Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਰਜ਼ੀਆ ਸੁਲਤਾਨਾ ਨੇ ਤਰਸ ਦੇ ਆਧਾਰ ’ਤੇ 22 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Razia Sultana, Punjab Pradesh Congress Committee, Congress, Punjab Congress, Government of Punjab, Punjab Government, Punjab

Web Admin

Web Admin

5 Dariya News

ਚੰਡੀਗੜ੍ਹ , 14 Oct 2021

Last updated on: Oct 14, 2021, 00:00 IST

ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਨਿਸਟ੍ਰੇਸਨ ਵਿਖੇ 22 ਉਮੀਦਵਾਰਾਂ ਨੂੰ ਤਰਸ ਦੇ ਆਧਾਰ ’ਤੇ ਨਿਯੁਕਤੀ ਪੱਤਰ ਸੌਂਪੇ। ਜ਼ਿਕਰਯੋਗ ਹੈ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਗਰੁੱਪ ’ਡੀ’ ਸ਼੍ਰੇਣੀ ਅਧੀਨ 21 ਅਤੇ ਗਰੁੱਪ ’ਸੀ’ ਸ਼੍ਰੇਣੀ ਅਧੀਨ 1 ਉਮੀਦਵਾਰ ਨੂੰ ਨਿਯੁਕਤ ਕੀਤਾ ਗਿਆ ਹੈ।ਸ੍ਰੀਮਤੀ ਸੁਲਤਾਨਾ ਨੇ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਦੀ ਰਾਖੀ ਕਰਨ ਦਾ ਭਰੋਸਾ ਦਿੰਦਿਆਂ ਉਨਾਂ ਕਿਹਾ ਕਿ ਇਹ ਸਰਕਾਰ ਦਾ ਫ਼ਰਜ਼ ਹੈ ਕਿ ਡਿਊਟੀ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਕਰਮਚਾਰੀਆਂ ਦੇ ਵਾਰਸਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਉਨਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।  ਉਨਾਂ ਕਿਹਾ ਕਿ ਸਰਕਾਰੀ ਸੇਵਾ ਵਿੱਚ ਸ਼ਾਮਲ ਹੋਣ ਉਪਰੰਤ ਵਿਅਕਤੀ ਦੀ ਜ਼ਿੰਮੇਵਾਰੀ ਕਈ ਗੁਣਾ ਵਧ ਜਾਂਦੀ ਹੈ।ਉਨਾਂ ਅੱਗੇ ਕਿਹਾ ਕਿ ਅਗਸਤ 2021 ਵਿੱਚ 30, ਅਪ੍ਰੈਲ 2020 ਵਿੱਚ 28 ਅਤੇ ਜੁਲਾਈ 2020 ਵਿੱਚ 43 ਨਿਯੁਕਤੀ ਪੱਤਰ ਸੌਂਪੇ ਗਏ ਸਨ। ਇਸ ਤੋਂ ਇਲਾਵਾ ਤਰਸ ਦੇ ਆਧਾਰ ’ਤੇ ਨਿਯੁਕਤੀ ਲਈ 11 ਅਰਜੀਆਂ ਪ੍ਰਕਿਰਿਆ ਅਧੀਨ ਹਨ ਅਤੇ ਵਿਭਾਗ ਵੱਲੋਂ ਅਜਿਹੀਆਂ ਸਾਰੀਆਂ ਬੇਨਤੀਆਂ ਲਈ ਪਹਿਲ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ, ਵਿਭਾਗ ਦੇ ਮੁਖੀ ਸ੍ਰੀ ਅਮਿਤ ਤਲਵਾੜ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।                           

 

Tags: Razia Sultana , Punjab Pradesh Congress Committee , Congress , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD