Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 60 ਕਰੋੜ ਦੀ ਲਾਗਤ ਦੇ ਵਿਕਾਸ ਪ੍ਰੋਜੈਕਟਾਂ ਦੇ ਰੱਖੇ ਨੀਂਹ ਪੱਥਰ

ਲੋਕਾਂ ਦੀ ਚੰਗੀ ਸਿਹਤ ਲਈ ਸੂਬੇ ਭਰ ਵਿਚ ਪਾਰਕ ਬਣਾਉਣ ਦਾ ਕੀਤਾ ਐਲਾਨ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Gurpreet Singh Kangar

Web Admin

Web Admin

5 Dariya News

ਬਠਿੰਡਾ , 15 Oct 2021

Last updated on: Oct 15, 2021, 00:00 IST

ਸ਼ਹਿਰੀ ਬੁਨਿਆਦੀ ਢਾਂਚੇ ਦੀ ਸਰਵਪੱਖੀ ਉੱਨਤੀ ਲਈ ਯੋਜਨਾਬੱਧ ਵਿਕਾਸ ਤੇ ਜ਼ੋਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਆਧੁਨਿਕ ਦੌਰ ਦੀ ਭੱਜ-ਦੌੜ ਵਾਲੀ ਜੀਵਨਸ਼ੈਲੀ ਵਿਚ ਲੋਕਾਂ ਨੂੰ ਚੰਗੀ ਸਿਹਤ ਨਾਲ ਜੋੜਨ ਲਈ ਸੂਬੇ ਭਰ ਵਿਚ ਪਾਰਕ ਵਿਕਸ਼ਿਤ ਕੀਤੇ ਜਾਣਗੇ। ਉਨ੍ਹਾਂ ਨੇ ਇਹ ਗੱਲ ਆਪਣੇ ਬਠਿੰਡਾ ਦੌਰੇ ਦੌਰਾਨ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਵਲੋਂ ਬਠਿੰਡਾ ਬ੍ਰਾਂਚ ਨਹਿਰ ਦੇ ਨਾਲ-ਨਾਲ ਪਾਰਕ ਬਣਾਉਣ ਦੀ ਰੱਖੀ ਮੰਗ ਦੇ ਸੰਦਰਭ ਵਿਚ ਕਹੀ।ਮੁੱਖ ਮੰਤਰੀ ਨੇ ਬੁਰਾਈ ਤੇ ਇਛਾਈ ਦੀ ਜਿੱਤ ਦੇ ਪ੍ਰਤੀਕ ਦੁ਼ਸ਼ਹਿਰੇ ਦੇ ਤਿਉਹਾਰ ਮੌਕੇ ਰਾਜ ਦੇ ਲੋਕਾਂ ਨੂੰ ਆਪਣੀਆਂ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਸ਼ਹਿਰੀ ਵਿਕਾਸ ਉਨ੍ਹਾਂ ਦੀ ਸਰਕਾਰ ਦੀ ਪ੍ਰਮੁੱਖ ਤਰਜ਼ੀਹ ਹੈ ਅਤੇ ਇਸ ਲਈ ਉਨ੍ਹਾਂ ਕੋਲ ਵਿਕਾਸ ਦਾ ਪੂਰਾ ਖ਼ਾਕਾ ਹੈ, ਜਿਸ ਵਿਚ ਸੀਵਰੇਜ਼ ਸਿਸਟਮ, ਵਧੀਆ ਮਾਰਕਿੱਟਾਂ ਅਤੇ ਪਾਰਕਾਂ ਆਦਿ ਹੋਣ ਜਿਸ ਨੂੰ ਆਉਣ ਵਾਲੇ ਸਮੇਂ ਵਿਚ ਪੂਰਾ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਦਾ ਲਾਭ ਹਰ ਇੱਕ ਲੋੜਵੰਦ ਨੂੰ ਬਿਨਾਂ ਕਿਸੇ ਮੁਸ਼ਕਿਲ ਅਤੇ ਬਿਨਾਂ ਕਿਸੇ ਦੇਰੀ ਦੇ ਮਿਲਣਾ ਚਾਹੀਦਾ ਹੈ।ਇੱਥੇ ਪਰਸਰਾਮ ਨਗਰ ਵਿਚ ਸ਼ਹੀਦ ਸਿਪਾਹੀ ਸੰਦੀਪ ਸਿੰਘ ਦੀ ਯਾਦ ਵਿਚ ਬਣਾਏ ਚੌਂਕ ਨੂੰ ਲੋਕ ਸਪਰਪਿਤ ਕਰਦਿਆਂ ਸ਼ਹੀਦ ਨਿਮਿੱਤ ਆਪਣੀ ਸ਼ਰਧਾਂਜ਼ਲੀ ਭੇਂਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਲਈ 2 ਅਗਸਤ 1999 ਨੂੰ ਸੂਰਨਕੋਟ, ਜੰਮੂ ਕਸ਼ਮੀਰ ਵਿਖੇ ਆਪਣਾ ਸਰਵ ਉੱਚ ਬਲੀਦਾਨ ਦੇਣ ਵਾਲੇ ਸੰਦੀਪ ਸਿੰਘ ਦੇ ਮਾਤਾ-ਪਿਤਾ ਨੂੰ ਮਿਲ ਕੇ ਆਸ਼ੀਰਵਾਦ ਲੈਣਾ ਉਨ੍ਹਾਂ ਲਈ ਇੱਕ ਭਾਵੁਕ ਪਲ ਹੈ। ਇਸ ਮੌਕੇ ਸ. ਚੰਨੀ ਨੇ ਸੈਨਿਕਾਂ ਅਤੇ ਅਧਿਆਪਕਾਂ ਦੇ ਸਮਾਜ ਪ੍ਰਤੀ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਇੱਕ ਪਾਸੇ ਜਿੱਥੇ ਆਪਣੇ ਦਿਲ ਵਿਚ ਦੇਸ਼ ਭਗਤੀ ਦੀ ਭਾਵਨਾ ਰੱਖਦੇ ਹਨ, ਉੱਥੇ ਹੀ ਰਾਸ਼ਟਰ ਨਿਰਮਾਣ ਵਿਚ ਆਪਣੀ ਭੂਮਿਕਾ ਨਿਭਾਉਂਦੇ ਹਨ।ਇਸ ਮੌਕੇ ਬੋਲਦਿਆਂ ਜਿੱਥੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਲੋਕਾਂ ਨੂੰ ਦੁਸ਼ਹਿਰੇ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ਉੱਥੇ ਹੀ ਉਨ੍ਹਾਂ ਪਿਛਲੇ ਦਿਨੀਂ ਕਸ਼ਮੀਰ ਵਿਚ ਸ਼ਹੀਦ ਹੋਏ 5 ਜਵਾਨਾਂ ਦੀ ਸ਼ਹਾਦਤ ਨੂੰ ਵੀ ਨਮਨ ਕੀਤਾ। 

ਉਨ੍ਹਾਂ ਕਿਹਾ ਕਿ ਬੇਸ਼ੱਕ ਭਾਰਤ ਸ਼ਾਂਤੀ ਪਸੰਦ ਦੇਸ਼ ਹੈ ਪਰ ਇਸ ਨੂੰ ਕਮਜ਼ੋਰ ਸਮਝਣ ਵਾਲੇ ਦੁਸ਼ਮਣਾਂ ਦਾ ਮੂੰਹ ਤੋੜ ਜਵਾਬ ਦੇਣਾ ਵੀ ਜਾਣਦਾ ਹੈ। ਸਿੱਖ ਰੈਜੀਮੈਂਟ ਅਤੇ ਪੰਜਾਬ ਨੂੰ ਭਾਰਤੀ ਫੌਜ ਦੇ ਸਿਰ ਦਾ ਤਾਜ਼ ਦਸਦਿਆਂ ਵਿੱਤ ਮੰਤਰੀ ਨੇ ਦੇਸ਼ ਲਈ ਆਪਾ ਵਾਰਨ ਵਾਲੇ ਸ਼ਹੀਦਾਂ ਦੇ ਮਾਪਿਆਂ ਨੂੰ ਵੀ ਸਿਜ਼ਦਾ ਕੀਤਾ। ਉਨ੍ਹਾਂ ਨੇ 2 ਕਿਲੋ ਵਾਟ ਤੱਕ ਦੇ ਬਿਜਲੀ ਲੋਡ ਵਾਲੇ ਉਪਭੋਗਤਾਵਾਂ ਦੇ ਬਿੱਲ ਬਕਾਏ ਦੀ ਮੁਆਫ਼ੀ ਲਈ ਵੀ ਮੁੱਖ ਮੰਤਰੀ ਦਾ ਧੰਨਵਾਦ ਕੀਤਾ।ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ 30 ਕਰੋੜ ਰੁਪਏ ਦੀ ਲਾਗਤ ਨਾਲ ਬਠਿੰਡਾ ਬ੍ਰਾਂਚ ਨਹਿਰ ਦੇ ਨਵੀਨੀਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਰੋਜ਼ ਗਾਰਡਨ ਬਠਿੰਡਾ ਵਿਖੇ 2 ਏਕੜ ਵਿਚ 27.15 ਕਰੋੜ ਦੀ ਲਾਗਤ ਨਾਲ ਬਨਣ ਵਾਲੇ ਬਲਵੰਤ ਗਾਰਗੀ ਮਲਟੀਪਰਪਜ਼ ਔਡੀਟੌਰੀਅਮ ਦਾ ਨੀਂਹ ਪੱਥਰ ਵੀ ਰੱਖਿਆ, ਜਿਸ ਵਿਚ 928 ਵਿਅਕਤੀਆਂ ਦੀ ਬੈਠਣ ਦੀ ਸਮਰੱਥਾਂ ਤੋਂ ਇਲਾਵਾ 120 ਲੋਕਾਂ ਲਈ ਓਪਨ ਏਅਰ ਥੀਏਟਰ, ਕਲਾ ਅਤੇ ਪ੍ਰਦਰਸ਼ਨੀ ਹਾਲ, ਕਨਫ਼ਰੰਸ ਹਾਲ, ਸੈਮੀਨਾਰ ਹਾਲ, ਕੈਫੇਟੇਰੀਆ ਵੀ ਬਣੇਗਾ।ਮੁੱਖ ਮੰਤਰੀ ਨੇ ਮੈਰੀਟੋਰੀਅਸ ਸਕੂਲ ਵਿਖੇ ਸਥਾਪਿਤ ਵਿਸ਼ੇਸ਼ ਡੇਂਗੂ ਵਾਰਡ ਦਾ ਦੌਰਾ ਵੀ ਕੀਤਾ ਅਤੇ ਇੱਥੇ ਇਲਾਜ ਕਰਵਾ ਰਹੇ ਮਰੀਜ਼ਾਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਨੇ ਇੱਥੇ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ ਤਸੱਲੀ ਪ੍ਰਗਟਾਈ। ਇਸ ਦੌਰਾਨ ਉਨ੍ਹਾਂ ਨੇ ਵਿੱਤ ਮੰਤਰੀ ਦੀ ਇੱਥੇ ਬਨਣ ਵਾਲੀ ਰਿਹਾਇਸ਼ ਦਾ ਨੀਂਹ ਪੱਥਰ ਰੱਖਿਆ ਅਤੇ ਉਹ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ਼੍ਰੀ ਅਜਾਇਬ ਸਿੰਘ ਭੱਟੀ ਦੇ ਗ੍ਰਹਿ ਵਿਖੇ ਵੀ ਗਏ।ਇਸ ਮੌਕੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਦੀ ਪਤਨੀ ਸ਼੍ਰੀਮਤੀ ਵੀਨੂੰ ਬਾਦਲ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸ਼੍ਰੀ ਪਵਨ ਗੋਇਲ, ਸਾਬਕਾ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ, ਸ਼੍ਰੀ ਚਿਰੰਜੀ ਲਾਲ ਗਰਗ, ਵਿਧਾਇਕ ਸ਼੍ਰੀ ਪ੍ਰੀਤਮ ਸਿੰਘ ਕੋਟਭਾਈ ਅਤੇ ਸ਼੍ਰੀ ਜਗਦੇਵ ਸਿੰਘ ਕਮਾਲੂ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ਼੍ਰੀ ਹੁਸਨ ਲਾਲ, ਡਿਪਟੀ ਕਮਿਸ਼ਨਰ ਸ਼੍ਰੀ ਅਰਵਿੰਦ ਪਾਲ ਸਿੰਘ ਸੰਧੂ, ਐਸਐਸਪੀ ਸ਼੍ਰੀ ਅਜੈ ਮਲੂਜਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼੍ਰੀ ਰਾਜਨ ਗਰਗ, ਸੀਨੀਅਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ, ਸਾਬਕਾ ਵਿਧਾਇਕ ਸ਼੍ਰੀ ਹਰਮਿੰਦਰ ਸਿੰਘ ਜੱਸੀ, ਬਠਿੰਡਾ ਦੇ ਮੇਅਰ ਸ਼੍ਰੀਮਤੀ ਰਮਨ ਗੋਇਲ, ਸੀਨੀਅਰ ਡਿਪਟੀ ਮੇਅਰ ਸ਼੍ਰੀ ਅਸ਼ੋਕ ਪ੍ਰਧਾਨ ਵੀ ਹਾਜ਼ਰ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Gurpreet Singh Kangar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD