਼ ਜੀ, ਅਵਤਾਰ ਸਿੰਘ, ਸ਼ਿੰਗਾਰਾ ਸਿੰਘ, ਰਾਮ ਕਿਸ਼ਨ, ਬਚਨਾ ਰਾਮ ਅਮਰਜੀਤ ਸਿੰਘ ਤੇ ਹੋਰ ਹਾਜ਼ਰ ਸਨ।  

 

Tags: Angad Singh , Congress , Punjab Congress , Shaheed Bhagat Singh Nagar , Nawanshahr , S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD