Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਸਰਹੱਦੀ ਇਲਾਕਿਆਂ ਵਿਚ ਬੀ.ਐਸ.ਐਫ. ਦਾ ਅਧਿਕਾਰ ਖੇਤਰ ਵਧਾਉਣ ਬਾਰੇ ਕੇਂਦਰ ਦਾ ਫੈਸਲਾ ਪ੍ਰਵਾਨ ਨਹੀਂ ਕਰਾਂਗੇ : ਚਰਨਜੀਤ ਸਿੰਘ ਚੰਨੀ

ਮਸਲੇ ਉਤੇ ਸਹਿਮਤੀ ਬਣਾਉਣ ਲਈ ਵਿਚਾਰ-ਚਰਚਾ ਕਰਨ ਵਾਸਤੇ ਵਜ਼ਾਰਤ ਦੀ ਵਿਸ਼ੇਸ਼ ਮੀਟਿੰਗ ਬੁਲਾਈ ਜਾਵੇਗੀ

Web Admin

Web Admin

5 Dariya News

ਚੰਡੀਗੜ੍ਹ , 18 Oct 2021

Last updated on: Oct 18, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਬੀ.ਐਸ.ਐਫ. ਦਾ ਅਧਿਕਾਰ ਖੇਤਰ ਮੌਜੂਦਾ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦੀ ਇਜਾਜ਼ਤ ਦੇਣ ਬਾਰੇ ਕੇਂਦਰ ਦੇ ਫੈਸਲੇ ਨੂੰ ਉਨ੍ਹਾਂ ਦੀ ਸਰਕਾਰ ਪ੍ਰਵਾਨ ਨਹੀਂ ਕਰੇਗੀ ਕਿਉਂ ਜੋ ਇਹ ਕਦਮ ਸੰਘੀ ਢਾਂਚੇ ਦੀ ਭਾਵਨਾ ਦੇ ਖਿਲਾਫ਼ ਹੈ।ਮੰਤਰੀ ਮੰਡਲ ਦੀ ਮੀਟਿੰਗ ਤੋਂ ਤੁਰੰਤ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਮਨ-ਕਾਨੂੰਨ ਦੀ ਵਿਵਸਥਾ ਸੂਬੇ ਦਾ ਮੁੱਦਾ ਹੈ ਅਤੇ ਪੰਜਾਬ ਨੂੰ ਭਰੋਸੇ ਵਿਚ ਲਏ ਬਿਨਾਂ ਸੂਬੇ ਉਤੇ ਇਹ ਫੈਸਲਾ ਥੋਪ ਦੇਣ ਦਾ ਕੇਂਦਰ ਸਰਕਾਰ ਦਾ ਕੋਈ ਆਧਾਰ ਨਹੀਂ ਬਣਦਾ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ਉਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿਚ ਆਪਣੀ ਪੁਲੀਸ ਫੋਰਸ ਨਾਲ ਅਮਨ-ਕਾਨੂੰਨ ਦੀ ਸਥਿਤੀ ਨੂੰ ਨਜਿੱਠਣ ਵਿਚ ਪੂਰਨ ਤੌਰ ਉਤੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਪੁਲੀਸ ਦੀ ਕਾਬਲੀਅਤ ਅਤੇ ਸਮਰੱਥਾ ਸਦਕਾ ਹੀ ਸੂਬੇ ਵਿਚ ਦਹਾਕਾ ਲੰਮੇ ਅੱਤਵਾਦ ਨੂੰ ਠੱਲ੍ਹ ਪਾਈ ਗਈ ਸੀ ਜਿਸ ਨਾਲ ਅਮਨ-ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਬਹਾਲ ਹੋਈ।ਬੀ.ਐਸ.ਐਫ. ਦਾ ਅਧਿਕਾਰ ਖੇਤਰ ਵਧਾਉਣ ਦੇ ਸੰਵੇਦਨਸ਼ੀਲ ਮੁੱਦੇ ਨੂੰ ਤੂਲ ਦੇ ਕੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਆਲੋਚਨਾ ਕਰਦਿਆਂ ਚੰਨੀ ਨੇ ਉਨ੍ਹਾਂ ਨੂੰ ਕੇਂਦਰੀ ਬਲਾਂ ਦਾ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਧਾਰਮਿਕ ਅਸਥਾਨਾਂ ਵਿਚ ਪ੍ਰਵੇਸ਼ ਕਰਨ ਦੀ ਭੜਕਾਹਟ ਭਰੀ ਬਿਆਨਬਾਜ਼ੀ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਬੀ.ਐਸ.ਐਫ. ਦੇ ਮੁੱਦੇ ਦੀ ਆੜ ਵਿਚ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਕੇ ਪੰਜਾਬ ਨੂੰ ਮੁੜ ਅੱਤਵਾਦ ਦੇ ਕਾਲੇ ਦੌਰ ਵਿਚ ਨਾ ਧੱਕਣ ਕਿਉਂ ਜੋ ਅਕਾਲੀ ਦਲ ਹੀ ਸੂਬੇ ਦੇ ਨੌਜਵਾਨਾਂ ਨੂੰ ਗੁੰਮਰਾਹ ਕਰਕੇ ਅੱਤਵਾਦ ਦੇ ਰਾਹ ਵੱਲ ਤੋਰਨ ਲਈ ਜ਼ਿੰਮੇਵਾਰ ਹੈ।ਇਸ ਸਬੰਧੀ ਸੁਖਬੀਰ ਬਾਦਲ ਵੱਲੋਂ ਭੜਕਾਊ ਬਿਆਨਬਾਜ਼ੀ ਕੀਤੇ ਜਾਣ ਲਈ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਉੱਤੇ ਅਸਿੱਧੇ ਰੂਪ ਵਿਚ ਹਮਲਾ ਕਰਦੇ ਹੋਏ ਚੰਨੀ ਨੇ ਕਿਹਾ ਕਿ ਜੋ ਕੋਈ ਵੀ ਅਜਿਹੇ ਸੰਵੇਦਨਸ਼ੀਲ ਮੁੱਦੇ ਸਿਰਫ ਆਪਣੇ ਸਵਾਰਥਾਂ ਦੀ ਪੂਰਤੀ ਕਰਨ ਲਈ ਚੁੱਕਦਾ ਹੈ, ਉਹ ਪੰਜਾਬ ਅਤੇ ਦੇਸ਼ ਦਾ ਸਭ ਤੋਂ ਵੱਡਾ ਦੁਸ਼ਮਣ ਹੈ।

ਚੰਨੀ ਨੇ ਅੱਗੇ ਕਿਹਾ ਕਿ ਹੁਣ ਸਥਿਤੀ ਦੀ ਮੰਗ ਇਹ ਹੈ ਕਿ ਇਸ ਨਾਜ਼ੁਕ ਮੁੱਦੇ ਸਬੰਧੀ ਲੋਕਾਂ ਦੇ ਮਨਾਂ ਵਿਚਲੇ ਭਰਮ-ਭੁਲੇਖੇ ਦੂਰ ਕਰਨ ਲਈ ਇੱਕ ਵਿਆਪਕ ਨੀਤੀ ਘੜੀ ਜਾਵੇ ਜਿਸ ਲਈ ਸੂਬਾਈ ਕੈਬਨਿਟ ਦੀ ਇੱਕ ਵਿਸ਼ੇਸ਼ ਮੀਟਿੰਗ ਛੇਤੀ ਹੀ ਸੱਦੀ ਜਾਵੇਗੀ ਅਤੇ ਜੇਕਰ ਲੋੜ ਪਈ ਤਾਂ ਇਹ ਮੁੱਦਾ ਸਰਬ ਪਾਰਟੀ ਮੀਟਿੰਗ ਵਿਚ ਵੀ ਡੂੰਘਾਈ ਨਾਲ ਵਿਚਾਰਿਆ ਜਾਵੇਗਾ, ਪਰ ਜੇਕਰ ਇਹ ਮੁੱਦਾ ਫਿਰ ਵੀ ਨਹੀਂ ਸੁਲਝਦਾ ਤਾਂ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ।ਹੋਰ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਤੋਂ ਜ਼ਮੀਨ ਐਕੁਆਇਰ ਕਰਕੇ ਅਤੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦੇ ਕੇ ਲੋੜੀਂਦੀ ਜ਼ਮੀਨ ਛੇਤੀ ਹੀ ਕੇਂਦਰ ਸਰਕਾਰ ਨੂੰ ਦੇ ਦਿੱਤੀ ਜਾਵੇਗੀ ਜੋ ਕਿ ਪੱਟੀ-ਮੱਖੂ ਰੇਲ ਲਿੰਕ ਵਿਕਸਤ ਕਰਨ ਲਈ ਹੋਵੇਗੀ ਅਤੇ ਇਸ ਨਾਲ ਖਿੱਤੇ ਵਿਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ।ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ 13 ਸੂਤਰੀ ਏਜੰਡੇ ਸਬੰਧੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖੇ ਜਾਣ ਦੇ ਮੁੱਦੇ ਬਾਰੇ ਮੁੱਖ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹੋਏ ਵਾਅਦੇ ਪੂਰੇ ਕਰਨ ਲਈ ਪਹਿਲਾਂ ਹੀ ਜ਼ੋਰ-ਸ਼ੋਰ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਇਹ ਯਕੀਨ ਵੀ ਦਿਵਾਇਆ ਕਿ ਹਰੇਕ ਵਾਅਦਾ ਪੂਰਨ ਰੂਪ ਵਿਚ ਲਾਗੂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸੂਬਾਈ ਪਾਰਟੀ ਪ੍ਰਧਾਨ ਦਾ ਫਰਜ਼ ਹੈ ਕਿ ਉਹ ਪਾਰਟੀ ਦੀ ਹਾਈਕਮਾਂਡ ਨੂੰ ਸੂਬੇ ਨਾਲ ਸਬੰਧਤ ਮਾਮਲਿਆਂ ਬਾਰੇ ਜਾਣੂੰ ਕਰਵਾਏ ਪਰ ਇਸ ਦਾ ਮਤਲਬ ਇਹ ਨਹੀਂ ਕਿ ਪਾਰਟੀ ਅਤੇ ਸਰਕਾਰ ਦਰਮਿਆਨ ਕੋਈ ਮਤਭੇਦ ਹਨ।ਠੇਕਾ ਅਧਾਰਤ ਮੁਲਾਜ਼ਮਾਂ ਬਾਰੇ ਪੁੱਛੇ ਗਏ ਇੱਕ ਸਵਾਲ ਦਾ ਜਵਾਬ ਦਿੰਦੇ ਹੋਏ ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਜਿਹੀ ਨੀਤੀ ਤਿਆਰ ਕੀਤੀ ਜਾ ਰਹੀ ਹੈ ਜੋ ਕਿ ਅਜਿਹੇ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਕਰੇਗੀ।ਇਸ ਮੌਕੇ ਹਾਜ਼ਰ ਹੋਰਨਾਂ ਵਿਚ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ. ਸੋਨੀ ਤੋਂ ਇਲਾਵਾ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਅਰੁਣਾ ਚੌਧਰੀ, ਵਿਜੇ ਇੰਦਰ ਸਿੰਗਲਾ ਅਤੇ ਪਰਗਟ ਸਿੰਘ ਵੀ ਸ਼ਾਮਿਲ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Manpreet Singh Badal , O P Soni , Om Parkash Soni

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD