Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸ਼ਹੀਦ ਮਨਦੀਪ ਸਿੰਘ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਹੋਇਆ

ਲੋਕ ਸਭਾ ਸਪੀਕਰ, ਪੰਜਾਬ ਦੇ ਰਾਜਪਾਲ, ਮੁੱਖ ਮੰਤਰੀ ਪੰਜਾਬ ਤੇ ਉੱਪ ਮੁੱਖ ਮੰਤਰੀ ਦੀ ਤਰਫੋਂ ਸ਼ਹੀਦ ਨੂੰ ਸਰਧਾਂਜਲੀਆਂ ਭੇਂਟ

Tript Rajinder Singh Bajwa, Tripat Rajinder Singh Bajwa, Chandigarh, Punjab Pradesh Congress Committee, Congress, Punjab Congress, Government of Punjab, Punjab Government, Punjab, Batala

Web Admin

Web Admin

5 Dariya News

ਬਟਾਲਾ , 13 Oct 2021

Last updated on: Oct 13, 2021, 00:00 IST

ਬੀਤੀ 11 ਅਕਤੂਬਰ ਨੂੰ ਜੰਮੂ ਕਸ਼ਮੀਰ ਦੇ ਪੁਣਛ ਜ਼ਿਲੇ ਦੇ ਸੂਰਨਕੋਟ ਇਲਾਕੇ ਵਿੱਚ ਅੱਤਵਾਦੀ ਹਮਲੇ ਦੌਰਾਨ ਆਪਣੇ ਚਾਰ ਹੋਰ ਸਾਥੀਆਂ ਸਮੇਤ ਸ਼ਹੀਦ ਹੋਏ ਨਾਇਕ ਮਨਦੀਪ ਸਿੰਘ ਦਾ ਅੰਤਿਮ ਸੰਸਕਾਰ ਅੱਜ ਪਿੰਡ ਚੱਠਾ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ। ਅੰਤਿਮ ਸੰਸਕਾਰ ਮੌਕੇ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪਹੁੰਚ ਕੇ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਸ਼ਹੀਦ ਨਾਇਕ ਮਨਦੀਪ ਸਿੰਘ ਦੀ ਦੇਹ ਜਦੋਂ ਪਿੰਡ ਚੱਠਾ ਵਿਖੇ ਪਹੁੰਚੀ ਤਾਂ ਇਲਾਕੇ ਭਰ ਦੇ ਲੋਕਾਂ ਨੇ ਸ਼ਹੀਦ ਮਨਦੀਪ ਸਿੰਘ ਅਮਰ ਰਹੇ ਦੇ ਨਾਹਰੇ ਲਗਾਏ। ਭਾਂਵੇ ਕਿ ਆਪਣੇ ਸਪੂਤ ਨੂੰ ਖੋਹਣ ਦਾ ਗਮ ਪਰਿਵਾਰ ਸਮੇਤ ਹਰ ਕਿਸੇ ਦੇ ਮਨ ਵਿੱਚ ਸੀ ਪਰ ਫਿਰ ਵੀ ਹਰ ਕੋਈ ਮਨਦੀਪ ਸਿੰਘ ਦੀ ਸ਼ਹਾਦਤ ’ਤੇ ਮਾਣ ਕਰ ਰਿਹਾ ਹੈ। ਸ਼ਹੀਦ ਮਨਦੀਪ ਸਿੰਘ ਦੀ ਦੇਹ ਨੂੰ ਕੁਝ ਸਮਾਂ ਪਰਿਵਾਰਕ ਮੈਂਬਰਾਂ ਅਤੇ ਸਕੇ ਸਬੰਧੀਆਂ ਦੇ ਦਰਸ਼ਨਾਂ ਲਈ ਘਰ ਵਿੱਚ ਰੱਖਿਆ ਗਿਆ ਅਤੇ ਇਸ ਤੋਂ ਬਾਅਦ ਸ਼ਹੀਦ ਦੀ ਦੇਹ ਨੂੰ ਸਮਸ਼ਾਨਘਾਟ ਵਿੱਚ ਲਿਆਂਦਾ ਗਿਆ। ਸ਼ਹੀਦ ਦੀ ਅਰਥੀ ਨੂੰ ਮੋਢਾ ਉਸਦੀ ਮਾਂ ਮਨਜੀਤ ਕੌਰ ਨੇ ਵੀ ਦਿੱਤਾ।ਸਮਸ਼ਾਨਘਾਟ ਵਿੱਚ ਸ਼ਹੀਦ ਮਨਦੀਪ ਸਿੰਘ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਪੰਜਾਬ ਰਾਜਪਾਲ ਸ੍ਰੀ ਬਨਵਾਰੀ ਲਾਲ ਪ੍ਰੋਹਤ ਅਤੇ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਵੱਲੋਂ ਰੀਥ ਭੇਟ ਕਰਨ ਦੀ ਰਸਮ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਨਿਭਾਈ। ਇਸ ਤੋਂ ਇਲਾਵਾ ਲੋਕ ਸਭਾ ਦੇ ਸਪੀਕਰ ਸ੍ਰੀ ਓਮ ਬਿਰਲਾ ਦੀ ਤਰਫੋਂ ਰੀਥ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਚੜਾਈ। ਉੱਪ ਮੁੱਖ ਮੰਤਰੀ ਪੰਜਾਬ ਸ੍ਰੀ ਓ.ਪੀ. ਸੋਨੀ ਵਲੋਂ ਰੀਥ ਚੜਾਉਣ ਦੀ ਰਸਮ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਹਰਪ੍ਰੀਤ ਸਿੰਘ ਨੇ ਨਿਭਾਈ ਜਦਕਿ ਡਾਇਰੈਕਟਰ, ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਰੀਥ ਸੈਨਿਕ ਭਲਾਈ ਅਫ਼ਸਰ ਕਰਨਲ ਜਸਬੀਰ ਸਿੰਘ ਬੋਪਾਰਏ ਨੇ ਨਿਭਾਈ। ਐੱਸ.ਐੱਸ.ਪੀ. ਨਾਨਕ ਸਿੰਘ ਨੇ ਵੀ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕੀਤੀ।  

ਇਸ ਤੋਂ ਇਲਾਵਾ ਭਾਰਤੀ ਫੌਜ ਦੇ ਬ੍ਰਿਗੇਡੀਅਰ ਨਰਿੰਦਰ ਸਿੰਘ, ਸੈਨਾ ਮੈਡਲ, ਸਟੇਸ਼ਨ ਕਮਾਂਡਰ ਤਿਬੜੀ ਛਾਉਣੀ ਅਤੇ 19-ਸਿੱਖ ਦੇ ਸੀ.ਈ.ਓ. ਕਰਨਲ ਡੀ.ਕੇ. ਤਿਵਾੜੀ, ਸੈਨਾ ਮੈਡਲ ਅਤੇ ਫੌਜ ਦੇ ਹੋਰ ਅਧਿਕਾਰੀਆਂ ਵੱਲੋਂ ਵੀ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਬਟਾਲਾ ਦੇ ਵਿਧਾਇਕ ਸ. ਲਖਬੀਰ ਸਿੰਘ ਲੋਧੀਨੰਗਲ, ਸਾਬਕਾ ਵਿਧਾਇਕ ਸੁੱਚਾ ਸਿੰਘ ਛੋਟੇਪੁਰ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜ੍ਹੀ ਵਿੱਚ ਪਰਿਵਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਮਨਦੀਪ ਸਿੰਘ ਦੀ ਸ਼ਹਾਦਤ ’ਤੇ ਪੂਰੇ ਦੇਸ਼ ਨੂੰ ਮਾਣ ਹੈ ਅਤੇ ਇਹ ਸ਼ਹਾਦਤ ਪੂਰੇ ਦੇਸ਼ ਦੀ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ ਬਣੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਨੇ ਸ਼ਹੀਦ ਦੇ ਪਰਿਵਾਰ ਨੂੰ 50 ਲੱਖ ਰੁਪਏ ਦੀ ਐਕਸਗ੍ਰੇਸ਼ੀਆ ਗ੍ਰਾਂਟ ਅਤੇ ਇੱਕ ਸਰਕਾਰੀ ਨੌਂਕਰੀ ਦਾ ਐਲਾਨ ਕੀਤਾ ਹੈ ਅਤੇ ਜਲਦੀ ਹੀ ਇਸਨੂੰ ਪੂਰਾ ਕਰ ਦਿੱਤਾ ਜਾਵੇਗਾ। ਸ. ਬਾਜਵਾ ਨੇ ਕਿਹਾ ਕਿ ਇਸ ਤੋਂ  ਇਲਾਵਾ ਪਰਿਵਾਰ ਵਾਲੇ ਸ਼ਹੀਦ ਦੀ ਯਾਦ ਬਣਾਉਣ ਸਬੰਧੀ ਜੋ ਵੀ ਕਹਿਣਗੇ ਉਸਨੂੰ ਵੀ ਪੂਰਾ ਕੀਤਾ ਜਾਵੇਗਾ।ਸ਼ਹੀਦ ਮਨਦੀਪ ਸਿੰਘ ਦੇ ਸੰਸਕਾਰ ਮੌਕੇ ਭਾਰਤੀ ਫੌਜ ਦੇ ਜਵਾਨਾਂ ਨੇ ਮਾਤਮੀ ਧੁੰਨ ਵਜਾ ਕੇ ਅਤੇ ਹਥਿਆਰ ਉੱਲਟੇ ਕਰਕੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼ਹੀਦ ਦੀ ਚਿਖਾ ਨੂੰ ਅਗਨੀ ਭਰਾ ਜਗਰੂਪ ਸਿੰਘ ਅਤੇ ਮਨਤਾਜ ਸਿੰਘ ਨੇ ਦਿਖਾਈ।ਦੱਸਣਯੋਗ ਹੈ ਕਿ ਫਤਹਿਗੜ ਚੂੜੀਆਂ ਹਲਕੇ ਦੇ ਪਿੰਡ ਚੱਠਾ ਦੇ ਜਵਾਨ ਮਨਦੀਪ ਸਿੰਘ ਜੋ ਕਿ ਭਾਰਤੀ ਫੌਜ ਦੀ 16 ਸਿੱਖ ਰੈਜੀਮੈਂਟ ਵਿੱਚ ਸੇਵਾਵਾਂ ਨਿਭਾ ਰਹੇ ਸਨ ਅਤੇ 11 ਅਕਤੂਬਰ ਨੂੰ ਉਹ ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸੂਰਨਕੋਟ ਇਲਾਕੇ ਵਿੱਚ ਅੱਤਵਾਦੀ ਹਮਲੇ ਦੌਰਾਨ ਆਪਣੇ ਚਾਰ ਹੋਰ ਸਾਥੀਆਂ ਸਮੇਤ ਸ਼ਹੀਦ ਹੋ ਗਏ ਸਨ। ਸ਼ਹੀਦ ਮਨਦੀਪ ਸਿੰਘ ਪਿੱਛੇ ਆਪਣੇ ਪਰਿਵਾਰ ਵਿੱਚ ਪਤਨੀ ਮਨਦੀਪ ਕੌਰ, ਪੁੱਤਰ ਮਨਤਾਜ ਸਿੰਘ (4 ਸਾਲ) ਅਤੇ ਗੁਰਕੀਰਤ ਸਿੰਘ (40 ਦਿਨ) ਅਤੇ ਮਾਤਾ ਮਨਜੀਤ ਕੌਰ ਨੂੰ ਛੱਡ ਗਏ ਹਨ।

 

Tags: Tript Rajinder Singh Bajwa , Tripat Rajinder Singh Bajwa , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD