Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੈਡੀਕਲ ਕਾਲਜਾਂ ਵਿਚ ਪੜਦੇ ਵਿਦਿਆਰਥੀ ਮੇਰੇ ਬੱਚੇ : ਡਾ. ਰਾਜ ਕੁਮਾਰ ਵੇਰਕਾ

ਦੰਦਾਂ ਦੇ ਕਾਲਜ ਵਿਚ ਪੰਜਾਬ ਦੀ ਪਹਿਲੀ ਉਚ ਤਕਨੀਕ ਸਕੇਨਿੰਗ ਮਸ਼ੀਨ ਦਾ ਉਦਘਾਟਨ

Raj Kumar Verka, Congress, Punjab Congress, Dr. Raj Kumar

Web Admin

Web Admin

5 Dariya News

ਅਮ੍ਰਿਤਸਰ , 13 Oct 2021

Last updated on: Oct 13, 2021, 00:00 IST

ਮੈਡੀਕਲ ਸਿੱਖਿਆ ਮੰਤਰੀ ਰਾਜ ਕੁਮਾਰ ਵੇਰਕਾ ਨੇ ਪੰਜਾਬ ਦੇ ਮੈਡੀਕਲ ਕਾਲਜਾਂ ਵਿਚ ਪੜਦੇ ਬੱਚਿਆਂ ਨੂੰ ਦੁਲਾਰਦੇ ਕਿਹਾ ਕਿ ਤੁਸੀਂ ਸਾਰੇ ਮੇਰੇ ਬੱਚਿਆਂ ਵਾਂਗ ਹੋ ਅਤੇ ਤੁਹਾਡੀ ਚੰਗੀ ਪੜਾਈ ਤੇ ਦੇਖਭਾਲ ਮੇਰੀ ਜ਼ਿੰਮੇਵਾਰੀ ਹੈ। ਅੱਜ ਸਥਾਨਕ ਸਰਕਾਰੀ ਦੰਦਾਂ ਦੇ ਮੈਡੀਕਲ ਕਾਲਜ ਵਿਚ ਲਗਾਈ ਗਈ ਸੀ ਟੀ ਬੀ ਟੀ ਮਸ਼ੀਨ, ਜੋ ਕਿ ਦੰਦਾਂ ਦੀ ਬਿਮਾਰੀਆਂ ਦਾ ਇਲਾਜ ਕਰਨ ਲਈ ਪੰਜਾਬ ਵਿਚ ਲਗਾਈ ਗਈ ਆਪਣੀ ਤਰਾਂ ਦੀ ਪਹਿਲੀ ਮਸ਼ੀਨ ਹੈ, ਦਾ ਉਦਘਾਟਨ ਕਰਨ ਮਗਰੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਡਾ. ਵੇਰਕਾ ਨੇ ਕਿਹਾ ਕਿ ਮੈਂ ਤੁਹਾਡੇ ਤੋਂ ਪੰਜ ਮਿੰਟ ਦੀ ਦੂਰੀ ਉਤੇ ਹਾਂ ਤੇ ਤੁਸੀਂ ਕਿਸੇ ਵੀ ਲੋੜ ਵੇਲੇ ਮੇਰੇ ਕੋਲ ਬਿਨਾਂ ਝਿਜਕ ਆ ਸਕਦੇ ਹੋ। ਉਨਾਂ ਆਪਣੇ ਵੱਲੋਂ ਵਿਦਿਆਰਥੀਆਂ ਦੀਆਂ ਲੋੜਾਂ ਲਈ 10 ਲੱਖ ਰੁਪਏ ਅਤੇ ਕਾਲਜ ਲਈ 15 ਲੱਖ ਰੁਪਏ ਦਾ ਫੰਡ ਜਾਰੀ ਕਰਦੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਪੜਾਉਣ ਦੇ ਨਾਲ-ਨਾਲ ਆਪਣੇ ਵਿਦਿਆਰਥੀਆਂ ਦਾ ਧਿਆਨ ਵੀ ਰੱਖਣ ਤੇ ਉਨਾਂ ਦੀਆਂ ਜ਼ਰੂਰਤ ਵੀ ਸਾਥ ਦੇਣ। ਉਨਾਂ ਕਾਲਜ ਪਿ੍ਰੰਸੀਪਲ ਸ੍ਰੀਮਤੀ ਜੀਵਨ ਲਤਾ ਦੀ ਪ੍ਰਸੰਸਾ ਕਰਦੇ ਕਿਹਾ ਕਿ ਮੈਂ ਤੁਹਾਡੀ ਕਾਲਜ ਦੀ ਹਰ ਲੋੜ ਵਿਚ ਨਾਲ ਹਾਂ ਤੇ ਤੁਸੀਂ ਜੋ ਕਹੋਗੇ ਮੈਂ ਪੂਰਾ ਕਰਾਂਗਾ। ਉਨਾਂ ਬੱਚੀਆਂ ਦੀ ਪੜਾਈ ਉਤੇ ਵੱਧ ਧਿਆਨ ਦੇਣ ਦੀ ਅਪੀਲ ਕਰਦੇ ਕਿਹਾ ਕਿ ਧੀਆਂ ਪੁੱਤਰਾਂ ਨਾਲੋਂ ਵੱਧ ਧਿਆਨ ਮਾਪਿਆਂ ਦਾ ਰੱਖਦੀਆਂ ਹਨ, ਸੋ ਬੱਚੀਆਂ ਨੂੰ ਜ਼ਰੂਰ ਉਚੀ ਤਾਲੀਮ ਦਿਵਾਉ। ਇਸ ਮੌਕੇ ਸੰਬੋਧਨ ਕਰਦੇ ਡਾ. ਪੁਨੀਤ ਗਿਰਧਰ ਨੇ ਵਿਭਾਗ ਦੀਆਂ ਲੋੜਾਂ ਪ੍ਰਤੀ ਡਾ ਵੇਰਕਾ ਵੱਲੋਂ ਵਿਖਾਏ ਗਈ ਸੁਹੀਰਦਤਾ ਦੀ ਤਾਰੀਫ ਕੀਤੀ। ਪਿ੍ਰੰਸੀਪਲ ਸ੍ਰੀਮਤੀ ਜੀਵਨ ਲਤਾ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਇਸ ਮੌਕੇ ਡਾ. ਵਿਜੈ ਮਹਿਰਾ ਅਤੇ ਅਧਿਕਾਰੀ ਵੀ ਹਾਜ਼ਰ ਸਨ।

 

Tags: Raj Kumar Verka , Congress , Punjab Congress , Dr. Raj Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD